Tuesday, March 31, 2026
BREAKING NEWS
ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

Majha

ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਅਜਨਾਲਾ ਵਿਖੇ ਵਪਾਰੀਆਂ ਨਾਲ ਮੁਲਾਕਾਤ

March 31, 2026 06:51 PM
Rozana Sehaj times

ਅਜਨਾਲਾ/ਅੰਮ੍ਰਿਤਸਰ : ਵਪਾਰੀ ਵਰਗ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਜਾਰੀ ਯਤਨਾਂ ਦੇ ਤਹਿਤ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਬੀਤੀ ਸ਼ਾਮ ਅਜਨਾਲਾ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਇਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸਥਾਨਕ ਵਪਾਰੀਆਂ, ਜਨ ਪ੍ਰਤਿਨਿਧੀਆਂ ਅਤੇ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਮੀਟਿੰਗ ਦੌਰਾਨ ਵਪਾਰੀਆਂ ਵੱਲੋਂ ਆਪਣੇ ਕਾਰੋਬਾਰ ਨਾਲ ਸੰਬੰਧਿਤ ਕਈ ਮੁੱਦੇ ਉਠਾਏ ਗਏ। ਅਧਿਕਾਰੀਆਂ ਵੱਲੋਂ ਭਰੋਸਾ ਦਿਵਾਇਆ ਗਿਆ ਕਿ ਸਾਰੇ ਜਾਇਜ਼ ਮੁੱਦਿਆਂ ਦਾ ਸਮਾਂਬੱਧ ਢੰਗ ਨਾਲ ਨਿਪਟਾਰਾ ਕੀਤਾ ਜਾਵੇਗਾ। ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਦੇ ਪ੍ਰਤਿਨਿਧੀਆਂ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਲਈ ਯਕੀਨ ਦਵਾਇਆ। ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਭਿਸ਼ੇਕ ਬਾਂਸਲ ਨੇ ਵੀ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਮੀਟਿੰਗ ਦੌਰਾਨ ਉਠਾਏ ਗਏ ਮੁੱਦਿਆਂ ਦਾ ਜਲਦ ਤੋਂ ਜਲਦ ਨਿਪਟਾਰਾ ਕੀਤਾ ਜਾਵੇਗਾ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਸਰਕਾਰ ਵੱਲੋਂ ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਵਪਾਰ-ਅਨੁਕੂਲ ਮਾਹੌਲ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਪਾਰੀ ਰਾਜ ਦੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੇ ਹਿੱਤਾਂ ਦੀ ਰੱਖਿਆ ਸਰਕਾਰ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਵਪਾਰੀਆਂ ਦੇ ਮੁੱਦਿਆਂ ਦੇ ਪ੍ਰਭਾਵਸ਼ਾਲੀ ਨਿਪਟਾਰੇ ਲਈ ਟ੍ਰੇਡਰਜ਼ ਕਮਿਸ਼ਨ ਦਾ ਗਠਨ ਕਰਕੇ ਹਲਕਾ, ਜ਼ਿਲ੍ਹਾ ਅਤੇ ਰਾਜ ਪੱਧਰ ’ਤੇ ਤਿੰਨ-ਪੱਧਰੀ ਪ੍ਰਣਾਲੀ ਸਥਾਪਿਤ ਕੀਤੀ ਗਈ ਹੈ। ਸਬ-ਡਿਵੀਜ਼ਨਲ ਮੈਜਿਸਟ੍ਰੇਟ ਅਜਨਾਲਾ ਅਸ਼ੋਕ ਕੁਮਾਰ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਮੀਟਿੰਗਾਂ ਦਾ ਉਦੇਸ਼ ਰਾਜ ਵਿੱਚ ਵਪਾਰ ਨੂੰ ਮਜ਼ਬੂਤ ਕਰਨਾ ਹੈ, ਤਾਂ ਜੋ ਕਾਰੋਬਾਰ ਵਿੱਚ ਆ ਰਹੀਆਂ ਰੁਕਾਵਟਾਂ ਨੂੰ ਦੂਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਥਾਨਕ ਪੱਧਰ ਦੇ ਮੁੱਦਿਆਂ ਨੂੰ ਤਰਜੀਹ ਦੇ ਆਧਾਰ ’ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੱਲ ਕੀਤਾ ਜਾਵੇਗਾ, ਜਦਕਿ ਹੋਰ ਮੁੱਦਿਆਂ ਨੂੰ ਰਾਜ ਪੱਧਰ ’ਤੇ ਭੇਜਿਆ ਜਾਵੇਗਾ।ਇਸ ਮੌਕੇ ਹੋਰਾਂ ਤੋਂ ਇਲਾਵਾ ਰਮੇਸ਼ ਮਹਾਜਨ , ਹਰਪ੍ਰੀਤ ਸੋਹਲ, ਅਮਿਤ ਔਲ, ਅਮਿਤ ਪੁਰੀ ਵੀ ਹਾਜ਼ਰ ਸਨ।

Have something to say? Post your comment

 

More in Majha

ਅੰਮ੍ਰਿਤਸਰ ਦੇ ਹੋਟਲ ਵਿੱਚ ਮਹਿਲਾ ਦੀ ਲਾਸ਼ ਮਿਲਣ ਨਾਲ ਹੜਕੰਪ ਮੌਤ ਦੇ ਕਾਰਣਾਂ ‘ਤੇ ਸਸਪੈਂਸ, ਪੁਲਿਸ ਵੱਲੋਂ ਜਾਂਚ ਜਾਰੀ

ਇਸੇ ਮਹੀਨੇ ਅਜਨਾਲਾ ‘ਚ ਪਨਾਹੀ ਕਦੀਮ 10,181 ਕਨਾਲ ਜਮੀਨ ਦੇ ਕਿਸਾਨ ਮਾਲਕਾਂ ਨੂੰ ਮਾਨ ਸਰਕਾਰ ਦੇਵੇਗੀ ਮਾਲਕੀ ਹੱਕ –ਧਾਲੀਵਾਲ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਦੇ ਪਿੰਡ ਕੋਹਾਟਵਿੰਡ ਹਿੰਦੂਆਂ ਵਿਖੇ ਗਲੀਆਂ ਅਤੇ ਸੜਕਾਂ ਦੇ ਕੰਮਾਂ ਦੀ ਸ਼ੁਰੂਆਤ ਕੀਤੀ

ਅੰਮ੍ਰਿਤਸਰ ਦਿਹਾਤੀ ਪੁਲਿਸ ਥਾਣਾ ਭਿੰਡੀਸੈਦਾਂ ਬੀਤੀ ਰਾਤ ਜ਼ੋਰਦਾਰ ਧਮਾਕੇ ਦੀ ਆਵਾਜ਼ ‌ਸੁਣਾਈ ਦਿੱਤੀ

ਐਚ.ਐਂਫ ਨਸਲ ਦੀਆਂ ਵੱਛੀਆਂ ਦੇ ਸੁੰਦਰਤਾ ਮੁਕਾਬਲੇ ਰਾਜਾਸਾਂਸੀ ਦੇ ਹਰਸ਼ਾ ਛੀਨਾ ਵਿਖੇ ਕਰਵਾਏ ਗਏ

ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ ਤੇ ਕੈਬਨਿਟ ਮੰਤਰੀ ਈ.ਟੀ.ਓ. ਨੇ ਕੀਤਾ ਖੁਸ਼ੀ ਦਾ ਪ੍ਰਗਟਾਵਾ

ਪੰਜਾਬ ਸਟੇਟ ਹਿਊਮਨ ਰਾਈਟਸ ਕਮਿਸ਼ਨ, ਪੰਜਾਬ ਦੇ ਚੇਅਰਪਰਸਨ ਵੱਲੋਂ ਇੰਸਟੀਚਿਊਟ ਆਫ ਮੈਨਟਲ ਹੈਲਥ ਅੰਮ੍ਰਿਤਸਰ ਦਾ ਦੌਰਾ

ਜ਼ਿਲ੍ਹਾ ਅੰਮ੍ਰਿਤਸਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੋਈ ਕਮੀਂ ਨਹੀਂ : ਡਿਪਟੀ ਕਮਿਸ਼ਨਰ

ਯੁਵਕ ਸੇਵਾਵਾਂ ਵਿਭਾਗ ਦੇ ਸਹਿਯੋਗ ਨਾਲ ਏਡਜ਼ ਰੋਕਥਾਮ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਆਯੋਜਿਤ

ਗਗਨਦੀਪ ਸਿੰਘ ਰੰਧਾਵਾ ਮਾਮਲਾ: ਸੁਖਬੀਰ ਬਾਦਲ ਨੇ ਪਰਿਵਾਰ ਨਾਲ ਕੀਤੀ ਮੁਲਾਕਾਤ ਸੀਬੀਆਈ ਜਾਂਚ ਦੀ ਕੀਤੀ ਮੰਗ