Monday, November 03, 2025

Chandigarh

ਸੀਨੀਅਰ ਬਾਦਲ ਕਮੇਟੀ ਅੱਗੇ ਪੇਸ਼ ਨਾ ਹੋਣ ਦੇ ਬੇਤੁਕੇ ਬਹਾਨੇ ਬਣਾ ਰਹੇ ਹਨ : ਆਸ਼ੂ

June 15, 2021 07:45 PM
SehajTimes

ਚੰਡੀਗੜ : ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਅੱਜ ਕੋਟਕਪੁਰਾ ਗੋਲੀ ਕਾਂਡ ਮਾਮਲੇ ਵਿੱਚ ਸਿੱਧੀ ਸ਼ਮੂਲੀਅਤ ਹੋਣ ਕਰਕੇ  ਸਿੱਟ (ਵਿਸ਼ੇਸ਼ ਜਾਂਚ ਟੀਮ) ਅੱਗੇ ਪੇਸ਼ ਹੋਣ ਤੋਂ ਦੂਰ ਭੱਜਣ ਲਈ ਬੇਤੁਕੇ ਬਹਾਨੇ ਬਣਾਉਣ ਲਈ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਕਰੜੇ ਹੱਥੀਂ ਲਿਆ।
ਇੱਥੇ ਜਾਰੀ ਇੱਕ ਬਿਆਨ ਵਿੱਚ ਮੰਤਰੀ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੋਟਕਪੂਰਾ ਗੋਲੀਬਾਰੀ ਦੀ ਘਟਨਾ ਦੀ ਜਾਂਚ ਕਰ ਰਹੀ ਐਸ.ਆਈ.ਟੀ. ਸਾਹਮਣੇ ਪੇਸ਼ ਹੋਣ ਤੋਂ ਬਚਣ ਲਈ ਮਾੜੀ ਸਿਹਤ ਦੇ ਬੇਤੁਕੇ ਬਹਾਨੇ ਬਣਾ ਰਹੇ ਹਨ ਜਦ ਕਿ ਇਹ ਗੱਲ ਜੱਗ ਜ਼ਾਹਰ ਹੈ ਕਿ ਕੁਝ ਦਿਨ ਪਹਿਲਾਂ ਹੀ ਬਸਪਾ ਨਾਲ ਗੱਠਜੋੜ ਨੂੰ ਲੈ ਕੇ ਅਕਾਲੀ ਮੁਖੀ  ਬਸਪਾ ਸੁਪਰੀਮੋ ਮਾਇਆਵਤੀ ਨਾਲ ਗੱਲਬਾਤ ਦੌਰਾਨ ਆਪਣੇ ਰਿਸ਼ਟ-ਪੁਸ਼ਟ ਹੋਣ ਦੀ ਗੱਲ ਕਹਿ ਰਹੇ ਸਨ। ਸ੍ਰੀ ਆਸ਼ੂ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਨੂੰ ਐਸ.ਆਈ.ਟੀ. ਸਾਹਮਣੇ ਪੇਸ਼ ਹੋਣ ਤੋਂ ਟਾਲ਼ਾ ਵੱਟਣ ਦੀ ਥਾਂ ਪੜਤਾਲ ਵਿੱਚ ਖੁੱਲ ਕੇ ਸ਼ਾਮਲ ਹੋਣਾ ਚਾਹੀਦਾ ਹੈ ਤਾਂ ਜੋ ਇਸ ਹਿਰਦੇ-ਵਲੂੰਦਰਨ ਵਾਲੀ ਘਟਨਾ ਦਾ ਸੱਚ ਸਾਰੇ ਪੰਜਾਬ ਅੱਗੇ ਲਿਆਂਦਾ ਜਾ ਸਕੇ। ਮੰਤਰੀ ਨੇ ਕਿਹਾ ਕਿ ਕਾਨੂੰਨ ਕਿਸੇ ਵੀ ਸਾਜ਼ਿਸ਼-ਕਰਤਾ ਨੂੰ ਨਹੀਂ ਬਖ਼ਸ਼ੇਗਾ ਅਤੇ ਅਜਿਹਾ ਘਿਨਾਉਣਾ ਅਪਰਾਧ ਕਰਨ ਵਾਲਿਆਂ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸ੍ਰੀ ਆਸ਼ੂ ਨੇ ਅੱਗੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਮਾਮਲੇ ਵਿੱਚ ਨਿਆਂ ਦਿਵਾਉਣ ਲਈ ਵਚਨਬੱਧ ਹੈ ਅਤੇ ਅਜਿਹਾ ਨਾ-ਬਖ਼ਸ਼ਣਯੋਗ ਅਪਰਾਧ ਕਰਨ ਵਾਲੇ ਪੰਥ-ਦੋਖੀਆਂ ਨੂੰ ਕਾਬੂ ਕਰਨ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ।  

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ