Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

140 ਲੱਖ ਮੀਟਰਕ ਟਨ ਪੈਦਾਵਾਰ ਦੀ ਸੰਭਾਵਨਾ ਵਾਲੇ ਕਣਕ ਵਾਢੀ ਦਾ ਸੀਜ਼ਨ ਨੇੜੇ ਆਉਣ 'ਤੇ ਪੰਜਾਬ ਨੇ ਤੇਲ ਸਪਲਾਈ ਦੀ ਫੌਰੀ ਮੰਗ ਚੁੱਕੀ, ਕੇਂਦਰ ਤੁਰੰਤ ਕਾਰਵਾਈ ਕਰੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

March 28, 2026 05:22 PM
SehajTimes

ਕਿਸੇ ਚੀਜ਼ ਦੀ ਕੋਈ ਘਾਟ ਨਹੀਂ, ਕੋਈ ਘਬਰਾਹਟ ਨਹੀਂ, ਪਰ ਕੇਂਦਰ ਨੂੰ ਕਿਸਾਨਾਂ ਲਈ ਤੇਲ ਸਪਲਾਈ ਵਧਾਉਣੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇਸ਼ ਲਈ 181 ਲੱਖ ਮੀਟਰਕ ਟਨ ਕਣਕ, 139 ਲੱਖ ਮੀਟਰਕ ਟਨ ਝੋਨੇ ਨਾਲ ਤਿਆਰ, ਖ਼ੁਰਾਕ ਸਪਲਾਈ ਬਣਾਈ ਰੱਖਣ ਲਈ ਤੇਲ ਸਪਲਾਈ ਦਾ ਭਰੋਸਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਿਸਾਨਾਂ ਅਤੇ ਕੌਮੀ ਖੁਰਾਕ ਸੁਰੱਖਿਆ ਲਈ ਪੈਟਰੋਲ, ਡੀਜ਼ਲ ਅਤੇ ਡੀ.ਏ.ਪੀ. ਸਪਲਾਈ ਬਾਰੇ ਹੁਣੇ ਕਦਮ ਚੁੱਕੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਸਰਕਾਰ ਤੋਂ ਪੈਟਰੋਲ, ਡੀਜ਼ਲ ਤੇ ਡੀ.ਏ.ਪੀ. ਖਾਦ ਦੀ ਵਧੀ ਹੋਈ ਅਤੇ ਨਿਰਵਿਘਨ ਸਪਲਾਈ ਤੁਰੰਤ ਯਕੀਨੀ ਬਣਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ 140 ਲੱਖ ਮੀਟਰਿਕ ਟਨ ਕਣਕ ਦੀ ਵਾਢੀ ਲਈ ਤਿਆਰ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਤੇਲ ਦੀ ਉਪਲਬਧਤਾ ਵਿੱਚ ਕਿਸੇ ਵੀ ਤਰ੍ਹਾਂ ਦਾ ਅੜਿੱਕਾ ਕੌਮੀ ਖੁਰਾਕ ਸੁਰੱਖਿਆ ਨੂੰ ਸਿੱਧੇ ਤੌਰ 'ਤੇ ਪ੍ਰਭਾਵਤ ਕਰ ਸਕਦਾ ਹੈ। ਕਿਸੇ ਚੀਜ਼ ਦੀ ਕਮੀ ਨਾ ਹੋਣ ਅਤੇ ਲੋਕਾਂ ਨੂੰ ਨਾ ਘਬਰਾਉਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਵਾਢੀ ਦੇ ਕੰਮ ਅਤੇ ਅਨਾਜ ਦੀ ਢੋਆ-ਢੁਆਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕੇਂਦਰ ਵੱਲੋਂ ਸਮੇਂ ਸਿਰ ਕਾਰਵਾਈ ਜ਼ਰੂਰੀ ਹੈ ਕਿਉਂਕਿ ਪੰਜਾਬ 181 ਲੱਖ ਮੀਟਰਿਕ ਟਨ ਕਣਕ ਅਤੇ 139 ਲੱਖ ਮੀਟਰਿਕ ਟਨ ਝੋਨੇ ਨਾਲ ਦੇਸ਼ ਦੀ ਸਹਾਇਤਾ ਲਈ ਤਿਆਰ ਹੈ।

ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸ਼ੁੱਕਰਵਾਰ ਸ਼ਾਮ ਨੂੰ ਪ੍ਰਧਾਨ ਮੰਤਰੀ ਨਾਲ ਇੱਕ ਵਰਚੁਅਲ ਮੀਟਿੰਗ ਦੌਰਾਨ ਮੈਂ ਦੱਸਿਆ ਕਿ ਪੰਜਾਬ ਵਿੱਚ ਇਸ ਸਾਲ 140 ਲੱਖ ਮੀਟਰਿਕ ਟਨ ਕਣਕ ਪੈਦਾ ਹੋਣ ਦੀ ਸੰਭਾਵਨਾ ਹੈ। ਫਸਲ ਦੀ ਸੁਚਾਰੂ ਕਟਾਈ ਅਤੇ ਢੋਆ-ਢੁਆਈ ਯਕੀਨੀ ਬਣਾਉਣ ਲਈ ਪੈਟਰੋਲ ਅਤੇ ਡੀਜ਼ਲ ਦੀ ਨਿਯਮਤ ਸਪਲਾਈ ਦੀ ਲੋੜ ਹੈ। ਵਾਢੀ ਦੌਰਾਨ ਵੱਡੀ ਗਿਣਤੀ ਵਿੱਚ ਟਰੈਕਟਰ, ਟਰਾਲੀਆਂ, ਹਾਰਵੈਸਟਰ ਅਤੇ ਟਰੱਕ ਵਰਤੇ ਜਾਣਗੇ, ਇਸ ਲਈ ਵਡੇਰੇ ਜਨਤਕ ਹਿੱਤ ਵਿੱਚ ਤੇਲ ਦੀ ਸਪਲਾਈ ਵਧਾਈ ਜਾਣੀ ਚਾਹੀਦੀ ਹੈ। ਇਹ ਸਮੇਂ ਦੀ ਲੋੜ ਹੈ ਕਿ ਦੇਸ਼ ਦੀ ਖੁਰਾਕ ਸੁਰੱਖਿਆ ਨੂੰ ਹਰ ਤਰੀਕੇ ਨਾਲ ਬਰਕਰਾਰ ਰੱਖਿਆ ਜਾਵੇ।”

ਲੋਕਾਂ ਨੂੰ ਭਰੋਸਾ ਦਿਵਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਇਸ ਵੇਲੇ ਸੂਬੇ ਵਿੱਚ 12 ਤੋਂ 14 ਦਿਨਾਂ ਦਾ ਪੈਟਰੋਲ ਅਤੇ ਡੀਜ਼ਲ ਅਤੇ ਛੇ ਦਿਨਾਂ ਦਾ ਐਲ.ਪੀ.ਜੀ. ਦਾ ਸਟਾਕ ਹੈ, ਜੋ ਆਮ ਤੌਰ 'ਤੇ ਸਾਲ ਭਰ ਇੱਕੋ ਜਿਹਾ ਰਹਿੰਦਾ ਹੈ। ਇਹ ਸਟਾਕ ਬਰਕਰਾਰ ਹੈ ਅਤੇ ਸਪਲਾਈ ਬੇਰੋਕ ਜਾਰੀ ਹੈ। ਦੇਸ਼ ਦੇ 41 ਦੇਸ਼ਾਂ ਨਾਲ ਦਰਾਮਦ ਸਮਝੌਤੇ ਹਨ ਅਤੇ ਕੌਮੀ ਪੱਧਰ 'ਤੇ 60 ਦਿਨਾਂ ਦਾ ਪੈਟਰੋਲ ਤੇ ਡੀਜ਼ਲ ਸਟਾਕ ਅਤੇ 30 ਦਿਨਾਂ ਦਾ ਐਲ.ਪੀ.ਜੀ. ਸਟਾਕ ਪਹਿਲਾਂ ਹੀ ਸੁਰੱਖਿਅਤ ਕੀਤਾ ਜਾ ਚੁੱਕਾ ਹੈ। ਜਮ੍ਹਾਂਖੋਰੀ ਜਾਂ ਘਬਰਾਹਟ ਵਿੱਚ ਆ ਕੇ ਖਰੀਦਦਾਰੀ ਕਰਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਮੁੱਖ ਸਕੱਤਰ ਸਪਲਾਈ 'ਤੇ ਨਜ਼ਰ ਰੱਖ ਰਹੇ ਹਨ। ਜਮ੍ਹਾਂਖੋਰੀ ਅਤੇ ਕਾਲਾ ਬਾਜ਼ਾਰੀ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ।"

ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਅੱਗੇ ਕਿਹਾ, “ਵੀਰਵਾਰ ਤੱਕ ਐਲ.ਪੀ.ਜੀ. ਰੀਫਿਲਿੰਗ ਲਈ 71,000 ਬੇਨਤੀਆਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿੱਚੋਂ 69,000 ਪਹਿਲਾਂ ਹੀ ਡਿਲੀਵਰ ਕੀਤੀਆਂ ਜਾ ਚੁੱਕੀਆਂ ਹਨ। ਸੂਬੇ ਵਿੱਚ ਕਿਸੇ ਵੀ ਤਾਲਾਬੰਦੀ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਸਭ ਕੁਝ ਸੁਚਾਰੂ ਢੰਗ ਨਾਲ ਕੰਮ ਕਰ ਰਿਹਾ ਹੈ। ਕੁੱਲ 1,497 ਥਾਈਂ ਜਾਂਚ ਕੀਤੀ ਗਈ, ਜਿਸ ਦੌਰਾਨ 301 ਐਲ.ਪੀ.ਜੀ. ਸਿਲੰਡਰ ਜ਼ਬਤ ਕੀਤੇ ਗਏ ਹਨ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਖੇਤੀਬਾੜੀ ਅਤੇ ਉਦਯੋਗ ਦੋਵਾਂ ਨੂੰ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਦਾ ਸਾਹਮਣਾ ਨਾ ਕਰਨਾ ਪਵੇ। ਐਲ.ਪੀ.ਜੀ., ਪੈਟਰੋਲ ਅਤੇ ਡੀਜ਼ਲ ਨਾਲ ਸਬੰਧਤ ਮਸਲਿਆਂ ਲਈ ਹੈਲਪਲਾਈਨ ਨੰਬਰ 0172-3321001 ਸ਼ੁਰੂ ਕੀਤਾ ਗਿਆ ਹੈ।”

ਕੌਮੀ ਖੁਰਾਕ ਸੁਰੱਖਿਆ ਵਿੱਚ ਪੰਜਾਬ ਦੀ ਭੂਮਿਕਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, "ਮੌਜੂਦਾ ਸਥਿਤੀ ਵਿਚ ਪੰਜਾਬ ਆਪਣੇ ਗੁਦਾਮਾਂ ਵਿੱਚੋਂ 41 ਲੱਖ ਮੀਟਰਕ ਟਨ ਕਣਕ ਦੇਣ ਲਈ ਤਿਆਰ ਹੈ, ਜਦਕਿ ਇਸ ਸਾਲ 140 ਲੱਖ ਮੀਟਰਕ ਟਨ ਕਣਕ ਪੈਦਾ ਹੋਣ ਦੀ ਉਮੀਦ ਹੈ। ਇਸ ਤੋਂ ਇਲਾਵਾ ਦੇਸ਼ ਭਰ ਦੇ ਲੋਕਾਂ ਦੀ ਸੇਵਾ ਲਈ ਪੰਜਾਬ 139 ਲੱਖ ਮੀਟਰਕ ਟਨ ਝੋਨਾ ਮੁਹੱਈਆ ਕਰਨ ਲਈ ਵੀ ਤਿਆਰ ਹੈ। ਸੂਬੇ ਨੇ ਹਮੇਸ਼ਾ ਲੋੜਵੰਦਾਂ ਅਤੇ ਗਰੀਬਾਂ ਦੀ ਮਦਦ ਕੀਤੀ ਹੈ। ਜੇ ਦੇਸ਼ ਨੂੰ ਇਸ 181 ਲੱਖ ਮੀਟਰਕ ਟਨ ਕਣਕ ਅਤੇ 139 ਲੱਖ ਮੀਟਰਕ ਟਨ ਝੋਨੇ ਦੀ ਲੋੜ ਹੈ ਤਾਂ ਇਸ ਨੂੰ ਕਿਸੇ ਵੀ ਸਮੇਂ ਚੁੱਕਿਆ ਜਾ ਸਕਦਾ ਹੈ। ਪੰਜਾਬ ਇਸ ਘੜੀ ਵਿੱਚ ਦੇਸ਼ ਦਾ ਸਾਥ ਦੇਣ ਦੀ ਆਪਣੀ ਸ਼ਾਨਦਾਰ ਪਰੰਪਰਾ ਨੂੰ ਕਾਇਮ ਰੱਖੇਗਾ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।"

ਉਨ੍ਹਾਂ ਤੇਲ ਕੀਮਤਾਂ ਸਬੰਧੀ ਕੇਂਦਰ ਸਰਕਾਰ ਵੱਲੋਂ ਚੁੱਕੇ ਗਏ ਕਦਮ ਦਾ ਸਵਾਗਤ ਕਰਦਿਆਂ ਕਿਹਾ, "ਭਾਰਤ ਸਰਕਾਰ ਦਾ ਪੈਟਰੋਲ ਅਤੇ ਡੀਜ਼ਲ 'ਤੇ ਵਾਧੂ ਟੈਕਸ ਘਟਾਉਣ ਦਾ ਫੈਸਲਾ ਵਿਸ਼ਵਾਸ ਵਧਾਉਣ ਵਾਲਾ ਕਦਮ ਹੈ।" ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਕੇਂਦਰ ਸਰਕਾਰ ਨੂੰ ਪਹਿਲ ਦੇ ਆਧਾਰ 'ਤੇ ਡੀ.ਏ.ਪੀ. ਖਾਦ ਦੀ ਨਿਯਮਤ ਸਪਲਾਈ ਯਕੀਨੀ ਬਣਾਉਣੀ ਚਾਹੀਦੀ ਹੈ ਕਿਉਂਕਿ ਪੰਜਾਬ ਵਿੱਚ ਝੋਨੇ ਦੀ ਲੁਆਈ ਪਹਿਲੀ ਜੂਨ ਤੋਂ ਸ਼ੁਰੂ ਹੋ ਰਹੀ ਹੈ। ਪੇਂਡੂ ਖੇਤਰਾਂ ਵਿੱਚ ਐਲ.ਪੀ.ਜੀ. ਰੀਫਿਲ ਲਈ 45 ਦਿਨਾਂ ਦੀ ਉਡੀਕ ਮਿਆਦ ਨੂੰ ਵੀ ਸ਼ਹਿਰੀ ਖੇਤਰਾਂ ਦੇ ਬਰਾਬਰ 25 ਦਿਨ ਤੱਕ ਘਟਾਉਣਾ ਚਾਹੀਦਾ ਹੈ।"

ਪ੍ਰਧਾਨ ਮੰਤਰੀ ਨਾਲ ਆਪਣੀ ਗੱਲਬਾਤ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ, "ਵਰਚੁਅਲ ਮੀਟਿੰਗ ਦੌਰਾਨ ਮੈਂ ਪੰਜਾਬ ਨਾਲ ਸਬੰਧਤ ਸਾਰੇ ਮੁੱਖ ਮੁੱਦਿਆਂ ਨੂੰ ਉਜਾਗਰ ਕੀਤਾ। ਮੈਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਕੂਟਨੀਤਕ ਚੈਨਲਾਂ ਦੀ ਸਰਗਰਮੀ ਨਾਲ ਵਰਤੋਂ ਕਰਨ ਤਾਂ ਜੋ ਦੇਸ਼ ਨੂੰ ਕਿਸੇ ਵੀ ਤਰ੍ਹਾਂ ਦੀ ਕਮੀ ਦਾ ਸਾਹਮਣਾ ਨਾ ਕਰਨਾ ਪਵੇ। ਭਾਵੇਂ ਅਸੀਂ ਵਿਸ਼ਵ ਗੁਰੂ ਹੋਣ ਦਾ ਦਾਅਵਾ ਕਰਦੇ ਹਾਂ, ਪਰ ਜ਼ਰੂਰੀ ਸਰੋਤਾਂ ਨੂੰ ਸੁਰੱਖਿਅਤ ਕਰਨ ਵਿੱਚ ਸਵੈ-ਨਿਰਭਰਤਾ ਅਤੇ ਰਣਨੀਤਕ ਤਾਕਤ ਤੋਂ ਸਾਡੇ ਕੰਮ ਦਾ ਪਤਾ ਚਲਦਾ ਹੈ।"

Have something to say? Post your comment

More in Chandigarh

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ

ਪੰਜਾਬ ਸਰਕਾਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ 11,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕੀਤੀ: ਕਟਾਰੂਚੱਕ

30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਗੈਂਗਸਟਰਾਂ ਤੇ ਵਾਰ ਦਾ 275ਵਾਂ ਦਿਨ: ਪੰਜਾਬ ਪੁਲਿਸ ਨੇ 446 ਛਾਪੇਮਾਰੀ ਕੀਤੀ; 185 ਵਿਅਕਤੀ ਗ੍ਰਿਫ਼ਤਾਰ

ਮਾਨ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਪੰਜਾਬ ਸਰਕਾਰ ਵੱਲੋਂ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਲਗਭਗ ਮੁਕੰਮਲ :  ਡਾ. ਬਲਜੀਤ ਕੌਰ

ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ

ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਚੀਮਾ