Friday, March 27, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Majha

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਹਲਕੇ ਦੀਆਂ ਸੰਪਰਕ ਸੜਕਾਂ ਦੇ ਕੰਮ ਸ਼ੁਰੂ ਕਰਵਾਏ

March 27, 2026 06:09 PM
SehajTimes

 ਜੰਡਿਆਲਾ ਗੁਰੂ/ਅੰਮ੍ਰਿਤਸਰ : ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਵੱਲੋਂ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵੱਖ-ਵੱਖ ਪਿੰਡਾਂ ਵਿੱਚ ਸੰਪਰਕ ਸੜਕਾਂ ਦੀ ਉਸਾਰੀ ਦੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ। ਕੈਬਨਿਟ ਮੰਤਰੀ ਵੱਲੋਂ ਸਭ ਤੋਂ ਪਹਿਲਾਂ ਪਿੰਡ ਸ਼ਫੀਪੁਰ ਵਿੱਚ 11.61 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਉਦਘਾਟਨ ਕੀਤਾ ਗਿਆ। ਇਸ ਤੋਂ ਬਾਅਦ ਪਿੰਡ ਸਟੀਵੁਰ ਵਿੱਚ 2.19 ਕਿਲੋਮੀਟਰ ਲੰਬੀਆਂ ਇੰਟਰਲਾਕਿੰਗ ਟਾਈਲ ਸੜਕਾਂ ਦੀ ਉਸਾਰੀ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਨ੍ਹਾਂ 12.13 ਕਿਲੋਮੀਟਰ ਲੰਬੀ ਪਿੰਡ ਤਾਰਾਗੜ੍ਹ ਤੋਂ ਗੁਰਦੁਆਰਾ ਬਾਬਾ ਸ਼ੇਖ ਫਰੀਦ ਅਤੇ ਬਾਬਾ ਨਿਰਮਲ ਜੀ, ਤਿੰਮੋਵਾਲ ਤੱਕ ਸ਼ਫੀਪੁਰ (ਰਟੌਲ) ਸੜਕ ਨੂੰ 10 ਤੋਂ 18 ਫੁੱਟ ਤੱਕ ਚੌੜਾ ਅਤੇ ਮਜ਼ਬੂਤ ਕਰਕੇ ਜੰਡਿਆਲਾ-ਤਰਨ ਤਾਰਨ ਸੜਕ ਨਾਲ ਜੋੜਨ ਵਾਲੇ ਪ੍ਰੋਜੈਕਟ ਦੀ ਵੀ ਸ਼ੁਰੂਆਤ ਕੀਤੀ। ਇਲਾਕਾ ਨਿਵਾਸੀਆਂ ਨਾਲ ਗੱਲਬਾਤ ਕਰਦਿਆਂ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਸੜਕਾਂ ਵਿੱਚੋਂ 92.16 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕਿੰਗ ਟਾਈਲ ਸੜਕਾਂ ਅਤੇ 1068.52 ਲੱਖ ਰੁਪਏ ਦੀ ਲਾਗਤ ਨਾਲ ਬਿਟੂਮਨ ਸੜਕਾਂ ਬਣਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਹ ਕੰਮ ਸਪੈਸ਼ਲ ਅਸਿਸਟੈਂਸ ਸਕੀਮ ਫੇਸ-1 ਅਧੀਨ 5054 ਫੰਡਾਂ ਵਿੱਚੋਂ ਕੀਤੇ ਜਾਣਗੇ। ਸੜਕਾਂ ਦੀ ਕੁੱਲ ਲੰਬਾਈ 14.32 ਕਿਲੋਮੀਟਰ ਹੈ ਅਤੇ ਇਹਨਾਂ ਕੰਮਾਂ ਨੂੰ 12 ਮਹੀਨਿਆਂ ਵਿੱਚ ਮੁਕੰਮਲ ਕਰਨ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ।ਮੰਤਰੀ ਨੇ ਕਿਹਾ ਕਿ ਇਨ੍ਹਾਂ ਸੜਕਾਂ ਦੀ ਉਸਾਰੀ ਨਾਲ ਲੋਕਾਂ ਨੂੰ ਆਵਾਜਾਈ ਵਿੱਚ ਵੱਡੀ ਰਾਹਤ ਮਿਲੇਗੀ ਅਤੇ ਸਬੰਧਤ ਅਧਿਕਾਰੀਆਂ ਨੂੰ ਕੰਮ ਸਮੇਂ-ਸਿਰ ਪੂਰਾ ਕਰਨ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਵਿਕਾਸ ਦੇ ਪੱਖੋਂ ਜੰਡਿਆਲਾ ਗੁਰੂ ਨੂੰ ਸੂਬੇ ਦਾ ਮੋਹਰੀ ਹਲਕਾ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਕੈਬਨਿਟ ਮੰਤਰੀ ਵੱਲੋਂ ਸ਼ਹੀਦ ਸਰਤਾਜ ਸਿੰਘ ਸਰਕਾਰੀ ਹਾਈ ਸਕੂਲ, ਸ਼ਫੀਪੁਰ (ਅੰਮ੍ਰਿਤਸਰ) ਵਿੱਚ ਸਮਾਰਟ ਇੰਟਰਐਕਟਿਵ ਪੈਨਲ ਦਾ ਉਦਘਾਟਨ ਵੀ ਕੀਤਾ ਗਿਆ, ਜੋ ਇੱਕ ਕਲਾਸਰੂਮ ਅਤੇ ਇੱਕ ਲੈਬ ਵਿੱਚ ਲਗਾਇਆ ਗਿਆ ਹੈ।

Have something to say? Post your comment

 

More in Majha

ਗਗਨਦੀਪ ਸਿੰਘ ਰੰਧਾਵਾ ਮਾਮਲਾ: ਸੁਖਬੀਰ ਬਾਦਲ ਨੇ ਪਰਿਵਾਰ ਨਾਲ ਕੀਤੀ ਮੁਲਾਕਾਤ ਸੀਬੀਆਈ ਜਾਂਚ ਦੀ ਕੀਤੀ ਮੰਗ

ਪੁੱਤਰ ਦੀ ਗੁਮਸ਼ੁਦਗੀ ਨੇ ਪਰਿਵਾਰ ਨੂੰ ਕੀਤਾ ਬੇਹਾਲ ਇਨਸਾਫ ਲਈ ਦਰ-ਦਰ ਭਟਕ ਰਹੇ ਮਾਪੇ

ਵਾਰਡ ਨੰਬਰ 1, 2 ਅਤੇ ਗੋਲਡਨ ਸਿਟੀ ਵਾਸੀਆਂ ਨੇ ਸਰਪੰਚ ਪ੍ਰਹਿਲਾਦ ਦੇ ਘਰ ਵਿਧਾਇਕ ਸੰਧੂ ਨੂੰ ਦੱਸੀਆਂ ਮੁਸ਼ਕਲਾਂ

ਸੋਨੀਆ ਮਾਨ ਦੀ ਅਗਵਾਈ ਹੇਠ ਅੱਡਾ ਕੁੱਕੜਾਂ ਵਾਲਾ ਵਿਖੇ 29 ਮਾਰਚ ਨੂੰ ਕਰਵਾਇਆ ਜਾਵੇਗਾ ਕਿਸਾਨ ਮੇਲਾ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ

ਭਾਰਤੀ ਸੇਨਾ ਵਿੱਚ ਅਗਨੀਵੀਰ ਭਰਤੀ ਲਈ ਸੁਨਹਿਰਾ ਮੌਕਾ ਆਨਲਾਈਨ ਰਜਿਸਟਰੇਸ਼ਨ ਸ਼ੁਰੂ

ਆਰਮੀ ਭਰਤੀ ਦਫਤਰ ਅੰਮ੍ਰਿਤਸਰ ਵੱਲੋਂ ਅਗਨੀ ਵੀਰ ਭਰਤੀ ਸਬੰਧੀ ਜਾਗਰੂਕਤਾ ਮੁਹਿੰਮ

ਮਾਨ ਸਰਕਾਰ ਦੀ ਸਫਲ ਖੇਡ ਕ੍ਰਾਂਤੀ ਕਾਰਣ ਪੰਜਾਬ ਨੂੰ ਪਹਿਲੀ ਵਾਰ ਕੌਮਾਂਤਰੀ ਹਾਕੀ ਚੈਪੀਅਨਸ਼ਿਪ ਦੀ ਮੇਜ਼ਬਾਨੀ ਮਿਲੀ : ਧਾਲੀਵਾਲ

ਸਾਰਾਗੜ੍ਹੀ ਨਿਵਾਸ ਕੰਟੀਨ ਦਾ ਠੇਕਾ ਵਿਵਾਦਾਂ ਦੇ ਘੇਰੇ ਵਿੱਚ: ਕੀ 2027 ਤੱਕ ਦੇ ਪਾਸ ਮਤੇ ਦੇ ਹੁੰਦਿਆਂ ਹੋ ਸਕੇਗੀ ਨਵੀਂ ਬੋਲੀ?

ਥਾਣਾ ਵੇਰਕਾ ਵੱਲੋਂ ਕਤਲ ਦੇ ਕੇਸ ਵਿੱਚ ਇੱਕ ਨਾਬਾਲਗ, ਪਿਸਟਲ ਸਮੇਤ ਕਾਬੂ