Saturday, November 28, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Majha

ਭਾਰਤੀ ਸੇਨਾ ਵਿੱਚ ਅਗਨੀਵੀਰ ਭਰਤੀ ਲਈ ਸੁਨਹਿਰਾ ਮੌਕਾ ਆਨਲਾਈਨ ਰਜਿਸਟਰੇਸ਼ਨ ਸ਼ੁਰੂ

March 27, 2026 06:20 PM
Rozana Sehaj times

ਅੰਮ੍ਰਿਤਸਰ : ਭਾਰਤੀ ਸੇਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਲੜਕੇ ਅਤੇ ਲੜਕੀਆਂ ਲਈ ਸੁਨਹਿਰਾ ਮੌਕਾ, ਇਸ ਗੱਲ ਦਾ ਪ੍ਰਗਟਾਵਾ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦੇ ਮੁੱਖ ਕਾਰਜਕਾਰੀ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ.ਰੁਪਿੰਦਰ ਪਾਲ ਸਿੰਘ ਨੇ ਕੀਤਾ। ਉਹਨਾਂ ਦੱਸਿਆ ਕਿ ਅਗਨੀਵੀਰ ਆਰਮੀ ਦੀ ਭਰਤੀ ਦੀ ਆਨਲਾਈਨ ਰਜਿਸਟਰੇਸ਼ਨ  ਸ਼ੁਰੂ ਹੋ ਚੁੱਕੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਦੇ ਰੋਜਗਾਰ ਅਫਸਰ ਸ਼੍ਰੀ ਮੁਕੇਸ਼ ਸਰੰਗਲ ਨੇ ਦੱਸਿਆ ਕਿ ਇਸ ਵਿੱਚ ਉਮਰ ਸੀਮਾ 18 ਤੋਂ 22 ਸਾਲ ਅਤੇ 12ਵੀਂ ਪਾਸ ਪ੍ਰਾਰਥੀ ਅਪਲਾਈ ਕਰ ਸਕਦੇ ਹਨ। ਪ੍ਰਾਰਥੀ ਆਰਮੀ ਦੇ ਨਿਯਮਾਂ ਅਨੁਸਾਰ ਫਿਜਿਕਲੀ ਫਿਟ ਹੋਣੇ ਚਾਹੀਦੇ ਹਨ। ਇੱਥੇ ਇਹ ਦੱਸਣਯੋਗ ਹੈ ਕਿ ਪਹਿਲਾਂ ਦੀ ਉਮਰ ਸੀਮਾ 21 ਸਾਲ ਤੋਂ ਵੱਧਾ ਕੇ 22 ਸਾਲ ਤੱਕ ਕਰ ਦਿੱਤੀ ਗਈ ਹੈ। ਚਾਹਵਾਨ ਪ੍ਰਾਰਥੀ ਇੱਕੋ ਵਾਰ ਵਿੱਚ ਦੋ ਵੱਖ-ਵੱਖ ਪੋਸਟਾਂ ਵਿੱਚ ਵੀ ਅਪਲਾਈ ਕਰ ਸਕਦੇ ਹਨ। ਕਰੀਅਰ ਕਾਉਂਸਲਰ ਸ਼੍ਰੀਮਤੀ ਭਾਰਤੀ ਸ਼ਰਮਾ ਨੇ ਕਿਹਾ ਕਿ ਆਰਮੀ ਵਿੱਚ ਭਰਤੀ ਦੇ ਚਾਹਵਾਨ ਪ੍ਰਾਰਥੀ www.joinindianarmy.nic.in ਤੇ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਵਧੇਰੇ ਜਾਣਕਾਰੀ ਉਕਤ ਵੈਬਸਾਈਟ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ, ਜਾਂ ਕਿਸੇ ਵੀ ਕੰਮ ਕਾਜ ਵਾਲੇ ਦਿਨ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿੱਚ ਖੁਦ ਆ ਕੇ ਮਿਲ ਸਕਦੇ ਹਨ ਅਤੇ ਇਸ ਦਫਤਰ ਦੇ ਹੈਲਪਲਾਈਨ ਨੰਬਰ 9915789068 ਤੇ ਸੰਪਰਕ ਕਰ ਸਕਦੇ ਹਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਣੇ ਤਿੰਨ ਵਿਅਕਤੀ ਕਾਬੂ; 17.5 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

ਪੰਜਾਬ ਪਹੁੰਚੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ, ਜਹਾਜ਼ ਵਿੱਚੋਂ ਮੁਸਕਰਾਉਂਦੇ ਚਿਹਰੇ ਵਾਲੀ ਤਸਵੀਰ ਆਈ ਸਾਹਮਣੇ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

ਅੰਮ੍ਰਿਤਸਰ ਵਿੱਚ 38.9 ਕਿਲੋ ਹੈਰੋਇਨ, 10 ਆਧੁਨਿਕ ਪਿਸਤੌਲਾਂ ਅਤੇ 800 ਗ੍ਰਾਮ ਅਫ਼ੀਮ ਬਰਾਮਦ

ਮਾਝੇ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ 'ਆਪ' ਨੂੰ ਵੱਡਾ ਫਤਵਾ ਦੇਣਗੇ: ਭਗਵੰਤ ਸਿੰਘ ਮਾਨ

ਅਫਰੀਦੀ ਨੂੰ ਇਥੋਪੀਆ ਤੋਂ ਡਿਪੋਰਟ ਕਰਨ ਦਾ ਮਾਮਲਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ