Sunday, March 29, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਮੰਤਰੀ ਅਮਨ ਅਰੋੜਾ ਦੇ ਘਰ ਮੂਹਰੇ ਗੱਜੇ ਮੈਡੀਕਲ ਪ੍ਰੈਕਟੀਸ਼ਨਰ

March 29, 2026 03:42 PM
ਦਰਸ਼ਨ ਸਿੰਘ ਚੌਹਾਨ

ਚੰਡੀਗੜ੍ਹ 'ਚ ਧਰਨਾ ਦੇਣ ਦੀ ਦਿੱਤੀ ਚਿਤਾਵਨੀ 

ਸੁਨਾਮ -- ਪੇਂਡੂ ਖੇਤਰਾਂ ਵਿੱਚ ਸਿਹਤ ਸੇਵਾਵਾਂ ਨਿਭਾਅ ਰਹੇ ਮੈਡੀਕਲ ਪ੍ਰੈਕਟੀਸ਼ਨਰਾਂ ਨੇ  ਐਤਵਾਰ ਨੂੰ ਸੁਨਾਮ ਵਿਖੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਘਰ ਮੂਹਰੇ ਧਰਨਾ ਦੇਕੇ ਨਾਅਰੇਬਾਜ਼ੀ ਕੀਤੀ। ਸੂਬਾ ਭਰ ਤੋਂ ਇਕੱਠੇ ਹੋਏ ਮੈਡੀਕਲ ਪ੍ਰੈਕਟੀਸ਼ਨਰਜ਼ ਨੇ ਸੂਬੇ ਦੀ ਸਰਕਾਰ ਤੇ ਵਾਅਦਾ ਖਿਲਾਫੀ ਦੇ ਇਲਜ਼ਾਮ ਲਾਏ।ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ, ਦੇ ਸੂਬਾ ਪ੍ਰਧਾਨ ਡਾਕਟਰ ਜਸਵਿੰਦਰ ਸਿੰਘ ਕਾਲਖ ਨੇ 'ਆਪ' ਸਰਕਾਰ 'ਤੇ ਗੰਭੀਰ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ, ਆਮ ਆਦਮੀ ਪਾਰਟੀ ਨੇ ਮੈਡੀਕਲ ਪ੍ਰੈਕਟੀਸ਼ਨਰਾਂ ਨਾਲ ਕਈ ਵਾਅਦੇ ਕੀਤੇ ਸਨ, ਪਰ ਸੱਤਾ ਵਿੱਚ ਆਉਣ ਤੋਂ ਬਾਅਦ, ਉਨ੍ਹਾਂ ਨੂੰ ਪੂਰੀ ਤਰ੍ਹਾਂ ਅਣਦੇਖਾ ਕਰ ਦਿੱਤਾ ਗਿਆ। ਐਸੋਸੀਏਸ਼ਨ ਦੇ ਸੂਬਾਈ ਪ੍ਰੈਸ ਅਤੇ ਮੀਡੀਆ ਇੰਚਾਰਜ ਡਾਕਟਰ ਮਿੱਠੂ ਮੁਹੰਮਦ ਨੇ ਦਾਅਵਾ ਕੀਤਾ ਕਿ ਪ੍ਰੈਕਟੀਸ਼ਨਰਜ਼ ਨੇ ਮੌਜੂਦਾ ਸਰਕਾਰ ਨੂੰ ਸੱਤਾ ਵਿੱਚ ਲਿਆਉਣ ਵਿੱਚ ਯੋਗਦਾਨ ਪਾਇਆ ਸੀ, ਲੇਕਿਨ ਹੁਣ ਮੈਡੀਕਲ ਪ੍ਰੈਕਟੀਸ਼ਨਰਜ਼ ਆਪਣੇ ਨਾਲ ਹੋਇਆ ਧੋਖਾ ਮਹਿਸੂਸ ਕਰ ਰਹੇ ਹਨ। ਉਨ੍ਹਾਂ ਦੀ ਮੁੱਖ ਮੰਗ ਸਿਰਫ਼ 'ਕਾਨੂੰਨੀ ਰਜਿਸਟ੍ਰੇਸ਼ਨ' ਲਈ ਹੈ। ਡਾਕਟਰ ਕਾਲਖ ਨੇ ਖੁਲਾਸਾ ਕੀਤਾ ਕਿ ਇਸ ਸਬੰਧ ਵਿੱਚ, ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਕਈ ਮੀਟਿੰਗਾਂ ਕੀਤੀਆਂ ਹਨ। ਉਨ੍ਹਾਂ ਨੇ ਸਰਕਾਰ ਨੂੰ ਕੇਰਲਾ, ਕਰਨਾਟਕ, ਆਂਧਰਾ ਪ੍ਰਦੇਸ਼, ਬਿਹਾਰ ਅਤੇ ਤਾਮਿਲਨਾਡੂ ਦੁਆਰਾ ਅਪਣਾਏ ਗਏ ਮਾਡਲ ਵੀ ਪੇਸ਼ ਕੀਤੇ - ਜਿੱਥੇ ਅਜਿਹਾ ਸਿਸਟਮ ਪਹਿਲਾਂ ਹੀ ਮੌਜੂਦ ਹੈ  ਪਰੰਤੂ ਪੰਜਾਬ ਸਰਕਾਰ ਅਜੇ ਵੀ ਟਾਲ-ਮਟੋਲ ਕਰ ਰਹੀ ਹੈ। ਐਸੋਸੀਏਸ਼ਨ ਨੇ ਸਰਕਾਰ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਤੁਰੰਤ ਹੱਲ ਨਹੀਂ ਕੀਤਾ ਗਿਆ, ਤਾਂ ਉਨ੍ਹਾਂ ਦਾ ਅੰਦੋਲਨ ਹੋਰ ਤੇਜ਼ ਹੋ ਜਾਵੇਗਾ। ਮੈਡੀਕਲ ਪ੍ਰੈਕਟੀਸ਼ਨਰਜ਼ ਨੇ ਚੰਡੀਗੜ੍ਹ ਵੱਲ ਮਾਰਚ ਕਰਨ ਦੀ ਯੋਜਨਾ ਬਣਾਈ ਹੈ, ਜਿੱਥੇ ਉਹ ਸਰਕਾਰ ਨੂੰ ਆਪਣੀਆਂ ਮੰਗਾਂ ਮੰਨਣ ਲਈ ਮਜਬੂਰ ਕਰਨ ਲਈ ਇੱਕ ਵਿਸ਼ਾਲ ਧਰਨਾ ਪ੍ਰਦਰਸ਼ਨ ਕਰਨ ਦਾ ਇਰਾਦਾ ਰੱਖਦੇ ਹਨ। ਇਸ ਮੌਕੇ ਡਾਕਟਰ ਸਰਾਜ, ਡਾਕਟਰ ਕੁਲਵਿੰਦਰ ਸਿੰਘ ਗਿੱਲ ਸਮੇਤ ਸੈਂਕੜਿਆਂ ਦੀ ਗਿਣਤੀ ਵਿੱਚ ਮੈਡੀਕਲ ਪ੍ਰੈਕਟੀਸ਼ਨਰਜ਼ ਹਾਜ਼ਰ ਸਨ।

Have something to say? Post your comment

 

More in Malwa

ਖੇਡਾਂ ਮਨੁੱਖ ਨੂੰ ਸਰੀਰਕ ਤੇ ਮਾਨਸਿਕ ਤੌਰ ਤੇ ਰੱਖਦੀਆਂ ਨੇ ਤੰਦਰੁਸਤ : ਰਾਜਿੰਦਰ ਦੀਪਾ 

ਬਰਸਾਨਾ ਦੀ ਪਵਿੱਤਰ ਜੋਤ ਨਾਲ ਪ੍ਰਕਾਸ਼ਮਾਨ ਹੋਵੇਗਾ ਸੁਨਾਮ

ਸਿਹਤ ਕਾਮਿਆਂ ਦਾ ਵਫ਼ਦ ਹੈਲਥ ਮੰਤਰੀ ਨੂੰ ਮਿਲਿਆ 

ਜੋਗਿੰਦਰ ਉਗਰਾਹਾਂ ਸਿਹਤ ਸੇਵਾਵਾਂ ਦੇ ਰਹੇ ਡਾਕਟਰਾਂ ਦੇ ਹੱਕ 'ਚ ਡਟੇ 

ਸਮਾਣਾ ਵਿੱਚ ਦੋ ਨੌਜਵਾਨਾਂ ਦੀਆਂ ਲਾਸ਼ਾਂ ਮਿਲੀਆਂ, ਪੁਲਿਸ ਵੱਲੋਂ ਮੁਕਦਮਾ ਦਰਜ

ਸਪੀਕਰ ਸੰਧਵਾਂ ਵੱਲੋਂ ਪਿੰਡ ਪੱਕਾ ਵਿਖੇ 54 ਲੱਖ ਦੀ ਲਾਗਤ ਨਾਲ ਬਣ ਰਹੇ ਖੇਡ ਸਟੇਡੀਅਮ ਦੇ ਕੰਮ ਦਾ ਨਿਰੀਖਣ

ਸਪੀਕਰ ਸੰਧਵਾਂ ਨੇ ਪਿੰਡ ਟਹਿਣਾ ਵਿਖੇ 143 ਲੱਖ ਰੁਪਏ ਦੀ ਲਾਗਤ ਨਾਲ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਿਆ

ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ; ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਵੱਖ-ਵੱਖ ਥਾਂ ਲੋਕਾਂ ਨਾਲ ਸੰਵਾਦ

ਅਗਾਮੀ ਵਿਧਾਨ ਸਭਾ ’ਚੋਣਾ ’ਚ ਆਮ ਆਦਮੀ ਪਾਰਟੀ ਭਾਰੀ ਬਹੁਮਤ ਨਾਲ ਬਣਾਵੇਗੀ ਸਰਕਾਰ : ਬੱਬੂ

ਡੀਏਵੀ ਯੂਨੀਵਰਸਿਟੀ ਵੱਲੋਂ ਤਾਂਇਕਵਾਂਡੌ ਕੋਚ ਸਤਵਿੰਦਰ ਸਿੰਘ ਦਾ ਸਨਮਾਨ