Sunday, November 22, 2026
BREAKING NEWS
• ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ • ਅੰਤਰਰਾਸ਼ਟਰੀ ਗੀਤਾ ਮਹੋਤਸਵ ਬਣਿਆ ਵਿਸ਼ਵਵਿਆਪੀ ਅਧਿਆਤਮਿਕ ਚੇਤਨਾ ਦਾ ਮਜ਼ਬੂਤ ਮਾਧਿਅਮ : ਸਵਾਮੀ ਗਿਆਨਾਨੰਦ ਮਹਾਰਾਜ • ਪਹਿਲੀ ਵਾਰ ਭਾਰਤੀ ਹਵਾਈ ਸੈਨਾ ਅਤੇ ਇਸਰੋ ਵੱਲੋਂ ਪੁਰਸ਼ੋਤਮਪੁਰਾ ਬਾਗ ਵਿੱਚ ਲਗਾਈਆਂ ਜਾਣਗੀਆਂ ਪ੍ਰਦਰਸ਼ਨੀਆਂ • ਜੋਤੀਸਰ ਵਿੱਚ 16 ਦਸੰਬਰ ਨੂੰ ਹੋਵੇਗਾ ’ਪਾਂਚਜਨਯ-2026 ਅਫ਼ਰੀਕਾ-ਹਰਿਆਣਾ ਕੌਨਕਲੇਵ’ • ਹਰਿਆਣਾ ਦੇ ਸਾਰੇ ਜ਼ਿਲ੍ਹਿਆਂ ਵਿੱਚ 18 ਤੋਂ 20 ਦਸੰਬਰ ਤੱਕ ਹੋਣਗੇ ਗੀਤਾ ਮਹਾਂਉਤਸਵ ਦੇ ਪ੍ਰੋਗਰਾਮ : ਸੈਣੀ • ਆਨਲਾਈਨ ਗੀਤਾ ਪ੍ਰਸ਼ਨੋਤਰੀ ਅਤੇ ਵਿਦਿਆਰਥੀਆਂ ਲਈ ਹੋਣਗੀਆਂ ਵੱਖ-ਵੱਖ ਮੁਕਾਬਲੇਬਾਜ਼ੀਆਂ • ਕੁਰੂਕਸ਼ੇਤਰ : 5 ਤੋਂ 25 ਦਸੰਬਰ ਤੱਕ ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਹੋਵੇਗਾ ਆਯੋਜਿਤ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

Chandigarh

ਭਗਵੰਤ ਮਾਨ ਸਰਕਾਰ ਵੱਲੋਂ ਵਪਾਰੀਆਂ ਦੀਆਂ 1,386 ਸ਼ਿਕਾਇਤਾਂ ਦੀ ਸਮੀਖਿਆ, ਪੀ.ਐਸ.ਟੀ.ਸੀ. ਰਾਹੀਂ ਸਮਾਂਬੱਧ ਹੱਲ 'ਤੇ ਜ਼ੋਰ: ਹਰਪਾਲ ਸਿੰਘ ਚੀਮਾ

March 27, 2026 05:52 PM
Rozana Sehaj times

ਭਗਵੰਤ ਮਾਨ ਸਰਕਾਰ ਵਪਾਰੀਆਂ ਲਈ ਪਾਰਦਰਸ਼ੀ ਸ਼ਿਕਾਇਤ ਨਿਵਾਰਣ ਪ੍ਰਣਾਲੀ ਨੂੰ ਮਜ਼ਬੂਤ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਵੱਲੋਂ ਐਸ.ਓ.ਪੀ. ਦੀ ਸਖ਼ਤ ਪਾਲਣਾ ਲਾਜ਼ਮੀ, ਵਪਾਰੀਆਂ ਦੇ ਮਸਲਿਆਂ ਦੇ ਹੱਲ ਲਈ ਜਵਾਬਦੇਹੀ ਤੈਅ ਕੀਤੀ ਗਈ: ਹਰਪਾਲ ਸਿੰਘ ਚੀਮਾ

ਵਪਾਰੀਆਂ ਦੀਆਂ ਲੰਬਿਤ ਪਈਆਂ ਸ਼ਿਕਾਇਤਾਂ ਦੇ ਜਲਦ ਨਿਪਟਾਰੇ ਅਤੇ ਜਵਾਬਦੇਹੀ ਵਿੱਚ ਸੁਧਾਰ ਲਿਆਉਣ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਸੂਬਾ ਪੱਧਰੀ ਸਮੀਖਿਆ

ਚੰਡੀਗੜ੍ਹ :
ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਪੰਜਾਬ ਰਾਜ ਵਪਾਰੀ ਕਮਿਸ਼ਨ (ਪੀ.ਐਸ.ਟੀ.ਸੀ.) ਦੀ ਸੂਬਾ ਪੱਧਰੀ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਇੱਕ ਸਖ਼ਤ, ਜਵਾਬਦੇਹ ਅਤੇ ਪਾਰਦਰਸ਼ੀ ਪ੍ਰਣਾਲੀ ਰਾਹੀਂ ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਸਮਾਂਬੱਧ ਹੱਲ ਪ੍ਰਦਾਨ ਕਰਨ ਲਈ ਫੈਸਲਾਕੁੰਨ ਕਦਮ ਚੁੱਕ ਰਹੀ ਹੈ। ਪੰਜਾਬ ਭਰ ਵਿੱਚ ਹੋਈਆਂ 256 ਮੀਟਿੰਗਾਂ ਦੀ ਪ੍ਰਗਤੀ ਅਤੇ 1,386 ਸ਼ਿਕਾਇਤਾਂ ਦੀ ਸਮੀਖਿਆ ਕਰਦਿਆਂ, ਵਿੱਤ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਰਕਾਰ ਨੇ ਵਪਾਰੀ ਭਾਈਚਾਰੇ ਨਾਲ ਇੱਕ ਢਾਂਚਾਗਤ ਗੱਲਬਾਤ ਨੂੰ ਸੰਸਥਾਗਤ ਰੂਪ ਦਿੱਤਾ ਹੈ, ਐਸ.ਓ.ਪੀ. ਦੀ ਸਖ਼ਤ ਪਾਲਣਾ ਨੂੰ ਲਾਗੂ ਕੀਤਾ ਹੈ ਅਤੇ ਹਰ ਪੱਧਰ 'ਤੇ ਸਪੱਸ਼ਟ ਪ੍ਰਸ਼ਾਸਕੀ ਜ਼ਿੰਮੇਵਾਰੀ ਤੈਅ ਕਰਦੇ ਹੋਏ ਮਸਲਿਆਂ ਦੇ ਜ਼ਮੀਨੀ ਪੱਧਰ 'ਤੇ ਤੁਰੰਤ ਹੱਲ ਨੂੰ ਯਕੀਨੀ ਬਣਾਉਣ ਲਈ ਤਿੰਨ-ਪੱਧਰੀ ਪੀ.ਐਸ.ਟੀ.ਸੀ. ਢਾਂਚੇ ਨੂੰ ਸਰਗਰਮ ਕੀਤਾ ਹੈ। ਮੀਟਿੰਗ ਦਾ ਮੁੱਖ ਕੇਂਦਰ ਸ਼ਿਕਾਇਤਾਂ ਦੀ ਮਾਸਟਰ ਸੂਚੀ ਦੀ ਡੂੰਘਾਈ ਨਾਲ ਸਮੀਖਿਆ ਕਰਨਾ ਸੀ, ਜੋ ਕਿ ਲੰਬਿਤ ਪਏ ਮਾਮਲਿਆਂ ਨੂੰ ਹੱਲ ਕਰਨ ਅਤੇ ਵਪਾਰਕ ਭਾਈਚਾਰੇ ਦੁਆਰਾ ਉਠਾਈਆਂ ਗਈਆਂ ਨਵੀਆਂ ਚਿੰਤਾਵਾਂ ਨੂੰ ਸਰਗਰਮੀ ਨਾਲ ਨੋਟ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਹੈ। ਪੀ.ਐਸ.ਟੀ.ਸੀ.  ਦੇ ਜ਼ਮੀਨੀ ਪੱਧਰ ਦੇ ਪ੍ਰਭਾਵ ਨੂੰ ਉਜਾਗਰ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਸੂਬੇ ਭਰ ਵਿੱਚ ਪਹਿਲਾਂ ਹੀ 256 ਮੀਟਿੰਗਾਂ ਸਫਲਤਾਪੂਰਵਕ ਕਰਵਾਈਆਂ ਜਾ ਚੁੱਕੀਆਂ ਹਨ। ਇਸ ਢਾਂਚੇ ਦਾ ਮੁੱਖ ਉਦੇਸ਼ ਸੂਬਾ ਪ੍ਰਸ਼ਾਸਨ ਅਤੇ ਵਪਾਰੀ ਭਾਈਚਾਰੇ ਵਿਚਕਾਰ ਇੱਕ ਨਿਯਮਤ, ਢਾਂਚਾਗਤ ਅਤੇ ਆਪਸੀ ਲਾਹੇਵੰਦ ਗੱਲਬਾਤ ਦੀ ਸਹੂਲਤ ਪ੍ਰਦਾਨ ਕਰਨਾ ਹੈ। ਇਸ ਰਸਮੀ ਪ੍ਰਣਾਲੀ ਨੂੰ ਮਜ਼ਬੂਤ ਕਰਕੇ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਵਪਾਰੀਆਂ ਨੂੰ ਆਪਣੀਆਂ ਚਿੰਤਾਵਾਂ ਪ੍ਰਗਟ ਕਰਨ ਲਈ ਇੱਕ ਬਹੁਤ ਹੀ ਪਾਰਦਰਸ਼ੀ ਅਤੇ ਜਵਾਬਦੇਹ ਮੰਚ ਪ੍ਰਦਾਨ ਕਰਨਾ ਹੈ।"

ਇਸ ਤੋਂ ਇਲਾਵਾ, ਮੀਟਿੰਗ ਵਿੱਚ ਇਹਨਾਂ ਮਸਲਿਆਂ ਦੇ ਸੁਚਾਰੂ ਪ੍ਰਬੰਧਨ, ਦਸਤਾਵੇਜ਼ੀਕਰਨ ਅਤੇ ਹੱਲ ਲਈ ਜ਼ਿਲ੍ਹਾ ਅਤੇ ਸਬ-ਡਵੀਜ਼ਨਲ ਪੱਧਰ 'ਤੇ ਸਪੱਸ਼ਟ ਪ੍ਰਸ਼ਾਸਕੀ ਜ਼ਿੰਮੇਵਾਰੀਆਂ ਤੈਅ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਗਿਆ। ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਕਿ ਜਨਤਕ ਜਵਾਬਦੇਹੀ ਲਈ ਮੀਟਿੰਗਾਂ ਦੇ ਸਾਰੇ ਰਿਕਾਰਡ, ਫੋਟੋਆਂ ਅਤੇ ਸ਼ਿਕਾਇਤਾਂ ਦੇ ਹੱਲ ਤੁਰੰਤ ਸਰਕਾਰੀ ਪੋਰਟਲ 'ਤੇ ਅਪਲੋਡ ਕੀਤੇ ਜਾਣ। ਮੀਟਿੰਗ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੀ.ਐਸ.ਟੀ.ਸੀ. ਦੇ ਮਜ਼ਬੂਤ ਤਿੰਨ-ਪੱਧਰੀ ਢਾਂਚੇ ਦੀ ਅਹਿਮ ਭੂਮਿਕਾ 'ਤੇ ਜ਼ੋਰ ਦਿੱਤਾ, ਜੋ ਸੂਬਾ, ਜ਼ਿਲ੍ਹਾ ਅਤੇ ਵਿਧਾਨ ਸਭਾ ਹਲਕਾ ਪੱਧਰ 'ਤੇ ਸਰਗਰਮੀ ਨਾਲ ਕੰਮ ਕਰ ਰਿਹਾ ਹੈ। ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਪੀ.ਐਸ.ਟੀ.ਸੀ. ਦੇ ਚੇਅਰਮੈਨ ਵੀ ਹਨ, ਦੇ ਨਾਲ ਆਬਕਾਰੀ ਅਤੇ ਕਰ ਕਮਿਸ਼ਨਰ ਜਤਿੰਦਰ ਜੋਰਵਾਲ ਵੀ ਮੌਜੂਦ ਸਨ।ਚੰਡੀਗੜ੍ਹ ਵਿਖੇ ਪੰਜਾਬ ਭਵਨ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਕਰਵਾਈ ਗਈ ਇਸ ਉੱਚ-ਪੱਧਰੀ ਵਰਚੁਅਲ ਮੀਟਿੰਗ ਵਿੱਚ ਸਾਰੇ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ, ਨਗਰ ਨਿਗਮ ਕਮਿਸ਼ਨਰ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸ.ਐਸ.ਪੀਜ਼) ਸ਼ਾਮਲ ਹੋਏ। ਉਨ੍ਹਾਂ ਦੇ ਨਾਲ ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਚੇਅਰਪਰਸਨ ਅਤੇ ਮੈਂਬਰ, ਅਤੇ ਜ਼ਿਲ੍ਹਾ ਅਤੇ ਵਿਧਾਨ ਸਭਾ ਹਲਕਾ ਵਪਾਰੀ ਕਮਿਸ਼ਨਾਂ ਦੇ ਚੇਅਰਮੈਨ ਵੀ ਹਾਜ਼ਰ ਸਨ, ਜਿਨ੍ਹਾਂ ਨੇ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਨੂੰ ਜ਼ਮੀਨੀ ਪੱਧਰ 'ਤੇ ਤੁਰੰਤ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਆਪਣੇ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰਾਂ ਤੋਂ ਸਿੱਧੇ ਤੌਰ 'ਤੇ ਮੀਟਿੰਗ ਵਿੱਚ ਹਿੱਸਾ ਲਿਆ।

 
 

Have something to say? Post your comment

More in Chandigarh

ਮੋਹਾਲੀ ਪੁਲਿਸ ਵੱਲੋਂ .32 ਬੋਰ ਦੇ ਨਾਜਾਇਜ਼ ਪਿਸਤੌਲ ਅਤੇ ਇੱਕ ਜ਼ਿੰਦਾ ਕਾਰਤੂਸ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਗਊ ਵੰਸ਼ ਦੀ ਭਲਾਈ, ਗਊਸ਼ਾਲਾਵਾਂ ਨੂੰ ਸਹਾਇਤਾ ਅਤੇ ਤਸਕਰੀ ਰੋਕਣ ਦੇ ਉਪਰਾਲਿਆਂ ਦੀ ਸਮੀਖਿਆ

ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ-2027: 22 ਨਵੰਬਰ ਨੂੰ ਸਮੂਹ ਪੋਲਿੰਗ ਬੂਥਾਂ ’ਤੇ ਲਗਣਗੇ ਵਿਸ਼ੇਸ਼ ਕੈਂਪ

ਸ੍ਰੀ ਅਨੰਦਪੁਰ ਸਾਹਿਬ 'ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ: ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

ਵਿਸ਼ੇਸ਼ ਸੰਖੇਪ ਸੁਧਾਈ 2027 ਸਬੰਧੀ ਇਲੈਕਟੋਰਲ ਰੋਲ ਆਬਜ਼ਰਵਰ ਪਹਿਲੀ ਦਸੰਬਰ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦਾ ਦੌਰਾ ਕਰਨਗੇ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬਜ਼ੁਰਗ ਸ਼ਰਧਾਲੂਆਂ ਨੂੰ ਮੁਫ਼ਤ ਵਾਰਾਣਸੀ ਤੀਰਥ ਯਾਤਰਾ ਕਰਵਾਏਗੀ ਹਰਿਆਣਾ ਸਰਕਾਰ

ਮਾਨ ਸਰਕਾਰ ਦੀ ਪਹਿਲਕਦਮੀ ‘ਪੰਜਾਬ ਦਾ ਕਰੋੜਪਤੀ’ ਨੌਜਵਾਨਾਂ ਦੀ ਬੌਧਿਕ ਸਮਰੱਥਾ ਨੂੰ ਨਿਖਾਰੇਗੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ