ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਮੈਸਰਜ਼ ਹਰਸੁੱਖ ਸਟੱਡੀ ਵੀਜ਼ਾ ਅਤੇ ਇਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਮੈਸਰਜ਼ ਹਰਸੁੱਖ ਸਟੱਡੀ ਵੀਜ਼ਾ ਅਤੇ ਇਮੀਗ੍ਰੇਸ਼ਨ ਫਰਮ ਐੱਸ.ਸੀ.ਓ ਨੰ:132 ਦੂਜੀ ਮੰਜਿਲ, ਫੇਜ-7, ਮੋਹਾਲੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਸ੍ਰੀ ਮੋਹਣ ਸਿੰਘ ਪੁੱਤਰ ਸ੍ਰੀ ਬਲਦੇਵ ਸਿੰਘ ਵਾਸੀ ਮਕਾਨ ਨੰ. 2070 ਐਮ.ਆਈ.ਜੀ (ਆਈ) ਸੈਕਟਰ-70 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੋਚਿੰਗ ਇੰਸਟੀਚਿਊਟ ਆਫ ਆਈਲੈਟਸ, ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰ: 176/ਆਈ.ਸੀ. ਮਿਤੀ 02.08.2018 ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ ਮਿਤੀ 01.08.2028 ਤੱਕ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ, ਲਾਇਸੰਸੀ ਵੱਲੋਂ ਐਕਟ/ਰੂਲਜ਼ ਅਤੇ ਐਡਵਾਈਜ਼ਰੀ ਅਨੁਸਾਰ ਮਹੀਨਾਵਾਰ ਰਿਪੋਰਟਾਂ ਅਤੇ ਇਸਤਿਹਾਰਾਂ ਸਬੰਧੀ ਸੂਚਨਾ ਨਾ ਭੇਜਣ ਕਰਕੇ, ਛਿਮਾਹੀ ਰਿਪੋਰਟ ਦੀ ਸੂਚਨਾ ਬਾਰੇ ਸੂਚਿਤ ਨਾ ਕਰਨ ਕਰਕੇ, ਦਫਤਰ ਬੰਦ ਕਰਨ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਨਾ ਪਾਲਣ ਕਰਕੇ , ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਸਮੇਂ ਸਿਰ ਨਾ ਦੇਣ ਕਰਕੇ, ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੀ ਗਈ ਹੈ।
ਉਕਤ ਤੱਥਾਂ ਦੇ ਸਨਮੁੱਖ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (ਈ) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਮੈਸਰਜ਼ ਹਰਸੁੱਖ ਸਟੱਡੀ ਵੀਜ਼ਾ ਅਤੇ ਇਮੀਗ੍ਰੇਸ਼ਨ ਫਰਮ ਨੂੰ ਜਾਰੀ ਲਾਇਸੰਸ ਨੰਬਰ 176/ਆਈ.ਸੀ. ਮਿਤੀ 02.08.2018 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।