Tuesday, March 31, 2026
BREAKING NEWS
ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

National

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

March 31, 2026 05:59 PM
Rozana Sehaj times

ਕੋਟਕਪੂਰਾ : ਬੀਤੇ ਦਿਨੀਂ ਰੇਲਵੇ ਸੰਘਰਸ਼ ਸੰਮਤੀ ਕੋਟਕਪੂਰਾ ਦੀ ਇੱਕ ਮੀਟਿੰਗ ਚੇਅਰਪਰਸਨ ਐਡਵੋਕੇਟ ਜਗਦੀਸ਼ ਪ੍ਰਸਾਦ ਦੀ ਪ੍ਰਧਾਨਗੀ ਹੇਠ ਰੇਲਵੇ ਸਟੇਸ਼ਨ ਕੋਟਕਪੂਰਾ ਵਿਖੇ ਹੋਈ। ਰੇਲਵੇ ਸੰਘਰਸ਼ ਸੰਮਤੀ ਕੋਟਕਪੂਰਾ ਦੇ ਪ੍ਰਧਾਨ ਨਰਿੰਦਰ ਕੁਮਾਰ ਰਾਠੌਰ ਨੇ ਦੱਸਿਆ ਕਿ ਮੀਟਿੰਗ ਵਿੱਚ ਇਹ ਮਹਿਸੂਸ ਕੀਤਾ ਗਿਆ ਕਿ ਅੰਮ੍ਰਿਤ ਭਾਰਤ ਸਟੇਸ਼ਨ ਸਕੀਮ ਅਧੀਨ ਰੇਲਵੇ ਸਟੇਸ਼ਨ ਕੋਟਕਪੂਰਾ ਵਿਖੇ ਜੋ ਕੰਮ ਠੇਕੇਦਾਰ ਵੱਲੋਂ ਕੀਤੇ ਜਾ ਰਹੇ ਹਨ, ਉਹ ਸਰਕਾਰੀ ਹਦਾਇਤਾਂ ਮੁਤਾਬਿਕ ਪੂਰੇ ਨਹੀਂ ਕੀਤੇ ਜਾ ਰਹੇ ਅਤੇ ਕਾਫੀ ਕੰਮ ਅਜੇ ਵੀ ਅਧੂਰੇ ਪਏ ਹਨ, ਕੋਟਕਪੂਰਾ ਰੇਲਵੇ ਸਟੇਸ਼ਨ ਵਿਖੇ ਮੁਸਾਫਿਰਾਂ ਦੀ ਸੁਵਿਧਾ ਲਈ ਲਿਫਟਾਂ ਲੱਗਣੀਆਂ ਸਨ ਪਰ ਲਗਭਗ 3 ਸਾਲ ਬੀਤ ਜਾਣ ਤੋਂ ਬਾਅਦ ਨਹੀਂ ਲੱਗੀਆਂ। ਕੋਟਕਪੂਰਾ ਰੇਲਵੇ ਸਟੇਸ਼ਨ ’ਤੇ ਕਈ ਰੇਲਗੱਡੀਆਂ ਦਾ ਠਹਿਰਾਅ ਨਹੀਂ ਹੋ ਰਿਹਾ, ਇਸ ਕਾਰਨ ਕੋਟਕਪੂਰਾ ਅਤੇ ਨਾਲ ਲੱਗਦੇ ਪਿੰਡਾਂ ਦੇ ਇਲਾਕੇ ਦੇ ਲੋਕਾਂ ਨੂੰ ਇਨ੍ਹਾਂ ਟਰੇਨਾਂ ਦਾ ਕੋਈ ਵੀ ਫਾਇਦਾ ਨਹੀਂ ਹੋ ਰਿਹਾ। ਮੀਟਿੰਗ ਵਿੱਚ ਇਹ ਮੰਗ ਕੀਤੀ ਗਈ ਕਿ ਕਰੋਨਾ ਕਾਲ ਦੌਰਾਨ ਬੰਦ ਕੀਤੀਆਂ ਗਈਆਂ ਟਰੇਨਾਂ ਮੁੜ ਦੁਬਾਰਾ ਸ਼ੁਰੂ ਕੀਤਾ ਜਾਵੇ, ਜਿਵੇਂ ਕਿ ਫਿਰੋਜ਼ਪੁਰ-ਮੁੰਬਈ (ਜਨਤਾ ਐਕਸਪ੍ਰੈਸ) ਇਹ ਇਲਾਕੇ ਦੀ ਮਹੱਤਵਪੂਰਨ ਟਰੇਨ ਹੈ, ਇਸ ਨੂੰ ਚਾਲੂ ਕੀਤਾ ਜਾਵੇ, ਜਿੰਨ੍ਹਾਂ ਗੱਡੀਆਂ ਦਾ ਸਟੇਸ਼ਨ ਤੇ ਠਹਿਰਾਵ ਨਹੀਂ ਹੁੰਦਾ ਫਿਰੋਜ਼ਪੁਰ ਦਿੱਲੀ (ਵੰਦੇ ਭਾਰਤ), ਫਿਰੋਜ਼ਪੁਰ-ਰਮੇਸ਼ਵਰਮ, ਭਾਵਨਗਰ-ਉਦਮਪੁਰ, ਸਾਬਰਮਤੀ-ਕੱਟੜਾ ਟਰੇਨਾਂ ਦਾ ਠਹਿਰਾਵ ਆਦਿ ਕੀਤਾ ਜਾਵੇ। ਸੰਮਤੀ ਦੇ ਪ੍ਰਧਾਨ ਵੱਲੋਂ ਰੇਲਵੇ ਵਿਭਾਗ ਦਾ ਧੰਨਵਾਦ ਕੀਤਾ ਗਿਆ ਕਿਉਂਕਿ ਸੰਮਤੀ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਜੋ ਮੰਗ ਕੀਤੀ ਗਈ ਸੀ। ਜਿਵੇਂ ਕਿ ਕੋਚ ਸੰਖਿਆ ਦਰਸਾਉਣ ਵਾਲੇ ਬੋਰਡ ਸੰਮਤੀ ਦੀ ਮੰਗ ਤੇ ਲਗਾਏ ਗਏ ਹਨ। ਇਸ ਮੀਟਿੰਗ ਵਿੱਚ ਮੋਹਨ ਲਾਲ ਕੈਸ਼ੀਅਰ, ਰਮੇਸ਼ ਸ਼ਰਮਾ ਪ੍ਰੈਸ ਸਕੱਤਰ, ਪ੍ਰੋ: ਹਰਬੰਸ ਸਿੰਘ ਪਦਮ, ਸੋਮਨਾਥ ਅਰੋੜਾ, ਸੰਦੀਪ ਗੋਇਲ, ਕੁਲਜੀਤ ਸਿੰਘ, ਪਿਆਰਾ ਸਿੰਘ ਆਦਿ ਹਾਜ਼ਿਰ ਸਨ।

 
 

Have something to say? Post your comment

 

More in National

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ

ਅਮਿਤ ਸ਼ਾਹ ਨਾਲ ਮੁਲਾਕਾਤ ਮਗਰੋਂ CM ਮਾਨ ਦਾ ਬਿਆਨ

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਆਪ ਆਗੂ ਆਤਿਸ਼ੀ ’ਦੇ ਅਪਮਾਨਜਨਕ ਬਿਆਨਾਂ ਵਿਰੁੱਧ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀ ਸਖ਼ਤ ਪ੍ਰਤੀਕਿਰਿਆ

ਅੰਮ੍ਰਿਤਸਰ ਵਿੱਚ, ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਇੱਕ ਨਾਬਾਲਗ ਸਮੇਤ 6 ਵਿਅਕਤੀ ਛੇ ਪਿਸਤੌਲਾਂ ਨਾਲ ਗ੍ਰਿਫਤਾਰ

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਜੰਮੂ ਦੀ ਸੰਗਤ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਸਵਾਗਤ, ਪਠਾਨਕੋਟ ਵਿਖੇ ਅਗਲੇ ਪੜਾਅ ਲਈ ਰਵਾਨਾ

ਨੌਵੇਂ ਪਾਤਸ਼ਾਹ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਸੰਗਤ ਅਤੇ ਮੁਕਾਮੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਥਾਂ-ਥਾਂ ਸਵਾਗਤ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀਨਗਰ ਤੋਂ ਰਵਾਨਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਅਰਵਿੰਦ ਕੇਜਰੀਵਾਲ ਅਤੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸੰਗਤ ਨਾਲ ਕੀਤੀ ਸ਼ਿਰਕਤ