Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਮਾਨ ਸਰਕਾਰ ਦੀ ਸਫਲ ਖੇਡ ਕ੍ਰਾਂਤੀ ਕਾਰਣ ਪੰਜਾਬ ਨੂੰ ਪਹਿਲੀ ਵਾਰ ਕੌਮਾਂਤਰੀ ਹਾਕੀ ਚੈਪੀਅਨਸ਼ਿਪ ਦੀ ਮੇਜ਼ਬਾਨੀ ਮਿਲੀ : ਧਾਲੀਵਾਲ

March 27, 2026 06:13 PM
Rozana Sehaj times

ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਨੂੰ ਭਾਰਤ ਰਤਨ ਸਨਮਾਨ ਤੋਂ ਵਾਂਝਿਆਂ ਰੱਖ ਕੇ ਕੇਂਦਰ ਸਰਕਾਰ ਹਾਕੀ ਨਾਲ ਵਿਤਕਰਾ ਕਰ ਰਹੀ-

ਧਾਲੀਵਾਲ ਨੇ ਅੱਧੀ ਦਰਜਨ ਪਿੰਡਾਂ ‘ਚ ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ ਜਨ ਸੰਪਰਕ ਪ੍ਰਭਾਵਸ਼ਾਲੀ ਮੀਟਿੰਗਾਂ ਨੂੰ ਕੀਤਾ ਸੰਬੋਧਨ -

ਅੰਮ੍ਰਿਤਸਰ/ਅਜਨਾਲਾ :  ਆਮ ਆਦਮੀ ਪਾਰਟੀ ਦੇ ਸੂਬਾਈ ਮੁੱਖ ਬੁਲਾਰੇ ਤੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਨੇ "ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ " ਤਹਿਤ ਪੰਜਾਬ ਸਰਕਾਰ ਦੀਆਂ ਖੇਡ ਵਿਭਾਗ ਦੀਆਂ ਅਹਿਮ ਪ੍ਰਾਪਤੀਆਂ ਦਾ ਰਿਪੋਰਟ ਕਾਰਡ ਜਾਰੀ ਕਰਦਿਆਂ ਕਿਹਾ ਕਿ ਸੂਬਾ ਭਗਵੰਤ ਮਾਨ ਸਰਕਾਰ ਵਲੋਂ ਨੌਜੁਆਨਾਂ ਨੂੰ ਨਸ਼ਿਆਂ ਤੋਂ ਮੁਕਤ ਰੱਖਣ ਲਈ ਲਾਗੂ ਕੀਤੀ ਗਈ ਖੇਡ ਕ੍ਰਾਂਤੀ ਦਾ ਹੀ ਇਤਿਹਾਸਕ ਦਾ ਨਤੀਜਾ ਹੈ ਕਿ ਰਵਾਇਤੀ ਤੇ ਵਿਰਾਸਤੀ ਸੱਭਿਆਚਾਰਕ ਖੇਡ ਹਾਕੀ ਨਾਲ ਪੰਜਾਬ ਦੀ ਜੁਆਨੀ ਨਾਲ ਜੋੜਨ ਦੇ ਚੁੱਕੇ ਗਏ ਉਸਾਰੂ ਕਦਮਾਂ ਵਜੋਂ ਪੰਜਾਬ ਨੂੰ ਪਹਿਲੀ ਵਾਰ ਕੌਮਾਂਤਰੀ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਦਾ ਮੌਕਾ ਪ੍ਰਾਪਤ ਹੋਇਆ ਹੈ ਅਤੇ ਇਹ ਕੌਮਾਂਤਰੀ ਪੱਧਰੀ ਹਾਕੀ ਚੈਂਪੀਅਨਸ਼ਿਪ ਮੋਹਾਲੀ ਦੇ ਸਟੇਡੀਅਮ ਵਿਖੇ ਇਸੇ ਵਰ੍ਹੇ ਅਕਤੂਬਰ ਮਹੀਨੇ ਦੇ ਅਖੀਰਲੇ ਹਫ਼ਤੇ ਤੋਂ ਨਵੰਬਰ ਮਹੀਨੇ ਦੇ ਪਹਿਲੇ ਹਫਤੇ ‘ਚ ਹੋਵੇਗੀ, ਜਦੋਂਕਿ ਕਰੀਬ ਅੱਧੀ ਸਦੀ ਬਾਅਦ ਪੰਜਾਬ ਦੇ ਅਧਿਆਏ ‘ਚ ਸੂਬਾ ਭਗਵੰਤ ਮਾਨ ਸਰਕਾਰ ਦੀਆਂ ਸਿਰਫ ਚਾਰ ਸਾਲ ਦੀਆਂ ਖੇਡ ਮੱਲਾਂ ‘ਚ ਸੁਨਹਿਰੀ ਪੰਨਾ ਦਰਜ ਹੋਣ ਜਾ ਰਿਹਾ ਹੈ, ਜਿਸ ਅਨੁਸਾਰ ਪੰਜਾਬ ਨੂੰ ਬੈਡਮਿੰਟਨ ਅੰਡਰ - 13 ਰਾਸ਼ਟਰੀ ਚੈਂਪੀਅਨਸ਼ਿਪ ਦੀ ਵੱਕਾਰੀ ਜ਼ਿੰਮੇਵਾਰੀ ਮਿਲੀ ਅਤੇ ਇਹ ਰਾਸ਼ਟਰੀ ਬੈਡਮਿੰਟਨ ਅੰਡਰ - 13 ਚੈਂਪੀਅਨਸ਼ਿਪ ਜਲੰਧਰ ਵਿਖੇ ਦਸੰਬਰ ਮਹੀਨੇ ਦੇ ਦੂਸਰੇ ਹਫਤੇ ਕਰਵਾਈ ਜਾਵੇਗੀ।ਸ. ਧਾਲੀਵਾਲ ਅੱਜ ਵਿਧਾਨ ਸਭਾ ਹਲਕਾ ਅਜਨਾਲਾ ਦੇ ਕੌਮਾਂਤਰੀ ਸਰਹੱਦੀ ਤੇ ਰਾਵੀ ਦਰਿਆ ਪਾਸ ਰਮਦਾਸ ਖੇਤਰ ਦੇ ਪਿੰਡਾਂ ਸਿੰਘੋਕੇ, ਗਗੜ, ਘੁੰਮਰਾਏ, ਰੂੜੇਵਾਲ, ਧੰਗਾਈ ਤੇ ਦਰਿਆ ਮੂਸਾ ਪਿੰਡਾਂ ਚ " ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ" ਜਨ ਸੰਪਰਕ ਮੁਹਿੰਮ ਤਹਿਤ ਪੇਂਡੂ ਲੋਕਾਂ ਨਾਲ ਸਿੱਧਾ ਸੰਵਾਦ ਰਚਾਉਣ ਮੌਕੇ ਪ੍ਰਭਾਵਸ਼ਾਲੀ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰ ਰਹੇ ਸਨ। ਉਹਨਾਂ ਨੇ ਸੂਬਾ ਮਾਨ ਸਰਕਾਰ ਦੇ ਚਾਰ ਸਾਲ ਖੇਡ ਰਿਪੋਰਟ ਕਾਰਡ ਨੂੰ ਜਾਰੀ ਕਰਦਿਆਂ ਇਹ ਵੀ ਪ੍ਰਗਟਾਵਾ ਕੀਤਾ ਕਿ ਸੂਬਾ ਮਾਨ ਸਰਕਾਰ ਨੇ ਡੂੰਘੇ ਅਧਿਐਨ ‘ਚ ਸ਼ਿੱਦਤ ਨਾਲ ਮਹਿਸੂਸ ਕੀਤਾ ਹੈ, ਸਾਬਕਾ ਕਾਂਗਰਸ, ਅਕਾਲੀ, ਭਾਜਪਾ ਸਰਕਾਰਾਂ ਵਲੋਂ ਨਸ਼ਿਆਂ ਦੀ ਦਲਦਲ ਵਿੱਚ ਧਕੇਲੇ ਗਏ ਪੰਜਾਬ ਨੂੰ ਖੇਡਾਂ ਤੇ ਰੁਜਗਾਰ ਸਭਿਆਚਾਰ ਨੂੰ ਹੀ ਅਮਲੀ ਜਾਮਾ ਪਹਿਨਾ ਕੇ ਨਸ਼ਿਆਂ ਤੋਂ ਨਵਿਰਤ ਕੀਤਾ ਜਾ ਸਕਦਾ ਹੈ। ਜਿਸ ਤਹਿਤ ਪੜੇ੍ਹ ਲਿਖੇ 65 ਹਜਾਰ ਬੇਰੁਜਗਾਰ ਨੌਜੁਆਨਾਂ ਨੂੰ ਬਗੈਰ ਕਿਸੇ ਰਿਸ਼ਵਤ ਤੇ ਸਿਫਾਰਿਸ਼ ਤੋਂ ਸਰਕਾਰੀ ਨੌਕਰੀਆਂ ‘ਚ ਭਰਤੀ ਕੀਤਾ ਗਿਆ ਹੈ , ਜਦੋਂਕਿ ਪੰਜਾਬ ‘ਚ ਖੇਡ ਸਭਿਆਚਾਰ  ਨੂੰ ਸਿਖਰਾਂ ਵੱਲ ਪਹੁੰਚਾਉਣ ਵਾਲਾ ਪੰਜਾਬ ਦੇਸ਼ ਦਾ ਇਕੋ ਇਕ ਅਜਿਹਾ ਪਹਿਲਾ ਸੂਬਾ ਹੈ, ਜਿਸਨੇ ਆਪਣੇ ਚਾਲੂ ਵਿੱਤੀ ਵਰੇ੍ਹ ਦੇ ਬਜਟ ‘ਚ ਖੇਡਾਂ ਲਈ 1791 ਕਰੋੜ ਰੁਪਏ ਰਾਖਵੇਂ ਰੱਖੇ ਹਨ। ਉਨ੍ਹਾਂ ਦੱਸਿਆ  ਕਿ ਸੂਬੇ ਦੇ ਪਿੰਡਾਂ ‘ਚ ਖੇਡਾਂ ਨੂੰ ਹੁਲਾਰਾ ਦੇਣ ਲਈ 1350 ਕਰੋੜ ਰੁਪਏ ਦੀ ਲਾਗਤ ਨਾਲ 3100 ਨਵੇਂ ਖੇਡ ਸਟੇਡੀਅਮ ਉਸਾਰਣ ਦੀ ਪ੍ਰਕਿਿਰਆ ਜਾਰੀ ਕਰ ਦਿੱਤੀ ਹੈ। ਅਤੇ 6 ਹਜਾਰ ਹੋਰ ਪਿੰਡਾਂ ‘ਚ ਵੀ ਖੇਡ ਸਟੇਡੀਅਮ ਉਸਾਰਣ ਦੀ ਬਕਾਇਦਾ ਕਾਰਜ ਯੋਜਨਾ ਉਲੀਕ ਲਈ ਗਈ ਹੈ। 1018 ਕਰੋੜ ਰੁਪਏ ਦੀ ਲਾਗਤ ਨਾਲ 3 ਹਜਾਰ ਜਿੰਮ ਆਧੁਨਿਕ ਖੇਡ ਉਪਕਰਨਾਂ ਨਾਲ ਲੈਸ ਕੀਤੇ ਜਾ ਰਹੇ ਹਨ। ਅਤੇ ਖਿਡਾਰੀਆਂ ਨੂੰ 50 ਕਰੋੜ ਰੁਪਏ ਮੁੱਲ ਦੀਆਂ 17 ਹਜਾਰ ਕਿੱਟਾਂ ਵੰਡੀਆਂ ਗਈਆਂ ਹਨ। ਸ. ਧਾਲੀਵਾਲ ਨੇ ਕਿਹਾ ਕਿ ਹਾਕੀ ਤੇ ਪੰਜਾਬ ਇਕ ਸਿੱਕੇ ਦੇ ਦੋ ਪਹਿਲੂ ਹਨ ਅਤੇ ਕੇਂਦਰੀ ਸਰਕਾਰ ਹੋਰਨਾਂ ਖੇਡਾਂ ਦੇ ਮੁਕਾਬਲੇ ਹਾਕੀ ਨੂੰ ਬਹੁਤਾ ਪ੍ਰਫੁਲਤ ਕਰਨ ਵੱਲ ਉਚਿਤ ਧਿਆਨ ਨਹੀਂ ਦੇ ਰਹੀ। ਜਿਸਦਾ ਪ੍ਰਤੱਖ ਪ੍ਰਮਾਣ ਹੈ ਕਿ ਭਾਰਤੀ ਉਲੰਪਿਕ ਐਸੋਸੀਏਸ਼ਨ ਵੱਲੋਂ ਸਦੀ ਦੇ ਮਹਾਨ ਐਲਾਨੇ ਗਏ ਹਾਕੀ ਖਿਡਾਰੀ ਮੇਜਰ ਧਿਆਨ ਚੰਦ ਨੂੰ ਪਿਛਲੇ 12 ਸਾਲਾਂ ਤੋਂ ਕੇਂਦਰੀ ਸੱਤਾ ਤੇ ਕਾਬਜ਼ ਮੋਦੀ ਸਰਕਾਰ ਵਲੋਂ ਦੇਸ਼ ਦੇ ਸਭ ਤੋਂ ਵੱਡੇ ਨਾਗਰਿਕ ਸਨਮਾਨ ਭਾਰਤ ਰਤਨ ਦੇਣ ਤੋਂ ਵਾਂਝਿਆਂ ਰੱਖਿਆ ਹੋਇਆ ਹੈ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼