Friday, March 27, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਸਪੀਕਰ ਸੰਧਵਾਂ ਨੇ ਪਿੰਡ ਟਹਿਣਾ ਵਿਖੇ 143 ਲੱਖ ਰੁਪਏ ਦੀ ਲਾਗਤ ਨਾਲ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਿਆ

March 27, 2026 09:22 PM
Rozana Sehaj times
ਕੋਟਕਪੂਰਾ  : ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਟਹਿਣਾ ਵਿਖੇ 143 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਅਤੇ ਆਸਾਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਹੈਲਥ ਸੈਂਟਰ ਦੇ ਬਣਨ ਨਾਲ ਇਲਾਕੇ ਦੇ ਲੋਕਾਂ ਨੂੰ ਪ੍ਰਾਇਮਰੀ ਸਿਹਤ ਸੇਵਾਵਾਂ ਆਪਣੇ ਨੇੜੇ ਹੀ ਮਿਲਣਗੀਆਂ, ਜਿਸ ਨਾਲ ਸਮੇਂ ਅਤੇ ਖਰਚ ਦੋਵਾਂ ਦੀ ਬਚਤ ਹੋਵੇਗੀ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਸਿਹਤ ਖੇਤਰ ਵਿੱਚ ਲਗਾਤਾਰ ਵੱਡੇ ਪੱਧਰ ’ਤੇ ਨਿਵੇਸ਼ ਕੀਤਾ ਜਾ ਰਿਹਾ ਹੈ ਤਾਂ ਜੋ ਹਰ ਨਾਗਰਿਕ ਨੂੰ ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਮਿਲ ਸਕਣ। ਸਪੀਕਰ ਸੰਧਵਾਂ ਨੇ ਕਿਹਾ ਕਿ ਇਹ ਪ੍ਰੋਜੈਕਟ ਨਿਰਧਾਰਿਤ ਸਮੇਂ ਅੰਦਰ ਪੂਰਾ ਕੀਤਾ ਜਾਵੇਗਾ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰੇਗਾ। ਉਨ੍ਹਾਂ ਨੇ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕੰਮ ਦੀ ਗੁਣਵੱਤਾ ਅਤੇ ਸਮੇਂ ਦੀ ਪਾਬੰਦੀ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ। ਸਪੀਕਰ ਸੰਧਵਾਂ ਨੇ ਪਿੰਡ ਟਹਿਣਾ ਵਿਖੇ ਹੁਣ ਤੱਕ ਕੀਤੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਵਿੱਚ ਪਾਣੀ ਦੀ ਸਮੱਸਿਆ ਨੂੰ ਦੂਰ ਕਰਨ ਲਈ ਵਾਟਰ ਵਰਕਸ ’ਤੇ ਮੋਟਰ ਲਾਈ ਗਈ ਹੈ। ਕਈ ਸਾਲਾਂ ਬਾਅਦ ਗਲੀਆਂ ਵਿੱਚ ਇੰਟਰਲਾਕ ਟਾਇਲਾਂ ਲਗੀਆਂ ਹਨ, ਜਿਸ ਨਾਲ ਲੋਕਾਂ ਨੂੰ ਆਉਣ-ਜਾਣ ਵਿੱਚ ਸੌਖਾ ਹੋਇਆ ਹੈ। ਉਨ੍ਹਾਂ ਕਿਹਾ ਕਿ ਹਾਈਵੇ ਨਾਲ ਗੰਦੇ ਪਾਣੀ ਦੀ ਨਿਕਾਸੀ ਲਈ ਪਾਈਪ ਲਾਈਨ ਪਾਈ ਗਈ ਹੈ ਅਤੇ ਐਸ.ਸੀ. ਵਸਤੀ ਨੂੰ ਵੀ ਪੀਣ ਵਾਲੇ ਪਾਣੀ ਦੀ ਸੁਵਿਧਾ ਮਿਲੀ ਹੈ। ਇਸ ਤੋਂ ਇਲਾਵਾ ਪਿੰਡ ਦੇ ਲੋਕਾਂ ਲਈ 75 ਰਾਸ਼ਨ ਕਾਰਡ ਬਣਾਏ ਗਏ ਹਨ ਅਤੇ ਕਈ ਘਰਾਂ ਲਈ ਆਵਾਸ ਯੋਜਨਾ ਦੇ ਫਾਰਮ ਭਰੇ ਗਏ ਹਨ। ਬਜ਼ੁਰਗਾਂ ਅਤੇ ਅੰਗਹੀਣਾਂ ਦੀਆਂ ਪੈਨਸ਼ਨਾਂ ਵੀ ਲਗਵਾਈਆਂ ਗਈਆਂ ਹਨ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਟੇਲਾਂ ਤੱਕ ਪਾਣੀ ਪਹੁੰਚਾਇਆ ਗਿਆ ਹੈ, ਤਿੰਨ ਨਵੇਂ ਟਰਾਂਸਫਾਰਮਰ ਲਗੇ ਹਨ ਅਤੇ ਸਕੂਲ ਲਈ ਵੱਡੀ ਗ੍ਰਾਂਟ ਵੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਪਿੰਡ ਵਿੱਚ ਗੇਟ ਬਣਾਇਆ ਗਿਆ ਹੈ ਅਤੇ ਖਾਲਿਆਂ ਵਿੱਚ ਪਾਈਪ ਲਾਈਨ ਪਾਈ ਗਈ ਹੈ। ਉਨ੍ਹਾਂ ਕਿਹਾ ਕਿ ਹਾਈਵੇ ‘ਤੇ ਪੁਲ ਬਣਾਉਣ ਦਾ ਕੰਮ ਵੀ ਮਨਜ਼ੂਰ ਹੋ ਗਿਆ ਹੈ ਅਤੇ ਜਲਦੀ ਹੀ ਇਸ ’ਤੇ ਕੰਮ ਸ਼ੁਰੂ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਪਿੰਡ ਦੇ ਹੋਰ ਵਿਕਾਸ ਲਈ ਵੀ ਕੰਮ ਜਾਰੀ ਰਹਿਣਗੇ। ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਮਾ. ਜਗਦੇਵ ਸਿੰਘ, ਹਰਜਿੰਦਰ ਸਿੰਘ ਰਿੰਕੂ, ਸੁਖਦੇਵ ਸਿੰਘ ਸੁੱਖਾ, ਜਸਪ੍ਰੀਤ ਸਿੰਘ ਜੱਸਾ, ਬਲਜਿੰਦਰ ਕੌਰ ਸਰਪੰਚ, ਸੋਹਣ ਸਿੰਘ ਸਰਪੰਚ, ਰਣਜੀਤ ਸਿੰਘ, ਬਹਾਲ ਸਿੰਘ, ਗੁਰਬਖਸ਼ ਸਿੰਘ, ਹਰਭਗਤ ਸਿੰਘ, ਪਾਲੀ, ਸਤਵਿੰਦਰ ਸਿੰਘ, ਹਰਬਕਸ਼ ਸਿੰਘ, ਸੁੱਖੀ, ਸੁਖਮੰਦਰ ਸਿੰਘ, ਅਵਤਾਰ ਸਿੰਘ ਸਮੇਤ ਹੋਰ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਮੌਜੂਦ ਸਨ।
 
 
 
 
 

Have something to say? Post your comment

 

More in Malwa

ਸਮਾਣਾ ਵਿੱਚ ਦੋ ਨੌਜਵਾਨਾਂ ਦੀਆਂ ਲਾਸ਼ਾਂ ਮਿਲੀਆਂ, ਪੁਲਿਸ ਵੱਲੋਂ ਮੁਕਦਮਾ ਦਰਜ

ਸਪੀਕਰ ਸੰਧਵਾਂ ਵੱਲੋਂ ਪਿੰਡ ਪੱਕਾ ਵਿਖੇ 54 ਲੱਖ ਦੀ ਲਾਗਤ ਨਾਲ ਬਣ ਰਹੇ ਖੇਡ ਸਟੇਡੀਅਮ ਦੇ ਕੰਮ ਦਾ ਨਿਰੀਖਣ

ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ; ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਵੱਖ-ਵੱਖ ਥਾਂ ਲੋਕਾਂ ਨਾਲ ਸੰਵਾਦ

ਅਗਾਮੀ ਵਿਧਾਨ ਸਭਾ ’ਚੋਣਾ ’ਚ ਆਮ ਆਦਮੀ ਪਾਰਟੀ ਭਾਰੀ ਬਹੁਮਤ ਨਾਲ ਬਣਾਵੇਗੀ ਸਰਕਾਰ : ਬੱਬੂ

ਡੀਏਵੀ ਯੂਨੀਵਰਸਿਟੀ ਵੱਲੋਂ ਤਾਂਇਕਵਾਂਡੌ ਕੋਚ ਸਤਵਿੰਦਰ ਸਿੰਘ ਦਾ ਸਨਮਾਨ

ਡਾ. ਦਾਰਾ ਸਿੰਘ ਨੇ ਮੁੱਖ ਖੇਤੀਬਾੜੀ ਅਫਸਰ, ਪਟਿਆਲਾ ਦਾ ਆਹੁੱਦਾ ਸੰਭਾਲਿਆ

ਗਗਨਦੀਪ ਕੌਰ ਢੀਂਡਸਾ ਨੇ ਮਨੁੱਖਤਾ ਦੀ ਸੇਵਾ ਦਾ ਦਿੱਤਾ ਸੱਦਾ

ਯੁੱਧ ਨਸ਼ਿਆਂ ਵਿਰੁੱਧ’; ਫਰੀਦਕੋਟ ਪੁਲਿਸ ਨੇ 150 ਗ੍ਰਾਮ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕਾਰ ਸਮੇਤ ਕੀਤੇ ਕਾਬੂ : ਡੀ.ਐਸ.ਪੀ.

ਆਪ’ ਨੇ ਚਾਰ ਸਾਲਾਂ ਵਿੱਚ ਹਰ ਗਰੰਟੀ ਨੂੰ ਪੂਰਾ ਕਰ ਕੇ ਫ਼ਰਜ਼ ਨਿਭਾਇਆ : ਮਨਜੀਤ ਸ਼ਰਮਾ

ਗਗਨਦੀਪ ਲਿੱਲੀ ਫ਼ੋਟੋਗ੍ਰਾਫਰ ਐਸੋਸੀਏਸ਼ਨ ਦੇ ਪ੍ਰਧਾਨ ਬਣੇ