ਕੋਟਕਪੂਰਾ : ਡਾ. ਪ੍ਰਗਿਆ ਜੈਨ ਐਸ.ਐਸ.ਪੀ. ਫਰੀਦਕੋਟ ਦੇ ਨਿਰਦੇਸ਼ਾਂ ਅਧੀਨ ਚਲ ਰਹੀ ਫਰੀਦਕੋਟ ਜਿਲ੍ਹੇ ਅੰਦਰ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਲਗਾਤਾਰ ਨਸ਼ਾ ਤਸਕਰਾ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਲੜੀ ਵਿੱਚ ਜੋਗੇਸ਼ਵਰ ਸਿੰਘ ਗੋਰਾਇਆ ਐਸ.ਪੀ (ਇੰਨਵੈਸਟੀਗੇਸ਼ਨ) ਫਰੀਦਕੋਟ ਦੀ ਰਹਿਨੁਮਾਈ ਅਤੇ ਅਵਤਾਰ ਸਿੰਘ ਡੀ.ਐਸ.ਪੀ. (ਇਨਵੈਸਟੀਗੇਸ਼ਨ) ਫਰੀਦਕੋਟ ਦੇ ਦਿਸ਼ਾ ਨਿਰਦੇਸ਼ਾ ਹੇਠ ਇੱਕ ਹੋਰ ਵੱਡੀ ਸਫਲਤਾ ਹਾਸਿਲ ਕਰਦਿਆ ਸੀ.ਆਈ.ਏ ਸਟਾਫ ਜੈਤੋ ਵੱਲੋਂ ਨਸ਼ੇ ਦੀ ਤਸਕਰੀ ਵਿੱਚ ਸ਼ਾਮਿਲ 02 ਦੋਸ਼ੀਆਂ ਨੂੰ 150 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਦੋਸ਼ੀਆਂ ਦੀ ਪਛਾਣ ਫਾਜਿਲਕਾ ਜਿਲ੍ਹਾ ਦੇ ਰਹਿਣ ਵਾਲੇ ਸੰਦੀਪ ਕੁਮਾਰ ਉਰਫ ਤਨੇਜਾ ਅਤੇ ਲੁਧਿਆਣਾ ਜਿਲ੍ਹਾ ਦੇ ਰਿਹਾਇਸ਼ੀ ਅੰਗਰੇਜ ਸਿੰਘ ਵਜੋ ਹੋਈ ਹੈ। ਪੁਲਿਸ ਪਾਰਟੀ ਵੱਲੋਂ ਦੋਸ਼ੀਆ ਪਾਸੋ ਹੈਰੋਇਨ ਸਮੇਤ ਨਸ਼ੇ ਦੀ ਤਸਕਰੀ ਲਈ ਵਰਤੀ ਜਾ ਰਹੀ ਸਵਿਫਟ ਡਿਜਾਇਰ ਕਾਰ ਨੂੰ ਵੀ ਕਬਜੇ ਵਿੱਚ ਲਿਆ ਗਿਆ ਹੈ। ਕਾਰਵਾਈ ਦੇ ਵੇਰਵਿਆਂ ਮੁਤਾਬਿਕ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਜੈਤੋ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿੱਚ ਡੇਲਿਆਂਵਾਲੀ ਪੁਲ ਸੂਆ ਦੇ ਚੋਰਸਤੇ ਨਜਦੀਕ ਮੌਜੂਦ ਸੀ ਤਾਂ ਉਡੀਕ ਘਰ ਪਾਸ ਇੱਕ ਚਿੱਟੇ ਰੰਗ ਦੀ ਸਵਿਫਟ ਡਿਜਾਇਰ ਕਾਰ ਖੜੀ ਦਿਖਾਈ ਦਿੱਤੀ, ਜਿਸ ਵਿੱਚ ਸਵਾਰ ਦੋਸ਼ੀਆ ਸੰਦੀਪ ਕੁਮਾਰ ਉਰਫ ਤਨੇਜਾ ਅਤੇ ਅੰਗਰੇਜ ਸਿੰਘ ਨੇ ਪੁਲਿਸ ਪਾਰਟੀ ਦੀ ਗੱਡੀ ਦੇਖ ਕੇ ਗੱਡੀ ਸਟਾਰਟ ਕਰਕੇ ਮੌਕਾ ਤੋ ਖਿਸਕਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਪਾਰਟੀ ਨੇ ਸ਼ੱਕ ਦੀ ਬਿਨਾਅ ਪਰ ਰੋਕ ਕੇ ਤਲਾਸ਼ੀ ਕੀਤੀ ਤਾਂ ਕਾਰ ਵਿੱਚੋ 150 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਧੀ ਥਾਣਾ ਜੈਤੋ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21(ਬੀ)/61/85 ਤਹਿਤ ਮੁਕੱਦਮਾ ਨੰਬਰ 63 ਮਿਤੀ 24.03.2026 ਦਰਜ ਰਜਿਸਟਰ ਕੀਤਾ ਗਿਆ ਹੈ। ਫਰੀਦਕੋਟ ਪੁਲਿਸ ਵੱਲੋਂ ਗ੍ਰਿਫਤਾਰ ਦੋਸ਼ੀਆਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਕਿਸ ਤੋ ਨਸੇ ਦੀ ਖੇਪ ਨੂੰ ਲੈ ਕੇ ਆਉਂਦੇ ਸੀ ਤੇ ਕਿੱਥੇ-ਕਿੱਥੇ ਇਹਨਾ ਵੱਲੋ ਸਪਲਾਈ ਕੀਤਾ ਜਾਣਾ ਸੀ। ਇਸ ਤੋ ਇਲਾਵਾ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ ਤਾਂ ਜੋ ਇਹਨਾ ਪਾਸੋ ਹੋਰ ਪੁੱਛਗਿੱਛ ਕੀਤੀ ਜਾ ਸਕੇ। ਫਰੀਦਕੋਟ ਪੁਲਿਸ ਵੱਲੋਂ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਜ਼ੋਰਦਾਰ ਮੁਹਿੰਮ ਚਲਾਈ ਜਾ ਰਹੀ ਹੈ। ਨਸ਼ਾ ਤਸਕਰਾਂ ਦੀ ਗ੍ਰਿਫਤਾਰੀ ਤੋਂ ਇਲਾਵਾ ਉਨ੍ਹਾਂ ਦੇ ਪਿੱਛੇ ਮੌਜੂਦ ਨੈਟਵਰਕ ਦੀ ਵੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।