Friday, March 27, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਭਗਵੰਤ ਮਾਨ ਸਰਕਾਰ ਨੇ ਗੈਰ-ਕਾਨੂੰਨੀ ਤੰਬਾਕੂ ਵਪਾਰ ਵਿਰੁੱਧ ਕਾਰਵਾਈ ਕੀਤੀ ਤੇਜ਼: ਹਰਪਾਲ ਸਿੰਘ ਚੀਮਾ

March 27, 2026 05:48 PM
Rozana Sehaj times

ਟੈਕਸ ਚੋਰੀ ਵਿਰੁੱਧ ਜ਼ੀਰੋ ਟਾਲਰੈਂਸ, ਭਗਵੰਤ ਮਾਨ ਸਰਕਾਰ ਨੇ ਗੈਰ-ਕਾਨੂੰਨੀ ਤੰਬਾਕੂ ਵਪਾਰ ਵਿਰੁੱਧ ਕਾਰਵਾਈ ਕੀਤੀ ਤੇਜ਼: ਹਰਪਾਲ ਸਿੰਘ ਚੀਮਾ

ਗੈਰ-ਰਜਿਸਟਰਡ ਕਾਰੋਬਾਰ ਅਤੇ ਲੁਕੋਇਆ ਹੋਇਆ ਸਟਾਕ ਬਰਾਮਦ, ਭਗਵੰਤ ਮਾਨ ਸਰਕਾਰ ਨੇ ਟੈਕਸ ਚੋਰਾਂ 'ਤੇ ਸ਼ਿਕੰਜਾ ਕੱਸਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ :
 ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਕਰ ਵਿਭਾਗ ਨੇ ਤੰਬਾਕੂ ਟੈਕਸ ਚੋਰੀ ਨੂੰ ਨੱਥ ਪਾਉਣ ਲਈ ਪੰਜਾਬ ਭਰ ਵਿੱਚ ਵੱਡੇ ਪੱਧਰ 'ਤੇ ਤਾਲਮੇਲ ਵਾਲੀ ਇਨਫੋਰਸਮੈਂਟ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਤਹਿਤ ਲਗਭਗ 1.5 ਕਰੋੜ ਰੁਪਏ ਦੇ ਬਿਨਾਂ ਹਿਸਾਬ ਵਾਲੇ (ਅਣ-ਅਕਾਊਂਟਿਡ) ਸਾਮਾਨ ਦਾ ਪਤਾ ਲਗਾਇਆ ਗਿਆ। ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ, “ਸਿਗਰਟਾਂ, ਬੀੜੀਆਂ ਅਤੇ ਇਸ ਨਾਲ ਸਬੰਧਿਤ ਹੋਰ ਤੰਬਾਕੂ ਉਤਪਾਦਾਂ 'ਤੇ ਟੈਕਸ ਦਰਾਂ ਵਿੱਚ ਹਾਲ ਹੀ ਵਿੱਚ ਹੋਏ ਵਾਧੇ ਤੋਂ ਬਾਅਦ, ਵਿਭਾਗ ਨੂੰ ਇਸ ਖੇਤਰ ਵਿੱਚ ਟੈਕਸ ਚੋਰੀ ਦੀਆਂ ਗਤੀਵਿਧੀਆਂ ਵਧਣ ਬਾਰੇ ਜਾਣਕਾਰੀ ਮਿਲੀ ਸੀ। ਇਸ ਸੂਚਨਾ 'ਤੇ ਤੁਰੰਤ ਕਾਰਵਾਈ ਕਰਦਿਆਂ, ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਜਲੰਧਰ ਆਧਾਰਿਤ ਚਾਰ ਸਟੇਟ ਇਨਵੈਸਟੀਗੇਸ਼ਨ ਐਂਡ ਪ੍ਰੀਵੈਂਟਿਵ ਯੂਨਿਟਸ ਦੀਆਂ ਟੀਮਾਂ ਨੂੰ ਹਰਕਤ ਵਿੱਚ ਲਿਆਂਦਾ ਗਿਆ। ਇਹਨਾਂ ਯੂਨਿਟਾਂ ਨੇ ਅੱਠ ਵੱਖ-ਵੱਖ ਥਾਵਾਂ 'ਤੇ ਇੱਕੋ ਸਮੇਂ ਚੈਕਿੰਗ ਕੀਤੀ, ਜਿਨ੍ਹਾਂ ਵਿੱਚ ਪੰਜ ਰਜਿਸਟਰਡ ਕਾਰੋਬਾਰਾਂ  ਅਤੇ ਬਿਨਾਂ ਰਜਿਸਟ੍ਰੇਸ਼ਨ ਤੋਂ ਚੱਲ ਰਹੇ ਤਿੰਨ ਕਾਰੋਬਾਰਾਂ ਦੀ ਜਾਂਚ ਕੀਤੀ ਗਈ।” ਇਨਫੋਰਸਮੈਂਟ ਮੁਹਿੰਮ ਦੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਵਿੱਚ ਦੱਸਦਿਆਂ ਵਿੱਤ ਮੰਤਰੀ ਨੇ ਕਿਹਾ, “ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ ਵੱਡੇ ਪੱਧਰ 'ਤੇ ਚੋਰੀਆਂ ਫੜੀਆਂ ਗਈਆਂ, ਜਿੱਥੇ ਇਨਫੋਰਸਮੈਂਟ ਟੀਮਾਂ ਨੇ ਗੁਪਤ ਸਟੋਰੇਜ ਵਾਲੀਆਂ ਥਾਵਾਂ ਅਤੇ ਬਿਨਾਂ ਹਿਸਾਬ ਵਾਲੇ ਸਟਾਕ ਦੀ ਪਛਾਣ ਕਰਨ ਲਈ ਅਹਿਮ ਯਤਨ ਕੀਤੇ। ਮੁੱਖ ਦੁਕਾਨਾਂ ਅਤੇ ਉਨ੍ਹਾਂ ਨਾਲ ਜੁੜੇ ਗੋਦਾਮਾਂ ਦੀ ਬਾਰੀਕੀ ਨਾਲ ਕੀਤੀ ਗਈ ਚੈਕਿੰਗ ਦੌਰਾਨ ਭਾਰੀ ਮਾਤਰਾ ਵਿੱਚ ਸਾਮਾਨ ਬਿਨਾਂ ਜਾਇਜ਼ ਬਿੱਲਾਂ (ਇਨਵਾਇਸਾਂ) ਦੇ ਸਟੋਰ ਕਰਕੇ ਵੇਚਿਆ ਜਾ ਰਿਹਾ ਪਾਇਆ ਗਿਆ।”

ਉਨ੍ਹਾਂ ਅੱਗੇ ਦੱਸਿਆ ਕਿ ਜ਼ਬਤ ਕੀਤੇ ਗਏ ਸਟਾਕ ਵਿੱਚ ਭਾਰਤ ਵਿਚ ਬਣੇ ਸਿਗਰਟਾਂ ਦੇ ਲਗਭਗ 1.32 ਲੱਖ ਪੈਕੇਟ, ਬੀੜੀਆਂ ਦੇ 18,472 ਪੈਕੇਟ, ਜ਼ਰਦੇ ਦੇ 302 ਪੈਕੇਟ, ਵਿਦੇਸ਼ੀ ਸਿਗਰਟਾਂ ਦੇ 13 ਪੈਕੇਟ ਅਤੇ 95 ਡੱਬੇ, ਵਿਦੇਸ਼ੀ ਬਣੇ ਹੁੱਕੇ ਦੇ ਸਾਮਾਨ ਦੇ 148 ਪੀਸ, 13,000 ਲਾਈਟਰ ਅਤੇ ਕੂਲਿਪ ਦੇ 18 ਪੈਕੇਟ ਸ਼ਾਮਲ ਹਨ। ਵਿੱਤੀ ਮੁਲਾਂਕਣ ਦੀ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਫੜੇ ਗਏ ਸਾਮਾਨ 'ਤੇ ਕਾਨੂੰਨ ਦੀਆਂ ਧਾਰਾਵਾਂ ਅਨੁਸਾਰ ਬਣਦੇ ਜੁਰਮਾਨੇ ਦੇ ਨਾਲ-ਨਾਲ 50 ਲੱਖ ਰੁਪਏ ਤੋਂ ਵੱਧ ਦੀ ਟੈਕਸ ਦੇਣਦਾਰੀ ਸਖ਼ਤੀ ਨਾਲ ਵਸੂਲੀ ਜਾਵੇਗੀ। ਹੁਣ ਤੱਕ 12 ਲੱਖ ਰੁਪਏ ਦੀ ਰਕਮ ਪਹਿਲਾਂ ਹੀ ਵਸੂਲੀ ਜਾ ਚੁੱਕੀ ਹੈ, ਅਤੇ ਹੋਰ ਵਸੂਲੀ ਦੀ ਕਾਰਵਾਈ ਤੇਜ਼ੀ ਨਾਲ ਜਾਰੀ ਹੈ।” ਟੈਕਸ ਚੋਰੀ ਵਿਰੁੱਧ ਭਗਵੰਤ ਮਾਨ ਸਰਕਾਰ ਦੀ 'ਜ਼ੀਰੋ-ਟਾਲਰੈਂਸ' ਨੀਤੀ ਨੂੰ ਦੁਹਰਾਉਂਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਟੈਕਸ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਸੂਬੇ ਦੇ ਮਾਲੀਏ ਨੂੰ ਸੁਰੱਖਿਅਤ ਕਰਨ ਲਈ ਅਜਿਹੀਆਂ ਤਾਲਮੇਲ ਵਾਲੀਆਂ ਇਨਫੋਰਸਮੈਂਟ ਕਾਰਵਾਈਆਂ ਨਿਰਵਿਘਨ ਜਾਰੀ ਰਹਿਣਗੀਆਂ।” ਉਨ੍ਹਾਂ ਨੇ ਵਪਾਰੀਆਂ ਨੂੰ ਸਖ਼ਤ ਐਡਵਾਈਜ਼ਰੀ ਵੀ ਜਾਰੀ ਕੀਤੀ, ਜਿਸ ਵਿੱਚ ਉਨ੍ਹਾਂ ਨੂੰ ਅਪੀਲ ਕੀਤੀ ਗਈ ਕਿ ਉਹ ਸਹੀ ਦਸਤਾਵੇਜ਼ ਬਣਾਈ ਰੱਖਣ ਅਤੇ ਸਖ਼ਤ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ।

 
 

Have something to say? Post your comment

 

More in Chandigarh

‘ਵਤਨ ਨੂੰ ਜਾਣੋ’ ਪ੍ਰੋਗਰਾਮ ਤਹਿਤ ਕਸ਼ਮੀਰੀ ਨੌਜਵਾਨਾਂ ਵੱਲੋਂ ਟ੍ਰਾਈਸਿਟੀ ਦਾ ਦੌਰਾ; ਨਾਈਪਰ ਸੈਕਟਰ-67 ਵਿੱਚ ‘ਏਕ ਭਾਰਤ ਸ਼੍ਰੇਸ਼ਠ ਭਾਰਤ’ ਦੀ ਗੂੰਜ

ਬਰਿੰਦਰ ਕੁਮਾਰ ਗੋਇਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਲਹਿਰਾਗਾਗਾ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ

ਡਾ. ਰਵਜੋਤ ਸਿੰਘ ਨੇ ਜੇਲ੍ਹ ਮੰਤਰੀ ਦਾ ਅਹੁਦਾ ਸੰਭਾਲਿਆ

ਭਗਵੰਤ ਮਾਨ ਸਰਕਾਰ ਵੱਲੋਂ ਵਪਾਰੀਆਂ ਦੀਆਂ 1,386 ਸ਼ਿਕਾਇਤਾਂ ਦੀ ਸਮੀਖਿਆ, ਪੀ.ਐਸ.ਟੀ.ਸੀ. ਰਾਹੀਂ ਸਮਾਂਬੱਧ ਹੱਲ 'ਤੇ ਜ਼ੋਰ: ਹਰਪਾਲ ਸਿੰਘ ਚੀਮਾ

ਗੈਂਗਸਟਰਾਂ ‘ਤੇ ਵਾਰ ਦਾ 65ਵਾਂ ਦਿਨ: ਪੰਜਾਬ ਪੁਲਿਸ ਵੱਲੋਂ 551 ਥਾਵਾਂ ‘ਤੇ ਛਾਪੇਮਾਰੀ; 201 ਗ੍ਰਿਫ਼ਤਾਰ

ਪੰਜਾਬ ’ਵਰਸਿਟੀ ’ਚ ਵਾਪਰੀ ਗੋਲੀਬਾਰੀ ਦੀ ਘਟਨਾ ਦਾ ਮੁੱਖ ਸ਼ੂਟਰ ਗੋਲੀਬਾਰੀ ਉਪਰੰਤ ਕਾਬੂ

ਪੰਜਾਬ ਭਾਰਤ ਦਾ ਮੋਹਰੀ ਸੂਬਾ ਬਣਨ ਵੱਲ ਲਗਾਤਾਰ ਵਧ ਰਿਹਾ ਹੈ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰਾਂ ਦੇ ਸਪਲਾਈ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ, 10 ਪਿਸਤੌਲ ਬਰਾਮਦ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 4 ਲੱਖ ਰੁਪਏ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ ਹੋਇਆ

ਮਹਿਲਾਵਾਂ ਦੀ ਸਿਹਤ ਸੁਰੱਖਿਆ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡ ਵੰਡ: ਡਾ. ਬਲਜੀਤ ਕੌਰ