Sunday, March 29, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਹਮੇਸ਼ਾਂ ਵਚਨਬੱਧ : ਪਦਮ ਸ਼੍ਰੀ ਜਿਤੇਂਦਰ ਸਿੰਘ ਸ਼ੰਟੀ

March 27, 2026 09:58 PM
Rozana Sehaj times
ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਸਾਰੇ ਜ਼ਿਲ੍ਹਿਆਂ ’ਚ ਕੋਰ ਗਰੁੱਪ ਗਠਿਤ ਕਰਨ ਦੀ ਪ੍ਰਕਿਰਿਆ ਜਾਰੀ

ਐੱਸ.ਏ.ਐੱਸ. ਨਗਰ : 
ਪੰਜਾਬ ਰਾਜ ਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮ ਸ਼੍ਰੀ ਜਿਤੇਂਦਰ ਸਿੰਘ ਸ਼ੰਟੀ ਨੇ ਕਿਹਾ ਕਿ ਕਮਿਸ਼ਨ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਹਰ ਨਾਗਰਿਕ ਨੂੰ ਸੰਵਿਧਾਨ ਅਨੁਸਾਰ ਮਿਲਦੇ ਮੂਲ ਅਧਿਕਾਰਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਰਹੀ ਹੈ।
ਅੱਜ ਕਮਿਊਨਿਟੀ ਸੈਂਟਰ ਸੈਕਟਰ-69, ਮੋਹਾਲੀ ਵਿਖੇ ਓਪਨ ਹੇਅਰਿੰਗ ਕੈਂਪ ਅਤੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਨੇ ਵਧੀਕ ਡਿਪਟੀ ਕਮਿਸ਼ਨਰ, ਅਨਮੋਲ ਸਿੰਘ ਧਾਲੀਵਾਲ, ਐਸ ਪੀ ਮੋਹਿਤ ਅਗਰਵਾਲ, ਨਗਰ ਨਿਗਮ ਕਮਿਸ਼ਨਰ ਸੰਦੀਪ ਸਿੰਘ ਗੜਾ ਅਤੇ ਹੋਰ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਅਤੇ ਵੱਖ-ਵੱਖ ਐਨ.ਜੀ.ਓਜ਼ ਦੇ ਪ੍ਰਤੀਨਿਧੀਆਂ ਨਾਲ ਵਿਸਥਾਰ ਵਿੱਚ ਚਰਚਾ ਕੀਤੀ।

ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਲੋਕਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਪ੍ਰਭਾਵਸ਼ਾਲੀ ਪ੍ਰਣਾਲੀ ਵਿਕਸਿਤ ਕੀਤੀ ਗਈ ਹੈ ਅਤੇ ਪਿਛਲੇ ਕੁਝ ਮਹੀਨਿਆਂ ਦੌਰਾਨ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਅਜਿਹੇ ਕੈਂਪ ਲਗਾ ਕੇ ਜਾਗਰੂਕਤਾ ਵਧਾਈ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਲੋਕ ਆਪਣੇ ਘਰ ਬੈਠੇ ਹੀ ਵਟਸਐਪ ਹੈਲਪਲਾਈਨ ਨੰਬਰ 9855475547 ‘ਤੇ ਲਿਖਤੀ ਰੂਪ ਵਿੱਚ ਆਪਣੀਆਂ ਸ਼ਿਕਾਇਤਾਂ ਭੇਜ ਸਕਦੇ ਹਨ, ਜਿਨ੍ਹਾਂ ‘ਤੇ ਨਿਰਧਾਰਿਤ ਸਮੇਂ ਅੰਦਰ ਕਾਰਵਾਈ ਕੀਤੀ ਜਾਂਦੀ ਹੈ।
ਉਨ੍ਹਾਂ ਨੇ ਸਪਸ਼ਟ ਕੀਤਾ ਕਿ ਕੋਈ ਵੀ ਹਸਪਤਾਲ ਬਕਾਇਆ ਬਿੱਲ ਦੇ ਨਾਂ ‘ਤੇ ਮ੍ਰਿਤਕ ਦੇਹ ਨੂੰ ਰੋਕ ਨਹੀਂ ਸਕਦਾ ਅਤੇ ਬਿਨਾਂ ਦੇਰੀ ਪਰਿਵਾਰ ਨੂੰ ਸੌਂਪਣਾ ਲਾਜ਼ਮੀ ਹੈ। ਇਸ ਤੋਂ ਇਲਾਵਾ ਜੇ ਕੋਈ ਮਰੀਜ਼ ਇਲਾਜ ਦੀ ਰਕਮ ਅਦਾ ਕਰਨ ਤੋਂ ਅਸਮਰੱਥ ਹੋਵੇ ਤਾਂ ਉਸ ਤੋਂ ਘੋਸ਼ਣਾ ਪੱਤਰ ਲੈ ਕੇ ਇਲਾਜ ਉਪਰੰਤ ਛੁੱਟੀ ਦੇਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ 20 ਬੈੱਡਾਂ ਤੋਂ ਵੱਧ ਸਮਰੱਥਾ ਵਾਲੇ ਹਸਪਤਾਲਾਂ ਵਿੱਚ ਮੋਰਚਰੀ ਅਤੇ ਐਂਬੂਲੈਂਸ ਦੀ ਸਹੂਲਤ ਲਾਜ਼ਮੀ ਹੋਣੀ ਚਾਹੀਦੀ ਹੈ।
ਉਨ੍ਹਾਂ ਦੱਸਿਆ ਕਿ ਕਮਿਸ਼ਨ ਵੱਲੋਂ ਸਫਾਈ ਕਰਮਚਾਰੀਆਂ ਦੀ ਸੁਰੱਖਿਆ ਲਈ ਵੀ ਵਿਸ਼ੇਸ਼ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ, ਜਿਸ ਅਨੁਸਾਰ ਉਨ੍ਹਾਂ ਨੂੰ ਬੀਮਾ, ਸੁਰੱਖਿਆ ਉਪਕਰਣ ਜਿਵੇਂ ਕੈਪਸ, ਜੂਤੇ, ਸੈਨੇਟਾਈਜ਼ਰ ਆਦਿ ਪ੍ਰਦਾਨ ਕਰਨਾ ਲਾਜ਼ਮੀ ਹੈ। ਇਸ ਦੇ ਨਾਲ ਹੀ ਐਮਰਜੈਂਸੀ ਸਥਿਤੀਆਂ ਵਿੱਚ ਐਂਬੂਲੈਂਸ ਨੂੰ ਤੁਰੰਤ ਰਸਤਾ ਦੇਣ ਲਈ “ਐਂਬੂਲੈਂਸ ਪਾਇਲਟ” ਪ੍ਰਣਾਲੀ ਲਾਗੂ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ, ਜਿਸ ਤਹਿਤ 112 ‘ਤੇ ਸੰਪਰਕ ਕਰਨ ‘ਤੇ ਨੇੜਲੀ ਪੁਲਿਸ ਗੱਡੀ ਮਰੀਜ਼ ਨੂੰ ਹਸਪਤਾਲ ਤੱਕ ਪਹੁੰਚਾਉਣ ਵਿੱਚ ਮਦਦ ਕਰੇਗੀ।
ਐਨ.ਜੀ.ਓਜ਼ ਨੂੰ ਸੱਦਾ ਦਿੰਦਿਆਂ ਉਨ੍ਹਾਂ ਕਿਹਾ ਕਿ ਉਹ ਮਨੁੱਖੀ ਅਧਿਕਾਰ ਕਮਿਸ਼ਨ ਦੇ “ਅੱਖ ਤੇ ਕੰਨ” ਬਣ ਕੇ ਕੰਮ ਕਰਨ ਅਤੇ ਸਮਾਜ ਵਿੱਚ ਹੋ ਰਹੀਆਂ ਉਲੰਘਣਾਵਾਂ ਨੂੰ ਸਾਹਮਣੇ ਲਿਆਉਣ ਵਿੱਚ ਸਹਿਯੋਗ ਦੇਣ। ਉਨ੍ਹਾਂ ਮੋਹਾਲੀ ਦੀਆਂ ਐਨ.ਜੀ.ਓਜ਼ ਵੱਲੋਂ ਕੀਤੇ ਜਾ ਰਹੇ ਸਮਾਜਿਕ ਯਤਨਾਂ ਦੀ ਭਰਪੂਰ ਪ੍ਰਸ਼ੰਸਾ ਵੀ ਕੀਤੀ।
ਉਨ੍ਹਾਂ ਅੱਗੇ ਦੱਸਿਆ ਕਿ ਮਨੁੱਖੀ ਅਧਿਕਾਰਾਂ ਦੀ ਹੋਰ ਮਜ਼ਬੂਤੀ ਲਈ ਹਰ ਜ਼ਿਲ੍ਹੇ ਵਿੱਚ 15 ਮੈਂਬਰਾਂ ਵਾਲੇ ਕੋਰ ਗਰੁੱਪ ਗਠਿਤ ਕੀਤੇ ਜਾ ਰਹੇ ਹਨ, ਜੋ ਲੋਕਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਕਮਿਸ਼ਨ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।
ਮੀਟਿੰਗ ਦੌਰਾਨ ਸਿਹਤ, ਨਗਰ ਨਿਗਮ, ਪੁਲਿਸ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਮਨੁੱਖੀ ਅਧਿਕਾਰਾਂ ਦੇ ਮੱਦੇਨਜ਼ਰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ ਅਤੇ ਵੱਖ-ਵੱਖ ਸੁਝਾਅ ਵੀ ਲਏ ਗਏ। ਉਨ੍ਹਾਂ ਸਿਵਲ ਹਸਪਤਾਲ ਦੀਆਂ ਸਹੂਲਤਾਂ ਜਿਵੇਂ ਆਕਸੀਜਨ ਪਲਾਂਟ, ਲੈਬ, ਬਲੱਡ ਬੈਂਕ, ਮੋਰਚਰੀ ਅਤੇ ਐਂਬੂਲੈਂਸ ਸੇਵਾਵਾਂ ਦਾ ਜਾਇਜ਼ਾ ਲੈਂਦਿਆਂ ਸੁਧਾਰ ਲਈ ਹਦਾਇਤਾਂ ਦਿੱਤੀਆਂ ਅਤੇ ਖੂਨਦਾਨ ਪ੍ਰਤੀ ਜਾਗਰੂਕਤਾ ਵਧਾਉਣ ‘ਤੇ ਜ਼ੋਰ ਦਿੱਤਾ।
ਇਸ ਤੋਂ ਇਲਾਵਾ ਪੁਲਿਸ ਵਿਭਾਗ ਨੂੰ ਥਾਣਿਆਂ ਵਿੱਚ ਆਉਣ ਵਾਲੇ ਲੋਕਾਂ ਲਈ ਬਿਹਤਰ ਬੈਠਕ ਵਿਵਸਥਾ, ਸਾਫ਼ ਸੌਚਾਲਿਆਂ ਅਤੇ ਢੁੱਕਵੀਂ ਪਾਰਕਿੰਗ ਸੁਵਿਧਾ ਯਕੀਨੀ ਬਣਾਉਣ ਲਈ ਕਿਹਾ ਗਿਆ।
ਕੈਂਪ ਦੌਰਾਨ ਲੋਕਾਂ ਦੀਆਂ ਕਈ ਸ਼ਿਕਾਇਤਾਂ ਸੁਣੀਆਂ ਗਈਆਂ, ਜਿਨ੍ਹਾਂ ਵਿੱਚੋਂ ਕਈਆਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਬਾਕੀਆਂ ਨੂੰ ਸੰਬੰਧਤ ਵਿਭਾਗਾਂ ਨੂੰ ਤੁਰੰਤ ਕਾਰਵਾਈ ਲਈ ਭੇਜਿਆ ਗਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਨਗਰ ਨਿਗਮ ਕਮਿਸ਼ਨਰ ਸੰਦੀਪ ਸਿੰਘ ਗੜਾ, ਸਿਵਲ ਸਰਜਨ ਡਾ. ਸੰਗੀਤਾ ਜੈਨ, ਐਸ ਡੀ ਐਮ ਦਮਨਦੀਪ ਕੌਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।


ਇਸ ਤੋਂ ਇਲਾਵਾ ਸ਼੍ਰੀ ਪਿਆਰਾ ਲਾਲ ਗਰਗ, ਸਾਬਕਾ ਚੇਅਰਮੈਨ, ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ, ਸਾਬਕਾ ਐਮ.ਸੀ. ਸਤਬੀਰ ਸਿੰਘ ਧਨੋਆ ਅਤੇ ਐਮ.ਸੀ. ਕੁਲਦੀਪ ਕੌਰ ਧਨੋਆ ਸਮੇਤ ਰੈਜ਼ੀਡੈਂਟ ਵੈਲਫੇਅਰ ਸੁਸਾਇਟੀ, ਸੈਕਟਰ 69 ਦੇ ਮੈਂਬਰ ਵੀ ਮੌਜੂਦ ਸਨ।
 
 

Have something to say? Post your comment

 

More in Chandigarh

ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ 'ਜੰਗ ਰੋਕਣ' ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੂੰ ਭਰਵਾਂ ਹੁੰਗਾਰਾ; ਮੈਗਾ ਪੀਟੀਐਮ ਵਿੱਚ 18 ਲੱਖ ਤੋਂ ਵੱਧ ਮਾਪਿਆਂ ਵੱਲੋਂ ਸ਼ਮੂਲੀਅਤ

ਅਸੀਂ 13 ਅਪ੍ਰੈਲ ਨੂੰ 'ਬੇਅਦਬੀ' ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: ਭਗਵੰਤ ਸਿੰਘ ਮਾਨ

ਪੰਜਾਬ ਭਰ ਵਿੱਚ 'ਸਿਹਤ ਕ੍ਰਾਂਤੀ' ਨੇ ਪੈਰ ਪਸਾਰੇ; ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ

ਭਗਵੰਤ ਸਿੰਘ ਮਾਨ ਸਰਕਾਰ ਨੇ ਨਵੀਂ ਉਦਯੋਗਿਕ ਨੀਤੀ ‘ਚ ਫੂਡ ਪ੍ਰੋਸੈਸਿੰਗ ਖੇਤਰ ਨੂੰ ਉਤਸ਼ਾਹਿਤ ਕਰਨ ‘ਤੇ ਜ਼ੋਰ ਦਿੱਤਾ -ਸੰਜੀਵ ਅਰੋੜਾ

140 ਲੱਖ ਮੀਟਰਕ ਟਨ ਪੈਦਾਵਾਰ ਦੀ ਸੰਭਾਵਨਾ ਵਾਲੇ ਕਣਕ ਵਾਢੀ ਦਾ ਸੀਜ਼ਨ ਨੇੜੇ ਆਉਣ 'ਤੇ ਪੰਜਾਬ ਨੇ ਤੇਲ ਸਪਲਾਈ ਦੀ ਫੌਰੀ ਮੰਗ ਚੁੱਕੀ, ਕੇਂਦਰ ਤੁਰੰਤ ਕਾਰਵਾਈ ਕਰੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

“ਸ਼ਾਨਦਾਰ 4 ਸਾਲ; ਭਗਵੰਤ ਮਾਨ ਦੇ ਨਾਲ” ਤਹਿਤ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਲਾਲੜੂ ਖੇਤਰ ਵਿੱਚ ਲੋਕਾਂ ਨਾਲ ਸੰਵਾਦ

ਪੰਜਾਬ ਨੇ ਜਲਗਾਹ ਜਨਗਣਨਾ 2026 ਵਿੱਚ 304 ਪੰਛੀਆਂ ਦੀਆਂ ਪ੍ਰਜਾਤੀਆਂ ਰਿਕਾਰਡ ਕੀਤੀਆਂ

ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ ਉੱਭਰ ਕੇ ਸਾਹਮਣੇ ਆਈ

ਗੈਂਗਸਟਰਾਂ ‘ਤੇ ਵਾਰ ਦਾ 66ਵਾਂ ਦਿਨ: ਪੰਜਾਬ ਪੁਲਿਸ ਵੱਲੋਂ 531 ਥਾਵਾਂ ‘ਤੇ ਛਾਪੇਮਾਰੀ; 167 ਗ੍ਰਿਫ਼ਤਾਰ