Thursday, March 26, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Majha

ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ ਤੇ ਕੈਬਨਿਟ ਮੰਤਰੀ ਈ.ਟੀ.ਓ. ਨੇ ਕੀਤਾ ਖੁਸ਼ੀ ਦਾ ਪ੍ਰਗਟਾਵਾ

March 26, 2026 06:05 PM
Rozana Sehaj times

ਅੰਮ੍ਰਿਤਸਰ :  ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਤੇ ਲੋਕ ਨਿਰਮਾਣ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਹਲਕੇ ਦੇ ਪਿੰਡ ਛਾਪਾ ਰਾਮ ਸਿੰਘ ਵਿਖੇ ਲੋਕਾਂ ਨਾਲ ਸਿੱਧਾ ਸੰਵਾਦ ਸ਼ੁਰੂ ਕੀਤਾ ਅਤੇ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਚਾਰ ਸਾਲ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸੂਬੇ ਨੇ ਆਪਣੇ ਵਾਸੀਆਂ ਲਈ 10 ਲੱਖ ਰੁਪਏ ਤੱਕ ਸਿਹਤ ਬੀਮਾ ਸ਼ੁਰੂ ਕੀਤਾ ਹੈ। ਉਨਾਂ ਕਿਹਾ ਕਿ ਆਮ ਤੋਰ ਤੇ ਵੇਖਣ ਵਿੱਚ ਆਉਂਦਾ ਸੀ ਕਿ ਪਿਛਲੀਆਂ ਸਰਕਾਰਾਂ ਕੇਵਲ ਆਪਣੀ ਆਖਿਰੀ ਸਾਲ ਦੇ ਕੰਮ ਵਿੱਚ ਹੀ ਛੋਟੇ ਮੋਟੇ ਵਿਕਾਸ ਦੇ ਕੰਮ ਕਰਕੇ ਲੋਕਾਂ ਨੂੰ ਵਰਗਲਾ ਲੈਂਦੀਆਂ ਸਨ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੋਰਾਨ ਪਹਿਲੇ ਸਾਲ ਤੋਂ ਹੀ ਲੋਕਾਂ ਨਾਲ ਕੀਤੀਆਂ ਗਰੰਟੀਆਂ ਨੂੰ ਪੂਰਾ ਕਰਨਾ ਸ਼ੁਰੂ ਕਰ ਦਿੱਤਾ ਸੀ। ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ ਤੇ ਸ: ਈ.ਟੀ.ਓ. ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਇਨ੍ਹਾਂ ਚਾਰ ਸਾਲਾਂ ਦੌਰਾਨ ਸਿਹਤ, ਸਿੱਖਿਆ, ਰੁਜ਼ਗਾਰ ਉਦਯੋਗਿਕ ਵਿਕਾਸ, ਬੁਨਿਆਦੀ ਢਾਂਚੇ ਵਿੱਚ ਵੱਡੇ ਬਦਲਾਅ ਲਿਆਂਦੇ ਗਏ ਹਨ। ਉਨ੍ਹਾਂ ਕਿਹਾ ਕਿ ਸਿਹਤ ਦੇ ਖੇਤਰ ਵਿਚ ਕ੍ਰਾਂਤੀਕਾਰੀ ਬਦਲਾ ਲਿਆਂਦੇ ਹੋਏ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ । ਜਿਸ ਤਹਿਤ ਹਰ ਵਰਗ ਦੇ ਹਰੇਕ ਨਾਗਰਿਕ ਲਈ 10 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸਹੂਲਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਆਰਥਿਕ ਮਜਬੂਤੀ ਲਈ ਜਰਨਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਐਸ.ਸੀ ਵਰਗ ਦੀਆਂ ਔਰਤਾਂ ਲਈ 1500 ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ। ਸਿੱਖਿਆ ਦੇ ਖੇਤਰ ਵਿੱਚ ਕਰੋੜਾਂ ਰੁਪਏ ਖਰਚ ਕੇ ਵੱਡੇ ਸੁਧਾਰ ਕਰਦਿਆਂ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ ਅਤੇ ਪ੍ਰਾਈਵੇਟ ਸਕੂਲਾਂ ਦੀ ਤਰ੍ਹਾਂ ਸਰਕਾਰੀ ਸਕੂਲਾਂ ਵਿੱਚ ਵੀ ਸਾਰੀਆਂ ਸੁਵਿਧਾਵਾਂ ਉਪਲਬਧ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਗਏ ਅਤੇ ਬਿਨਾਂ ਕਿਸੇ ਸਿਫਾਰਿਸ਼ ਦੇ ਨੌਕਰੀਆਂ ਦਿੱਤੀਆਂ ਗਈਆਂ ਹਨ।ਕਾਨੂੰਨ ਵਿਵਸਥਾ ਨੂੰ ਮਜਬੂਤ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਗਈ ਅਤੇ ਅਜਿਹਾ ਕਾਰੋਬਾਰ ਕਰਨ ਵਾਲਿਆਂ ਖਿਲਾਫ ਵੱਡੇ ਪੱਧਰ ਤੇ ਕਾਰਵਾਈਆਂ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਕਰੋੜਾਂ ਰੁਪਏ ਖਰਚ ਕੇ ਸੜਕਾਂ ਦਾ ਨਵੀਨੀਕਰਨ,ਪੁੱਲਾਂ ਦੀ ਉਸਾਰੀ ਅਤੇ ਹੋਰ ਵੱਡੇ ਪ੍ਰੋਜੈਕਟਾਂ ਤੇ ਕੰਮ ਕਰਕੇ ਬੁਨਿਆਦੀ ਢਾਂਚੇ ਨੂੰ ਮਜਬੂਤ ਕੀਤਾ ਗਿਆ। ਕੈਬਨਿਟ ਮੰਤਰੀ ਈ.ਟੀ.ਓ. ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵੱਡੀ ਰਾਹਤ ਦੇਣ ਲਈ 90% ਘਰਾਂ ਦੇ ਬਿਜਲੀ ਦੇ ਬਿੱਲ ਜੀਰੋ ਆ ਰਹੇ ਹਨ।  ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਜੇ ਨੀਅਤ ਸਾਫ ਹੋਵੇ ਤਾਂ ਘੱਟ ਸਮੇਂ ਵਿੱਚ ਵੀ ਵੱਡੇ ਬਦਲਾਅ ਲਿਆਂਦੇ ਜਾ ਸਕਦੇ ਹਨ। ਆਉਣ ਵਾਲੇ ਸਮੇਂ ਵਿੱਚ ਵੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਤਰੱਕੀ ਅਤੇ ਖੁਸ਼ਹਾਲੀ ਦੀ ਨਵੀਂ ਉਚਾਈਆਂ ਤੱਕ ਲਿਜਾਇਆ ਜਾਵੇਗਾ। ਇਸ ਮੋਕੇ ਬਲਾਕ ਪ੍ਰਧਾਨ ਬਲਜਿੰਦਰ ਸਿੰਘ, ਸਰਪੰਚ ਸ਼ਿਵਰਾਜ ਸਿੰਘ , ਬਲਾਕ ਸੰਮਤੀ ਮੈਂਬਰ ਪਰਮਜੀਤ ਕੋਰ, ਸਰਪੰਚ ਪਿੰਡ ਛਾਪਾ ਸਿੰਘ ਪਲਵਿੰਦਰ ਕੋਰ, ਸ: ਕੁਲਦੀਪ ਸਿੰਘ ਬੱਬਲੂ, ਸਰਪੰਚ ਇੰਦਰਜੀਤ ਸਿੰਘ, ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ। 

 

Have something to say? Post your comment

 

More in Majha

ਪੀਐਨਬੀ ਅੱਡਾ ਡਾਬੁਰਜੀ ਸ਼ਾਖਾ ਦਾ ਨਵੇਂ ਪ੍ਰੰਗਣ ਵਿੱਚ ਉਦਘਾਟਨ

ਅਜਨਾਲਾ ‘ਚ ਰਾਮ ਨਵਮੀ ਮੌਕੇ ਵਿਸ਼ਾਲ ਧਾਰਮਿਕ ਸਮਾਗਮ

ਪੈਟਰੋਲ/ਡੀਜ਼ਲ ਦੀ ਸਪਲਾਈ ਬਾਰੇ ਅਫਵਾਹਾਂ ਤੋਂ ਬਚਣ ਦੀ ਅਪੀਲ

ਮਾਨ ਸਰਕਾਰ ਨੇ ਬੇਮਿਸਾਲ , ਪਾਰਦਰਸ਼ੀ ਤੇ ਜੁਆਬਦੇਹ ਸਾਸ਼ਨ ਦੇ ਕੇ ਰੰਗਲੇ ਪੰਜਾਬ ਦੀ ਕੀਤੀ ਨੀਂਹ ਮਜ਼ਬੂਤ -ਧਾਲੀਵਾਲ

ਲੋਕ ਨਿਰਮਾਣ ਮੰਤਰੀ ਈ.ਟੀ.ਓ. ਨੇ ਚਲ ਰਹੇ ਵਿਕਾਸ ਕਾਰਜਾਂ ਦਾ ਜ਼ਮੀਨੀ ਪੱਧਰ ਤੇ ਜਾ ਕੇ ਲਿਆ ਜਾਇਜ਼ਾ

ਅੰਮ੍ਰਿਤਸਰ ਵਿੱਚ 7 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ

ਅੰਮ੍ਰਿਤਸਰ ਵਿੱਚ ਅਗਨੀਵੀਰ ਭਰਤੀ ਲਈ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ

ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਕਾਰਜਾਂ ਦੀ ਕੋਈ ਕਮੀ ਨਹੀਂ ਰਹੇਗੀ: ਵਿਧਾਇਕ ਡਾ. ਅਜੈ ਗੁਪਤਾ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਆਦੋਵਾਲੀ ਵਿਖੇ ਬਣ ਰਹੀ ਸੜਕ ਦਾ ਨਿਰੀਖਣ ਕੀਤਾ ਸੂਬੇ ਭਰ ਵਿੱਚ 45,000 ਕਿਲੋਮੀਟਰ ਸੜਕਾਂ ਨਵੀਆਂ ਬਣਾਉਣ ਦੇ ਨਾਲ ਪੁਰਾਣੀਆਂ ਨੂੰ ਮਜ਼ਬੂਤ ਤੇ ਚੌੜਿਆਂ ਕੀਤਾ ਜਾ ਰਿਹਾ - ਹਰਭਜਨ ਸਿੰਘ ਈਟੀਓ

ਪੰਜਾਬ ਸਰਕਾਰ ਨੇ ਮਹਿਲਾਵਾਂ ਦੀ ਸਿਹਤ ਤੇ ਸਨਮਾਨ ਲਈ 127.95 ਕਰੋੜ ਰੁਪਏ ਸਿੱਧੇ ਖਾਤਿਆਂ ਵਿੱਚ ਜਾਰੀ ਕੀਤੇ : ਚੇਅਰਮੈਨ ਗੁਰਪ੍ਰਤਾਪ ਸਿੰਘ ਸੰਧੂ