Saturday, March 28, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਅਸੀਂ 13 ਅਪ੍ਰੈਲ ਨੂੰ 'ਬੇਅਦਬੀ' ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: ਭਗਵੰਤ ਸਿੰਘ ਮਾਨ

March 28, 2026 09:31 PM
SehajTimes

ਆਪਣੇ ਕਾਰਜਕਾਲ ਦੌਰਾਨ 'ਬੇਅਦਬੀ' ਅਤੇ ਕਤਲੋ-ਗਾਰਦ ਦੀਆਂ ਘਟਨਾਵਾਂ ਤੋਂ ਬਾਦਲਾਂ ਨੇ ਅੱਖਾਂ ਫੇਰ ਲਈਆਂ ਸਨ, ਉਨ੍ਹਾਂ ਦੇ ਵੱਡੇ-ਵੱਡੇ ਦਾਅਵਿਆਂ ਦਾ ਪਰਦਾਫਾਸ਼ ਹੋਇਆ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੋਕ ਕਿਸੇ ਵੀ ਹੀਲੇ 'ਬੇਅਦਬੀ' ਨੂੰ ਨਹੀਂ ਭੁੱਲਣਗੇ, ਜਿਸ ਲਈ ਬਾਦਲ ਪਰਿਵਾਰ ਜ਼ਿੰਮੇਵਾਰ ਹੈ ਤੇ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਤਿਹਗੜ੍ਹ ਸਾਹਿਬ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਪਿਛਲੀਆਂ 'ਬੇਅਦਬੀ' ਦੀਆਂ ਘਟਨਾਵਾਂ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਾਨੂੰਨਾਂ ਨੂੰ ਸਖ਼ਤ ਬਣਾ ਕੇ ਅਤੇ ਸਖ਼ਤ ਸਜ਼ਾਵਾਂ ਲਾਗੂ ਕਰਕੇ ਇਸ ਸਬੰਧੀ ਇਨਸਾਫ਼ ਯਕੀਨੀ ਬਣਾਉਣ ਲਈ ਫੈਸਲਾਕੁੰਨ ਕਦਮ ਚੁੱਕ ਰਹੀ ਹੈ।

ਫਤਹਿਗੜ੍ਹ ਸਾਹਿਬ ਵਿੱਚ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਡੇ-ਵੱਡੇ ਦਾਅਵੇ ਕਰਦਾ ਹੈ ਕਿ ਸਭ ਕੁਝ ਉਨ੍ਹਾਂ ਦਾ ਬਣਾਇਆ ਹੋਇਆ ਹੈ, ਪਰ ਉਹ ਕੋਟਕਪੂਰਾ, ਬਹਿਬਲ ਕਲਾਂ ਅਤੇ ਹੋਰ ਥਾਵਾਂ 'ਤੇ ਅੱਖਾਂ ਬੰਦ ਕਰ ਲੈਂਦੇ ਹਨ, ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਸੀ ਅਤੇ ਨਿਰਦੋਸ਼ ਲੋਕ ਮਾਰੇ ਗਏ ਸਨ, ਜੋ ਸਭ ਅਕਾਲੀਆਂ ਦੇ ਕਾਰਜਕਾਲ ਦੌਰਾਨ ਹੋਇਆ।

ਉਨ੍ਹਾਂ ਅੱਗੇ ਕਿਹਾ ਕਿ ਅਕਾਲੀ ਸ਼ਾਇਦ ਇਨ੍ਹਾਂ 'ਬੇਅਦਬੀ' ਦੀਆਂ ਘਟਨਾਵਾਂ ਨੂੰ ਭੁੱਲ ਗਏ ਹਨ ਅਤੇ ਮੰਨਦੇ ਹਨ ਕਿ ਲੋਕ ਵੀ ਸਭ ਭੁੱਲ ਜਾਣਗੇ, ਪਰ ਲੋਕ ਕੁਝ ਵੀ ਭੁੱਲਣ ਵਾਲੇ ਨਹੀਂ ਕਿ ਇਨ੍ਹਾਂ ਘਟਨਾਵਾਂ ਵਿੱਚ ਉਨ੍ਹਾਂ ਦਾ ਹੀ ਪਰਿਵਾਰ ਸ਼ਾਮਲ ਸੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸੀਂ ਸਭ ਠੀਕ ਕਰਾਂਗੇ ਅਤੇ ਇਸ ਸਬੰਧੀ ਕਾਨੂੰਨ ਨੂੰ ਸਖ਼ਤ ਕਰਨ ਲਈ ਅਸੀਂ ਆਹਲਾ ਦਰਜੇ ਦੇ ਕਾਨੂੰਨੀ ਮਾਹਿਰਾਂ ਨਾਲ ਸਲਾਹ ਕਰ ਰਹੇ ਹਾਂ। ਵਿਸਾਖੀ ਮੌਕੇ ਅਸੀਂ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ, 2008 ਵਿਚ ਸੋਧ ਕਰਨ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਹੈ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ, ਜਿਸ ਲਈ ਘੱਟੋ-ਘੱਟ 10 ਸਾਲ ਅਤੇ ਉਮਰ ਕੈਦ ਤੱਕ ਦੀ ਸਜ਼ਾ ਦਾ ਪ੍ਰਬੰਧ ਕੀਤਾ ਜਾਵੇਗਾ। ਇਸ ਨਾਲ ਕੋਈ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਨਿਰਾਦਰ ਕਰਨ ਦੀ ਹਿੰਮਤ ਨਹੀਂ ਕਰ ਸਕੇਗਾ। ਅਸੀਂ ਸੰਤ ਸਮਾਜ ਨਾਲ ਵੀ ਸਲਾਹ-ਮਸ਼ਵਰਾ ਕਰ ਰਹੇ ਹਾਂ। ਇਹ ਕੁਝ ਅਜਿਹਾ ਹੈ ਜੋ ਸਿਰਫ਼ ਅਸੀਂ ਹੀ ਕਰ ਸਕਦੇ ਹਾਂ ਅਤੇ ਕਰ ਰਹੇ ਹਾਂ ਕਿਉਂਕਿ ਲੋਕ ਕਿਸੇ ਹੋਰ ਸਰਕਾਰ ਤੋਂ ਹੁਣ ਕੋਈ ਉਮੀਦ ਵੀ ਨਹੀਂ ਰੱਖਦੇ।

Have something to say? Post your comment

 

More in Chandigarh

ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ 'ਜੰਗ ਰੋਕਣ' ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੂੰ ਭਰਵਾਂ ਹੁੰਗਾਰਾ; ਮੈਗਾ ਪੀਟੀਐਮ ਵਿੱਚ 18 ਲੱਖ ਤੋਂ ਵੱਧ ਮਾਪਿਆਂ ਵੱਲੋਂ ਸ਼ਮੂਲੀਅਤ

ਪੰਜਾਬ ਭਰ ਵਿੱਚ 'ਸਿਹਤ ਕ੍ਰਾਂਤੀ' ਨੇ ਪੈਰ ਪਸਾਰੇ; ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ

ਭਗਵੰਤ ਸਿੰਘ ਮਾਨ ਸਰਕਾਰ ਨੇ ਨਵੀਂ ਉਦਯੋਗਿਕ ਨੀਤੀ ‘ਚ ਫੂਡ ਪ੍ਰੋਸੈਸਿੰਗ ਖੇਤਰ ਨੂੰ ਉਤਸ਼ਾਹਿਤ ਕਰਨ ‘ਤੇ ਜ਼ੋਰ ਦਿੱਤਾ -ਸੰਜੀਵ ਅਰੋੜਾ

140 ਲੱਖ ਮੀਟਰਕ ਟਨ ਪੈਦਾਵਾਰ ਦੀ ਸੰਭਾਵਨਾ ਵਾਲੇ ਕਣਕ ਵਾਢੀ ਦਾ ਸੀਜ਼ਨ ਨੇੜੇ ਆਉਣ 'ਤੇ ਪੰਜਾਬ ਨੇ ਤੇਲ ਸਪਲਾਈ ਦੀ ਫੌਰੀ ਮੰਗ ਚੁੱਕੀ, ਕੇਂਦਰ ਤੁਰੰਤ ਕਾਰਵਾਈ ਕਰੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

“ਸ਼ਾਨਦਾਰ 4 ਸਾਲ; ਭਗਵੰਤ ਮਾਨ ਦੇ ਨਾਲ” ਤਹਿਤ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਲਾਲੜੂ ਖੇਤਰ ਵਿੱਚ ਲੋਕਾਂ ਨਾਲ ਸੰਵਾਦ

ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਹਮੇਸ਼ਾਂ ਵਚਨਬੱਧ : ਪਦਮ ਸ਼੍ਰੀ ਜਿਤੇਂਦਰ ਸਿੰਘ ਸ਼ੰਟੀ

ਪੰਜਾਬ ਨੇ ਜਲਗਾਹ ਜਨਗਣਨਾ 2026 ਵਿੱਚ 304 ਪੰਛੀਆਂ ਦੀਆਂ ਪ੍ਰਜਾਤੀਆਂ ਰਿਕਾਰਡ ਕੀਤੀਆਂ

ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ ਉੱਭਰ ਕੇ ਸਾਹਮਣੇ ਆਈ

ਗੈਂਗਸਟਰਾਂ ‘ਤੇ ਵਾਰ ਦਾ 66ਵਾਂ ਦਿਨ: ਪੰਜਾਬ ਪੁਲਿਸ ਵੱਲੋਂ 531 ਥਾਵਾਂ ‘ਤੇ ਛਾਪੇਮਾਰੀ; 167 ਗ੍ਰਿਫ਼ਤਾਰ