Sunday, March 29, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਗੈਂਗਸਟਰਾਂ ‘ਤੇ ਵਾਰ ਦਾ 68ਵਾਂ ਦਿਨ: ਪੰਜਾਬ ਪੁਲਿਸ ਵੱਲੋਂ 508 ਥਾਵਾਂ ‘ਤੇ ਛਾਪੇਮਾਰੀ; 188 ਗ੍ਰਿਫ਼ਤਾਰ

March 29, 2026 10:13 PM
SehajTimes

ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ

ਯੁੱਧ ਨਸ਼ਿਆਂ ਵਿਰੁੱਧ ਦੇ 393 ਵੇਂ ਦਿਨ 112 ਨਸ਼ਾ ਤਸਕਰ ਕਾਬੂ

ਚੰਡੀਗੜ੍ਹ :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 68ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 508 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 68ਵੇਂ ਦਿਨ, ਪੁਲਿਸ ਟੀਮਾਂ ਨੇ 188 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 17,674 ਹੋ ਗਈ ਹੈ। ਇਸ ਤੋਂ ਇਲਾਵਾ 95 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 99 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 3 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ I ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 393ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 112 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 463 ਗ੍ਰਾਮ ਹੈਰੋਇਨ, 1.2 ਕਿਲੋ ਅਫੀਮ, 471 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 62,400 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 393 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 56,071 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 26 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਅੰਮ੍ਰਿਤਸਰ ਵਿੱਚ ਗੋਲਡੀ ਢਿੱਲੋਂ ਮਾਡਿਊਲ ਨਾਲ ਸਬੰਧਤ ਦੋ ਆਧੁਨਿਕ ਸਬ-ਮਸ਼ੀਨ ਗਨਾਂ ਬਰਾਮਦ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ

ਕੁਝ "ਮੌਕਾਪ੍ਰਸਤ" ਸਿਰਫ਼ ਓਹੀ ਦੁਹਰਾ ਰਹੇ ਹਨ ਜੋ ਮੈਂ ਹਲਵਾਰਾ ਹਵਾਈ ਅੱਡੇ ਬਾਰੇ ਜਨਤਕ ਕੀਤਾ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਨ ਲਈ ਹਰੀ ਝੰਡੀ; 97 ਫੀਸਦ ਤੋਂ ਵੱਧ ਔਰਤਾਂ ਨੂੰ ਹਰੇਕ ਮਹੀਨੇ 1000–1500 ਰੁਪਏ ਸਨਮਾਨ ਰਾਸ਼ੀ ਮਿਲੇਗੀ

ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ 'ਜੰਗ ਰੋਕਣ' ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੂੰ ਭਰਵਾਂ ਹੁੰਗਾਰਾ; ਮੈਗਾ ਪੀਟੀਐਮ ਵਿੱਚ 18 ਲੱਖ ਤੋਂ ਵੱਧ ਮਾਪਿਆਂ ਵੱਲੋਂ ਸ਼ਮੂਲੀਅਤ

ਅਸੀਂ 13 ਅਪ੍ਰੈਲ ਨੂੰ 'ਬੇਅਦਬੀ' ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: ਭਗਵੰਤ ਸਿੰਘ ਮਾਨ

ਪੰਜਾਬ ਭਰ ਵਿੱਚ 'ਸਿਹਤ ਕ੍ਰਾਂਤੀ' ਨੇ ਪੈਰ ਪਸਾਰੇ; ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ

ਭਗਵੰਤ ਸਿੰਘ ਮਾਨ ਸਰਕਾਰ ਨੇ ਨਵੀਂ ਉਦਯੋਗਿਕ ਨੀਤੀ ‘ਚ ਫੂਡ ਪ੍ਰੋਸੈਸਿੰਗ ਖੇਤਰ ਨੂੰ ਉਤਸ਼ਾਹਿਤ ਕਰਨ ‘ਤੇ ਜ਼ੋਰ ਦਿੱਤਾ -ਸੰਜੀਵ ਅਰੋੜਾ

140 ਲੱਖ ਮੀਟਰਕ ਟਨ ਪੈਦਾਵਾਰ ਦੀ ਸੰਭਾਵਨਾ ਵਾਲੇ ਕਣਕ ਵਾਢੀ ਦਾ ਸੀਜ਼ਨ ਨੇੜੇ ਆਉਣ 'ਤੇ ਪੰਜਾਬ ਨੇ ਤੇਲ ਸਪਲਾਈ ਦੀ ਫੌਰੀ ਮੰਗ ਚੁੱਕੀ, ਕੇਂਦਰ ਤੁਰੰਤ ਕਾਰਵਾਈ ਕਰੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ