Friday, March 27, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਗੈਂਗਸਟਰਾਂ ‘ਤੇ ਵਾਰ ਦਾ 66ਵਾਂ ਦਿਨ: ਪੰਜਾਬ ਪੁਲਿਸ ਵੱਲੋਂ 531 ਥਾਵਾਂ ‘ਤੇ ਛਾਪੇਮਾਰੀ; 167 ਗ੍ਰਿਫ਼ਤਾਰ

March 27, 2026 08:44 PM
Rozana Sehaj times
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 66ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 531 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

66ਵੇਂ ਦਿਨ, ਪੁਲਿਸ ਟੀਮਾਂ ਨੇ 167 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 17,172 ਹੋ ਗਈ ਹੈ।

ਇਸ ਤੋਂ ਇਲਾਵਾ 62 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 353 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 6 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ I

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 391ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 137 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.9 ਕਿਲੋ ਹੈਰੋਇਨ, 1.5 ਕਿਲੋ ਅਫੀਮ, 77 ਕਿਲੋ ਭੁੱਕੀ, 11,412 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 22,980 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ 391 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਡਰੱਗ ਤਸਕਰਾਂ ਦੀ ਗਿਣਤੀ 55,682 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 94 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
 
 

Have something to say? Post your comment

 

More in Chandigarh

“ਸ਼ਾਨਦਾਰ 4 ਸਾਲ; ਭਗਵੰਤ ਮਾਨ ਦੇ ਨਾਲ” ਤਹਿਤ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਲਾਲੜੂ ਖੇਤਰ ਵਿੱਚ ਲੋਕਾਂ ਨਾਲ ਸੰਵਾਦ

ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਹਮੇਸ਼ਾਂ ਵਚਨਬੱਧ : ਪਦਮ ਸ਼੍ਰੀ ਜਿਤੇਂਦਰ ਸਿੰਘ ਸ਼ੰਟੀ

ਪੰਜਾਬ ਨੇ ਜਲਗਾਹ ਜਨਗਣਨਾ 2026 ਵਿੱਚ 304 ਪੰਛੀਆਂ ਦੀਆਂ ਪ੍ਰਜਾਤੀਆਂ ਰਿਕਾਰਡ ਕੀਤੀਆਂ

ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ ਉੱਭਰ ਕੇ ਸਾਹਮਣੇ ਆਈ

ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਜਨਤਕ ਸਿਹਤ ਸੰਭਾਲ ਪ੍ਰਦਾਨ ਕਰਨ ਸਬੰਧੀ ਮਾਪਦੰਡ ਸਥਾਪਤ

‘ਵਤਨ ਨੂੰ ਜਾਣੋ’ ਪ੍ਰੋਗਰਾਮ ਤਹਿਤ ਕਸ਼ਮੀਰੀ ਨੌਜਵਾਨਾਂ ਵੱਲੋਂ ਟ੍ਰਾਈਸਿਟੀ ਦਾ ਦੌਰਾ; ਨਾਈਪਰ ਸੈਕਟਰ-67 ਵਿੱਚ ‘ਏਕ ਭਾਰਤ ਸ਼੍ਰੇਸ਼ਠ ਭਾਰਤ’ ਦੀ ਗੂੰਜ

ਬਰਿੰਦਰ ਕੁਮਾਰ ਗੋਇਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਲਹਿਰਾਗਾਗਾ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ

ਡਾ. ਰਵਜੋਤ ਸਿੰਘ ਨੇ ਜੇਲ੍ਹ ਮੰਤਰੀ ਦਾ ਅਹੁਦਾ ਸੰਭਾਲਿਆ

ਭਗਵੰਤ ਮਾਨ ਸਰਕਾਰ ਵੱਲੋਂ ਵਪਾਰੀਆਂ ਦੀਆਂ 1,386 ਸ਼ਿਕਾਇਤਾਂ ਦੀ ਸਮੀਖਿਆ, ਪੀ.ਐਸ.ਟੀ.ਸੀ. ਰਾਹੀਂ ਸਮਾਂਬੱਧ ਹੱਲ 'ਤੇ ਜ਼ੋਰ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ਗੈਰ-ਕਾਨੂੰਨੀ ਤੰਬਾਕੂ ਵਪਾਰ ਵਿਰੁੱਧ ਕਾਰਵਾਈ ਕੀਤੀ ਤੇਜ਼: ਹਰਪਾਲ ਸਿੰਘ ਚੀਮਾ