Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Malwa

ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ; ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਵੱਖ-ਵੱਖ ਥਾਂ ਲੋਕਾਂ ਨਾਲ ਸੰਵਾਦ

March 27, 2026 08:29 PM
Rozana Sehaj times
ਖਨੌਰੀ/ਲਹਿਰਾ : ਮੁੱਖ ਮੰਤਰੀ, ਪੰਜਾਬ, ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ 'ਤੇ ਚਲਾਈ ਮੁਹਿੰਮ "ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ" ਮੁਹਿੰਮ ਤਹਿਤ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਗਾਗਾ ਦੇ ਪਿੰਡ ਕੋਟੜਾ ਲੇਹਲ, ਆਲਮਪੁਰ ਸਮੇਤ ਵੱਖ-ਵੱਖ ਥਾਂ ਲੋਕਾਂ ਨਾਲ ਸੰਵਾਦ ਕੀਤਾ। ਇਸ ਮੌਕੇ ਉਨ੍ਹਾਂ ਨੇ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਹਲਕੇ ਵਿੱਚ ਚੱਲ ਰਹੇ ਵਿਕਾਸਮਈ ਅੰਕੜਿਆਂ ਨੂੰ ਜਨਤਕ ਕਰਦਿਆਂ ਦੱਸਿਆ ਕਿ ਪਿਛਲੇ ਚਾਰ ਸਾਲ ਪੰਜਾਬ ਵਿੱਚ ਵੱਡੀ ਤਬਦੀਲੀ ਅਤੇ ਖੁਸ਼ਹਾਲੀ ਦੇ ਪ੍ਰਤੀਕ ਰਹੇ ਹਨ। ਭਰਵੇਂ ਇਕੱਠਾਂ ਨੂੰ ਸੰਬੋਧਨ ਕਰਦਿਆਂ ਸ਼੍ਰੀ ਗੋਇਲ ਨੇ ਸਰਕਾਰ ਦੀਆਂ ਪ੍ਰਾਪਤੀਆਂ ਦੇ ਮੁੱਖ ਨੁਕਤੇ ਸਾਂਝੇ ਕਰਦਿਆਂ ਦੱਸਿਆ ਕਿ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਐਸ.ਸੀ. ਵਰਗ ਦੀਆਂ ਔਰਤਾਂ ਨੂੰ 1500 ਰੁਪਏ ਅਤੇ ਜਨਰਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਮਹੀਨਾਵਾਰ ਦੇਣ ਦੀ ਇਤਿਹਾਸਕ ਯੋਜਨਾ ਲਾਗੂ ਕੀਤੀ ਗਈ ਹੈ। ਸੂਬੇ ਦੇ 90 ਫ਼ੀਸਦੀ ਪਰਿਵਾਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਮਿਲ ਰਹੀ ਹੈ। ਕਿਸਾਨਾਂ ਲਈ ਪਹਿਲੀ ਵਾਰ ਦਿਨ ਵੇਲੇ ਬਿਜਲੀ ਅਤੇ 80 ਫ਼ੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪਾਰਦਰਸ਼ੀ ਤਰੀਕੇ ਨਾਲ 65,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਮਿਆਰੀ ਸਿਹਤ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਉਤੇ ਲਾਗੂ ਕਰਨ ਲਈ ਸੂਬੇ ਭਰ ਵਿੱਚ ਆਮ ਆਦਮੀ ਕਲੀਨਿਕ ਸਫਲਤਾਪੂਰਵਕ ਚੱਲ ਰਹੇ ਹਨ। ਸ਼੍ਰੀ ਗੋਇਲ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਦੇਸ਼ ਦੀ ਰਾਖੀ ਕਰਦਿਆਂ ਸ਼ਹੀਦ ਹੋਣ ਵਾਲੇ ਫੌਜੀਆਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਸਹਾਇਤਾ ਰਾਸ਼ੀ ਵਧਾ ਕੇ 01 ਕਰੋੜ ਰੁਪਏ ਕੀਤੀ ਗਈ ਹੈ।
 
ਕੈਬਨਿਟ ਮੰਤਰੀ ਨੇ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 90,000 ਤੋਂ ਵੱਧ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸੜਕਾਂ ਦੇ ਵਿਕਾਸ ਵੱਲ ਵੱਡਾ ਧਿਆਨ ਦਿੰਦਿਆਂ ਲਗਭਗ 45,000 ਕਿਲੋਮੀਟਰ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਨੌਜਵਾਨਾਂ ਨੂੰ ਵੱਡੇ ਪੱਧਰ ਉੱਤੇ ਖੇਡਾਂ ਨਾਲ ਜੋੜਨ ਲਈ ਸੂਬੇ ਵਿੱਚ ਵੱਡੀ ਗਿਣਤੀ ਸਟੇਡੀਅਮ ਬਣਾਏ ਜਾ ਰਹੇ ਹਨ ਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਉਪਰਾਲੇ ਵੱਡੇ ਪੱਧਰ ਉੱਤੇ ਜਾਰੀ ਹਨ। ਸ਼੍ਰੀ ਗੋਇਲ ਨੇ ਦੱਸਿਆ ਕਿ 50 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਲਈ ਮੁਫ਼ਤ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਗਈ ਹੈ, ਜੋ ਉਨ੍ਹਾਂ ਲਈ ਸਨਮਾਨ ਦੀ ਨਿਸ਼ਾਨੀ ਹੈ। ਇਸ ਦੇ ਨਾਲ ਹੀ ਲੋੜਵੰਦ ਪਰਿਵਾਰਾਂ ਨੂੰ 2 ਕਿਲੋ ਦਾਲ, 2 ਕਿਲੋ ਖੰਡ, 1 ਕਿਲੋ ਲੂਣ, 200 ਗ੍ਰਾਮ ਹਲਦੀ ਅਤੇ 1 ਕਿਲੋ ਸਰੋਂ ਦਾ ਤੇਲ ਮੁਹੱਈਆ ਕਰਵਾਉਣ ਦੀ ਯੋਜਨਾ ਲਿਆਂਦੀ ਗਈ ਹੈ। ਇਸ ਮੌਕੇ  ਵੱਖ ਵੱਖ ਪੰਚ, ਸਰਪੰਚ ਅਤੇ ਇਲਾਕਾ ਨਿਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ, ਜਿਨ੍ਹਾਂ ਨੇ ਸਰਕਾਰ ਦੀਆਂ ਨੀਤੀਆਂ ਅਤੇ ਹਲਕੇ ਦੇ ਵਿਕਾਸ ਕਾਰਜਾਂ 'ਤੇ ਪੂਰਨ ਤਸੱਲੀ ਪ੍ਰਗਟਾਈ।

Have something to say? Post your comment

 

More in Malwa

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ 

ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ