Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਬਰਿੰਦਰ ਕੁਮਾਰ ਗੋਇਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਲਹਿਰਾਗਾਗਾ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ

March 27, 2026 05:59 PM
SehajTimes
ਚੰਡੀਗੜ੍ਹ/ਲਹਿਰਾਗਾਗਾ : ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਲਹਿਰਾਗਾਗਾ ਦੀ 20.16 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖ ਕੇ ਇਸ ਮਹੱਤਵਪੂਰਨ ਪ੍ਰੋਜੈਕਟ ਦਾ ਸ਼ੁਭ ਆਰੰਭ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਖੇਤਰ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ ਅਤੇ ਸਰਕਾਰੀ ਸਕੂਲਾਂ ਨੂੰ ਆਧੁਨਿਕ ਸੁਵਿਧਾਵਾਂ ਨਾਲ ਲੈਸ ਕਰਨਾ ਸਰਕਾਰ ਦੀ ਪਹਿਲ ਹੈ। ਉਨ੍ਹਾਂ ਕਿਹਾ ਕਿ ਇਸ ਨਵੀਂ ਇਮਾਰਤ ਦੇ ਤਿਆਰ ਹੋਣ ਨਾਲ ਵਿਦਿਆਰਥਣਾਂ ਨੂੰ ਸੁਰੱਖਿਅਤ ਅਤੇ ਪ੍ਰੇਰਣਾਦਾਇਕ ਪੜ੍ਹਾਈ ਦਾ ਮਾਹੌਲ ਪ੍ਰਾਪਤ ਹੋਵੇਗਾ, ਜੋ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਉਨ੍ਹਾਂ ਹੋਰ ਦੱਸਿਆ ਕਿ ਪਹਿਲਾਂ ਇਸ ਸਕੂਲ ਦੀ ਥਾਂ ਬਹੁਤ ਘੱਟ ਸੀ ਅਤੇ ਮੌਜੂਦਾ ਇਮਾਰਤ ਦੇ ਕਈ ਹਿੱਸੇ ਅਸੁਰੱਖਿਅਤ ਐਲਾਨੇ ਗਏ ਸਨ, ਜਿਸ ਨਾਲ ਵਿਦਿਆਰਥਣਾਂ ਅਤੇ ਸਟਾਫ ਲਈ ਮੁਸ਼ਕਲਾਂ ਪੈਦਾ ਹੋ ਰਹੀਆਂ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦਿਆਂ ਹੁਣ ਸਕੂਲ ਦੀ ਨਵੀਂ ਇਮਾਰਤ ਨੂੰ ਅਤਿ ਆਧੁਨਿਕ ਡਿਜ਼ਾਇਨ ਅਨੁਸਾਰ ਤਿਆਰ ਕੀਤਾ ਜਾ ਰਿਹਾ ਹੈ, ਜਿਸ ਵਿੱਚ ਵੱਡੇ ਕਲਾਸਰੂਮ, ਵਧੀਆ ਹਵਾ ਅਤੇ ਰੋਸ਼ਨੀ ਦੀ ਵਿਵਸਥਾ, ਭੂਚਾਲ ਰੋਧਕ ਢਾਂਚਾ ਅਤੇ ਵਿਦਿਆਰਥੀਆਂ ਪੱਖੀ ਵਾਤਾਵਰਣ ਨੂੰ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਵਿਸ਼ਵਾਸ ਜਤਾਇਆ ਕਿ ਕਰੀਬ 07-08 ਮਹੀਨਿਆਂ ਦੇ ਅੰਦਰ ਇਹ ਪ੍ਰੋਜੈਕਟ ਮੁਕੰਮਲ ਕਰ ਲਿਆ ਜਾਵੇਗਾ ਅਤੇ ਇਲਾਕੇ ਨੂੰ ਇੱਕ ਮਾਡਲ ਸਕੂਲ ਮਿਲੇਗਾ। ਉਨ੍ਹਾਂ ਹੋਰ ਦੱਸਿਆ ਕਿ ਨਵੀਂ ਇਮਾਰਤ ਦੇ ਤਿਆਰ ਹੋਣ ਉਪਰੰਤ ਇਸ ਸਕੂਲ ਵਿੱਚ ਮੈਡੀਕਲ, ਨਾਨ-ਮੈਡੀਕਲ ਅਤੇ ਕਾਮਰਸ ਧਾਰਾਵਾਂ ਦੀ ਪੜ੍ਹਾਈ ਵੀ ਸ਼ੁਰੂ ਕੀਤੀ ਜਾਵੇਗੀ। ਇਸ ਨਾਲ ਇਲਾਕੇ ਦੀਆਂ ਵਿਦਿਆਰਥਣਾਂ ਨੂੰ ਉੱਚ ਸਿੱਖਿਆ ਲਈ ਦੂਰ-ਦੁਰਾਂਤ ਨਹੀਂ ਜਾਣਾ ਪਵੇਗਾ ਅਤੇ ਉਹਨਾਂ ਨੂੰ ਆਪਣੇ ਨੇੜੇ ਹੀ ਗੁਣਵੱਤਾ ਭਰੀ ਸਿੱਖਿਆ ਦੇ ਮੌਕੇ ਪ੍ਰਾਪਤ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਹੇਠ ਵਿਗਿਆਨ ਅਤੇ ਕੰਪਿਊਟਰ ਲੈਬਾਰਟਰੀਆਂ, ਆਧੁਨਿਕ ਲਾਇਬ੍ਰੇਰੀ, ਸਮਾਰਟ ਕਲਾਸਰੂਮ, ਖੇਡਾਂ ਲਈ ਸੁਵਿਧਾਵਾਂ ਅਤੇ ਸਾਫ਼-ਸੁਥਰੇ ਸੈਨੀਟੇਸ਼ਨ ਪ੍ਰਬੰਧਾਂ ਸਮੇਤ ਹਰ ਪੱਖ ਤੋਂ ਸਕੂਲ ਨੂੰ ਅੱਪਗ੍ਰੇਡ ਕੀਤਾ ਜਾਵੇਗਾ। ਵਿਦਿਆਰਥਣਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੀਸੀਟੀਵੀ ਨਿਗਰਾਨੀ ਅਤੇ ਹੋਰ ਜ਼ਰੂਰੀ ਪ੍ਰਬੰਧ ਵੀ ਕੀਤੇ ਜਾਣਗੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਪ੍ਰਣਾਲੀ ਵਿੱਚ ਗੁਣਾਤਮਕ ਸੁਧਾਰ ਲਿਆਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਹਰ ਵਰਗ ਦੇ ਬੱਚਿਆਂ ਨੂੰ ਸਮਾਨ ਅਤੇ ਉੱਚ ਦਰਜੇ ਦੀ ਸਿੱਖਿਆ ਪ੍ਰਾਪਤ ਹੋ ਸਕੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੀ ਬਦਲ ਰਹੀ ਸੂਰਤ ਇਸ ਗੱਲ ਦੀ ਪੜਚੋਲ ਕਰਦੀ ਹੈ ਕਿ ਸਰਕਾਰ ਸਿੱਖਿਆ ਖੇਤਰ ਵਿੱਚ ਢੁਕਵੇਂ ਅਤੇ ਦੂਰਗਾਮੀ ਫੈਸਲੇ ਲੈ ਰਹੀ ਹੈ। ਇਸ ਮੌਕੇ ਨਗਰ ਕੌਂਸਲ ਲਹਿਰਾਗਾਗਾ ਦੇ ਪ੍ਰਧਾਨ ਅਤੇ ਇਸ ਸਕੂਲ ਦੇ ਸਾਬਕਾ ਪ੍ਰਿੰਸੀਪਲ ਸ੍ਰੀਮਤੀ ਕਾਂਤਾ ਗੋਇਲ, ਐੱਸ ਡੀ ਐਮ ਰਾਕੇਸ਼ ਪ੍ਰਕਾਸ਼ ਸਿੰਘ ਸਮੇਤ ਹੋਰ ਵਿਭਾਗੀ ਅਧਿਕਾਰੀ, ਸਕੂਲ ਸਟਾਫ, ਵਿਦਿਆਰਥੀ ਅਤੇ ਇਲਾਕੇ ਦੇ ਪ੍ਰਮੁੱਖ ਵਿਅਕਤੀ ਮੌਜੂਦ ਸਨ।
 
 

Have something to say? Post your comment

More in Chandigarh

ਹਰਪਾਲ ਸਿੰਘ ਚੀਮਾ ਵੱਲੋਂ ਬਕਾਇਆ ਮੰਗਾਂ ਦੇ ਹੱਲ ਲਈ ਆਈ.ਟੀ.ਆਈ. ਇੰਸਟ੍ਰਕਟਰਾਂ ਅਤੇ ਪਨਬੱਸ/ਪੀ.ਆਰ.ਟੀ.ਸੀ. ਯੂਨੀਅਨਾਂ ਨਾਲ ਅਹਿਮ ਮੀਟਿੰਗਾਂ

ਮਾਨ ਸਰਕਾਰ ਨੇ 180 ਈ.ਟੀ.ਟੀ. ਅਧਿਆਪਕਾਂ ਦੀ ਤਨਖਾਹ ਅਸਮਾਨਤਾ ਖ਼ਤਮ ਕਰਨ ਵੱਲ ਵਧਾਇਆ ਕਦਮ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਹਰੀ ਝੰਡੀ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 257ਵਾਂ ਦਿਨ: ਪੰਜਾਬ ਪੁਲਿਸ ਵੱਲੋਂ 628 ਥਾਵਾਂ ’ਤੇ ਛਾਪੇਮਾਰੀ; 289 ਵਿਅਕਤੀ ਕਾਬੂ

ਵਿਕਾਸ ਤੇ ਤਰੱਕੀ ਦਾ ਨਵਾਂ ਅਧਿਆਏ ਲਿਖ ਰਿਹਾ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਰੇਕ ਮਾਂ ਤੇ ਭੈਣ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਕੂਲਾਂ ’ਚ ਅਧਿਆਪਕਾਂ ਦੀਆਂ ਅਸਾਮੀਆਂ ਬਾਰੇ ਮੁੱਦੇ ਚੁੱਕਣ ਵਾਲੇ ਆਪ ਵਿਧਾਇਕ ਨੂੰ ਪਾਰਟੀ ’ਚੋਂ ਕੱਢਿਆ

ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ : ਡਾ. ਬਲਜੀਤ ਕੌਰ