Saturday, March 28, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ 'ਜੰਗ ਰੋਕਣ' ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

March 28, 2026 09:41 PM
SehajTimes

ਪ੍ਰਧਾਨ ਮੰਤਰੀ ਮੋਦੀ ਵਿਸ਼ਵਗੁਰੂ ਬਣਨ ਦੀ ਗੱਲ ਕਰਦੇ ਹਨ, ਪਰ ਮੌਜੂਦਾ ਹਾਲਾਤ ਸਾਨੂੰ ਵਿਸ਼ਵਚੇਲਾ ਬਣਨ ਵੱਲ ਲੈ ਜਾ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ : ਖਾੜੀ ਦੇਸ਼ਾਂ ਵਿੱਚ ਵੱਧ ਰਹੇ ਵਿਸ਼ਵਵਿਆਪੀ ਤਣਾਅ ਅਤੇ ਮੁੱਖ ਸਮੁੰਦਰੀ ਮਾਰਗਾਂ ਵਿੱਚ ਰੁਕਾਵਟ ਕਾਰਨ ਬਾਜ਼ਾਰਾਂ ਵਿੱਚ ਪੈਦਾ ਹੋਣ ਵਾਲੀ ਅਸਥਿਰਤਾ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਨੂੰ ਫੈਸਲਾਕੁੰਨ ਕਦਮ ਚੁੱਕਣ ਦੀ ਅਪੀਲ ਕੀਤੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜ਼ਿੰਮੇਵਾਰੀ ਉਠਾਉਣ ਅਤੇ ਦੇਸ਼ ਦੀ ਆਰਥਿਕ ਤੇ ਊਰਜਾ ਸੁਰੱਖਿਆ ਦੀ ਰਾਖੀ ਲਈ ਭਾਰਤ ਦੇ ਵਿਸ਼ਵਵਿਆਪੀ ਸਬੰਧਾਂ ਦਾ ਲਾਭ ਉਠਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਵਿਸ਼ਵਗੁਰੂ ਬਣਨ ਦੀ ਗੱਲ ਕਰਦੇ ਹਨ ਪਰ ਜੇਕਰ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਕਦਮ ਨਹੀਂ ਚੁੱਕੇ ਗਏ ਤਾਂ ਮੌਜੂਦਾ ਹਾਲਾਤ ਦੇਸ਼ ਨੂੰ "ਵਿਸ਼ਵਚੇਲਾ" ਬਣਾਉਣ ਦਾ ਖਤਰਾ ਪੈਦਾ ਕਰ ਸਕਦੇ ਹਨ।

ਪ੍ਰਧਾਨ ਮੰਤਰੀ ਵੱਲੋਂ ਮੁੱਖ ਮੰਤਰੀਆਂ ਨਾਲ ਬੁਲਾਈ ਗਈ ਹਾਲ ਹੀ ਵਿੱਚ ਹੋਈ ਵਰਚੁਅਲ ਮੀਟਿੰਗ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖਾੜੀ ਮੁਲਕਾਂ ਵਿੱਚ ਜੰਗ ਵਰਗੀ ਸਥਿਤੀ ਨੇ ਦੁਨੀਆ ਭਰ ਵਿੱਚ ਦਹਿਸ਼ਤ ਪੈਦਾ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਸਮੁੰਦਰੀ ਮਾਰਗਾਂ ‘ਚ ਵਿਘਨ ਵਿਸ਼ਵ ਭਰ ਦੇ ਵਪਾਰ ਅਤੇ ਸਪਲਾਈ ਚੇਨਾਂ ਵਿੱਚ ਇੱਕ ਵੱਡੀ ਰੁਕਾਵਟ ਵਜੋਂ ਉੱਭਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਹਰੇਕ ਰਾਜ ਨੇ ਆਪਣੀਆਂ ਚਿੰਤਾਵਾਂ ਨੂੰ ਵਿਸਥਾਰ ਵਿੱਚ ਪੇਸ਼ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਜਿੱਥੇ ਕੁਝ ਰਾਜ ਮਾਈਨਿੰਗ ਜਾਂ ਤੱਟਵਰਤੀ ਵਪਾਰ 'ਤੇ ਨਿਰਭਰ ਹਨ, ਪੰਜਾਬ ਦੀ ਆਰਥਿਕਤਾ ਖੇਤੀਬਾੜੀ, ਉਦਯੋਗ ਅਤੇ ਇਸਦੀ ਸਰਹੱਦੀ ਸਥਿਤੀ ਨਾਲ ਨੇੜਿਓਂ ਜੁੜੀ ਹੋਈ ਹੈ।

ਸਥਿਤੀ ਦੀ ਗੰਭੀਰਤਾ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਇਹੀ ਸਮਾਂ ਹੈ ਜਦੋਂ ਪ੍ਰਧਾਨ ਮੰਤਰੀ ਨੂੰ ਅੱਗੇ ਹੋ ਕੇ ਜੰਗ ਰੋਕਣ ਵਿੱਚ ਜ਼ਿੰਮੇਵਾਰ ਭੂਮਿਕਾ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਵੱਖ-ਵੱਖ ਦੇਸ਼ਾਂ ਨਾਲ ਸਾਂਝੇ ਕੀਤੇ ਜਾਂਦੇ ਮਜ਼ਬੂਤ ਸਬੰਧਾਂ ਨੂੰ ਹੁਣ 140 ਕਰੋੜ ਭਾਰਤੀਆਂ ਦੇ ਹਿੱਤ ਵਿੱਚ ਵਰਤਿਆ ਜਾਣਾ ਚਾਹੀਦਾ ਹੈ।

ਪੰਜਾਬ ਦੀਆਂ ਚਿੰਤਾਵਾਂ, ਖਾਸ ਕਰ ਮੌਜੂਦਾ ਕਣਕ ਖਰੀਦ ਸੀਜ਼ਨ ਨਾਲ ਸਬੰਧਤ ਮੁੱਦੇ ਉਠਾਉਂਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ ਜਿਵੇਂ ਹੀ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਹੋਵੇਗੀ ਤਾਂ ਕੇਂਦਰ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੋਈ ਕਮੀ ਨਾ ਹੋਵੇ। ਬਾਲਣ ਸਪਲਾਈ ਵਿੱਚ ਕੋਈ ਵੀ ਵਿਘਨ ਸਿੱਧੇ ਤੌਰ 'ਤੇ ਕਿਸਾਨਾਂ, ਆਵਾਜਾਈ ਅਤੇ ਖਰੀਦ ਕਾਰਜਾਂ ਨੂੰ ਪ੍ਰਭਾਵਤ ਕਰੇਗਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਟਿੱਪਣੀ ਕੀਤੀ ਕਿ ਅਸੀਂ ਵਿਸ਼ਵਗੁਰੂ ਬਣਨ ਦੀ ਗੱਲ ਕਰਦੇ ਹਾਂ, ਪਰ ਜੋ ਅਸੀਂ ਦੇਖ ਰਹੇ ਹਾਂ, ਉਸ ਤੋਂ ਪਤਾ ਲੱਗਦਾ ਹੈ ਕਿ ਅਸੀਂ ਵਿਸ਼ਵਚੇਲਾ ਬਣ ਰਹੇ ਹਾਂ। ਇਹ ਭਾਰਤ ਲਈ ਆਪਣੀ ਵਿਸ਼ਵਵਿਆਪੀ ਸਥਿਤੀ ਨੂੰ ਠੋਸ ਕਾਰਵਾਈ ਵਿੱਚ ਬਦਲਣ ਦਾ ਸਮਾਂ ਹੈ ਜੋ ਆਪਣੇ ਲੋਕਾਂ ਦੀ ਰੱਖਿਆ ਕਰੇ।
ਠੋਸ ਤਾਲਮੇਲ ਨਾਲ ਤੁਰੰਤ ਦਖ਼ਲ ਦੀ ਮੰਗ ਕਰਦੇ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਸਰਕਾਰ ਨੂੰ ਸਪਲਾਈ ਚੇਨਾਂ ਨੂੰ ਸਥਿਰ ਕਰਨ, ਨਿਰਵਿਘਨ ਬਾਲਣ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਅਤੇ ਦੇਸ਼ ਨੂੰ ਆਲਮੀ ਅਸਥਿਰਤਾ ਦੇ ਪ੍ਰਭਾਵ ਤੋਂ ਬਚਾਉਣ ਲਈ ਤੇਜ਼ੀ ਨਾਲ ਕਾਰਵਾਈ ਕਰਨੀ ਚਾਹੀਦੀ ਹੈ।

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੂੰ ਭਰਵਾਂ ਹੁੰਗਾਰਾ; ਮੈਗਾ ਪੀਟੀਐਮ ਵਿੱਚ 18 ਲੱਖ ਤੋਂ ਵੱਧ ਮਾਪਿਆਂ ਵੱਲੋਂ ਸ਼ਮੂਲੀਅਤ

ਅਸੀਂ 13 ਅਪ੍ਰੈਲ ਨੂੰ 'ਬੇਅਦਬੀ' ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: ਭਗਵੰਤ ਸਿੰਘ ਮਾਨ

ਪੰਜਾਬ ਭਰ ਵਿੱਚ 'ਸਿਹਤ ਕ੍ਰਾਂਤੀ' ਨੇ ਪੈਰ ਪਸਾਰੇ; ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ

ਭਗਵੰਤ ਸਿੰਘ ਮਾਨ ਸਰਕਾਰ ਨੇ ਨਵੀਂ ਉਦਯੋਗਿਕ ਨੀਤੀ ‘ਚ ਫੂਡ ਪ੍ਰੋਸੈਸਿੰਗ ਖੇਤਰ ਨੂੰ ਉਤਸ਼ਾਹਿਤ ਕਰਨ ‘ਤੇ ਜ਼ੋਰ ਦਿੱਤਾ -ਸੰਜੀਵ ਅਰੋੜਾ

140 ਲੱਖ ਮੀਟਰਕ ਟਨ ਪੈਦਾਵਾਰ ਦੀ ਸੰਭਾਵਨਾ ਵਾਲੇ ਕਣਕ ਵਾਢੀ ਦਾ ਸੀਜ਼ਨ ਨੇੜੇ ਆਉਣ 'ਤੇ ਪੰਜਾਬ ਨੇ ਤੇਲ ਸਪਲਾਈ ਦੀ ਫੌਰੀ ਮੰਗ ਚੁੱਕੀ, ਕੇਂਦਰ ਤੁਰੰਤ ਕਾਰਵਾਈ ਕਰੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

“ਸ਼ਾਨਦਾਰ 4 ਸਾਲ; ਭਗਵੰਤ ਮਾਨ ਦੇ ਨਾਲ” ਤਹਿਤ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਲਾਲੜੂ ਖੇਤਰ ਵਿੱਚ ਲੋਕਾਂ ਨਾਲ ਸੰਵਾਦ

ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਹਮੇਸ਼ਾਂ ਵਚਨਬੱਧ : ਪਦਮ ਸ਼੍ਰੀ ਜਿਤੇਂਦਰ ਸਿੰਘ ਸ਼ੰਟੀ

ਪੰਜਾਬ ਨੇ ਜਲਗਾਹ ਜਨਗਣਨਾ 2026 ਵਿੱਚ 304 ਪੰਛੀਆਂ ਦੀਆਂ ਪ੍ਰਜਾਤੀਆਂ ਰਿਕਾਰਡ ਕੀਤੀਆਂ

ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ ਉੱਭਰ ਕੇ ਸਾਹਮਣੇ ਆਈ

ਗੈਂਗਸਟਰਾਂ ‘ਤੇ ਵਾਰ ਦਾ 66ਵਾਂ ਦਿਨ: ਪੰਜਾਬ ਪੁਲਿਸ ਵੱਲੋਂ 531 ਥਾਵਾਂ ‘ਤੇ ਛਾਪੇਮਾਰੀ; 167 ਗ੍ਰਿਫ਼ਤਾਰ