Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰਾਂ ਦੇ ਸਪਲਾਈ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ, 10 ਪਿਸਤੌਲ ਬਰਾਮਦ

March 26, 2026 07:43 PM
Rozana Sehaj times
ਚੰਡੀਗੜ੍ਹ/ਜਲੰਧਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਵਿੱਚ ਵੱਡੀ ਸਫ਼ਲਤਾ ਪ੍ਰਾਪਤ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਜਲੰਧਰ ਨੇ ਉੱਤਰ ਪ੍ਰਦੇਸ਼ ਦੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਕੋਲੋਂ 7.65 ਐਮਐਮ 10 ਦੇਸੀ ਪਿਸਤੌਲ ਅਤੇ 20 ਮੈਗਜ਼ੀਨ ਬਰਾਮਦ ਕੀਤੇ ਹਨ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦਲੇਸ਼ ਕੁਮਾਰ ਉਰਫ ਸੌਰਵ ਕੁਮਾਰ ਉਰਫ ਨੰਨੂ ਵਾਸੀ ਪਿੰਡ ਪਾਂਦਾਪੁਰ, ਅਲੀਗੜ੍ਹ, ਯੂ.ਪੀ. ਅਤੇ ਅਮਿਤ ਚਾਹਰ ਵਾਸੀ ਪਿੰਡ ਬਸੇਰੀ ਚਾਹਰ ਆਗਰਾ, ਯੂ.ਪੀ. ਵਜੋਂ ਹੋਈ ਹੈ। ਇਹ ਘਟਨਾ ਬੀਕੇਆਈ ਦੇ ਦੋ ਕਾਰਕੁੰਨਾਂ ਸੁਖਵਿੰਦਰ ਉਰਫ਼ ਸੰਨੀ ਅਤੇ ਰਾਵਲ ਨੂੰ ਉਨ੍ਹਾਂ ਦੇ ਵਿਦੇਸ਼ੀ ਹੈਂਡਲਰ ਜੱਸੀ ਕੁਲਮ ਦੇ ਨਿਰਦੇਸ਼ਾਂ 'ਤੇ ਬਲਾਚੌਰ ਨੇੜੇ ਤਿੰਨ ਗ੍ਰਨੇਡ ਅਤੇ ਇੱਕ ਆਈਈਡੀ ਖਰੀਦਣ ਅਤੇ ਆਪਣੇ ਕੋਲ ਰੱਖਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤੇ ਜਾਣ ਦੇ ਲਗਭਗ ਇੱਕ ਮਹੀਨੇ ਬਾਅਦ ਸਾਹਮਣੇ ਆਈ। ਇਸੇ ਆਈਈਡੀ ਨੂੰ ਬਾਅਦ ਵਿੱਚ ਪੀਐਸ ਨਾਲਾਗੜ੍ਹ, ਹਿਮਾਚਲ ਪ੍ਰਦੇਸ਼ ਵਿਖੇ ਹੋਏ ਧਮਾਕੇ ਵਿੱਚ ਵਰਤਿਆ ਗਿਆ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਲਗਾਤਾਰ ਜਾਂਚ ਦੌਰਾਨ ਦੋਵਾਂ ਮੁਲਜ਼ਮਾਂ ਨੂੰ ਮਥੁਰਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਅਤੇ ਮੁਲਜ਼ਮ ਦਲੇਸ਼ ਕੁਮਾਰ ਉਰਫ਼ ਨੰਨੂ ਦੀ ਗ੍ਰੈਂਡ ਵਿਟਾਰਾ ਕਾਰ ਵਿੱਚੋਂ ਪੰਜ ਪਿਸਤੌਲਾਂ ਅਤੇ 10 ਮੈਗਜ਼ੀਨਾਂ ਬਰਾਮਦ ਕੀਤੀਆਂ ਗਈਆਂ। ਉਸ ਦੇ ਬਿਆਨ ‘ਤੇ ਕਾਰਵਾਈ ਕਰਦਿਆਂ ਮਥੁਰਾ-ਪਲਵਲ ਹਾਈਵੇ ਤੋਂ ਪੰਜ ਹੋਰ ਪਿਸਤੌਲ ਤੇ 10 ਮੈਗਜ਼ੀਨ ਬਰਾਮਦ ਕੀਤੇ ਗਏ ਹਨ ਅਤੇ ਇਸ ਤਰ੍ਹਾਂ ਕੁੱਲ 10 ਪਿਸਤੌਲ ਤੇ 20 ਮੈਗਜ਼ੀਨਾਂ ਬਰਾਮਦ ਕੀਤੀਆਂ ਗਈਆਂ।

ਡੀਜੀਪੀ ਨੇ ਕਿਹਾ ਕਿ ਇਨ੍ਹਾਂ ਦੋਵੇਂ ਯੂਪੀ-ਅਧਾਰਤ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੋਂ ਪਤਾ ਲੱਗਾ ਹੈ ਕਿ ਉਹ ਜਰਮਨੀ ਅਤੇ ਅਮਰੀਕਾ ਤੋਂ ਸਰਗਰਮ ਵਿਦੇਸ਼ੀ ਮੂਲ ਦੇ ਅਪਰਾਧੀਆਂ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸਨ, ਜੋ ਪੰਜਾਬ ਵਿੱਚ ਅਪਰਾਧਿਕ ਗਰੋਹਾਂ ਨੂੰ ਹਥਿਆਰ ਸਪਲਾਈ ਕਰਦੇ ਸਨ। ਉਨ੍ਹਾਂ ਅੱਗੇ ਦੱਸਿਆ ਕਿ ਇਹ ਦੋਵੇਂ ਮੁਲਜ਼ਮ ਹਥਿਆਰਾਂ ਦੀ ਖਰੀਦ ਅਤੇ ਵਿਦੇਸ਼ ਅਧਾਰਤ ਹੈਂਡਲਰਾਂ ਦੇ ਨਿਰਦੇਸ਼ 'ਤੇ ਗੜ੍ਹਸ਼ੰਕਰ ਵਿਖੇ ਇੱਕ ਟਰੈਵਲ ਏਜੰਟ ਦੀ ਰਿਹਾਇਸ਼ 'ਤੇ ਫਿਰੌਤੀ ਲਈ ਗੋਲੀਬਾਰੀ ਕਰਨ ਵਿੱਚ ਵੀ ਸ਼ਾਮਲ ਸਨ।

ਇਸ ਸਬੰਧੀ ਕੇਸ ਥਾਣਾ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਅਤੇ ਅਸਲਾ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਐਫਆਈਆਰ ਨੰਬਰ 11 ਮਿਤੀ 23-02-2026 ਨੂੰ ਦਰਜ ਕੀਤਾ ਗਿਆ ਸੀ।
 
 

Have something to say? Post your comment

More in Chandigarh

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

‘ਆਪ੍ਰੇਸ਼ਨ ਕਵਚ’: ਵਿਦਿਆਰਥੀ-ਕੇਂਦਰਿਤ ਰੋਕਥਾਮ ਪੁਲਿਸਿੰਗ ਪਹਿਲਕਦਮੀ ਦਾ ਮਕਸਦ ਤਿੰਨ-ਪੱਖੀ ਮਾਡਲ 'ਕਨੈਕਟ, ਡਿਟੈਕਟ, ਪ੍ਰੋਟੈਕਟ' ਜ਼ਰੀਏ ਸਾਥੀਆਂ ਦੇ ਦਬਾਅ ਨੂੰ ਸੁਰੱਖਿਆ ਵਿੱਚ ਤਬਦੀਲ ਕਰਨਾ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 262ਵਾਂ ਦਿਨ: ਪੰਜਾਬ ਪੁਲਿਸ ਵੱਲੋਂ 591 ਥਾਈਂ ਛਾਪੇਮਾਰੀ; 245 ਵਿਅਕਤੀ ਕਾਬੂ

ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਵਾਤਾਵਰਣ ਸੁਰੱਖਿਆ ਉਪਾਵਾਂ ਬਾਰੇ ਕਰਵਾਇਆ ਸਿਖਲਾਈ ਪ੍ਰੋਗਰਾਮ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ 71 ਲਾਭਪਾਤਰੀਆਂ ਨੂੰ 1.52 ਕਰੋੜ ਰੁਪਏ ਦੇ ਕਰਜ਼ੇ ਤੇ ਸਬਸਿਡੀ ਦੀ ਵਿੱਤੀ ਸਹਾਇਤਾ ਪ੍ਰਦਾਨ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਤੋਹਫ਼ਾ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ