Monday, October 12, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ ’ਤੇ ਸਪੀਕਰ ਸੰਧਵਾਂ ਨੇ ਕੀਤਾ ਖੁਸ਼ੀ ਦਾ ਪ੍ਰਗਟਾਵਾ

March 26, 2026 09:38 PM
Rozana Sehaj times

ਕੋਟਕਪੂਰਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ ’ਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਇਨ੍ਹਾਂ ਚਾਰ ਸਾਲਾਂ ਦੌਰਾਨ ਸਿਹਤ, ਸਿੱਖਿਆ, ਰੁਜ਼ਗਾਰ ਉਦਯੋਗਿਕ ਵਿਕਾਸ, ਬੁਨਿਆਦੀ ਢਾਂਚੇ ਵਿੱਚ ਵੱਡੇ ਬਦਲਾਅ ਲਿਆਂਦੇ ਗਏ ਹਨ। ਪਿੰਡ ਚਾਹਲ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਆਪਣੇ ਹਰ ਇੱਕ ਵਾਅਦੇ ਨੂੰ ਪੂਰਾ ਕਰਕੇ ਵਿਖਾਇਆ ਹੈ ਅਤੇ ਲੋਕਾਂ ਦੇ ਹਿੱਤ ਲਈ ਹੀ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਸਿਹਤ ਦੇ ਖੇਤਰ ਵਿਚ ਕ੍ਰਾਂਤੀਕਾਰੀ ਬਦਲਾ ਲਿਆਂਦੇ ਹੋਏ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ। ਜਿਸ ਤਹਿਤ ਹਰ ਵਰਗ ਦੇ ਹਰੇਕ ਨਾਗਰਿਕ ਲਈ 10 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸਹੂਲਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਆਰਥਿਕ ਮਜਬੂਤੀ ਲਈ ਜਰਨਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਐਸ.ਸੀ. ਵਰਗ ਦੀਆਂ ਔਰਤਾਂ ਲਈ 1500 ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ। ਸਿੱਖਿਆ ਦੇ ਖੇਤਰ ਵਿੱਚ ਕਰੋੜਾਂ ਰੁਪਏ ਖਰਚ ਕੇ ਵੱਡੇ ਸੁਧਾਰ ਕਰਦਿਆਂ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ ਅਤੇ ਪ੍ਰਾਈਵੇਟ ਸਕੂਲਾਂ ਦੀ ਤਰ੍ਹਾਂ ਸਰਕਾਰੀ ਸਕੂਲਾਂ ਵਿੱਚ ਵੀ ਸਾਰੀਆਂ ਸੁਵਿਧਾਵਾਂ ਉਪਲਬਧ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਗਏ ਅਤੇ ਬਿਨਾਂ ਕਿਸੇ ਸਿਫਾਰਿਸ਼ ਦੇ ਨੌਕਰੀਆਂ ਦਿੱਤੀਆਂ ਗਈਆਂ ਹਨ। ਕਾਨੂੰਨ ਵਿਵਸਥਾ ਨੂੰ ਮਜਬੂਤ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਗਈ ਅਤੇ ਅਜਿਹਾ ਕਾਰੋਬਾਰ ਕਰਨ ਵਾਲਿਆਂ ਖਿਲਾਫ ਵੱਡੇ ਪੱਧਰ ’ਤੇ ਕਾਰਵਾਈਆਂ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਕਰੋੜਾਂ ਰੁਪਏ ਖਰਚ ਕੇ ਸੜਕਾਂ ਦਾ ਨਵੀਨੀਕਰਨ, ਪੁੱਲਾਂ ਦੀ ਉਸਾਰੀ ਅਤੇ ਹੋਰ ਵੱਡੇ ਪ੍ਰੋਜੈਕਟਾਂ ’ਤੇ ਕੰਮ ਕਰਕੇ ਬੁਨਿਆਦੀ ਢਾਂਚੇ ਨੂੰ ਮਜਬੂਤ ਕੀਤਾ ਗਿਆ। ਸਪੀਕਰ ਸੰਧਵਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵੱਡੀ ਰਾਹਤ ਦੇਣ ਲਈ 90% ਘਰਾਂ ਨੂੰ 600 ਯੂਨਿਟ ਤੱਕ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਜੇ ਨੀਅਤ ਸਾਫ ਹੋਵੇ ਤਾਂ ਘੱਟ ਸਮੇਂ ਵਿੱਚ ਵੀ ਵੱਡੇ ਬਦਲਾਅ ਲਿਆਂਦੇ ਜਾ ਸਕਦੇ ਹਨ। ਆਉਣ ਵਾਲੇ ਸਮੇਂ ਵਿੱਚ ਵੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਤਰੱਕੀ ਅਤੇ ਖੁਸ਼ਹਾਲੀ ਦੀ ਨਵੀਂ ਉਚਾਈਆਂ ਤੱਕ ਲਿਜਾਇਆ ਜਾਵੇਗਾ। ਇਸ ਮੌਕੇ ਮਨਪ੍ਰੀਤ ਧਾਲੀਵਾਲ, ਅਮਨਦੀਪ ਸਿੰਘ ਪੀ.ਏ., ਜਸਪ੍ਰੀਤ ਸਿੰਘ ਬਲਾਕ ਪ੍ਰਧਾਨ, ਜਗਸੀਰ ਸਿੰਘ, ਗੁਰਮੀਤ ਸਿੰਘ, ਯਾਦਵਿੰਦਰ ਸਿੰਘ, ਸਤਿੰਦਰਜੀਤ ਸਿੰਘ ਗੋਲਡੀ, ਬਲਾਕ ਸੰਮਤੀ ਮੈਂਬਰ ਖਾਰਾ, ਜਗਤਾਰ ਸਿੰਘ ਬਰਾੜ ਸਰਪੰਚ ਖਾਰਾ, ਬਲਦੇਵ ਸਿੰਘ ਸਰਪੰਚ ਭਾਣਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਵੀ ਹਾਜ਼ਰ ਸਨ।

 
 

Have something to say? Post your comment

More in Malwa

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ