Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਅਜਨਾਲਾ ‘ਚ ਰਾਮ ਨਵਮੀ ਮੌਕੇ ਵਿਸ਼ਾਲ ਧਾਰਮਿਕ ਸਮਾਗਮ

March 26, 2026 09:41 PM
Rozana Sehaj times
ਅਜਨਾਲਾ :   ਅਜਨਾਲਾ ਖੇਤਰ ਵਿੱਚ ਰਾਮ ਨਵਮੀ ਦੇ ਪਵਿੱਤਰ ਤਿਉਹਾਰ ਨੂੰ ਲੈ ਕੇ ਵੱਡੇ ਪੱਧਰ ‘ਤੇ ਧਾਰਮਿਕ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਸਬੰਧ ਵਿੱਚ ਮਾਤਾ ਰਾਣੀ ਮੰਦਰ ਵਿਖੇ ਇਕ ਵਿਸ਼ਾਲ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਇਲਾਕੇ ਭਰ ਤੋਂ ਸੰਗਤ ਦੇ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇਸ ਸਮਾਗਮ ਦੌਰਾਨ ਭਗਵਾਨ ਸ੍ਰੀ ਰਾਮ ਚੰਦਰ ਜੀ ਦੇ ਜੀਵਨ ਚਰਿਤਰ, ਉਨ੍ਹਾਂ ਦੀ ਮਰਿਆਦਾ, ਸੱਚਾਈ ਅਤੇ ਧਰਮ ਦੇ ਰਸਤੇ ‘ਤੇ ਚਲਣ ਦੀ ਸਿੱਖਿਆ ਬਾਰੇ ਵਿਸਥਾਰ ਨਾਲ ਕਥਾ ਕੀਤੀ ਜਾਵੇਗੀ। ਰਾਮਾਇਣ ਦੇ ਪਵਿੱਤਰ ਪ੍ਰਸੰਗਾਂ ਰਾਹੀਂ ਸੰਗਤ ਨੂੰ ਧਾਰਮਿਕ ਅਤੇ ਆਧਿਆਤਮਿਕ ਗਿਆਨ ਪ੍ਰਦਾਨ ਕੀਤਾ ਜਾਵੇਗਾ, ਜਿਸ ਨਾਲ ਭਗਤਾਂ ਵਿੱਚ ਭਗਤੀ ਭਾਵਨਾ ਹੋਰ ਮਜ਼ਬੂਤ ਹੋਵੇਗੀ। ਇਸ ਦੇ ਨਾਲ-ਨਾਲ ਭਜਨ ਕੀਰਤਨ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ, ਜਿਸ ਨਾਲ ਮੰਦਰ ਪ੍ਰੰਗਣ ਭਗਤੀ ਰੰਗ ਵਿੱਚ ਰੰਗਿਆ ਜਾਵੇਗਾ। ਪ੍ਰਸਿੱਧ ਭਜਨ ਗਾਇਕਾ ਸੋਨੀਆ ਬ੍ਰਿੱਜਵਾਸੀ ਆਪਣੀ ਸੁਰੀਲੀ ਆਵਾਜ਼ ਨਾਲ ਸੰਗਤ ਨੂੰ ਭਗਤੀ ਰਸ ਵਿੱਚ ਡੁੱਬੋਣਗੇ। ਇਸ ਮੌਕੇ ‘ਤੇ ਪੰਡਿਤ ਮੋਹਨ ਸ਼ਾਮ ਅਤੇ ਪੰਡਿਤ ਨੈਟਵਰਕ ਵੱਲੋਂ ਧਾਰਮਿਕ ਕਥਾ ਅਤੇ ਰਾਮਾਇਣ ਦੇ ਮਹੱਤਵ ਬਾਰੇ ਗਹਿਰਾਈ ਨਾਲ ਚਰਚਾ ਕੀਤੀ ਜਾਵੇਗੀ। ਇਸ ਵਿਸ਼ਾਲ ਸਮਾਗਮ ਦੌਰਾਨ ਸੰਗਤ ਲਈ ਲੰਗਰ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ, ਜਿੱਥੇ ਆਉਣ ਵਾਲੇ ਹਰ ਭਗਤ ਨੂੰ ਪ੍ਰਸਾਦ ਅਤੇ ਲੰਗਰ ਛਕਾਇਆ ਜਾਵੇਗਾ। ਇਹ ਧਾਰਮਿਕ ਸਮਾਗਮ ਰਾਤ 8 ਵਜੇ ਤੋਂ ਸ਼ੁਰੂ ਹੋਵੇਗਾ। ਆਯੋਜਕਾਂ ਵੱਲੋਂ ਸੰਗਤ ਨੂੰ ਅਪੀਲ ਕੀਤੀ ਗਈ ਹੈ ਕਿ ਆਪਣੇ ਪਰਿਵਾਰ ਸਮੇਤ ਵੱਡੀ ਗਿਣਤੀ ਵਿੱਚ ਪਹੁੰਚ ਕੇ ਇਸ ਪਵਿੱਤਰ ਸਮਾਗਮ ਦਾ ਲਾਹਾ ਲੈਣ ਅਤੇ ਰਾਮ ਨਾਮ ਦੀ ਮਹਿਮਾ ਦਾ ਆਨੰਦ ਮਾਣਣ।
 
 

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼