Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਅੰਮ੍ਰਿਤਸਰ ਵਿੱਚ ਗੋਲਡੀ ਢਿੱਲੋਂ ਮਾਡਿਊਲ ਨਾਲ ਸਬੰਧਤ ਦੋ ਆਧੁਨਿਕ ਸਬ-ਮਸ਼ੀਨ ਗਨਾਂ ਬਰਾਮਦ

March 29, 2026 10:22 PM
SehajTimes

ਗੈਂਗਸਟਰ ਗੋਲਡੀ ਢਿੱਲੋਂ ਸਮੇਤ ਚਾਰ ਨਾਮਜ਼ਦ; ਫਰਾਰ ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਜਾਰੀ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਚੰਡੀਗੜ੍ਹ/ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ 9 ਐਮਐਮ ਸਬ-ਮਸ਼ੀਨ ਗਨਾਂ ਅਤੇ ਇੱਕ ਖਾਲੀ ਮੈਗਜ਼ੀਨ ਬਰਾਮਦ ਕਰਕੇ ਗੈਰ-ਕਾਨੂੰਨੀ ਹਥਿਆਰ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਬਰਾਮਦ ਕੀਤੇ ਗਏ ਹਥਿਆਰਾਂ 'ਤੇ "ਗਫਾਰ ਸਕਿਊਰਿਟੀ" ਲਿਖਿਆ ਹੋਇਆ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੀ ਗਈ ਖੇਪ ਬਦਨਾਮ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ਼ ਗੋਲਡੀ ਢਿੱਲੋਂ ਨਾਲ ਸਬੰਧਤ ਹੈ। ਉਨ੍ਹਾਂ ਦੱਸਿਆ ਕਿ ਇਹ ਹਥਿਆਰ ਉਸਦੇ ਨੈੱਟਵਰਕ ਵੱਲੋਂ ਸੂਬੇ ਵਿੱਚ ਦੇਸ਼ ਵਿਰੋਧੀ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਸਪਲਾਈ ਕੀਤੇ ਜਾ ਰਹੇ ਸਨ।

ਡੀਜੀਪੀ ਨੇ ਦੱਸਿਆ ਕਿ ਫਰਾਰ ਮੁਲਜ਼ਮਾਂ ਦੀ ਪਛਾਣ ਕਰਨ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਕਮਿਸ਼ਨਰ ਆਫ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਵਿਸ਼ੇਸ਼ ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਗੁਰੂ ਕੀ ਵਡਾਲੀ, ਛੇਹਰਟਾ ਖੇਤਰ ਵਿੱਚ ਨਾਕਾ ਲਗਾਇਆ ਅਤੇ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੂੰ ਦੇਖ ਕੇ, ਸ਼ੱਕੀ ਨੌਜਵਾਨ ਘਬਰਾ ਗਏ ਅਤੇ ਉਨ੍ਹਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਦੱਸਿਆ ਕਿ ਭੱਜਣ ਦੌਰਾਨ ਉਨ੍ਹਾਂ ਦਾ ਇੱਕ ਕਿੱਟ ਬੈਗ ਡਿੱਗ ਗਿਆ।

ਸੀਪੀ ਨੇ ਦੱਸਿਆ ਕਿ ਬਰਾਮਦ ਕੀਤੇ ਗਏ ਕਿੱਟ ਬੈਗ ਦੀ ਤਲਾਸ਼ੀ ਲੈਣ 'ਤੇ ਦੋ ਗੈਰ-ਕਾਨੂੰਨੀ 9 ਐਮਐਮ ਸਬ-ਮਸ਼ੀਨ ਗਨਾਂ ਅਤੇ ਇੱਕ ਖਾਲੀ ਮੈਗਜ਼ੀਨ ਬਰਾਮਦ ਹੋਈ।

ਉਨ੍ਹਾਂ ਦੱਸਿਆ ਕਿ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ਼ ਗੋਲਡੀ ਢਿੱਲੋਂ ਕਤਲ, ਡਕੈਤੀ, ਇਰਾਦਾ ਕਤਲ, ਅਗਵਾ, ਦੰਗਾ, ਜਬਰੀ ਵਸੂਲੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਸਮੇਤ ਕਈ ਗੰਭੀਰ ਅਪਰਾਧਾਂ ਵਿੱਚ ਸ਼ਾਮਲ ਹੈ। ਪੁਲਿਸ ਟੀਮਾਂ ਨੇ ਗੁਰਪ੍ਰੀਤ ਉਰਫ਼ ਗੋਲਡੀ ਢਿੱਲੋਂ ਅਤੇ ਉਸਦੇ ਤਿੰਨ ਸਾਥੀਆਂ ਨੂੰ ਨਾਮਜ਼ਦ ਕਰ ਲਿਆ ਹੈ ਅਤੇ ਫਰਾਰ ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਸ ਸਬੰਧੀ, ਐਫਆਈਆਰ ਨੰਬਰ 66 ਮਿਤੀ 29-03-2026 ਨੂੰ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਖੇ ਅਸਲਾ ਐਕਟ ਦੀ ਧਾਰਾ 25 (ਆਈ-ਏ) ਤਹਿਤ ਦਰਜ ਕੀਤੀ ਗਈ ਹੈ।

Have something to say? Post your comment

More in Chandigarh

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

‘ਆਪ੍ਰੇਸ਼ਨ ਕਵਚ’: ਵਿਦਿਆਰਥੀ-ਕੇਂਦਰਿਤ ਰੋਕਥਾਮ ਪੁਲਿਸਿੰਗ ਪਹਿਲਕਦਮੀ ਦਾ ਮਕਸਦ ਤਿੰਨ-ਪੱਖੀ ਮਾਡਲ 'ਕਨੈਕਟ, ਡਿਟੈਕਟ, ਪ੍ਰੋਟੈਕਟ' ਜ਼ਰੀਏ ਸਾਥੀਆਂ ਦੇ ਦਬਾਅ ਨੂੰ ਸੁਰੱਖਿਆ ਵਿੱਚ ਤਬਦੀਲ ਕਰਨਾ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 262ਵਾਂ ਦਿਨ: ਪੰਜਾਬ ਪੁਲਿਸ ਵੱਲੋਂ 591 ਥਾਈਂ ਛਾਪੇਮਾਰੀ; 245 ਵਿਅਕਤੀ ਕਾਬੂ

ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਵਾਤਾਵਰਣ ਸੁਰੱਖਿਆ ਉਪਾਵਾਂ ਬਾਰੇ ਕਰਵਾਇਆ ਸਿਖਲਾਈ ਪ੍ਰੋਗਰਾਮ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ 71 ਲਾਭਪਾਤਰੀਆਂ ਨੂੰ 1.52 ਕਰੋੜ ਰੁਪਏ ਦੇ ਕਰਜ਼ੇ ਤੇ ਸਬਸਿਡੀ ਦੀ ਵਿੱਤੀ ਸਹਾਇਤਾ ਪ੍ਰਦਾਨ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਤੋਹਫ਼ਾ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ