Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Health

ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾ

March 30, 2026 03:01 PM
SehajTimes

ਮੋਹਾਲੀ : ਡਾ. ਬੀ.ਆਰ.ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਅਤੇ ਹਸਪਤਾਲ, ਫ਼ੇਜ਼ 6 ਦੇ ਖੁੱਲ੍ਹਣ ਅਤੇ ਬੰਦ ਹੋਣ ਦੇ ਸਮੇਂ ਵਿਚ ਤਬਦੀਲੀ ਕੀਤੀ ਗਈ ਹੈ। ਸੰਸਥਾ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਸੰਸਥਾ/ਹਸਪਤਾਲ ਦਾ ਕੰਮਕਾਜੀ/ਓ.ਪੀ.ਡੀ. ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2.30 ਵਜੇ ਤਕ ਹੋਵੇਗਾ। ਨਵੀਂ ਸਮਾਂ-ਸਾਰਣੀ 1 ਅਪ੍ਰੈਲ, 2026 ਤੋਂ ਲਾਗੂ ਹੋਵੇਗੀ। ਜ਼ਿਕਰਯੋਗ ਹੈ ਕਿ ਸੂਬੇ ਦੇ ਬਾਕੀ ਸਰਕਾਰੀ ਮੈਡੀਕਲ ਕਾਲਜਾਂ ਵਿਚ ਵੀ ਇਹੋ ਸਮਾਂ-ਸਾਰਣੀ ਲਾਗੂ ਹੈ। ਬੁਲਾਰੇ ਨੇ ਸਪੱਸ਼ਟ ਕੀਤਾ ਕਿ ਨਵੀਂ ਸਮਾਂ-ਸਾਰਣੀ ਓ.ਪੀ.ਡੀ. ਸੇਵਾਵਾਂ ਵਾਸਤੇ ਹੈ ਜਦਕਿ ਐਮਰਜੈਂਸੀ ਸੇਵਾਵਾਂ ਪਹਿਲਾਂ ਵਾਂਗ ਹੀ ਰੋਜ਼ਾਨਾ ਲਗਾਤਾਰ 24 ਘੰਟੇ ਜਾਰੀ ਰਹਿਣਗੀਆਂ। ਓ.ਪੀ.ਡੀ. ਪਰਚੀ ਬਣਵਾਉਣ ਦਾ ਸਮਾਂ ਸਵੇਰੇ 7.30 ਵਜੇ ਤੋਂ ਸਵੇਰੇ 11.30 ਵਜੇ ਤਕ ਹੋਵੇਗਾ। ਬੁਲਾਰੇ ਮੁਤਾਬਕ ਨਵੀਂ ਸਮਾਂ-ਸਾਰਣੀ ਸਿਰਫ਼ ਮੈਡੀਕਲ ਕਾਲਜ ਅਤੇ ਹਸਪਤਾਲ, ਫ਼ੇਜ਼ 6 ਨਾਲ ਸਬੰਧਤ ਹੈ ਜਦਕਿ ਜ਼ਿਲ੍ਹੇ ਦੀਆਂ ਬਾਕੀ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਦੇ ਸਮੇਂ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ। 

Have something to say? Post your comment

More in Health

ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ

ਪੰਜਾਬ ਦੇ ਸਿਹਤ ਮੰਤਰੀ ਨੇ ਵੈਕਟਰ ਬੋਰਨ ਤੇ ਪਾਣੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਬਚਾਅ ਕਾਰਜਾਂ ਦਾ ਲਿਆ ਜਾਇਜ਼ਾ

ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ ਇਤਿਹਾਸ

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ

ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਜਾਗਰੂਕਤਾ ਮੁਹਿੰਮ ਸ਼ੁਰੂ 

ਪਿੰਡ ਘੜੂੰਆਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਿਹਤ ਵਿਭਾਗ ਵੱਲੋਂ ਕੰਟੇਨਰ ਸਰਵੇ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਾਨਸਿਕ ਸਿਹਤ ਦਾ ਇਲਾਜ ਕਰਵਾਉਣ ਵਾਲਿਆਂ ਤੇ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ

ਐਚਆਈਵੀ/ਏਡਜ਼ ਦੇ ਖਾਤਮੇ ਲਈ ਜ਼ਿਲ੍ਹਾ ਪੱਧਰੀ ਲੇਖ ਮੁਕਾਬਲਾ ਆਯੋਜਿਤ ਕੀਤਾ ਗਿਆ

ਜੱਚਾ ਬੱਚਾ ਹਸਪਤਾਲ ਫਰੀਦਕੋਟ ਵਿਖੇ ਨਾਟਕ ਰਾਹੀਂ ਦਿਵਿਆਂਗ ਵਿਅਕਤੀਆਂ ਦੇ ਹੱਕਾਂ ਪ੍ਰਤੀ ਕੀਤਾ ਜਾਗਰੂਕ

ਸਿਹਤ ਕਰਮਚਾਰੀ 7 ਦੀ ਰੈਲੀ 'ਚ ਕਰਨਗੇ ਭਰਵੀਂ ਸ਼ਮੂਲੀਅਤ