Saturday, October 03, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Majha

ਵਾਰਡ ਨੰਬਰ 1, 2 ਅਤੇ ਗੋਲਡਨ ਸਿਟੀ ਵਾਸੀਆਂ ਨੇ ਸਰਪੰਚ ਪ੍ਰਹਿਲਾਦ ਦੇ ਘਰ ਵਿਧਾਇਕ ਸੰਧੂ ਨੂੰ ਦੱਸੀਆਂ ਮੁਸ਼ਕਲਾਂ

March 27, 2026 08:36 PM
Rozana Sehaj times
ਅੰਮ੍ਰਿਤਸਰ  : ਹਲਕਾ ਪੱਛਮੀ ਦੇ ਅਧੀਨ ਆਉਦੇ ਵਾਰਡ ਨੰਬਰ 1, ਵਾਰਡ ਨੰਬਰ 2 ਅਤੇ ਗੋਲਡਨ ਸਿਟੀ ਵਾਸੀਆਂ ਦੀਆਂ ਮੁਸ਼ਕਲਾਂ ਹਲਕਾ ਵਿਧਾਇਕ ਜਸਬੀਰ ਸਿੰਘ ਸੰਧੂ ਨੇ ਸੁੰਦਰ ਨਗਰ ਦੇ ਸਰਪੰਚ ਪ੍ਰਹਿਲਾਦ ਸਿੰਘ ਦੇ ਗ੍ਰਹਿ ਵਿਖੇ ਸੁਣੀਆਂ, ਜਿੱਥੇ ਵਿਸ਼ਾਲ ਇਕੱਠ ਨੇ ਵਿਧਾਇਕ ਸੰਧੂ ਦਾ ਸਵਾਗਤ ਗਰਮਜੋਸ਼ੀ ਨਾਲ ਕੀਤਾ। ਵਿਧਾਇਕ ਸੰਧੂ ਨੇ ਇੰਨ੍ਹਾਂ ਵੱਡਾ ਇਕੱਠ ਕਰਨ ’ਤੇ ਸਰਪੰਚ ਪ੍ਰਹਿਲਾਦ ਸਿੰਘ ਦਾ ਧੰਨਵਾਦ ਕਰਦਿਆਂ, ਭਗਵੰਤ ਸਿੰਘ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ ਅਤੇ ਸੰਧੂ ਨੇ ਸ਼ਾਨਦਾਰ ਚਾਰ ਸਾਲ ਭਗਵੰਤ ਸਿੰਘ ਮਾਨ ਸਰਕਾਰ ਦੇ ਨਾਲ ਇਕ ਪੋਸਟਰ ਵੀ ਰਿਲੀਜ਼ ਕੀਤਾ। ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਅਖੀਰਲੇ ਪੰਜਵੇ ਸਾਲ ਜਨਤਾ ’ਚ ਆਂਉਦੀਆਂ ਸਨ ਵੋਟਾਂ ਲੈਣ ਲਈ, ਜਦੋ ਕਿ ਅਸੀ ਅਤੇ ਮੁੱਖ ਮੰਤਰੀ ਮਾਨ ਦੇ ਸਾਰੀ ਹੀ ਕੈਬਨਿਟ ਪਹਿਲੇ ਦਿਨ ਤੋ ਜਨਤਾ ਦੇ ਵਿਕਾਸ ਕੰਮਾਂ ’ਚ ਰੁਝੇ ਹੋਏ ਹਾਂ। ਪੰਜਾਬ ਦੇ ਵਿਕਾਸ ਕੰਮਾਂ ਲਈ ਫੰਡਾਂ ਦੀ ਕੋਈ ਕਮੀ ਨਹੀ ਹੈ, ਤੁਸੀ ਆਪਣੇ ਹਲਕੇ ਦੇ ਰਹਿੰਦੇ ਵਿਕਾਸ ਕੰਮਾਂ ਬਾਰੇ ਖੁੱਲ ਕੇ ਦੱਸ ਸਕਦੇ ਹੋ। ਕਿਹਾ ਕਿ ਮਾਨ ਸਰਕਾਰ ਨੇ ਪਹਿਲੀ ਵਾਰ ਲੜਕੀਆਂ ਨੂੰ ਟਰਾਂਸਪੋਰਟ ਦੀ ਸਹੂਲਤ ਦਿੱਤੀ ਹੈ, ਔਰਤਾਂ ਨੂੰ 1500 ਰੁਪਏ ਅਤੇ 1000 ਰੁਪਏ ਦੇਣ ਲਈ ਕੈਂਪ ਸਰਪੰਚ ਪ੍ਰਹਿਲਾਦ ਦੇ ਗ੍ਰਹਿ ਵਿਖੇ ਲਗਵਾਇਆ ਜਾਵੇਗਾ। ਵਿਧਾਇਕ ਸੰਧੂ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਨੇ ਪੰਜਾਬ ਵਿੱਚ ਛੇਵਾਂ ਨਸ਼ਿਆਂ ਦਾ ਦਰਿਆ ਚਲਾਇਆ ਅਤੇ ਕਾਂਗਰਸ ਉਸ ਨੂੰ ਅੱਗੇ ਲੈ ਕੇ ਗਈ। ਸਰਪੰਚ ਪ੍ਰਹਿਲਾਦ ਨੇ ਸਮੇਤ ਪੰਚਾਇਤ ਦੇ ਵਿਧਾਇਕ ਸੰਧੂ ਅਤੇ ਨਾਲ ਆਈਆਂ ਸ਼ਖਸੀਅਤਾਂ ਨੂੰ ਸਿਰੋਪਾ ਪਾ ਕੇ ਜੀ ਆਇਆਂ ਨੂੰ ਕਿਹਾ। ਸਰਪੰਚ ਪ੍ਰਹਿਲਾਦ ਦੇ ਬੇਟੇ ਗੋਪੀ ਨੇ ਸਾਰੀਆਂ ਆਈਆਂ ਹੋਈਆਂ ਸ਼ਖਸੀਅਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਵਿਧਾਇਕ ਪੀ. ਏ. ਅਮਰਜੀਤ ਸਿੰਘ, ਵਾਰਡ ਨੰਬਰ 1 ਦੇ ਕੌਂਸਲਰ ਅਮਰਜੀਤ ਸਿੰਘ ਐਲ. ਆਈ. ਸੀ. ਵਾਲੇ, ਵਾਰਡ ਨੰਬਰ 2 ਦੇ ਕੌਂਸਲਰ ਪ੍ਰਭ ਓਪਲ, ਕੌਂਸਲਰ ਵਿਰਾਟ ਦੇਵਗਨ, ਨਸ਼ਾ ਵਿਰੋਧੀ ਕਮੇਟੀ ਦੇ ਬਲਾਕ ਪ੍ਰਧਾਨ ਚਾਂਦ, ਬਲਾਕ ਪ੍ਰਧਾਨ ਦਿਵੇਸ਼ ਕੁਮਾਰ ਗੁੰਮਟਾਲਾ, ਜਸਪਾਲ ਸਿੰਘ, ਛੀਨਾ ਪ੍ਰਾਪਟੀ ਡੀਲਰ, ਸੂਬੇਦਾਰ ਰਜਿੰਦਰ ਸਿੰਘ ਆਦਿ ਤੋ ਇਲਾਵਾ ਸੈਂਕੜੇ ਹੀ ਇਲਾਕਾ ਨਿਵਾਸੀ ਹਾਜ਼ਰ ਸਨ। -photo-27asr01 -ਵਿਧਾਇਕ ਜਸਬੀਰ ਸਿੰਘ ਸੰਧੂ, ਸਰਪੰਚ ਪ੍ਰਹਿਲਾਦ ਦੇ ਗ੍ਰਹਿ ਵਿਖੇ ਸੰਬੋਧਨ ਕਰਦੇ ਹੋਏ। -photo-27asr02 -ਹਾਜ਼ਰ ਇਲਾਕਾ ਨਿਵਾਸੀ। -photo-27asr03 -ਮਾਨ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਦੱਸਦੇ ਹੋਏ ਵਿਧਾਇਕ ਸੰਧੂ, ਸਰਪੰਚ ਪ੍ਰਹਿਲਾਦ ’ਤੇ ਹੋਰ।
 
 
 
 

Have something to say? Post your comment

 

More in Majha

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ