Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਭਗਵੰਤ ਸਿੰਘ ਮਾਨ ਸਰਕਾਰ ਨੇ ਨਵੀਂ ਉਦਯੋਗਿਕ ਨੀਤੀ ‘ਚ ਫੂਡ ਪ੍ਰੋਸੈਸਿੰਗ ਖੇਤਰ ਨੂੰ ਉਤਸ਼ਾਹਿਤ ਕਰਨ ‘ਤੇ ਜ਼ੋਰ ਦਿੱਤਾ -ਸੰਜੀਵ ਅਰੋੜਾ

March 28, 2026 08:48 PM
SehajTimes

ਕਿਹਾ, ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਦੇ ਸਟੇਟ ਆਫ਼ ਦੀ ਆਰਟ ਪਲਾਂਟ ਹੋਣਾ ਮਾਣ ਵਾਲੀ ਗੱਲ ਹੈ

ਘਨੌਰ : ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਤੇ ਸਥਾਨਕ ਸਰਕਾਰਾਂ ਬਾਰੇ ਵਿਭਾਗਾਂ ਦੇ ਮੰਤਰੀ ਸੰਜੀਵ ਅਰੋੜਾ ਨੇ ਅੱਜ ਘਨੌਰ ਨੇੜਲੇ ਪਿੰਡ ਗੋਬਿੰਦਗੜ੍ਹ, ਕਾਮੀ ਕਲਾਂ ਵਿਖੇ ਬੈਕਟਰਜ ਫੂਡ ਸਪੈਸ਼ਲਿਸਟੀਜ਼ ਲਿਮਟਿਡ (ਕ੍ਰੀਮਿਕਾ ਫੂਡ ਪ੍ਰੋਸੈਸਿੰਗ) ਪਲਾਂਟ ਦਾ ਦੌਰਾ ਕੀਤਾ।ਉਦਯੋਗ ਮੰਤਰੀ ਸੰਜੀਵ ਅਰੋੜਾ ਨੇ ਇਸ ਪਲਾਂਟ ਵਿਖੇ ਰੱਖ ਰਖਾਉ ਤੇ ਸਾਫ ਸਫਾਈ ਸਮੇਤ ਫੂਡ ਪ੍ਰੋਸੈਸਿੰਗ ਪ੍ਰਕਿਰਿਆ ਦਾ ਜਾਇਜ਼ਾ ਲਿਆ ਅਤੇ ਇਸ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਦੇ ਸਟੇਟ ਆਫ਼ ਦੀ ਆਰਟ ਪਲਾਂਟ ਹੋਣਾ ਮਾਣ ਵਾਲੀ ਗੱਲ ਹੈ।
ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਸਨਅਤ ਲਈ ਬਹੁਤ ਚੰਗਾ ਮਾਹੌਲ ਹੈ ਅਤੇ ਸੰਭਾਵਨਾ ਹਨ, ਜਿਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਵੀਂ ਉਦਯੋਗਿਕ ਨੀਤੀ ‘ਚ ਫੂਡ ਪ੍ਰੋਸੈਸਿੰਗ ਖੇਤਰ ਨੂੰ ਉਤਸ਼ਾਹਿਤ ਕਰਨ ‘ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਪੰਜਾਬ ਸਰਕਾਰ ਦੀਆਂ ਉਦਯੋਗ ਪੱਖੀ ਨੀਤੀਆਂ ਸਦਕਾ ਪੰਜਾਬ ਨਿਵੇਸ਼ਕਾਂ ਲਈ ਪਸੰਦੀਦਾ ਸਥਾਨ ਬਣ ਕੇ ਉੱਭਰਿਆ ਹੈ।
ਇਸ ਮੌਕੇ ਬੈਕਟਰਜ ਫੂਡ ਸਪੈਸ਼ਲਿਸਟੀਜ਼ ਲਿਮਟਿਡ ਦੇ ਐਮਡੀ ਅਨੂਪ ਬੈਕਟਰ ਤੇ ਪ੍ਰਬੰਧਕਾਂ ਨੇ ਕੈਬਨਿਟ ਮੰਤਰੀ ਨੂੰ ਪਲਾਂਟ ਬਾਰੇ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿਆਂਦੀ ਗਈ ਉਦਯੋਗਿਕ ਨੀਤੀ ਸਨਅਤਾਂ ਨੂੰ ਹੋਰ ਉਤਸ਼ਾਹਤ ਕਰਨ ਵਾਲੀ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਾਲ ਹੀ ਦੌਰਾਨ ਕਰਵਾਏ ਗਏ ਨਿਸ਼ੇਵਕ ਸੰਪੇਲਣ ਵਿੱਚ 350 ਕਰੋੜ ਰੁਪਏ ਦਾ ਹੋਰ ਨਿਵੇਸ਼ ਕਰਨ ਦਾ ਵਾਅਦਾ ਕੀਤਾ ਹੈ, ਜਿਸ ਲਈ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅਨੂਪ ਬੈਕਟਰ ਦੀ ਪ੍ਰਸੰਸਾ ਕੀਤੀ। ਉਨ੍ਹਾਂ ਕਿਹਾ ਕਿ ਅਨੂਪ ਖੁਦ ਚੰਗੇ ਉਦਮੀ ਹੋਣ ਕਾਰਨ ਪੰਜਾਬ ਵਿੱਚ ਹੋਰ ਨਿਵੇਸ਼ ਕਰ ਰਹੇ ਹਨ ਅਤੇ ਸੂਬੇ ਵਿੱਚ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਚੰਗਾ ਕੰਮ ਕਰ ਰਹੇ ਹਨ। ਇਸ ਮੌਕੇ ਪੀਆਰਟੀਸੀ ਦੇ ਵਾਈਸ ਚੇਅਰਮੈਨ ਬਲਵਿੰਦਰ ਸਿੰਘ ਝਾਂੜਵਾ ਵੀ ਮੌਜੂਦ ਸਨ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ