Wednesday, May 13, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Haryana

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

March 26, 2026 10:34 PM
Rozana Sehaj times

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ। ਅੱਜ ਦੀ ਭੱਜ-ਦੌੜ ਭਰੀ ਜਿੰਦਗੀ ਵਿੱਚ ਸ਼ਾਂਤੀ ਗੁਰੂ ਦੀ ਸੰਗਤ ਵਿੱਚ ਹੀ ਮਿਲਦੀ ਹੈ। ਮੁੱਖ ਮੰਤਰੀ ਵੀਰਵਾਰ ਨੂੰ ਪੰਜਾਬ, ਲੁਧਿਆਣਾ ਦੇ ਗੁਰੂਦੁਆਰਾ ਸ੍ਰੀ ਨਾਨਕਸਰ ਸਾਹਿਬ ਵਿੱਚ ਆਯੋਜਿਤ ਸਮਾਗਮ ਦੇ ਸਮਾਪਨ ਸਮਾਰੋਹ ਨੂੰ ਸੰਬੋਧਿਤ ਕਰ ਰਹੇ ਸਨ। ਇਸ ਮੌਕੇ ’ਤੇ ਬਾਬਾ ਘਾਲਾ ਸਿੰਘ ਜੀ, ਅਨੇਕ ਸੰਤ-ਮਹਾਪੁਰਖ ਅਤੇ ਦੇਸ਼-ਵਿਦੇਸ਼ ਤੋਂ ਪਹੁੰਚੀ ਸਾਧ ਸੰਗਤ ਮੌਜੂਦ ਸੀ। ਸ੍ਰੀ ਨਾਇਬ ਸਿੰਘ ਸੈਣੀ ਨੇ ਸਮਾਗਮ ਵਿੱਚ ਮੌਜੂਦ ਸੰਗਤ ਨੂੰ ਦੁਰਗਾਸ਼ਟਮੀ ਅਤੇ ਰਾਮਨਵਮੀ ਦੀ ਵਧਾਈ ਅਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਸ਼?ਰੀ ਨਾਨਕਸਰ ਸਾਹਿਬ ਉਹੀ ਪਵਿੱਤਰ ਸਥਾਨ ਹੈ, ਜਿਸ ਦੀ ਨੀਂਹ ਬਾਬਾ ਨੰਦ ਸਿੰਘ ਜੀ ਮਹਾਰਾਜ ਨੇ ਆਪਣੇ ਕਠੋਰ ਤੱਪ ਨਾਲ ਰੱਖੀ ਸੀ। ਉਨ੍ਹਾਂ ਨੇ ਭਗਤੀ ਦੀ ਉਸ ਜੋਤ ਨੂੰ ਜਲਾਇਆ, ਜਿਸ ਦੀ ਲੋਅ ਅੱਜ ਕਰੋੜਾਂ ਦਿੱਲਾਂ ਨੂੰ ਰੋਸ਼ਨ ਕਰ ਰਹੀ ਹੈ। ਉਨ੍ਹਾਂ ਦੇ ਪਦਚਿਨ੍ਹਾਂ ’ਤੇ ਚਲਦੇ ਹੋਏ ਬਾਬਾ ਇਸ਼ਰ ਸਿੰਘ ਜੀ ਮਹਾਰਾਜ ਨੇ ਇੱਥੇ ਸੱਤ ਸਾਲਾਂ ਤੱਕ ਏਕਾਂਤਵਾਸ ਵਿੱਚ ਸਿਮਰਨ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹ ਉਨ੍ਹਾਂ ਹੀ ਮਹਾਪੁਰਸ਼ਾਂ ਦੀ ਕਮਾਈ ਦਾ ਫੱਲ ਹੈ ਕਿ ਅੱਜ ਇੱਥੇ ਕਦਮ ਰੱਖਦੇ ਹੀ ਮਨ ਨੂੰ ਬਹੁਤ ਸ਼ਾਂਤੀ ਮਿਲਦੀ ਹੈ।

ਮੁੱਖ ਮੰਤਰੀ ਨੇ ਬਾਬਾ ਇਸ਼ਰ ਸਿੰਘ ਜੀ ਦੇ ਪ੍ਰਕਾਸ਼ ਉਤਸਵ ਦੀ ਵੀ ਵਧਾਈ ਦਿੱਤੀ ਅਤੇ ਸਾਰਿਆਂ ਨੂੰ ਮਿਲ-ਜੁਲ ਕੇ ਨਫਰਤ ਨੂੰ ਮਿਟਾਉਣ ਅਤੇ ਪ੍ਰੇਮ, ਸੇਵਾ ਤੇ ਸਿਮਰਨ ਦੇ ਮਾਰਗ ’ਤੇ ਚੱਲਣ ਦੀ ਗੁਰੂ ਚਰਣਾਂ ਵਿੱਚ ਅਰਦਾਸ ਕੀਤੀ। ਉਨ੍ਹਾਂ ਨੇ ਬਾਬਾ ਨਰਾਇਣ ਸਿੰਘ ਜੀ ਦੇ ਚਰਣਾਂ ਵਿੱਚ ਵੀ ਆਪਣੀ ਸ਼ਰਧਾ ਅਰਪਿਤ ਕੀਤੀ ਅਤੇ ਕਿਹਾ ਕਿ ਉਨ੍ਹਾਂ ਦਾ ਜੀਵਨ ਸਾਨੂੰ ਸਿਖਾਉਂਦਾ ਹੈ ਕਿ ਸੇਵਾ ਅਤੇ ਆਦੇਸ਼ ਦਾ ਪਾਲਣ ਕੀ ਹੁੰਦਾ ਹੈ। ਬਾਬਾ ਇਸ਼ਰ ਸਿੰਘ ਜੀ ਦੇ ਇੱਕ ਵਚਨ ’ਤੇ ਉਨ੍ਹਾਂ ਨੇ ਸੱਤ ਸਾਲਾਂ ਤੱਕ 24 ਕਿਲੋਮੀਟਰ ਦੂਰ ਤੋਂ ਜਲ੍ਹ ਦੀ ਸੇਵਾ ਕੀਤੀ। ਬਿਨ੍ਹਾ ਥਕੇ, ਬਿਨ੍ਹਾ ਰੁਕੇ, ਸਿਰਫ ਗੁਰੂ ਦੀ ਪ੍ਰਸੰਨਤਾ ਦੇ ਲਈ। ਉਨ੍ਹਾਂ ਨੇ ਸਾਧ ਸੰਗਤ ਨੂੰ ਦਸਿਆ ਕਿ ਇਸ ਵਿਸ਼ਾਲ ਸਥਾਨ ਦਾ ਕੋਈ ਲਿਖਤ ਨਕਸ਼ਾ ਨਹੀਂ ਸੀ। ਇਹ ਤਾਂ ਬਾਬਾ ਨਰਾਇਣ ਸਿੰਘ ਜੀ ਦੇ ਮੁੱਖ ਤੋਂ ਨਿਕਲੇ ਦਿਵਅ ਆਦੇਸ਼ ਅਤੇ ਕਾਰੀਗਰਾਂ ਦੀ ਸ਼ਰਧਾ ਸੀ, ਜਿਸ ਨਾਲ ਇਹ ਸ਼ਾਨਦਾਰ ਗੁਰੂਘਰ ਤਿਆਰ ਹੋਇਆ। ਇਹ ਸਾਬਤ ਕਰਦਾ ਹੈ ਕਿ ਜਦੋਂ ਨੀਅਤ ਸਾਫ ਹੋਵੇ ਅਤੇ ਗੁਰੂ ’ਤੇ ਪੂਰਾ ਭਰੋਸਾ ਹੋਵੇ, ਤਾਂ ਕੁਦਰਤ ਖੁਦ-ਬ-ਖੁਦ ਰਸਤਾ ਬਣਾਉਂਦੀ ਹੈ। ਉਨ੍ਹਾਂ ਨੇ ਭਵਅ ਸ਼?ਰੀ ਨਾਨਕਸਰ ਸਾਹਿਬ ਬਣਵਾ ਕੇ ਆਪਣੇ ਗੁਰੂ ਦੇ ਪ੍ਰਤੀ ਜੋ ਸਮਰਪਣ ਦਿਖਾਇਆ, ਉਹ ਇਤਿਹਾਸ ਦੇ ਪੰਨਿਆਂ ਵਿੱਚ ਸੁਨਹਿਰੇ ਅੱਖਰਾਂ ਵਿੱਚ ਦਰਜ ਹੈ।

ਸ੍ਰੀ ਸੈਣੀ ਨੇ ਇਸ ਪਵਿੱਤਰ ਸਥਾਨ ’ਤੇ ਕੀਤੀ ਜਾ ਰਹੀ ਭੋਜਨ ਵਿਵਸਥਾ ਦੀ ਪ੍ਰਸੰਸਾਂ ਕਰਦੇ ਹੋਏ ਕਿਹਾ ਕਿ ਇੱਥੇ ਕੋਈ ਸੰਸਥਾਗਤ ਲੰਗਰ ਨਹੀਂ ਬਣਦਾ, ਸਗੋਂ ਸੰਗਤ ਖੁਦ ਆਪਣੇ ਘਰਾਂ ਤੋਂ ਲੰਗਰ ਬਣਾ ਕੇ ਲਿਆਉਂਦੀ ਹੈ। ਇਹ ਸੱਚੇ ਅਰਥਾਂ ਵਿੱਚ ਸਾਂਝੀਵਾਲਤਾ ਦਾ ਪ੍ਰਤੀਕ ਹੈ। ਇੱਥੇ ਅਮੀਰ-ਗਰੀਬ ਦਾ ਭੇਦ ਮਿੱਟ ਜਾਂਦਾ ਹੈ ਅਤੇ ਸਿਰਫ ਸੰਗਤ ਬਾਕੀ ਰਹਿ ਜਾਂਦੀ ਹੈ। ਉਨ੍ਹਾਂ ਨੇ ਬਾਬਾ ਘਾਲਾ ਸਿੰਘ ਜੀ ਦੀ ਜਿਮੇਵਾਰੀ ਅਤੇ ਨਿਮਰਤਾ ਦੇ ਨਾਲ ਇਸ ਸਥਾਨ ਦੀ ਸੇਵਾ ਕਰਨ ਦੇ ਪੁਨੀਤ ਕੰਮ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਦਸਿਆ ਕਿ ਗੁਰੂ ਸਾਹਿਬਾਨ ਅਤੇ ਹੋਰ ਸੰਤ-ਮਹਾਤਮਾਂਵਾਂ, ਅਤੇ ਮਹਾਪੁਰਸ਼ਾਂ ਨੇ ਭੂਲੀ-ਭਟਕੀ ਮਨੁੱਖਤਾ ਨੁੰ ਜੀਵਨ ਦਾ ਸੱਚਾ ਰਸਤਾ ਦਿਖਾਇਆ ਹੈ। ਉਨ੍ਹਾਂ ਦੇ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਹਰਿਆਣਾ ਸਰਕਾਰ ਵੱਲੋਂ ਸੰਤ-ਮਹਾਪੁਰਸ਼ ਸਨਮਾਨ ਵਿਚਾਰ ਪ੍ਰਸਾਰ ਅਤੇ ਪ੍ਰਚਾਰ ਯੋਜਨਾ ਚਲਾਈ ਜਾ ਰਹੀ ਹੈ। ਇਸ ਯੋਜਨਾ ਤਹਿਤ ਸ਼?ਰੀ ਗੁਰੂ ਨਾਨਕ ਦੇਵ ਜੀ, ਸ਼?ਰੀ ਗੁਰੂ ਤੇਗ ਬਹਾਦੁਰ ਜੀ, ਸ਼?ਰੀ ਗੁਰੂ ਗੋਬਿੰਦ ਸਿੰਘ ਜੀ ਸਮੇਤ ਅਨੇਕ ਸੰਤਾਂ ਤੇ ਮਹਾਪੁਰਸ਼ਾਂ ਦੀ ਜੈਯੰਤੀਆਂ ਰਾਜ ਪੱਧਰ ’ਤੇ ਮਨਾਈ ਜਾਂਦੀਆਂ ਹਨ। ਨਵੰਬਰ, 2025 ਵਿੱਚ ਸ਼?ਰੀ ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਮੌਕੇ ਵਿੱਚ ਪੂਰੇ ਸੂਬੇ ਵਿੱਚ ਅਨੇਕ ਪ੍ਰੋਗਰਾਮ ਆਯੋਜਿਤ ਕੀਤੇ ਗਏ।

ਸ੍ਰੀ ਨਾਇਬ ਸਿੰਘ ਸੈਣੀ ਨੇ ਦਸਿਆ ਕਿ ਜੋਤੀਸਰ, ਕੁਰੂਕਸ਼ੇਤਰ ਵਿੱਚ ਬੀਤੀ 25 ਨਵੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਰਾਜ ਪੱਧਰੀ ਸਮਾਗਮ ਆਯੋਜਿਤ ਕੀਤਾ ਗਿਆ। ਇਸ ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਸ਼ਾਮਿਲ ਹੋ ਕੇ ਸ੍ਰੀ ਗੁਰੂ ਤੇਗ ਬਹਾਦੁਰ ਜੀ ਨੂੰ ਸਮਰਪਿਤ ਸਿੱਕੇ, ਡਾਕ ਟਿਕਟ ਅਤੇ ਕਾਫੀ ਟੇਬਲ ਬੁੱਕ ਦਾ ਵਿਮੋਚਨ ਕੀਤਾ ਸੀ। ਮੁੱਖ ਮੰਤਰੀ ਨੇ ਦਸਿਆ ਕਿ ਯਮੁਨਾਨਗਰ ਜ਼ਿਲ੍ਹਾ ਦੇ ਕਲੇਸਰ ਵਿੱਚ ਜਿੱਥੇ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਨਾਮ ’ਤੇ ਵਨ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ, ਉੱਥੇ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੀ ਯਾਦ ਵਿੱਚ ਯਾਦਗਾਰੀ ਗੇਟ ਵੀ ਬਣਾਇਆ ਗਿਆ ਹੈ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਗੁਰੂ ਸਾਹਿਬਾਨਾਂ ਦੇ ਸਿਦਾਂਤਾਂ ਅਤੇ ਸਿਖਿਆਵਾਂ ਨੂੰ ਜਨ-ਜਨ ਤੱਕ ਪਹੁੰਚਾਉਣ ਦਾ ਕੰਮ ਲਗਾਤਾਰ ਕਰ ਰਹੀ ਹੈ। ਇਸ ਮੌਕੇ ’ਤੇ ਸਰਦਾਰ ਬਾਬਾ ਜੋਗਾ ਸਿੰਘ, ਭਾਜਪਾ ਦੇ ਜਿਲ੍ਹਾ ਪ੍ਰਧਾਨ ਡਾ. ਰਾਜੇਂਦਰ ਸ਼ਰਮਾ, ਬਾਬਾ ਹਰਵਿੰਦਰ ਸਿੰਘ ਨਾਨਕਸਰ, ਬਾਬਾ ਅਰਜੁਨ ਸਿੰਘ ਪਟਿਆਲਾ ਵਾਲੇ, ਬਾਬਾ ਮੇਹਰ ਸਿੰਘ ਨਾਨਕਸਰ, ਬਾਬਾ ਗੁਰਚਰਣ ਸਿੰਘ ਦਿੱਲੀ ਵਾਲੇ ਸਮੇਤ ਅਨੇਕ ਮਾਣਯੋਗ ਵਿਅਕਤੀ ਮੌਜੂਦ ਸਨ।

Have something to say? Post your comment

 

More in Haryana

ਨਗਰ ਨਿਗਮ ਚੋਣਾਂ ਦੀ ਗਿਣਤੀ ਲਈ ਸਾਰੀਆਂ ਤਿਆਰੀਆਂ ਮੁਕੰਮਲ : ਹਰਿਆਣਾ ਰਾਜ ਚੋਣ ਕਮਿਸ਼ਨ

ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਹਰਿਆਣਾ ਉੱਦਮ ਪ੍ਰੋਤਸਾਹਨ ਬੋਰਡ ਦੀ 19ਵੀਂ ਮੀਟਿੰਗ ਹੋਈ

ਹਰਿਆਣਾ ਦੀ ਟੈਲੀ-ਮਾਨਸ ਹੈਲਪਲਾਈਨ ਹਜ਼ਾਰਾਂ ਲੋਕਾਂ ਲਈ ਬਣੀ ਜੀਵਨ ਰੇਖਾ

ਮਦਰ ਦਿਵਸ ਮਨਾਉਣ ਦੀ ਸੁੰਦਰ ਸੰਸਥਾ

ਪੱਛਮੀ ਬੰਗਾਲ 'ਚ ਭਾਜਪਾ ਲੀਡਰਸ਼ਿਪ ਨੂੰ ਮਿਲੀ ਨਵੀਂ ਊਰਜਾ: ਰੇਣੂ ਬਾਲਾ ਗੁਪਤਾ

ਲਿਬਰਟੀ ਸ਼ੂਜ਼ ਨੇ ਦਿੱਲੀ ਐਨਸੀਆਰ ਵਿੱਚ ਐਲਨ ਐਪਿਕ ਮਾਲ, ਗੁਰੂਗ੍ਰਾਮ ਵਿੱਚ ਆਪਣਾ 46ਵਾਂ ਸਟੋਰ ਲਾਂਚ ਕੀਤਾ

ਸੀਆਈਏ ਸੰਧਵਾਂ ਵੱਲੋਂ ਸਖ਼ਤ ਕਾਰਵਾਈ, ਐਨਡੀਪੀਐਸ ਐਕਟ ਤਹਿਤ ਗ੍ਰਿਫ਼ਤਾਰ ਮੁਲਜ਼ਮ

ਛੋਟੀ ਜਿਹੀ ਮਦਦ ਕਿਸੇ ਲੋੜਵੰਦ ਵਿਅਕਤੀ ਦੇ ਜੀਵਨ ਵਿੱਚ ਵੱਡੀ ਤਬਦੀਲੀ ਲਿਆ ਸਕਦੀ ਹੈ-ਪ੍ਰੋਫੈਸਰ ਡਾ.ਆਰ.ਪੀ.ਸੈਣੀ ਮਨੁੱਖਤਾ, ਮਿਲਵਰਤਣ ਅਤੇ ਭਾਈਚਾਰੇ ਦੀ ਭਾਵਨਾ ਨੂੰ ਆਪਣੇ ਜੀਵਨ ਵਿੱਚ ਅਪਣਾਓ-ਪ੍ਰੋਫੈਸਰ ਡਾ: ਰਾਮਪਾਲ ਸੈਣੀ

ਕੁੰਜਪੁਰਾ ਸਰਪੰਚ ਉਪ ਚੋਣ ਦੇ ਮੱਦੇਨਜ਼ਰ ਐਸਡੀਐਮ ਦੇਵੇਂਦਰ ਸ਼ਰਮਾ ਨੇ ਪੋਲਿੰਗ ਸਟੇਸ਼ਨ ਦਾ ਨਿਰੀਖਣ ਕੀਤਾ

ਜੌਨੀ ਖੱਤਰੀ ਮੀਡੀਆ ਇੰਚਾਰਜ ਅਤੇ ਬਲਕਾਰ ਸੈਣੀ ਮੰਡਲ ਉਪ ਪ੍ਰਧਾਨ ਬਣੇ