Friday, March 27, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਡਾ. ਰਵਜੋਤ ਸਿੰਘ ਨੇ ਜੇਲ੍ਹ ਮੰਤਰੀ ਦਾ ਅਹੁਦਾ ਸੰਭਾਲਿਆ

March 27, 2026 05:55 PM
Rozana Sehaj times
ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਨਵੀਂ ਜ਼ਿੰਮੇਵਾਰੀ ਲਈ ਕੀਤਾ ਧੰਨਵਾਦ

ਕਿਹਾ, ਜੇਲ੍ਹ ਵਿਭਾਗ ਨੂੰ ਹੋਰ ਸੁਧਾਰਨ, ਕੈਦੀਆਂ ਲਈ ਬਿਹਤਰ ਸੁਵਿਧਾਵਾਂ ਅਤੇ ਸੁਧਾਰਾਤਮਕ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਲਈ ਚੁੱਕੇ ਜਾਣਗੇ ਕਦਮ

ਜੇਲ੍ਹ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਪਲੇਠੀ ਮੀਟਿੰਗ

ਚੰਡੀਗੜ੍ਹ : 
ਪੰਜਾਬ ਸਰਕਾਰ ਵਿੱਚ ਨਵੇਂ ਜੇਲ੍ਹ ਮੰਤਰੀ ਵਜੋਂ ਡਾ. ਰਵਜੋਤ ਸਿੰਘ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ। ਇਸ ਤੋਂ ਇਲਾਵਾ ਉਹ ਐਨ.ਆਰ.ਆਈ. ਅਤੇ ਸੰਸਦੀ ਮਾਮਲੇ ਆਦਿ ਵਿਭਾਗਾਂ ਦੀ ਜ਼ਿੰਮੇਵਾਰੀ ਵੀ ਨਿਭਾ ਰਹੇ ਹਨ। ਚਾਰਜ ਸੰਭਾਲਣ ਤੋਂ ਬਾਅਦ ਡਾ. ਰਵਜੋਤ ਸਿੰਘ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਦੇ ਕੇ, ਜੋ ਭਰੋਸਾ ਜਤਾਇਆ ਹੈ, ਉਹ ਉਸ ‘ਤੇ ਖਰੇ ਉਤਰਣ ਦੀ ਪੂਰੀ ਕੋਸ਼ਿਸ਼ ਕਰਨਗੇ।

ਇਸ ਮੌਕੇ ਉਨ੍ਹਾਂ ਨੇ ਜੇਲ੍ਹ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਇਕ ਮਹੱਤਵਪੂਰਨ ਮੀਟਿੰਗ ਕੀਤੀ, ਜਿਸ ਵਿੱਚ ਵਿਭਾਗ ਦੇ ਚੱਲ ਰਹੇ ਕੰਮਾਂ, ਪ੍ਰਾਪਤੀਆਂ ਅਤੇ ਭਵਿੱਖੀ ਯੋਜਨਾਵਾਂ ‘ਤੇ ਵਿਚਾਰ-ਵਟਾਂਦਰਾ ਕੀਤਾ।

ਉਨ੍ਹਾਂ ਕਿਹਾ ਕਿ ਜੇਲ੍ਹ ਵਿਭਾਗ ਨੂੰ ਹੋਰ ਸੁਧਾਰਿਆ ਜਾਵੇਗਾ ਅਤੇ ਕੈਦੀਆਂ ਲਈ ਬਿਹਤਰ ਸੁਵਿਧਾਵਾਂ ਅਤੇ ਸੁਧਾਰਾਤਮਕ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਲਈ ਕਦਮ ਚੁੱਕੇ ਜਾਣਗੇ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਜੇਲ੍ਹਾਂ ਨੂੰ ਸਿਰਫ਼ ਸਜ਼ਾ ਦੇ ਕੇਂਦਰ ਨਹੀਂ, ਸਗੋਂ ਸੁਧਾਰ ਦੇ ਕੇਂਦਰ ਬਣਾਉਣ ‘ਤੇ ਖਾਸ ਧਿਆਨ ਦਿੱਤਾ ਜਾਵੇਗਾ।

ਮੀਟਿੰਗ ਦੌਰਾਨ ਜੇਲ੍ਹ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਇੱਕ ਪੇਸ਼ਕਾਰੀ ਰਾਹੀਂ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ, ਪਹਿਲਕਦਮੀਆਂ ਅਤੇ ਚੁਣੌਤੀਆਂ ਬਾਰੇ ਨਵੇਂ ਮੰਤਰੀ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।

ਨਵੇਂ ਜੇਲ ਮੰਤਰੀ ਡਾ. ਰਵਜੋਤ ਸਿੰਘ ਨੇ ਅਧਿਕਾਰੀਆਂ ਨੂੰ ਵਿਭਾਗ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਮਨੁੱਖੀ ਅਧਿਕਾਰਾਂ ਦੀ ਪਾਲਣਾ ਅਤੇ ਜੇਲ ਪ੍ਰਣਾਲੀ ਨੂੰ ਆਧੁਨਿਕ ਅਤੇ ਪ੍ਰਭਾਵਸ਼ਾਲੀ ਬਣਾਉਣਾ ਯਕੀਨੀ ਬਣਾਉਣ ਲਈ ਵੀ ਕਿਹਾ।

ਇਸ ਮੌਕੇ ਜੇਲ੍ਹ  ਵਿਭਾਗ ਦੇ ਪ੍ਰਮੁੱਖ ਸਕੱਤਰ ਭਾਵਨਾ ਗਰਗ, ਸਕੱਤਰ ਮੁਹੰਮਦ  ਤਈਅਬ ਅਤੇ ਏਡੀਜੀਪੀ ਜੇਲ੍ਹਾਂ ਅਰੁਣਪਾਲ ਸਿੰਘ ਸਮੇਤ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Have something to say? Post your comment

 

More in Chandigarh

ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਜਨਤਕ ਸਿਹਤ ਸੰਭਾਲ ਪ੍ਰਦਾਨ ਕਰਨ ਸਬੰਧੀ ਮਾਪਦੰਡ ਸਥਾਪਤ

‘ਵਤਨ ਨੂੰ ਜਾਣੋ’ ਪ੍ਰੋਗਰਾਮ ਤਹਿਤ ਕਸ਼ਮੀਰੀ ਨੌਜਵਾਨਾਂ ਵੱਲੋਂ ਟ੍ਰਾਈਸਿਟੀ ਦਾ ਦੌਰਾ; ਨਾਈਪਰ ਸੈਕਟਰ-67 ਵਿੱਚ ‘ਏਕ ਭਾਰਤ ਸ਼੍ਰੇਸ਼ਠ ਭਾਰਤ’ ਦੀ ਗੂੰਜ

ਬਰਿੰਦਰ ਕੁਮਾਰ ਗੋਇਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਲਹਿਰਾਗਾਗਾ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ

ਭਗਵੰਤ ਮਾਨ ਸਰਕਾਰ ਵੱਲੋਂ ਵਪਾਰੀਆਂ ਦੀਆਂ 1,386 ਸ਼ਿਕਾਇਤਾਂ ਦੀ ਸਮੀਖਿਆ, ਪੀ.ਐਸ.ਟੀ.ਸੀ. ਰਾਹੀਂ ਸਮਾਂਬੱਧ ਹੱਲ 'ਤੇ ਜ਼ੋਰ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ਗੈਰ-ਕਾਨੂੰਨੀ ਤੰਬਾਕੂ ਵਪਾਰ ਵਿਰੁੱਧ ਕਾਰਵਾਈ ਕੀਤੀ ਤੇਜ਼: ਹਰਪਾਲ ਸਿੰਘ ਚੀਮਾ

ਗੈਂਗਸਟਰਾਂ ‘ਤੇ ਵਾਰ ਦਾ 65ਵਾਂ ਦਿਨ: ਪੰਜਾਬ ਪੁਲਿਸ ਵੱਲੋਂ 551 ਥਾਵਾਂ ‘ਤੇ ਛਾਪੇਮਾਰੀ; 201 ਗ੍ਰਿਫ਼ਤਾਰ

ਪੰਜਾਬ ’ਵਰਸਿਟੀ ’ਚ ਵਾਪਰੀ ਗੋਲੀਬਾਰੀ ਦੀ ਘਟਨਾ ਦਾ ਮੁੱਖ ਸ਼ੂਟਰ ਗੋਲੀਬਾਰੀ ਉਪਰੰਤ ਕਾਬੂ

ਪੰਜਾਬ ਭਾਰਤ ਦਾ ਮੋਹਰੀ ਸੂਬਾ ਬਣਨ ਵੱਲ ਲਗਾਤਾਰ ਵਧ ਰਿਹਾ ਹੈ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰਾਂ ਦੇ ਸਪਲਾਈ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ, 10 ਪਿਸਤੌਲ ਬਰਾਮਦ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 4 ਲੱਖ ਰੁਪਏ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ ਹੋਇਆ