ਅੰਮ੍ਰਿਤਸਰ : ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਤੇ ਲੋਕ ਨਿਰਮਾਣ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਹਲਕੇ ਦੇ ਪਿੰਡ ਕਿਲ੍ਹਾ ਜੀਵਨ ਸਿੰਘ ਵਿਖੇ ਲੋਕਾਂ ਨਾਲ ਸਿੱਧਾ ਸੰਵਾਦ ਸ਼ੁਰੂ ਕੀਤਾ ਅਤੇ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਚਾਰ ਸਾਲ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀ ਵਿਰੋਧੀ ਪਾਰਟੀਆਂ ਵਾਂਗ ਝੂਠੇ ਲਾਰੇ ਨਹੀ ਲਾਉਦੇ। ਉਨਾਂ ਵਿਰੋਧੀ ਪਾਰਟੀਆਂ ਤੇ ਤੰਜ਼ ਕੱਸਦਿਆਂ ਕਿਹਾ ਕਿ ਇੰਨ੍ਹਾਂ ਨੇ ਤਾਂ ਆਪਣੀਆਂ ਸਰਕਾਰਾਂ ਵੇਲੇ ਪੰਜਾਬ ਨੂੰ ਲੁੱਟਿਆ ਹੈ ਅਤੇ ਪਿਛਲੀਆਂ ਸਰਕਾਰਾਂ ਕੇਵਲ ਆਪਣੀ ਆਖਿਰੀ ਸਾਲ ਦੇ ਕੰਮ ਵਿੱਚ ਹੀ ਛੋਟੇ ਮੋਟੇ ਵਿਕਾਸ ਦੇ ਕੰਮ ਕਰਕੇ ਲੋਕਾਂ ਨੂੰ ਵਰਗਲਾ ਲੈਂਦੀਆਂ ਸਨ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੋਰਾਨ ਪਹਿਲੇ ਸਾਲ ਤੋਂ ਹੀ ਲੋਕਾਂ ਨਾਲ ਕੀਤੀਆਂ ਗਰੰਟੀਆਂ ਨੂੰ ਪੂਰਾ ਕਰਨਾ ਸ਼ੁਰੂ ਕਰ ਦਿੱਤਾ ਸੀ। ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ ਤੇ ਸ: ਈ.ਟੀ.ਓ. ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਸਿਹਤ ਦੇ ਖੇਤਰ ਵਿਚ ਕ੍ਰਾਂਤੀਕਾਰੀ ਬਦਲਾ ਲਿਆਂਦੇ ਹੋਏ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ । ਜਿਸ ਤਹਿਤ ਹਰ ਵਰਗ ਦੇ ਹਰੇਕ ਨਾਗਰਿਕ ਲਈ 10 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸਹੂਲਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਆਰਥਿਕ ਮਜਬੂਤੀ ਲਈ ਜਰਨਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਐਸ.ਸੀ ਵਰਗ ਦੀਆਂ ਔਰਤਾਂ ਲਈ 1500 ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ। ਸਿੱਖਿਆ ਦੇ ਖੇਤਰ ਵਿੱਚ ਕਰੋੜਾਂ ਰੁਪਏ ਖਰਚ ਕੇ ਵੱਡੇ ਸੁਧਾਰ ਕਰਦਿਆਂ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ ਅਤੇ ਪ੍ਰਾਈਵੇਟ ਸਕੂਲਾਂ ਦੀ ਤਰ੍ਹਾਂ ਸਰਕਾਰੀ ਸਕੂਲਾਂ ਵਿੱਚ ਵੀ ਸਾਰੀਆਂ ਸੁਵਿਧਾਵਾਂ ਉਪਲਬਧ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਗਏ ਅਤੇ ਬਿਨਾਂ ਕਿਸੇ ਸਿਫਾਰਿਸ਼ ਦੇ ਨੌਕਰੀਆਂ ਦਿੱਤੀਆਂ ਗਈਆਂ ਹਨ।ਕਾਨੂੰਨ ਵਿਵਸਥਾ ਨੂੰ ਮਜਬੂਤ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਗਈ ਅਤੇ ਅਜਿਹਾ ਕਾਰੋਬਾਰ ਕਰਨ ਵਾਲਿਆਂ ਖਿਲਾਫ ਵੱਡੇ ਪੱਧਰ ਤੇ ਕਾਰਵਾਈਆਂ ਕੀਤੀਆਂ ਗਈਆਂ।ਉਨ੍ਹਾਂ ਦੱਸਿਆ ਕਿ ਕਰੋੜਾਂ ਰੁਪਏ ਖਰਚ ਕੇ ਸੜਕਾਂ ਦਾ ਨਵੀਨੀਕਰਨ,ਪੁੱਲਾਂ ਦੀ ਉਸਾਰੀ ਅਤੇ ਹੋਰ ਵੱਡੇ ਪ੍ਰੋਜੈਕਟਾਂ ਤੇ ਕੰਮ ਕਰਕੇ ਬੁਨਿਆਦੀ ਢਾਂਚੇ ਨੂੰ ਮਜਬੂਤ ਕੀਤਾ ਗਿਆ। ਕੈਬਨਿਟ ਮੰਤਰੀ ਈ.ਟੀ.ਓ. ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵੱਡੀ ਰਾਹਤ ਦੇਣ ਲਈ 90% ਘਰਾਂ ਦੇ ਬਿਜਲੀ ਦੇ ਬਿੱਲ ਜੀਰੋ ਆ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਜੇ ਨੀਅਤ ਸਾਫ ਹੋਵੇ ਤਾਂ ਘੱਟ ਸਮੇਂ ਵਿੱਚ ਵੀ ਵੱਡੇ ਬਦਲਾਅ ਲਿਆਂਦੇ ਜਾ ਸਕਦੇ ਹਨ। ਆਉਣ ਵਾਲੇ ਸਮੇਂ ਵਿੱਚ ਵੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਤਰੱਕੀ ਅਤੇ ਖੁਸ਼ਹਾਲੀ ਦੀ ਨਵੀਂ ਉਚਾਈਆਂ ਤੱਕ ਲਿਜਾਇਆ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਵਿਚ ਲੋਕ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਅਤੇ ਇਕ ਸੁਰ ਵਿਚ ਕਿਹਾ ਕਿ ਅਸੀ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀਆਂ ਨੀਤੀਆਂ ਤੋ ਖੁਸ਼ ਹੋ ਕੇ ਪਾਰਟੀ ਵਿਚ ਸ਼ਾਮਲ ਹੋ ਰਹੇ ਹਾਂ। ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਸਰਦਾਰ ਹਰਪਾਲ ਸਿੰਘ ,ਸਰਦਾਰ ਤਰਸੇਮ ਸਿੰਘ ,ਸਰਦਾਰ ਕਿਰਪਾਲ ਸਿੰਘ,ਸਰਦਾਰ ਮੁਖ਼ਤਾਰ ਸਿੰਘ ,ਸਰਦਾਰ ਰਾਜਵਿੰਦਰ ਸਿੰਘ ,ਸਰਦਾਰ ਰਾਧਾ ਸਿੰਘ ਅਨੇਕਾਂ ਪਰਿਵਾਰਾਂ ਸਮੇਤ ਅਕਾਲੀ ਦਲ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਇਸ ਮੋਕੇ ਬਲਾਕ ਪ੍ਰਧਾਨ/ਸਰਪੰਚ ਪਿੰਡ ਕਿਲ੍ਹਾ ਜੀਵਨ ਸਿੰਘ ਬਲਜਿੰਦਰ ਸਿੰਘ, ਸਰਪੰਚ ਨਿਰਵੈਲ ਸਿੰਘ, ਸੁਨੀਲ ਪਾਸੀਂ ਮੰਡੀ ਪ੍ਰਧਾਨ ਜੰਡਿਆਲਾ ਗੁਰੂ ਮੰਡੀ, ਸਰਪੰਚ ਪਿੰਡ ਛਾਪਾ ਸਿੰਘ ਪਲਵਿੰਦਰ ਕੋਰ, ਸ: ਕੁਲਦੀਪ ਸਿੰਘ ਬੱਬਲੂ, ਸਰਪੰਚ ਇੰਦਰਜੀਤ ਸਿੰਘ, ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।