Saturday, March 28, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਸਪੀਕਰ ਸੰਧਵਾਂ ਵੱਲੋਂ ਪਿੰਡ ਪੱਕਾ ਵਿਖੇ 54 ਲੱਖ ਦੀ ਲਾਗਤ ਨਾਲ ਬਣ ਰਹੇ ਖੇਡ ਸਟੇਡੀਅਮ ਦੇ ਕੰਮ ਦਾ ਨਿਰੀਖਣ

March 27, 2026 09:29 PM
Rozana Sehaj times

ਕੋਟਕਪੂਰਾ : ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਪੱਕਾ ਵਿਖੇ ਲਗਭਗ 54 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਜਾ ਰਹੇ ਖੇਡ ਸਟੇਡੀਅਮ ਦੇ ਚੱਲ ਰਹੇ ਕੰਮਾਂ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਕੰਮ ਨੂੰ ਸਮੇਂ ਸਿਰ ਅਤੇ ਉੱਚ ਗੁਣਵੱਤਾ ਨਾਲ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਗੱਲਬਾਤ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਵੱਡੇ ਪੱਧਰ ‘ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸ ਨਾਲ ਪੰਜਾਬ ਤਰੱਕੀ ਦੀਆਂ ਨਵੀਆਂ ਮੰਜਿਲਾਂ ਵੱਲ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਹੋਰ ਦੱਸਿਆ ਕਿ ਪਿੰਡ ਪੱਕਾ ਤੋਂ ਇਲਾਵਾ ਹਲਕਾ ਕੋਟਕਪੂਰਾ ਵਿੱਚ 27 ਹੋਰ ਖੇਡ ਸਟੇਡੀਅਮ ਤਿਆਰ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚ ਆਧੁਨਿਕ ਸੁਵਿਧਾਵਾਂ ਜਿਵੇਂ ਕਿ ਲਾਈਟਾਂ, ਪਾਣੀ ਦੀਆਂ ਪਾਈਪਾਂ, ਬਾਥਰੂਮ ਅਤੇ ਹੋਰ ਜ਼ਰੂਰੀ ਸਹੂਲਤਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਵਰਗ ਦੀ ਭਲਾਈ ਲਈ ਵੱਖ-ਵੱਖ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਤਹਿਤ ਲੋਕਾਂ ਨੂੰ ਮੁਫਤ ਬਿਜਲੀ, ਮੁਫਤ ਸਿਹਤ ਸਹੂਲਤਾਂ, ਬੱਸ ਕਿਰਾਏ ਵਿੱਚ ਰਾਹਤ, ਸਰਕਾਰੀ ਸਕੂਲਾਂ ਵਿੱਚ ਮੁਫਤ ਸਿੱਖਿਆ ਅਤੇ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਵਰਗੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਯੋਜਨਾਵਾਂ ਨਾਲ ਲੋਕਾਂ ਨੂੰ ਹਰ ਮਹੀਨੇ ਲਗਭਗ 14 ਹਜ਼ਾਰ ਰੁਪਏ ਤੱਕ ਦਾ ਸਿੱਧਾ ਲਾਭ ਮਿਲ ਰਿਹਾ ਹੈ। ਇਸ ਮੌਕੇ ਮਨਪ੍ਰੀਤ ਸਿੰਘ ਮਨੀ ਧਾਲੀਵਾਲ ਪੀ.ਆਰ.ਓ., ਸੁਖਵੰਤ ਸਿੰਘ ਪੱਕਾ, ਗੁਰਪ੍ਰੀਤ ਸਿੰਘ ਗੈਰੀ ਵੜਿੰਗ, ਸਰਪੰਚ ਗੁਰਸੇਵਕ ਸਿੰਘ, ਬੱਬੂ ਸਿੰਘ ਸੇਖੋਂ, ਸਰਪੰਚ ਸੀਪਾ ਸਿੰਘ ਸਰਾਂ, ਪ੍ਰਗਟ ਸਿੰਘ, ਲਵਪ੍ਰੀਤ ਸ਼ਰਮਾ, ਗੁਰਮੀਤ ਸਿੰਘ, ਨਿਸ਼ਾਨ ਸਿੰਘ, ਨਿਰਮਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

Have something to say? Post your comment

 

More in Malwa

ਸਮਾਣਾ ਵਿੱਚ ਦੋ ਨੌਜਵਾਨਾਂ ਦੀਆਂ ਲਾਸ਼ਾਂ ਮਿਲੀਆਂ, ਪੁਲਿਸ ਵੱਲੋਂ ਮੁਕਦਮਾ ਦਰਜ

ਸਪੀਕਰ ਸੰਧਵਾਂ ਨੇ ਪਿੰਡ ਟਹਿਣਾ ਵਿਖੇ 143 ਲੱਖ ਰੁਪਏ ਦੀ ਲਾਗਤ ਨਾਲ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਿਆ

ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ; ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਵੱਖ-ਵੱਖ ਥਾਂ ਲੋਕਾਂ ਨਾਲ ਸੰਵਾਦ

ਅਗਾਮੀ ਵਿਧਾਨ ਸਭਾ ’ਚੋਣਾ ’ਚ ਆਮ ਆਦਮੀ ਪਾਰਟੀ ਭਾਰੀ ਬਹੁਮਤ ਨਾਲ ਬਣਾਵੇਗੀ ਸਰਕਾਰ : ਬੱਬੂ

ਡੀਏਵੀ ਯੂਨੀਵਰਸਿਟੀ ਵੱਲੋਂ ਤਾਂਇਕਵਾਂਡੌ ਕੋਚ ਸਤਵਿੰਦਰ ਸਿੰਘ ਦਾ ਸਨਮਾਨ

ਡਾ. ਦਾਰਾ ਸਿੰਘ ਨੇ ਮੁੱਖ ਖੇਤੀਬਾੜੀ ਅਫਸਰ, ਪਟਿਆਲਾ ਦਾ ਆਹੁੱਦਾ ਸੰਭਾਲਿਆ

ਗਗਨਦੀਪ ਕੌਰ ਢੀਂਡਸਾ ਨੇ ਮਨੁੱਖਤਾ ਦੀ ਸੇਵਾ ਦਾ ਦਿੱਤਾ ਸੱਦਾ

ਯੁੱਧ ਨਸ਼ਿਆਂ ਵਿਰੁੱਧ’; ਫਰੀਦਕੋਟ ਪੁਲਿਸ ਨੇ 150 ਗ੍ਰਾਮ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕਾਰ ਸਮੇਤ ਕੀਤੇ ਕਾਬੂ : ਡੀ.ਐਸ.ਪੀ.

ਆਪ’ ਨੇ ਚਾਰ ਸਾਲਾਂ ਵਿੱਚ ਹਰ ਗਰੰਟੀ ਨੂੰ ਪੂਰਾ ਕਰ ਕੇ ਫ਼ਰਜ਼ ਨਿਭਾਇਆ : ਮਨਜੀਤ ਸ਼ਰਮਾ

ਗਗਨਦੀਪ ਲਿੱਲੀ ਫ਼ੋਟੋਗ੍ਰਾਫਰ ਐਸੋਸੀਏਸ਼ਨ ਦੇ ਪ੍ਰਧਾਨ ਬਣੇ