Thursday, May 07, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਪ੍ਰਸ਼ਾਂਤ ਕਿਸ਼ੋਰ ਦਾ ਨਾਮ ਵਰਤਣ ਵਾਲੇ ਅਣਪਛਾਤੇ ਵਿਅਕਤੀਆਂ ਵਿਰੁਧ ਪਰਚਾ ਦਰਜ

June 15, 2021 09:03 PM
SehajTimes

ਚੰਡੀਗੜ : ਪੰਜਾਬ ਪੁਲਿਸ ਨੇ ਰਾਜਨੀਤਿਕ ਰਣਨੀਤੀਕਾਰ ਅਤੇ ਪੰਜਾਬ ਦੇ ਮੁੱਖ ਮੰਤਰੀ ਦੇ ਪ੍ਰਮੁੱਖ ਸਲਾਹਕਾਰ ਪ੍ਰਸ਼ਾਂਤ ਕਿਸ਼ੋਰ ਦਾ ਭੇਸ ਧਾਰਨ ਕਰਨ ਅਤੇ ਉਨਾਂ ਦੇ ਨਾਮ ਦੀ ਵਰਤੋਂ ਕਰਕੇ ਕੁਝ ਰਾਜਨੀਤਿਕ ਆਗੂਆਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਭੜਕਾਉਣ ਲਈ ਅਣਪਛਾਤੇ ਵਿਅਕਤੀਆਂ ਖਿਲਾਫ ਅਪਰਾਧਕ ਮਾਮਲਾ ਦਰਜ ਕੀਤਾ ਹੈ।

ਪੰਜਾਬ ਪੁਲਿਸ ਦੇ ਬੁਲਾਰੇ ਅਨੁਸਾਰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਅਣਪਛਾਤੇ ਵਿਅਕਤੀ ਪ੍ਰਸ਼ਾਂਤ ਕਿਸ਼ੋਰ ਬਣ ਕੇ ਪਿਛਲੇ 5-7 ਦਿਨਾਂ ਤੋਂ ਰਾਜਨੀਤਿਕ ਨੇਤਾਵਾਂ ਅਤੇ ਲੋਕ ਨੁਮਾਇੰਦਿਆਂ ਨੂੰ ਫੋਨ ਕਰ ਰਹੇ ਸਨ।

ਬੁਲਾਰੇ ਨੇ ਗੁਪਤ ਸੂਤਰਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਫੋਨ ਕਾਲਾਂ ਕਰਨ ਵਾਲੇ ਇਹ ਅਣਪਛਾਤੇ ਵਿਅਕਤੀ ਪ੍ਰਸ਼ਾਂਤ ਕਿਸ਼ੋਰ ਬਣ ਕੇ ਕਥਿਤ ਤੌਰ ’ਤੇ ਪੰਜਾਬ ਦੇ ਮੁੱਖ ਮੰਤਰੀ ਖਿਲਾਫ ਜਨਤਕ ਬਿਆਨਬਾਜ਼ੀ ਕਰਨ ਅਤੇ ਉਨਾਂ ਦੀ ਲੀਡਰਸ਼ਿਪ ਦੀ ਆਲੋਚਨਾ ਕਰਨ ਲਈ ਸਿਆਸਤਦਾਨਾਂ ਨੂੰ ਉਕਸਾ ਰਹੇ ਸਨ।

ਬੁਲਾਰੇ ਨੇ ਅੱਗੇ ਖੁਲਾਸਾ ਕੀਤਾ ਕਿ ਪ੍ਰਸ਼ਾਂਤ ਕਿਸ਼ੋਰ ਹੋਣ ਦਾ ਦਾਅਵਾ ਕਰਨ ਵਾਲੇ ਇਹ ਕਾਲਰ ਸਪੱਸ਼ਟ ਤੌਰ ’ਤੇ ਰਾਜਨੀਤਿਕ ਨੇਤਾਵਾਂ ਆਦਿ ਨੂੰ ਇਹ ਭਰੋਸਾ ਦਿਵਾਉਂਦੇ ਰਹੇ ਹਨ ਕਿ ਜੇ ਉਹ ਉਨਾਂ (ਪ੍ਰਸ਼ਾਂਤ ਕਿਸ਼ੋਰ ਬਣੇ ਵਿਅਕਤੀ) ਦੀ ਸਲਾਹ ’ਤੇ ਅਮਲ ਕਰਦੇ ਹਨ ਤਾਂ ਉਹ ਦਿੱਲੀ ਵਿਚ ਕਾਂਗਰਸ ਹਾਈ ਕਮਾਂਡ ਕੋਲ ਮੁੱਦਾ ਉਠਾਉਣਗੇ।

ਬੁਲਾਰੇ ਨੇ ਦੱਸਿਆ ਕਿ ਫੋਨ ਕਾਲਾਂ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖਿਲਾਫ਼ ਆਈਪੀਸੀ ਦੀ ਧਾਰਾ 416, 419, 420, 109, 120-ਬੀ ਅਤੇ ਆਈਟੀ ਐਕਟ, 2000 ਦੀ ਧਾਰਾ 66-ਡੀ ਦੇ ਤਹਿਤ ਪੁੁਲਿਸ ਥਾਣਾ ਡਵੀਜ਼ਨ ਨੰ. 6 ਕਸ਼ਿਨਰੇਟ ਆਫ਼ ਪੁਲਿਸ, ਲੁਧਿਆਣਾ ਵਿਖੇ ਅਪਰਾਧਕ ਮਾਮਲਾ ਦਰਜ ਕਰ ਲਿਆ ਗਿਆ ਹੈ। 

Have something to say? Post your comment

 

More in Chandigarh

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

ਸਮਾਧਾਨ ਸਮਾਰੋਹ 2026 ਭਾਰਤ ਦੀ ਸੁਪਰੀਮ ਕੋਰਟ 'ਚ ਵਿਸ਼ੇਸ਼ ਲੋਕ ਅਦਾਲਤ 23 ਅਗਸਤ 2026 ਤੱਕ ਚੱਲੇਗੀ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਰਵਾਨਗੀ ਜ਼ੀਰਕਪੁਰ ਦੇ ਵਾਰਡ ਨੰਬਰ 24 ਤੋਂ 33 ਅਤੇ 34 ਵੀਂ ਬੱਸ ਰਾਹੀਂ ਗਏ ਸ਼ਰਧਾਲੂ*

ਮਾਣਕਪੁਰ ਸ਼ਰੀਫ ਦੇ ਸਾਲਾਨਾ ਮੇਲੇ ਦੌਰਾਨ ਕਾਂਗਰਸੀ ਆਗੂ ਪਡਿਆਲਾ ਦਾ ਵਿਸ਼ੇਸ਼ ਸਨਮਾਨ

ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਮੋਹਾਲੀ ਵੱਲੋਂ ਅੰਡਰ-15 ਅਤੇ ਅੰਡਰ-19 ਕੁੜੀਆਂ ਦੇ ਟ੍ਰਾਇਲ ਸ਼ਨੀਵਾਰ ਨੂੰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਨੇ 33ਵੀਂ ਅਤੇ 34ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿੱਚ ‘ਸ਼ੁਕਰਾਨਾ ਯਾਤਰਾ’ ਦੇ ਸਵਾਗਤ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ

ਮੁੱਖ ਮੰਤਰੀ ਰੰਗਲਾ ਪੰਜਾਬ ਮੁਹਿੰਮ...... ਵਿਧਾਇਕ ਕੁਲਵੰਤ ਸਿੰਘ ਵੱਲੋਂ ਵਿਕਾਸ ਕਾਰਜਾਂ ਲਈ ਦਿੱਤੇ ਪੰਚਾਇਤਾਂ ਨੂੰ ਇਕ ਕਰੋੜ 88 ਲੱਖ ਰੁਪਏ ਦੇ ਚੈੱਕ

ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ