Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਪੁੱਤਰ ਦੀ ਗੁਮਸ਼ੁਦਗੀ ਨੇ ਪਰਿਵਾਰ ਨੂੰ ਕੀਤਾ ਬੇਹਾਲ ਇਨਸਾਫ ਲਈ ਦਰ-ਦਰ ਭਟਕ ਰਹੇ ਮਾਪੇ

March 27, 2026 09:34 PM
Rozana Sehaj times
ਅਜਨਾਲਾ :  ਅੰਮ੍ਰਿਤਸਰ ਦੇ ਪਿੰਡ ਜਗਦੇਵ ਕਲਾਂ ਦਾ ਇੱਕ ਗਰੀਬ ਪਰਿਵਾਰ ਆਪਣੇ ਲਾਪਤਾ ਪੁੱਤਰ ਦੀ ਤਲਾਸ਼ ਵਿੱਚ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਹੋ ਗਿਆ ਹੈ। ਪਰਿਵਾਰ ਦਾ ਦਾਅਵਾ ਹੈ ਕਿ ਉਹਨਾਂ ਦਾ ਪੁੱਤਰ ਲਖਬੀਰ ਸਿੰਘ ਪਿਛਲੇ ਇੱਕ ਸਾਲ ਤੋਂ ਸੰਦੇਹਪੂਰਨ ਹਾਲਾਤਾਂ ਵਿੱਚ ਗਾਇਬ ਹੈ ਅਤੇ ਅਜੇ ਤੱਕ ਉਸ ਬਾਰੇ ਕੋਈ ਪੱਕੀ ਜਾਣਕਾਰੀ ਸਾਹਮਣੇ ਨਹੀਂ ਆਈ। ਮਿਲੀ ਜਾਣਕਾਰੀ ਅਨੁਸਾਰ ਸਾਲ 2024 ਵਿੱਚ ਲਖਬੀਰ ਸਿੰਘ ਆਪਣੀ ਪਤਨੀ ਕਵਲਜੀਤ ਕੌਰ ਨਾਲ ਰੋਜ਼ਗਾਰ ਦੀ ਖਾਤਰ ਦੁਬਈ ਗਿਆ ਸੀ। ਪਰ ਕੁਝ ਹੀ ਦਿਨਾਂ ਬਾਅਦ ਉਹ ਅਚਾਨਕ ਲਾਪਤਾ ਹੋ ਗਿਆ। ਹਾਲਾਤ ਇਹ ਹਨ ਕਿ ਉਸ ਦੀ ਪਤਨੀ ਕਵਲਜੀਤ ਕੌਰ ਤਾਂ ਭਾਰਤ ਵਾਪਸ ਆ ਗਈ, ਪਰ ਲਖਬੀਰ ਸਿੰਘ ਦਾ ਅੱਜ ਤੱਕ ਕੋਈ ਵੀ ਅਤਾ-ਪਤਾ ਨਹੀਂ ਲੱਗ ਸਕਿਆ। ਲਖਬੀਰ ਸਿੰਘ ਦੇ ਪਿਤਾ ਦੇਸ਼ਾਂ ਸਿੰਘ ਨੇ ਦੱਸਿਆ ਕਿ ਉਹਨਾਂ ਨੇ ਆਪਣੇ ਪੁੱਤਰ ਅਤੇ ਪੁੱਤਰਵਧੂ ਨੂੰ ਵਿਦੇਸ਼ ਭੇਜਣ ਲਈ ਇੱਕ ਏਜੰਟ ਨੂੰ ਲਗਭਗ 18 ਲੱਖ ਰੁਪਏ ਦਿੱਤੇ ਸਨ, ਤਾਂ ਜੋ ਉਹਨਾਂ ਨੂੰ ਦੁਬਈ ਤੋਂ ਅੱਗੇ ਇਟਲੀ ਭੇਜਿਆ ਜਾ ਸਕੇ। ਦੋਵੇਂ ਦੁਬਈ ਪਹੁੰਚ ਗਏ, ਪਰ ਕੁਝ ਸਮੇਂ ਬਾਅਦ ਲਖਬੀਰ ਸਿੰਘ ਦੇ ਗਾਇਬ ਹੋਣ ਨਾਲ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਉਹਨਾਂ ਦੱਸਿਆ ਕਿ ਲਖਬੀਰ ਦੀ ਪਤਨੀ ਵੱਲੋਂ ਦੁਬਈ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ, ਪਰ ਇਸ ਤੋਂ ਬਾਅਦ ਉਹ ਭਾਰਤ ਵਾਪਸ ਆ ਗਈ। ਹੈਰਾਨੀ ਦੀ ਗੱਲ ਇਹ ਹੈ ਕਿ ਉਹ ਆਪਣੇ ਸਸੁਰਾਲ ਜਾਣ ਦੀ ਬਜਾਏ ਆਪਣੇ ਮਾਇਕੇ ਚਲੀ ਗਈ ਅਤੇ ਲਖਬੀਰ ਸਿੰਘ ਨਾਲ ਤਲਾਕ ਲਈ ਦਬਾਅ ਬਣਾਉਣ ਲੱਗੀ। ਦੇਸ਼ਾਂ ਸਿੰਘ ਨੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਕਵਲਜੀਤ ਕੌਰ ਨੇ ਤਲਾਕ ਤੋਂ ਪਹਿਲਾਂ ਹੀ ਦੂਜੇ ਵਿਆਹ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ। ਵਿਰੋਧ ਹੋਣ ‘ਤੇ ਉਹ ਮੁੜ ਦੁਬਈ ਚਲੀ ਗਈ ਅਤੇ ਉੱਥੋਂ ਲਖਬੀਰ ਸਿੰਘ ਦਾ ਇੱਕ ਮੌਤ ਪ੍ਰਮਾਣ ਪੱਤਰ ਭੇਜਿਆ, ਜਿਸਨੂੰ ਪਰਿਵਾਰ ਪੂਰੀ ਤਰ੍ਹਾਂ ਜਾਲੀ ਦੱਸ ਰਿਹਾ ਹੈ। ਪਰਿਵਾਰ ਦਾ ਕਹਿਣਾ ਹੈ ਕਿ ਉਹਨਾਂ ਨੂੰ ਅਜੇ ਤੱਕ ਇਹ ਵੀ ਨਹੀਂ ਪਤਾ ਕਿ ਲਖਬੀਰ ਸਿੰਘ ਜਿੰਦਾ ਹੈ ਜਾਂ ਉਸ ਦੀ ਮੌਤ ਹੋ ਚੁੱਕੀ ਹੈ। ਇਸ ਅਸਮੰਜਸੇ ਨੇ ਪਰਿਵਾਰ ਨੂੰ ਮਾਨਸਿਕ ਤੌਰ ‘ਤੇ ਝੰਝੋੜ ਕੇ ਰੱਖ ਦਿੱਤਾ ਹੈ ਅਤੇ ਉਹ ਇਨਸਾਫ ਲਈ ਹਰ ਦਰਵਾਜ਼ਾ ਖੜਕਾ ਰਹੇ ਹਨ। ਇਸ ਮਾਮਲੇ ਵਿੱਚ ਪਰਿਵਾਰ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਵੀ ਸੰਪਰਕ ਕੀਤਾ ਹੈ ਅਤੇ ਮੰਗ ਕੀਤੀ ਹੈ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਸੱਚਾਈ ਸਾਹਮਣੇ ਲਿਆਈ ਜਾਵੇ। ਨਾਲ ਹੀ ਪ੍ਰਸ਼ਾਸਨ ਕੋਲੋਂ ਵੀ ਤੁਰੰਤ ਕਾਰਵਾਈ ਦੀ ਮੰਗ ਕੀਤੀ ਗਈ ਹੈ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼