Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Majha

ਅੰਮ੍ਰਿਤਸਰ ਦਿਹਾਤੀ ਪੁਲਿਸ ਥਾਣਾ ਭਿੰਡੀਸੈਦਾਂ ਬੀਤੀ ਰਾਤ ਜ਼ੋਰਦਾਰ ਧਮਾਕੇ ਦੀ ਆਵਾਜ਼ ‌ਸੁਣਾਈ ਦਿੱਤੀ

March 30, 2026 07:49 PM
SehajTimes

ਅੰਮ੍ਰਿਤਸਰ : ਅੰਮ੍ਰਿਤਸਰ ਦਿਹਾਤੀ ਪੁਲਿਸ ਥਾਣਾ ਭਿੰਡੀ ਸੈਦਾਂ ਵਿਖੇ ਬੀਤੀ ਰਾਤ 1 ਤੋਂ 2 ਵਜੇ ਦਰਮਿਆਨ ਇੱਕ ਜ਼ੋਰ ਦਾ ਧਮਾਕੇ ਦੀ ਆਵਾਜ਼ ਸੁਣਾਈ ਦਿਤੀ ਜਿਸ ਕਾਰਨ ਭਿੰਡੀ ਸੈਦਾ ਇਲਾਕੇ ਵਿੱਚ ਕਾਫੀ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।ਆਸ ਪਾਸ ਦੇ ਲੋਕਾਂ ਦਾ ਮੰਨਣਾ ਹੈ ਕਿ ਇਹ ਧਮਾਕਾ ਗਰਨੇਡ ਦਾ ਹੈ ਜਦੋਂ ਕਿ ਪੁਲਿਸ ਵੱਲੋਂ ਇਸ ਦੀ ਹਾਲੇ ਤੱਕ ਕੋਈ ਅਧਿਕਾਰਿਤ ਪੁਸ਼ਟੀ ਨਹੀਂ ਕੀਤੀ ਗਈ।ਪਰ ਸੂਤਰਾਂ ਅਨੁਸਾਰ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਵੱਲੋਂ ਥਾਣੇ ਦੇ ਬਾਹਰ ਵਿਸਫੋਟਕ ਕੀਤਾ ਗਿਆ ਹੈ।ਜਿਸ ਤੋਂ ਬਾਅਦ ਪੁਲਿਸ ਵੱਲੋਂ ਤੁਰੰਤ ਹਰਕਤ ਵਿੱਚ ਆਉਂਦਿਆਂ ਥਾਣੇ ਦੇ ਗੇਟ ਅਤੇ ਆਸ ਪਾਸ ਦੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਗੁਰਿੰਦਰਪਾਲ ਸਿੰਘ ਨਾਗਰਾ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਸੂਚਨਾ ਮਿਲੀ ਕਿ ਰਾਤ “ਮਾਈਨਰ ਬਲਾਸਟ" ਵਰਗੀ ਆਵਾਜ਼ ਆਈ ਹੈ ਸੂਚਨਾ ਮਿਲਦੇ ਹੀ ਪੁਲਿਸ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।ਉਹਨਾਂ ਕਿਹਾ ਕਿ ਜਿਸ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ ਗਈ ਹੈ ਉਸ ਨਾਲ ਕੋਈ ਜਾਨੀ,ਮਾਲੀ ਨੁਕਸਾਨ ਸਾਹਮਣੇ ਨਹੀਂ ਆਇਆ ਅਤੇ ਨਾ ਹੀ ਪੁਲਿਸ ਥਾਣੇ ਅੰਦਰ ਕਿਸੇ ਤਰ੍ਹਾਂ ਦੀ ਤੋੜ-ਫੋੜ ਸਾਹਮਣੇ ਆਈ ਹੈ।ਪੁਲਿਸ ਥਾਣੇ ਅੰਦਰ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।ਇਸ ਤੋਂ ਇਲਾਵਾ ਫ਼ੋਰੈਂਸਿਕ ਟੀਮ ਨੂੰ ਵੀ ਮੌਕੇ ‘ਤੇ ਬੁਲਾਇਆ ਗਿਆ ਹੈ।ਟੀਮਾ ਦੀ ਜਾਂਚ ਤੋਂ ਬਾਅਦ ਹੀ ਧਮਾਕੇ ਦੇ ਅਸਲੀ ਕਾਰਨਾਂ ਦਾ ਪਤਾ ਲੱਗ ਸਕੇਗਾ।ਫਿਲਹਾਲ ਪੁਲਿਸ ਵੱਲੋਂ ਹਰ ਪੱਖ ਤੋਂ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਆਸ-ਪਾਸ ਦੇ ਇਲਾਕੇ ਵਿੱਚ ਛਾਣਬੀਨ ਜਾਰੀ ਹੈ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ