Thursday, March 26, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਪੰਜਾਬ ’ਵਰਸਿਟੀ ’ਚ ਵਾਪਰੀ ਗੋਲੀਬਾਰੀ ਦੀ ਘਟਨਾ ਦਾ ਮੁੱਖ ਸ਼ੂਟਰ ਗੋਲੀਬਾਰੀ ਉਪਰੰਤ ਕਾਬੂ

March 26, 2026 08:40 PM
Rozana Sehaj times
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਵੱਲੋਂ ਚੰਡੀਗੜ੍ਹ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ ਵਿਦਿਆਰਥੀ ਆਗੂ ਜਸ਼ਨਪ੍ਰੀਤ ਸਿੰਘ ਜਵੰਦਾ 'ਤੇ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਮੁੱਖ ਸ਼ੂਟਰ ਨੂੰ .32 ਬੋਰ ਦਾ ਦੇਸੀ ਪਿਸਤੌਲ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਜਸਪ੍ਰੀਤ ਸਿੰਘ ਉਰਫ਼ ਜਸ ਵਾਸੀ ਖੇੜੀ ਨੌਧ ਸਿੰਘ, ਕੋਟਲਾ ਮਸੁੱਦ, ਫਤਿਹਗੜ੍ਹ ਸਾਹਿਬ ਵਜੋਂ ਹੋਈ ਹੈ। ਪਿਸਤੌਲ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਮੈਗਜ਼ੀਨ, ਦੋ ਜ਼ਿੰਦਾ ਕਾਰਤੂਸ ਅਤੇ ਚਾਰ ਖਾਲੀ ਖੋਲ ਵੀ ਬਰਾਮਦ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਡੌਨੀ ਬੱਲ/ਬੰਬੀਹਾ ਗਰੁੱਪ ਦਾ ਇੱਕ ਮੁੱਖ ਮੈਂਬਰ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਹਮਲਾ ਇਸ ਗਰੁੱਪ ਦੇ ਇਸ਼ਾਰੇ 'ਤੇ ਕੀਤਾ ਗਿਆ ਸੀ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਦੱਸਿਆ ਕਿ ਏਜੀਟੀਐਫ ਪੰਜਾਬ ਦੇ ਇੰਸਪੈਕਟਰ ਵਿਕਰਮਜੀਤ ਸਿੰਘ ਅਤੇ ਐਸਆਈ ਅਮਨਦੀਪ ਸਿੰਘ ਦੀ ਸਮਰਪਿਤ ਟੀਮ ਵੱਲੋਂ ਏਐਸਆਈ ਹਰਭਜਨ ਸਿੰਘ (ਜ਼ਿਲ੍ਹਾ ਕ੍ਰਾਈਮ ਸੈੱਲ) ਅਤੇ ਏਐਸਆਈ ਪ੍ਰਦੀਪ ਸਿੰਘ (ਏਜੀਟੀਐਫ ਚੰਡੀਗੜ੍ਹ) ਸਮੇਤ, ਘਟਨਾ ਵਾਲੇ ਦਿਨ ਤੋਂ ਹੀ ਚੰਡੀਗੜ੍ਹ, ਫਤਿਹਗੜ੍ਹ ਸਾਹਿਬ ਅਤੇ ਅਮਲੋਹ ਖੇਤਰ ਵਿੱਚ ਲਗਾਤਾਰ ਸੁਰਾਗਾਂ ਦੀ ਜਾਂਚ ਕੀਤੀ ਜਾ ਰਹੀ ਸੀ।

ਏਡੀਜੀਪੀ ਨੇ ਕਿਹਾ ਕਿ ਆਪਰੇਸ਼ਨ ਦੌਰਾਨ, ਦੋਸ਼ੀ ਨੂੰ ਅਮਲੋਹ-ਪਾਤੜਾਂ ਸੜਕ 'ਤੇ ਰੋਕਿਆ ਗਿਆ, ਜਿੱਥੇ ਉਸਨੇ ਪੁਲਿਸ ਟੀਮ 'ਤੇ ਗੋਲੀਬਾਰੀ ਕੀਤੀ। ਜਵਾਬੀ ਕਾਰਵਾਈ ਦੌਰਾਨ, ਦੋਸ਼ੀ ਜ਼ਖਮੀ ਹੋ ਗਿਆ ਅਤੇ ਉਸਨੂੰ ਤੁਰੰਤ ਇਲਾਜ ਲਈ ਨੇੜਲੇ ਹਸਪਤਾਲ ਵਿੱਚ ਭੇਜ ਦਿੱਤਾ ਗਿਆ।

ਇਸ ਸਬੰਧ ਵਿੱਚ, ਐਫਆਈਆਰ ਨੰਬਰ 72 ਮਿਤੀ 26-3-26 ਨੂੰ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 109, 132 ਅਤੇ 221 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਫਤਿਹਗੜ੍ਹ ਸਾਹਿਬ ਦੇ ਥਾਣਾ ਅਮਲੋਹ ਵਿਖੇ ਦਰਜ ਕੀਤੀ ਗਈ ਹੈ।
 
 
 
 

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 65ਵਾਂ ਦਿਨ: ਪੰਜਾਬ ਪੁਲਿਸ ਵੱਲੋਂ 551 ਥਾਵਾਂ ‘ਤੇ ਛਾਪੇਮਾਰੀ; 201 ਗ੍ਰਿਫ਼ਤਾਰ

ਪੰਜਾਬ ਭਾਰਤ ਦਾ ਮੋਹਰੀ ਸੂਬਾ ਬਣਨ ਵੱਲ ਲਗਾਤਾਰ ਵਧ ਰਿਹਾ ਹੈ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰਾਂ ਦੇ ਸਪਲਾਈ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ, 10 ਪਿਸਤੌਲ ਬਰਾਮਦ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 4 ਲੱਖ ਰੁਪਏ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ ਹੋਇਆ

ਮਹਿਲਾਵਾਂ ਦੀ ਸਿਹਤ ਸੁਰੱਖਿਆ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡ ਵੰਡ: ਡਾ. ਬਲਜੀਤ ਕੌਰ

ਸਕਾਲਰਸ਼ਿਪ ਵੰਡ ਵਿੱਚ ਪੰਜਾਬ ਦਾ ਦੇਸ਼ ਭਰ ਵਿੱਚ ਦੂਜਾ ਸਥਾਨ: ਡਾ. ਬਲਜੀਤ ਕੌਰ

ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਨੂੰ ਹੁਲਾਰਾ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਸਰਕਾਰੀ ਸਕੂਲਾਂ ਵਿੱਚ ਲਗਣਗੇ 50 ਇੰਟਰਐਕਟਿਵ ਪੈਨਲ: ਕੁਲਵੰਤ ਸਿੰਘ

ਪੰਜਾਬ ਅਤੇ ਚੰਡੀਗੜ੍ਹ ਕੇਂਦਰ ਸ਼ਾਸਿਤ ਪ੍ਰਦੇਸ਼ ਦਾ ਰਾਜ ਪੱਧਰੀ ਰਾਸ਼ਟਰੀ ਸੇਵਾ ਯੋਜਨਾ ਸਮਾਗਮ ਮੋਹਾਲੀ ਵਿੱਚ ਸਫਲਤਾਪੂਰਵਕ ਸੰਪੰਨ

ਪੰਜਾਬ ਟ੍ਰੇਡਰਜ਼ ਕਮਿਸ਼ਨ ਵੱਲੋਂ ਨਾਡਾ ਰੋਡ, ਹਲਕਾ ਖਰੜ ਵਿਖੇ ਮੀਟਿੰਗ; ਵਪਾਰੀਆਂ ਦੀਆਂ ਸਮੱਸਿਆਵਾਂ ਸੁਣ ਕੇ ਤੁਰੰਤ ਕਾਰਵਾਈ ਦੇ ਨਿਰਦੇਸ਼

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 15ਵੀਂ ਬੱਸ ਰਵਾਨਾ