Monday, March 30, 2026
BREAKING NEWS
ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

Malwa

ਕਿਸਾਨਾਂ ਨੇ ਬੈਂਕ ਮੂਹਰੇ ਫੂਕਿਆ "ਆਪ" ਸਰਕਾਰ ਦਾ ਪੁਤਲਾ 

March 30, 2026 04:33 PM
ਦਰਸ਼ਨ ਸਿੰਘ ਚੌਹਾਨ
ਪੰਜਾਬ ਸਰਕਾਰ ਦੀਆਂ ਨੀਤੀਆਂ ਕਿਸਾਨ ਵਿਰੋਧੀ : ਚੱਠਾ 
 
ਸੁਨਾਮ : ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਜ਼ਿਲ੍ਹਾ ਫਰੀਦਕੋਟ ਅੰਦਰ ਪਿੰਡ ਹਰੀ ਨੌਂ ਦੇ ਦੋ ਸਕੇ ਭਰਾਵਾਂ ਵੱਲੋਂ ਲੈਂਡ ਮਾਰਗੇਜ਼ ਬੈਂਕ ਦੇ ਮੈਨੇਜਰ ਤੋਂ ਤੰਗ ਆ ਕੇ ਕੀਤੀ ਖੁਦਕੁਸ਼ੀ ਦੇ ਮਾਮਲੇ 'ਚ ਪਰਿਵਾਰ ਨੂੰ ਇਨਸਾਫ ਦਵਾਉਣ ਤੇ ਲੈਂਡ ਮਾਰਗੇਜ਼ ਬੈਂਕ ਵੱਲੋਂ ਕਰਜਾ ਨਾ ਮੋੜ ਸਕਣ ਵਾਲੇ 20 ਏਕੜ ਤੋਂ ਵੱਧ ਜਮੀਨ ਵਾਲੇ ਕਿਸਾਨਾਂ ਦੀ ਜਮੀਨ ਨਿਲਾਮ ਕਰਨ ਲਈ ਕੱਢੇ ਜਾ ਰਹੇ ਨੋਟਿਸਾਂ ਦੇ ਵਿਰੋਧ 'ਚ ਲੈਂਡ ਮਾਰਗੇਜ਼ ਬੈਂਕ ਸੁਨਾਮ ਅੱਗੇ ਸੰਕੇਤਕ ਧਰਨਾ ਦੇ ਕੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਬੋਲਦਿਆਂ ਬੀਕੇਯੂ ਏਕਤਾ ਸਿੱਧੂਪੁਰ ਦੇ ਆਗੂਆਂ ਗੁਰਬਖਸ਼ੀਸ਼ ਸਿੰਘ ਬਾਲਦ ਕਲਾਂ, ਰਣ ਸਿੰਘ ਚੱਠਾ, ਕੇਵਲ ਸਿੰਘ ਜਵੰਧਾ, ਕਰਮਜੀਤ ਸਿੰਘ ਬਾਲਦ ਕਲਾਂ, ਬੀਕੇਯੂ ਏਕਤਾ ਮਲਵਈ ਦੇ ਆਗੂ ਰਾਮਪਾਲ ਸਰਮਾਂ ਸੁਨਾਮ ਨੇ ਕਿਹਾ ਕਿ ਪਿੰਡ ਹਰੀ ਨੌ ਦੇ ਰੇਲ ਗੱਡੀ ਹੇਠਾਂ ਆ ਕੇ ਖੁਦਕੁਸ਼ੀ ਕਰਨ ਵਾਲੇ ਦੋ ਸਕੇ ਭਰਾਵਾਂ ਨੇ ਲੈਂਡ ਮਾਰਗੇਜ਼ ਬੈਂਕ ਤੋਂ 5 ਲੱਖ ਰੁਪਏ ਦਾ ਕਰਜ਼ਾ ਲਿਆ ਸੀ ਜੋ ਕਿ ਅੱਗੇ ਚੱਲ ਕੇ 17 ਲੱਖ ਤੋਂ ਵੀ ਜ਼ਿਆਦਾ ਦੀ ਰਕਮ ਉਨ੍ਹਾਂ ਨੂੰ ਵਾਪਸ ਕਰਨੀ ਪਈ, ਇਸ ਕਰਜ਼ੇ ਨੂੰ ਉਤਾਰਨ ਲਈ ਉਨ੍ਹਾਂ ਨੂੰ ਆਪਣੀ ਥੋੜੀ ਜ਼ਮੀਨ ਵੀ ਵੇਚਣੀ ਪਈ ਪਰ ਫਿਰ ਵੀ ਬੈਂਕ ਮੈਨੇਜਰ ਵੱਲੋਂ ਪ੍ਰੇਸ਼ਾਨ ਕਰਨ ਕਰਕੇ ਦੋਵਾਂ ਭਰਾਵਾਂ ਨੇ ਖ਼ੁਦਕੁਸ਼ੀ ਕਰ ਲਈ, ਜਿਸ ਦੇ ਲਈ ਸਿੱਧੇ ਤੌਰ ਤੇ ਮੈਨੇਜਰ ਜਿੰਮੇਵਾਰ ਹੈ, ਇਸ ਲਈ ਪੰਜਾਬ ਸਰਕਾਰ ਨੂੰ ਫੌਰੀ ਤੌਰ ਤੇ ਉਸ ਮੈਨੇਜਰ ਖਿਲਾਫ ਕਤਲ ਦਾ ਪਰਚਾ ਦਰਜ ਕਰਨਾ ਚਾਹੀਦਾ ਹੈ ਤੇ ਨਾਲ ਹੀ ਉਨਾਂ ਮ੍ਰਿਤਕ ਕਿਸਾਨਾਂ ਦਾ ਸਮੁੱਚਾ ਕਰਜ਼ਾ ਮੁਆਫ ਕਰਕੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਤੇ ਵਿੱਤੀ ਸਹਾਇਤਾ ਦੇਣੀ ਚਾਹੀਦੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਲੈਂਡ ਮਾਰਗੇਜ਼ ਬੈਂਕਾਂ ਨੇ ਪੰਜਾਬ ਭਰ ’ਚ ਅਜਿਹੇ ਕਰੀਬ 109 ਕਰਜ਼ਾ ਨਾ ਮੋੜ ਸਕਣ ਵਾਲੇ ਕਿਸਾਨਾਂ ਦੀ ਸ਼ਨਾਖ਼ਤ ਕੀਤੀ ਹੈ ਜਿਨ੍ਹਾਂ ਕੋਲ 20 ਏਕੜ ਤੋਂ ਵੱਧ ਜ਼ਮੀਨ ਦੀ ਮਾਲਕੀ ਹੈ। ਉਨਾਂ ਕਿਹਾ ਕਿ ਕਿਸਾਨਾਂ ਦੀਆਂ ਜਮੀਨਾਂ ਦੀ ਨਿਲਾਮੀ ਕਰਨ ਦੀ ਨੀਤੀ ਨੂੰ ਐਸਕੇਐਮ ਗੈਰ ਸਿਆਸੀ ਵੱਲੋਂ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਕਸ਼ਮੀਰ ਸਿੰਘ ਉਗਰਾਹਾਂ, ਕਰਮ ਸਿੰਘ ਨਮੋਲ, ਜੱਗੀ ਸਿੰਘ ਗੰਢੂਆਂ, ਗੁਰਚਰਨ ਸਿੰਘ ਨਮੋਲ, ਗੁਰਮੇਲ ਸਿੰਘ ਸਾਹਪੁਰ ਕਲਾਂ, ਮਦਨ ਦਾਸ ਮਹਿਲਾਂ, ਦਲੇਲ ਸਿੰਘ ਚੱਠਾ, ਹਰਵਿੰਦਰ ਸਿੰਘ ਭੋਲਾ ਨੀਲੋਵਾਲ, ਕਾਲਾ ਸਿੰਘ ਮਹਿਲਾਂ, ਮੇਜਰ ਸਿੰਘ ਬਾਲਦ ਕਲਾਂ, ਸੁਬੇਗ ਸਿੰਘ ਤੂਰੀ, ਨਾਇਬ ਸਿੰਘ ਨਦਾਮਪੁਰ, ਦੇਵ ਸਿੰਘ ਖਡਿਆਲ, ਦਰਸ਼ਨ ਸਿੰਘ ਛਾਜਲਾ, ਭਗਵੰਤ ਸਿੰਘ ਮੈਦੇਵਾਸ, ਪ੍ਰੀਤਮ ਸਿੰਘ, ਭੋਲਾ ਸਿੰਘ ਸਾਹਪੁਰ ਕਲਾਂ, ਹਰਬੰਸ ਸਿੰਘ ਖਡਿਆਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

Have something to say? Post your comment