Saturday, March 28, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Majha

ਜ਼ਿਲ੍ਹਾ ਅੰਮ੍ਰਿਤਸਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੋਈ ਕਮੀਂ ਨਹੀਂ : ਡਿਪਟੀ ਕਮਿਸ਼ਨਰ

March 27, 2026 09:47 PM
Rozana Sehaj times

 ਅੰਮ੍ਰਿਤਸਰ : ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਕਿਹਾ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੋਈ ਕਮੀਂ ਨਹੀਂ ਹੈ ਅਤੇ ਖ਼ਪਤਕਾਰ ਲੋੜ ਅਨੁਸਾਰ ਪੈਟਰੋਲ/ਡੀਜ਼ਲ ਦੀ ਖਰੀਦ ਕਰਨ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਾਰੇ ਪੈਟਰੋਲ ਪੰਪ ਮਾਲਕਾਂ ਨੂੰ ਹਦਾਇਤ ਕੀਤੀ ਹੈ ਕਿ ਕੋਈ ਵੀ ਪੈਟਰੋਲ ਪੰਪ ਮਾਲਕ ਜਾਂ ਉਨ੍ਹਾਂ ਦਾ ਕੋਈ ਕਰਮਚਾਰੀ ਖਪਤਕਾਰਾਂ ਤੋਂ ਸਪਲਾਈ ਦੀ ਸ਼ਾਰਟੇਜ ਦੇ ਬਹਾਨੇ ਓਵਰ ਚਾਰਜਿੰਗ ਨਾ ਕਰੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਪੈਟਰੋਲ ਪੰਪ ਮਾਲਕ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਸ੍ਰੀਮਤੀ ਹਰਵੀਨ ਕੌਰ ਨੂੰ ਹਦਾਇਤ ਕੀਤੀ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਕੋਈ ਵੀ ਪੈਟਰੋਲ ਤੇ ਡੀਜ਼ਲ ਦੀ ਜਮ੍ਹਾਂਖੋਰੀ ਜਾਂ ਕਾਲਾਬਜ਼ਾਰੀ ਨਾ ਕਰੇ ਅਤੇ ਜੇਕਰ ਕੋਈ ਕਾਲਾਬਜ਼ਾਰੀ ਕਰਦਾ ਪਾਇਆ ਗਿਆ ਤਾਂ ਉਸ ਸਬੰਧੀ ਤੁਰੰਤ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਜ਼ਿਲ੍ਹਾ ਅੰਮ੍ਰਿਤਸਰ ਦੀ ਹਦੂਦ ਅੰਦਰ ਕਿਸੇ ਵੀ ਪੈਟਰੋਲ ਪੰਪ ਤੇ ਪੈਟਰੋਲ/ਡੀਜ਼ਲ ਦੀ ਕਿਸੇ ਵੀ ਤਰਾਂ ਦੀ ਕੋਈ ਕਿੱਲਤ ਨਹੀ ਹੈ। ਉਨ੍ਹਾਂ ਕਿਹਾ ਕਿ ਪੈਟਰੋਲ/ਡੀਜ਼ਲ ਦੀ ਸਪਲਾਈ ਦੀ ਚਿੰਤਾ ਨਾ ਕੀਤੀ ਜਾਵੇ ਅਤੇ ਪਹਿਲਾ ਵਾਂਗ ਲੋੜ ਅਨੁਸਾਰ ਹੀ ਤੇਲ ਦੀ ਖ਼ਰੀਦ ਕੀਤੀ ਜਾਵੇ। ਕਿਸੇ ਨੂੰ ਵੀ ਇਨ੍ਹਾਂ ਵਸਤਾਂ ਦੀ ਜਮ੍ਹਾਂਖੋਰੀ ਕਰਨ ਦੀ ਲੋੜ ਨਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਪੈਟਰੋਲ ਪੰਪ ਮਾਲਕ ਵੱਲੋਂ ਪੈਟਰੋਲ/ਡੀਜ਼ਲ ਲਈ ਉਵਰਚਾਰਜਿੰਗ ਕੀਤੀ ਜਾ ਰਹੀ ਹੋਵੇ ਤਾਂ ਖਪਤਕਾਰ ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੂਚਿਤ ਕਰਨ। ਇਸ ਦੌਰਾਨ ਜ਼ਿਲ੍ਹਾ ਕੰਟਰੋਲਰ, ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਵਿਭਾਗ, ਸ੍ਰੀਮਤੀ ਹਰਵੀਨ ਕੌਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਜ਼ਿਲ੍ਹਾ ਅੰਮ੍ਰਿਤਸਰ ਦੇ ਵੱਖ-ਵੱਖ ਤੇਲ ਕੰਪਨੀਆਂ ਦੇ ਸੇਲਜ਼ ਅਫਸਰਾਂ ਨਾਲ ਮੀਟਿੰਗ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ ਹੈ। ਤੇਲ ਕੰਪਨੀਆਂ ਦੇ ਸੇਲਜ਼ ਅਫਸਰਾਂ ਵੱਲੋਂ ਦੱਸਿਆ ਗਿਆ ਹੈ ਕਿ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਘਾਟ ਨਹੀਂ ਹੈ ਅਤੇ ਸਪਲਾਈ ਆਮ ਵਾਂਗ ਆ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਮ ਜਨਤਾ ਵਿੱਚ ਫੈਲ ਰਹੀਆਂ ਅਫਵਾਹਾਂ ਕਾਰਨ ਕੁਝ ਲੋਕ ਵਾਧੂ ਪੈਟਰੋਲ/ਡੀਜ਼ਲ ਖਰੀਦ ਕੇ ਜਮ੍ਹਾਂ ਕਰ ਰਹੇ ਹਨ, ਜੋ ਕਿ ਬਿਲਕੁਲ ਗਲਤ ਹੈ। ਉਨ੍ਹਾਂ ਵੀ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਅਫਵਾਹਾਂ ਤੋਂ ਬਚਦੇ ਹੋਏ ਬਿਨਾਂ ਲੋੜ ਵਾਧੂ ਪੈਟਰੋਲ/ਡੀਜ਼ਲ ਖਰੀਦ ਕੇ ਜਮ੍ਹਾਂ ਨਾ ਕਰਨ।

Have something to say? Post your comment

 

More in Majha

ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ ਤੇ ਕੈਬਨਿਟ ਮੰਤਰੀ ਈ.ਟੀ.ਓ. ਨੇ ਕੀਤਾ ਖੁਸ਼ੀ ਦਾ ਪ੍ਰਗਟਾਵਾ

ਪੰਜਾਬ ਸਟੇਟ ਹਿਊਮਨ ਰਾਈਟਸ ਕਮਿਸ਼ਨ, ਪੰਜਾਬ ਦੇ ਚੇਅਰਪਰਸਨ ਵੱਲੋਂ ਇੰਸਟੀਚਿਊਟ ਆਫ ਮੈਨਟਲ ਹੈਲਥ ਅੰਮ੍ਰਿਤਸਰ ਦਾ ਦੌਰਾ

ਯੁਵਕ ਸੇਵਾਵਾਂ ਵਿਭਾਗ ਦੇ ਸਹਿਯੋਗ ਨਾਲ ਏਡਜ਼ ਰੋਕਥਾਮ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਆਯੋਜਿਤ

ਗਗਨਦੀਪ ਸਿੰਘ ਰੰਧਾਵਾ ਮਾਮਲਾ: ਸੁਖਬੀਰ ਬਾਦਲ ਨੇ ਪਰਿਵਾਰ ਨਾਲ ਕੀਤੀ ਮੁਲਾਕਾਤ ਸੀਬੀਆਈ ਜਾਂਚ ਦੀ ਕੀਤੀ ਮੰਗ

ਪੁੱਤਰ ਦੀ ਗੁਮਸ਼ੁਦਗੀ ਨੇ ਪਰਿਵਾਰ ਨੂੰ ਕੀਤਾ ਬੇਹਾਲ ਇਨਸਾਫ ਲਈ ਦਰ-ਦਰ ਭਟਕ ਰਹੇ ਮਾਪੇ

ਵਾਰਡ ਨੰਬਰ 1, 2 ਅਤੇ ਗੋਲਡਨ ਸਿਟੀ ਵਾਸੀਆਂ ਨੇ ਸਰਪੰਚ ਪ੍ਰਹਿਲਾਦ ਦੇ ਘਰ ਵਿਧਾਇਕ ਸੰਧੂ ਨੂੰ ਦੱਸੀਆਂ ਮੁਸ਼ਕਲਾਂ

ਸੋਨੀਆ ਮਾਨ ਦੀ ਅਗਵਾਈ ਹੇਠ ਅੱਡਾ ਕੁੱਕੜਾਂ ਵਾਲਾ ਵਿਖੇ 29 ਮਾਰਚ ਨੂੰ ਕਰਵਾਇਆ ਜਾਵੇਗਾ ਕਿਸਾਨ ਮੇਲਾ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ

ਭਾਰਤੀ ਸੇਨਾ ਵਿੱਚ ਅਗਨੀਵੀਰ ਭਰਤੀ ਲਈ ਸੁਨਹਿਰਾ ਮੌਕਾ ਆਨਲਾਈਨ ਰਜਿਸਟਰੇਸ਼ਨ ਸ਼ੁਰੂ

ਆਰਮੀ ਭਰਤੀ ਦਫਤਰ ਅੰਮ੍ਰਿਤਸਰ ਵੱਲੋਂ ਅਗਨੀ ਵੀਰ ਭਰਤੀ ਸਬੰਧੀ ਜਾਗਰੂਕਤਾ ਮੁਹਿੰਮ