Thursday, March 26, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਪੰਜਾਬ ਭਾਰਤ ਦਾ ਮੋਹਰੀ ਸੂਬਾ ਬਣਨ ਵੱਲ ਲਗਾਤਾਰ ਵਧ ਰਿਹਾ ਹੈ : ਕੈਬਨਿਟ ਮੰਤਰੀ ਸੰਜੀਵ ਅਰੋੜਾ

March 26, 2026 08:35 PM
Rozana Sehaj times

ਚੰਡੀਗੜ੍ਹ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਸਰਾਭਾ ਨਗਰ ਵਿਖੇ ਇੱਕ ਨੁੱਕੜ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਚਾਰ ਸਾਲਾ ਰਿਪੋਰਟ ਕਾਰਡ ਪੇਸ਼ ਕੀਤਾ।  ਇਕੱਠ ਨੂੰ ਸੰਬੋਧਨ ਕਰਦਿਆਂ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਤੇਜ਼ੀ ਨਾਲ ਵਿਕਾਸ ਵੱਲ ਵਧ ਰਿਹਾ ਹੈ ਅਤੇ ਜਲਦ ਹੀ ਰੰਗਲਾ ਪੰਜਾਬ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਨੇ ਪਿਛਲੇ ਚਾਰ ਸਾਲਾਂ ਦੌਰਾਨ ਇਤਿਹਾਸਕ ਅਤੇ ਬੇਮਿਸਾਲ ਪ੍ਰਗਤੀ ਹਾਸਲ ਕੀਤੀ ਹੈ, ਜਿਸਦੀ ਕਦੇ ਕਲਪਨਾ ਵੀ ਨਹੀਂ ਕੀਤੀ ਗਈ ਸੀ ਅਤੇ ਨਾ ਹੀ ਪਿਛਲੇ 70 ਸਾਲਾਂ ਵਿੱਚ ਅਜਿਹਾ ਹੋਇਆ ਸੀ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਇਹ ਵੀ ਕਿਹਾ ਕਿ ਪੰਜਾਬ ਨੂੰ ਭਾਰਤ ਸਰਕਾਰ ਵੱਲੋਂ ਸੜਕ ਸੁਰੱਖਿਆ, ਸਿੱਖਿਆ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਲਈ ਨੰਬਰ 1 ਸੂਬੇ ਦਾ ਦਰਜਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਜਦੋਂ ਸੂਬੇ ਨੇ ਇਨ੍ਹਾਂ ਮੁੱਖ ਖੇਤਰਾਂ ਵਿੱਚ ਅਜਿਹੀ ਮਾਨਤਾ ਪ੍ਰਾਪਤ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਵਿੱਚ ਹਰ ਕੋਈ ਹੁਣ ਇਸ ਬਾਰੇ ਗੱਲ ਕਰ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਅਸਾਧਾਰਨ ਯਤਨਾਂ ਸਦਕਾ ਪੰਜਾਬ ਕਿਵੇਂ ਦੇਸ਼ ਦਾ ਨੰਬਰ ਇੱਕ ਸੂਬਾ ਬਣਨ ਵੱਲ ਵਧ ਰਿਹਾ ਹੈ। ਸੰਜੀਵ ਅਰੋੜਾ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਪੰਜਾਬ ਦੇ ਹਰ ਘਰ ਨੂੰ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ 75 ਫੀਸਦੀ ਕਿਸਾਨਾਂ ਨੂੰ ਸਵੇਰ ਸਮੇਂ ਨਿਰਵਿਘਨ ਬਿਜਲੀ ਸਪਲਾਈ ਮਿਲ ਰਹੀ ਹੈ, ਜਿਸ ਨੂੰ ਝੋਨੇ ਦੇ ਅਗਾਮੀ ਸੀਜ਼ਨ ਦੌਰਾਨ ਵਧਾ ਕੇ 95 ਫੀਸਦ ਕਰ ਦਿੱਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਪੀਐਸਪੀਸੀਐਲ ਦੀਆਂ ਸੇਵਾਵਾਂ ਨੂੰ ਵਧੇਰੇ ਕੁਸ਼ਲ ਅਤੇ ਪ੍ਰਭਾਵਸ਼ਾਲੀ ਬਣਾਇਆ ਗਿਆ ਹੈ, ਜਿਸ ਦੇ ਨਤੀਜੇ ਵਜੋਂ ਵਧੇਰੇ ਮੁਨਾਫ਼ਾ, ਘੱਟ ਨੁਕਸਾਨ ਅਤੇ ਬਿਹਤਰ ਨਿਰਵਿਘਨ ਬਿਜਲੀ ਸਪਲਾਈ ਮਿਲ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਨੇ ਹਰ ਪੰਜਾਬੀ ਲਈ 10 ਲੱਖ ਰੁਪਏ ਤੱਕ ਦੀ ਨਕਦ ਰਹਿਤ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਹੈ, ਜਿਸ ਨਾਲ ਪੰਜਾਬ ਅਜਿਹਾ ਵਿਆਪਕ ਪ੍ਰੋਗਰਾਮ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਔਰਤਾਂ ਨੂੰ ਜਲਦ ਹੀ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਕੀਤੇ ਐਲਾਨ ਅਨੁਸਾਰ 1000 ਰੁਪਏ ਅਤੇ 1500 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਮਿਲਣੀ ਸ਼ੁਰੂ ਹੋ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦੀਆਂ ਸੜਕਾਂ ਜਲਦ ਹੀ ਕੂੜੇ ਤੋਂ ਮੁਕਤ ਹੋ ਜਾਣਗੀਆਂ ਅਤੇ ਪੰਜਾਬ ਕੋਲ ਦੇਸ਼ ਦਾ ਸਭ ਤੋਂ ਬਿਹਤਰ ਸੜਕੀ ਬੁਨਿਆਦੀ ਢਾਂਚਾ ਹੋਵੇਗਾ।

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 65ਵਾਂ ਦਿਨ: ਪੰਜਾਬ ਪੁਲਿਸ ਵੱਲੋਂ 551 ਥਾਵਾਂ ‘ਤੇ ਛਾਪੇਮਾਰੀ; 201 ਗ੍ਰਿਫ਼ਤਾਰ

ਪੰਜਾਬ ’ਵਰਸਿਟੀ ’ਚ ਵਾਪਰੀ ਗੋਲੀਬਾਰੀ ਦੀ ਘਟਨਾ ਦਾ ਮੁੱਖ ਸ਼ੂਟਰ ਗੋਲੀਬਾਰੀ ਉਪਰੰਤ ਕਾਬੂ

ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰਾਂ ਦੇ ਸਪਲਾਈ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ, 10 ਪਿਸਤੌਲ ਬਰਾਮਦ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 4 ਲੱਖ ਰੁਪਏ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ ਹੋਇਆ

ਮਹਿਲਾਵਾਂ ਦੀ ਸਿਹਤ ਸੁਰੱਖਿਆ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡ ਵੰਡ: ਡਾ. ਬਲਜੀਤ ਕੌਰ

ਸਕਾਲਰਸ਼ਿਪ ਵੰਡ ਵਿੱਚ ਪੰਜਾਬ ਦਾ ਦੇਸ਼ ਭਰ ਵਿੱਚ ਦੂਜਾ ਸਥਾਨ: ਡਾ. ਬਲਜੀਤ ਕੌਰ

ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਨੂੰ ਹੁਲਾਰਾ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਸਰਕਾਰੀ ਸਕੂਲਾਂ ਵਿੱਚ ਲਗਣਗੇ 50 ਇੰਟਰਐਕਟਿਵ ਪੈਨਲ: ਕੁਲਵੰਤ ਸਿੰਘ

ਪੰਜਾਬ ਅਤੇ ਚੰਡੀਗੜ੍ਹ ਕੇਂਦਰ ਸ਼ਾਸਿਤ ਪ੍ਰਦੇਸ਼ ਦਾ ਰਾਜ ਪੱਧਰੀ ਰਾਸ਼ਟਰੀ ਸੇਵਾ ਯੋਜਨਾ ਸਮਾਗਮ ਮੋਹਾਲੀ ਵਿੱਚ ਸਫਲਤਾਪੂਰਵਕ ਸੰਪੰਨ

ਪੰਜਾਬ ਟ੍ਰੇਡਰਜ਼ ਕਮਿਸ਼ਨ ਵੱਲੋਂ ਨਾਡਾ ਰੋਡ, ਹਲਕਾ ਖਰੜ ਵਿਖੇ ਮੀਟਿੰਗ; ਵਪਾਰੀਆਂ ਦੀਆਂ ਸਮੱਸਿਆਵਾਂ ਸੁਣ ਕੇ ਤੁਰੰਤ ਕਾਰਵਾਈ ਦੇ ਨਿਰਦੇਸ਼

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 15ਵੀਂ ਬੱਸ ਰਵਾਨਾ