Friday, March 27, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Majha

ਆਰਮੀ ਭਰਤੀ ਦਫਤਰ ਅੰਮ੍ਰਿਤਸਰ ਵੱਲੋਂ ਅਗਨੀ ਵੀਰ ਭਰਤੀ ਸਬੰਧੀ ਜਾਗਰੂਕਤਾ ਮੁਹਿੰਮ

March 27, 2026 06:17 PM
Rozana Sehaj times

ਅੰਮ੍ਰਿਤਸਰ : ਆਰਮੀ ਭਰਤੀ ਦਫਤਰ ਅੰਮ੍ਰਿਤਸਰ ਵੱਲੋਂ ਜ਼ਿਲਾ ਰੋਜ਼ਗਾਰ ਕੇਂਦਰ ਅੰਮ੍ਰਿਤਸਰ ਅਤੇ ਐਨਸੀਸੀ ਦੇ ਸਹਿਯੋਗ ਨਾਲ ਅੰਮ੍ਰਿਤਸਰ ਦੇ ਵੱਖ ਵੱਖ ਵਿਦਿਅਕ ਅਦਾਰਿਆਂ ਵਿੱਚ ਅਗਨੀ ਵੀਰ ਭਰਤੀ 2026 ਲਈ ਜਾਗਰੂਕਤਾ ਮੁਹਿੰਮ ਮੁਹਿਮ ਸ਼ੁਰੂ ਕੀਤੀ ਗਈ ਹੈ।।ਇਸ ਬਾਰੇ ਜਾਣਕਾਰੀ ਦਿੰਦਿਆਂ ਕਰਨਲ ਜੇਮਸ ਜੈਕਬ, ਸੈਨਾ ਮੈਡਲ ਨੇ ਦੱਸਿਆ ਕਿ ਨੌਜਵਾਨਾਂ ਨੂੰ ਭਾਰਤੀ ਫੌਜ ਵਿੱਚ ਭਰਤੀ ਹੋਣ ਲਈ ਪ੍ਰੇਰਿਤ ਕਰਨ ਲਈ ਜਿਲਾ ਰੋਜ਼ਗਾਰ ਕੇਂਦਰ ਅੰਮ੍ਰਿਤਸਰ ਅਤੇ ਐਨਸੀਸੀ ਦੇ ਸਹਿਯੋਗ ਨਾਲ ਵੱਖ ਵੱਖ ਵਿਦਿਅਕ ਅਦਾਰਿਆਂ ਵਿੱਚ ਭਰਤੀ ਪ੍ਰਕਿਰਿਆ ਬਾਰੇ ਵਿਸਥਾਰ ਸਹਿਤ ਦੱਸਿਆ ਜਾ ਰਿਹਾ ਹੈ। ਉਹਨਾਂ ਅੱਗੇ ਦੱਸਿਆ ਕਿ ਜਿਲਾ ਪੱਧਰੀ ਟੀਮ ਵਿੱਚ ਸੂਬੇਦਾਰ ਮੇਜਰ ਸੰਜੇ ਪੈਰਟ, ਸੂਬੇਦਾਰ ਮੇਜਰ ਪ੍ਰਵੀਨ, ਐਨਸੀਸੀ ਅਫਸਰ ਕੈਪਟਨ ਸੁਖਪਾਲ ਸਿੰਘ ਸੰਧੂ, ਸ਼੍ਰੀਮਤੀ ਭਾਰਤੀ ਸ਼ਰਮਾ ਸ਼ਾਮਿਲ ਹਨ । ਭਾਰਤ ਸਰਕਾਰ ਵੱਲੋਂ ਇੱਕ ਵੈਨ ਰਾਹੀਂ ਤਿੰਨ ਦਿਨ ਲਈ ਅੰਮ੍ਰਿਤਸਰ ਦੇ ਨੌਜਵਾਨਾਂ ਨੂੰ ਭਰਤੀ ਪ੍ਰਕਿਰਿਆ ਬਾਰੇ ਦੱਸਣ ਅਤੇ ਉਹਨਾਂ ਨੂੰ ਫੌਜ ਚ ਭਰਤੀ ਹੋਣ ਲਈ ਪ੍ਰੇਰਿਤ ਕਰਨ ਲਈ ਆਡੀਓ ਵੀਜ਼ੂਅਲ ਏਡਸ ਰਾਹੀਂ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸੇ ਕੜੀ ਤਹਿਤ ਅੱਜ ਆਈਟੀਆਈ ਰਣੀਕੇ ਵਿਖੇ ਬਾਰਡਰ ਏਰੀਏ ਦੇ ਪਿੰਡਾਂ ਦੇ ਨੌਜਵਾਨਾਂ ਨੂੰ ਜਾਣਕਾਰੀ ਦਿੱਤੀ ਗਈ। ਜ਼ਿਲ੍ਹਾ ਪੱਧਰੀ ਟੀਮ ਵੱਲੋਂ ਨੌਜਵਾਨਾਂ ਨੂੰ ਜੋ ਕਿ ਸਰੀਰਕ ਤੌਰ ਤੇ ਤੰਦਰੁਸਤ ਹਨ ਅਤੇ ਮੈਡੀਕਲ ਫਿਟ ਹਨ, ਉਹਨਾਂ ਨੂੰ ਅਗਨੀ ਵੀਰ ਦੀ ਭਰਤੀ, ਜਿਸ ਦੀ ਆਖਰੀ ਮਿਤੀ 1 ਅਪ੍ਰੈਲ ਹੈ, ਬਾਰੇ ਵਿਸਥਾਰ ਸਹਿਤ ਦੱਸਿਆ। ਉਹਨਾਂ ਦੱਸਿਆ ਕਿ ਉਮੀਦਵਾਰ ਆਪਣੇ ਮੋਬਾਇਲ ਤੋਂ ਹੀ ਆਨਲਾਈਨ ਅਪਲਾਈ ਕਰ ਸਕਦੇ ਹਨ। ਉਮੀਦਵਾਰ ਆਪਣੇ ਸਰਟੀਫਿਕੇਟ ਜਿਸ ਵਿੱਚ ਕਿ ਯੋਗਤਾ ਸਰਟੀਫਿਕੇਟ ਜਿਵੇਂ ਦਸਵੀਂ/ਬਾਰਵੀਂ, ਆਧਾਰ ਕਾਰਡ, ਰਿਹਾਇਸ਼ ਦਾ ਸਰਟੀਫਿਕੇਟ,ਕੈਟਾਗਰੀ ਦਾ ਸਰਟੀਫਿਕੇਟ ਡੀਜੀ ਲੋਕਰ ਵਿੱਚ ਡਾਊਨਲੋਡ ਕਰਕੇ ਆਨਲਾਈਨ ਅਵੇਦਨ ਆਪਣੇ ਮੋਬਾਈਲ ਤੋਂ ਹੀ ਕਰ ਸਕਦੇ ਹਨ ਅਤੇ ਬਹੁਤ ਹੀ ਸੌਖੀ ਪ੍ਰਕਿਰਿਆ ਹੈ । ਇਸ ਟੀਮ ਵੱਲੋਂ ਅੱਜ ਸੀਨੀਅਰ ਸੈਕੰਡਰੀ ਮੈਰੀਟੋਰੀਅਸ ਸਕੂਲ ਅੰਮ੍ਰਿਤਸਰ ਵਿਖੇ ਵੀ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ ਅਤੇ ਫੌਜ ਵਿੱਚ ਭਰਤੀ ਹੋਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਸ਼੍ਰੀਮਤੀ ਸਵਜੀਤ ਕੌਰ ਪ੍ਰਿੰਸੀਪਲ, ਸ ਮਨਦੀਪ ਸਿੰਘ ਇੰਸਟਰਕਟਰ, ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।

Have something to say? Post your comment

 

More in Majha

ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ ਤੇ ਕੈਬਨਿਟ ਮੰਤਰੀ ਈ.ਟੀ.ਓ. ਨੇ ਕੀਤਾ ਖੁਸ਼ੀ ਦਾ ਪ੍ਰਗਟਾਵਾ

ਪੰਜਾਬ ਸਟੇਟ ਹਿਊਮਨ ਰਾਈਟਸ ਕਮਿਸ਼ਨ, ਪੰਜਾਬ ਦੇ ਚੇਅਰਪਰਸਨ ਵੱਲੋਂ ਇੰਸਟੀਚਿਊਟ ਆਫ ਮੈਨਟਲ ਹੈਲਥ ਅੰਮ੍ਰਿਤਸਰ ਦਾ ਦੌਰਾ

ਜ਼ਿਲ੍ਹਾ ਅੰਮ੍ਰਿਤਸਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੋਈ ਕਮੀਂ ਨਹੀਂ : ਡਿਪਟੀ ਕਮਿਸ਼ਨਰ

ਯੁਵਕ ਸੇਵਾਵਾਂ ਵਿਭਾਗ ਦੇ ਸਹਿਯੋਗ ਨਾਲ ਏਡਜ਼ ਰੋਕਥਾਮ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਆਯੋਜਿਤ

ਗਗਨਦੀਪ ਸਿੰਘ ਰੰਧਾਵਾ ਮਾਮਲਾ: ਸੁਖਬੀਰ ਬਾਦਲ ਨੇ ਪਰਿਵਾਰ ਨਾਲ ਕੀਤੀ ਮੁਲਾਕਾਤ ਸੀਬੀਆਈ ਜਾਂਚ ਦੀ ਕੀਤੀ ਮੰਗ

ਪੁੱਤਰ ਦੀ ਗੁਮਸ਼ੁਦਗੀ ਨੇ ਪਰਿਵਾਰ ਨੂੰ ਕੀਤਾ ਬੇਹਾਲ ਇਨਸਾਫ ਲਈ ਦਰ-ਦਰ ਭਟਕ ਰਹੇ ਮਾਪੇ

ਵਾਰਡ ਨੰਬਰ 1, 2 ਅਤੇ ਗੋਲਡਨ ਸਿਟੀ ਵਾਸੀਆਂ ਨੇ ਸਰਪੰਚ ਪ੍ਰਹਿਲਾਦ ਦੇ ਘਰ ਵਿਧਾਇਕ ਸੰਧੂ ਨੂੰ ਦੱਸੀਆਂ ਮੁਸ਼ਕਲਾਂ

ਸੋਨੀਆ ਮਾਨ ਦੀ ਅਗਵਾਈ ਹੇਠ ਅੱਡਾ ਕੁੱਕੜਾਂ ਵਾਲਾ ਵਿਖੇ 29 ਮਾਰਚ ਨੂੰ ਕਰਵਾਇਆ ਜਾਵੇਗਾ ਕਿਸਾਨ ਮੇਲਾ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ

ਭਾਰਤੀ ਸੇਨਾ ਵਿੱਚ ਅਗਨੀਵੀਰ ਭਰਤੀ ਲਈ ਸੁਨਹਿਰਾ ਮੌਕਾ ਆਨਲਾਈਨ ਰਜਿਸਟਰੇਸ਼ਨ ਸ਼ੁਰੂ