Sunday, March 29, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ

March 29, 2026 10:10 PM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਚੌਕੀ ਕਿਚਲੂ ਨਗਰ, ਥਾਣਾ ਪੀਏਯੂ ਲੁਧਿਆਣਾ ਦੇ ਇੰਚਾਰਜ ਵਜੋਂ ਤਾਇਨਾਤ ਸਹਾਇਕ ਸਬ ਇੰਸਪੈਕਟਰ ਲਖਵਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਬੈਂਕ ਕਲੋਨੀ ਨੂਰਵਾਲਾ ਰੋਡ, ਜ਼ਿਲ੍ਹਾ ਲੁਧਿਆਣਾ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ, ਜਿਸ ਦੀ ਜਾਂਚ ਏਐਸਆਈ ਲਖਵਿੰਦਰ ਸਿੰਘ ਨੂੰ ਸੌਂਪੀ ਗਈ ਸੀ। ਇਸ ਸਬੰਧੀ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਮੁਲਜ਼ਮ ਏਐਸਆਈ ਨੇ ਸ਼ਿਕਾਇਤਕਰਤਾ ਦੀ ਭੈਣ ਅਤੇ ਮਾਂ ਨੂੰ ਇਸ ਮਾਮਲੇ ਵਿੱਚ ਨਾ ਫਸਾਉਣ ਬਦਲੇ 30,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ।

ਸ਼ਿਕਾਇਤਕਰਤਾ ਨੇ ਗੈਰ-ਕਾਨੂੰਨੀ ਰਿਸ਼ਵਤ ਨਾ ਦੇਣ ਲਈ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ 'ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਏਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਅੰਮ੍ਰਿਤਸਰ ਵਿੱਚ ਗੋਲਡੀ ਢਿੱਲੋਂ ਮਾਡਿਊਲ ਨਾਲ ਸਬੰਧਤ ਦੋ ਆਧੁਨਿਕ ਸਬ-ਮਸ਼ੀਨ ਗਨਾਂ ਬਰਾਮਦ

ਗੈਂਗਸਟਰਾਂ ‘ਤੇ ਵਾਰ ਦਾ 68ਵਾਂ ਦਿਨ: ਪੰਜਾਬ ਪੁਲਿਸ ਵੱਲੋਂ 508 ਥਾਵਾਂ ‘ਤੇ ਛਾਪੇਮਾਰੀ; 188 ਗ੍ਰਿਫ਼ਤਾਰ

ਕੁਝ "ਮੌਕਾਪ੍ਰਸਤ" ਸਿਰਫ਼ ਓਹੀ ਦੁਹਰਾ ਰਹੇ ਹਨ ਜੋ ਮੈਂ ਹਲਵਾਰਾ ਹਵਾਈ ਅੱਡੇ ਬਾਰੇ ਜਨਤਕ ਕੀਤਾ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਨ ਲਈ ਹਰੀ ਝੰਡੀ; 97 ਫੀਸਦ ਤੋਂ ਵੱਧ ਔਰਤਾਂ ਨੂੰ ਹਰੇਕ ਮਹੀਨੇ 1000–1500 ਰੁਪਏ ਸਨਮਾਨ ਰਾਸ਼ੀ ਮਿਲੇਗੀ

ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ 'ਜੰਗ ਰੋਕਣ' ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੂੰ ਭਰਵਾਂ ਹੁੰਗਾਰਾ; ਮੈਗਾ ਪੀਟੀਐਮ ਵਿੱਚ 18 ਲੱਖ ਤੋਂ ਵੱਧ ਮਾਪਿਆਂ ਵੱਲੋਂ ਸ਼ਮੂਲੀਅਤ

ਅਸੀਂ 13 ਅਪ੍ਰੈਲ ਨੂੰ 'ਬੇਅਦਬੀ' ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: ਭਗਵੰਤ ਸਿੰਘ ਮਾਨ

ਪੰਜਾਬ ਭਰ ਵਿੱਚ 'ਸਿਹਤ ਕ੍ਰਾਂਤੀ' ਨੇ ਪੈਰ ਪਸਾਰੇ; ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ

ਭਗਵੰਤ ਸਿੰਘ ਮਾਨ ਸਰਕਾਰ ਨੇ ਨਵੀਂ ਉਦਯੋਗਿਕ ਨੀਤੀ ‘ਚ ਫੂਡ ਪ੍ਰੋਸੈਸਿੰਗ ਖੇਤਰ ਨੂੰ ਉਤਸ਼ਾਹਿਤ ਕਰਨ ‘ਤੇ ਜ਼ੋਰ ਦਿੱਤਾ -ਸੰਜੀਵ ਅਰੋੜਾ

140 ਲੱਖ ਮੀਟਰਕ ਟਨ ਪੈਦਾਵਾਰ ਦੀ ਸੰਭਾਵਨਾ ਵਾਲੇ ਕਣਕ ਵਾਢੀ ਦਾ ਸੀਜ਼ਨ ਨੇੜੇ ਆਉਣ 'ਤੇ ਪੰਜਾਬ ਨੇ ਤੇਲ ਸਪਲਾਈ ਦੀ ਫੌਰੀ ਮੰਗ ਚੁੱਕੀ, ਕੇਂਦਰ ਤੁਰੰਤ ਕਾਰਵਾਈ ਕਰੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ