Friday, March 27, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਡਾ. ਦਾਰਾ ਸਿੰਘ ਨੇ ਮੁੱਖ ਖੇਤੀਬਾੜੀ ਅਫਸਰ, ਪਟਿਆਲਾ ਦਾ ਆਹੁੱਦਾ ਸੰਭਾਲਿਆ

March 27, 2026 06:53 PM
Rozana Sehaj times

ਪਟਿਆਲਾ :  ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਡਿਪਟੀ ਡਾਇਰੈਕਟਰ ਡਾ. ਦਾਰਾ ਸਿੰਘ ਨੇ ਮੁੱਖ ਖੇਤੀਬਾੜੀ ਅਫਸਰ ਪਟਿਆਲਾ ਵਜੋਂ ਆਹੁੱਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਡਾ. ਦਾਰਾ ਸਿੰਘ ਜਿਲ੍ਹਾ ਸਿਖਲਾਈ ਅਫਸਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਹੁਣ ਤੱਕ ਪਿਛਲੇ 26 ਸਾਲਾਂ ਤੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿਚ ਵੱਖ—ਵੱਖ ਆਹੁੱਦਿਆਂ ਤੇ ਕੰਮ ਕਰਦਿਆਂ ਕਿਸਾਨਾਂ ਨੂੰ ਖੇਤੀਬਾੜੀ ਸਬੰਧੀ ਨਵੀਨਤਮ ਜਾਣਕਾਰੀ ਦੇ ਕੇ ਖੇਤੀ ਨੂੰ ਲਾਹੇਵੰਦ ਕਿੱਤਾ ਬਣਾਉਣ ਵਿਚ ਆਪਣਾ ਯੋਗਦਾਨ ਦੇ ਚੁੱਕੇ ਹਨ। ਮੁੱਖ ਖੇਤੀਬਾੜੀ ਅਫਸਰ ਪਟਿਆਲਾ ਡਾ. ਦਾਰਾ ਸਿੰਘ ਨੇ ਕਿਸਾਨ ਹਿੱਤ ਵਿਚ ਝੋਨੇ ਦੀ ਸਿੱਧੀ ਬਿਜਾਈ, ਫਸਲੀ ਵਿਭਿੰਨਤਾ ਅਤੇ ਖਾਦਾਂ ਦੀ ਵਰਤੋਂ ਘੱਟ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਕਿਸਾਨ ਬਲਾਕ ਪੱਧਰ ਤੇ ਸਥਿਤ ਖੇਤੀਬਾੜੀ ਦਫਤਰਾਂ ਵਿਚ ਪਹੁੰਚ ਕਰਕੇ ਆਪਣੀ ਕਿਸਾਨ ਆਈ.ਡੀ ਬਣਾਉਣ ਤਾਂ ਜ਼ੋ ਭਵਿੱਖ ਵਿਚ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਵਾਂ ਦਾ ਲਾਭ ਪ੍ਰਾਪਤ ਕਰ ਸਕਣ। ਇਸ ਤੋਂ ਇਲਾਵਾ ਕਿਸਾਨ ਖੇਤੀਬਾੜੀ ਵਿਭਾਗ ਵੱਲੋਂ ਮਹੀਨਾ ਅਪ੍ਰੈਲ ਵਿਚ ਲਗਾਏ ਜਾਣ ਵਾਲੇ ਜਾਗਰੂਕਤਾ ਕੈਂਪਾਂ ਵਿਚ ਭਾਗ ਲੈ ਕੇ ਕਣਕ ਦੇ ਨਾੜ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਨੂੰ ਸਾਫ—ਸੁਥਰਾ ਰੱਖਣ ਵਿਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਡਾ. ਦਾਰਾ ਸਿੰਘ ਵੱਲੋਂ ਦੱਸਿਆ ਗਿਆ ਕਿ ਕਣਕ ਦੀ ਵਾਢੀ ਉਪਰੰਤ ਕਿਸਾਨ ਵੀਰ ਆਪਣੇ ਖੇਤਾਂ ਦੀ ਮਿੱਟੀ ਅਤੇ ਪਾਣੀ ਦੇ ਸੈਂਪਲ ਇਕੱਤਰ ਕਰਨ ਅਤੇ ਟੈਸਟ ਕਰਵਾਉਣ ਵਿਚ ਆਪਣਾ ਯੋਗਦਾਨ ਪਾਉਣ ਤਾਂ ਜ਼ੋ ਖਾਦਾਂ ਦੀ ਸੁਚੱਜੀ ਵਰਤੋਂ ਕੀਤੀ ਜਾ ਸਕੇ। ਇਸ ਮੌਕੇ ਜਿਲ੍ਹੇ ਦੇ ਵੱਖ—ਵੱਖ ਬਲਾਕ ਖੇਤੀਬਾੜੀ ਅਫਸਰ, ਖੇਤੀਬਾੜੀ ਵਿਕਾਸ ਅਫਸਰ, ਖੇਤੀਬਾੜੀ ਵਿਸਥਾਰ ਅਫਸਰ, ਖੇਤੀਬਾੜੀ ਉਪ—ਨਿਰੀਖਕ ਅਤੇ ਵੱਖ—ਵੱਖ ਵਿੰਗਾਂ ਦੇ ਇੰਚਾਰਜ ਸਾਹਿਬਾਨ ਹਾਜਰ ਸਨ।

Have something to say? Post your comment

 

More in Malwa

ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ; ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਵੱਖ-ਵੱਖ ਥਾਂ ਲੋਕਾਂ ਨਾਲ ਸੰਵਾਦ

ਅਗਾਮੀ ਵਿਧਾਨ ਸਭਾ ’ਚੋਣਾ ’ਚ ਆਮ ਆਦਮੀ ਪਾਰਟੀ ਭਾਰੀ ਬਹੁਮਤ ਨਾਲ ਬਣਾਵੇਗੀ ਸਰਕਾਰ : ਬੱਬੂ

ਡੀਏਵੀ ਯੂਨੀਵਰਸਿਟੀ ਵੱਲੋਂ ਤਾਂਇਕਵਾਂਡੌ ਕੋਚ ਸਤਵਿੰਦਰ ਸਿੰਘ ਦਾ ਸਨਮਾਨ

ਗਗਨਦੀਪ ਕੌਰ ਢੀਂਡਸਾ ਨੇ ਮਨੁੱਖਤਾ ਦੀ ਸੇਵਾ ਦਾ ਦਿੱਤਾ ਸੱਦਾ

ਯੁੱਧ ਨਸ਼ਿਆਂ ਵਿਰੁੱਧ’; ਫਰੀਦਕੋਟ ਪੁਲਿਸ ਨੇ 150 ਗ੍ਰਾਮ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕਾਰ ਸਮੇਤ ਕੀਤੇ ਕਾਬੂ : ਡੀ.ਐਸ.ਪੀ.

ਆਪ’ ਨੇ ਚਾਰ ਸਾਲਾਂ ਵਿੱਚ ਹਰ ਗਰੰਟੀ ਨੂੰ ਪੂਰਾ ਕਰ ਕੇ ਫ਼ਰਜ਼ ਨਿਭਾਇਆ : ਮਨਜੀਤ ਸ਼ਰਮਾ

ਗਗਨਦੀਪ ਲਿੱਲੀ ਫ਼ੋਟੋਗ੍ਰਾਫਰ ਐਸੋਸੀਏਸ਼ਨ ਦੇ ਪ੍ਰਧਾਨ ਬਣੇ

ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ ’ਤੇ ਸਪੀਕਰ ਸੰਧਵਾਂ ਨੇ ਕੀਤਾ ਖੁਸ਼ੀ ਦਾ ਪ੍ਰਗਟਾਵਾ

ਗਹੀਰ ਐਗਰੋ ਇੰਡਸਟਰੀਜ 'ਚ ਲੱਗੀ ਭਿਆਨਕ ਅੱਗ

ਬੱਚੇਦਾਨੀ ਦੇ ਕੈਂਸਰ ਤੋਂ ਬਚਾਅ ਲਈ ਜ਼ਰੂਰੀ ਐਚ.ਪੀ.ਵੀ. ਵੈਕਸੀਨ : ਐਸ. ਐਮ. ਓ.