Tuesday, March 31, 2026
BREAKING NEWS
ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

Malwa

ਭੈਣ-ਭਰਾ ਦੀ ਐਕਟਿਵਾ ਟਰੈਕਟਰ-ਟਰਾਲੀ ਨਾਲ਼ ਟਕਰਾਉਣ ਕਾਰਨ ਮੌਤ

March 31, 2026 09:14 PM
Rozana Sehaj times

ਕੋਟਕਪੂਰਾ : ਅੱਜ ਤੜਕਸਾਰ ਪੰਜਗਰਾੲੀਂ ਕਲਾਂ ਤੋਂ ਥੋੜੀ ਦੂਰ ਮੋਗਾ-ਕੋਟਕਪੂਰਾ ਸੜਕ ’ਤੇ ਪੰਜਗਰਾੲੀਂ ਕਲਾਂ ਦੇ ਭੈਣ-ਭਰਾ ਦੀ ਐਕਟਿਵਾ ਸੜਕ ਦੇ ਕਿਨਾਰੇ ’ਤੇ ਖੜ੍ਹੇ ਟਰੈਕਟਰ-ਟਰਾਲੀ ਨਾਲ਼ ਟਕਰਾ ਜਾਣ ਨਾਲ਼ ਮੌਤ ਹੋ ਜਾਣ ਦੀ ਦੁਖਦਾਇਕ ਖ਼ਬਰ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੋਹੜ ਸਿੰਘ ਪੁੱਤਰ ਗੁਲਜ਼ਾਰ ਸਿੰਘ ਆਪਣੀ ਐਕਵਿਟਾ (ਪੀ.ਬੀ. 04 ਐਕਸ 0928) ’ਤੇ ਆਪਣੀ ਭੈਣ ਅਮਨਦੀਪ ਕੌਰ ਨਾਲ਼ ਲਗਪਗ ਸਵੇਰੇ 5:30 ਵਜੇ ਕੋਟਕਪੂਰਾ ਨੂੰ ਜਾ ਰਿਹਾ ਸੀ। ਪਿੰਡ ਤੋਂ ਥੋੜੀ ਦੂਰ ਸੜਕ ਦੇ ਕਿਨਾਰੇ ਖੜ੍ਹੀ ਟਰਾਲੀ ਨਾਲ਼ ਉਸਦੀ ਐਕਟਿਵਾ ਜਾ ਟਕਰਾਈ। ਜਿਸ ਨਾਲ਼ ਬੋਹੜ ਸਿੰਘ ਦੀ ਮੌਕੇ’ਤੇ ਹੀ ਮੌਤ ਹੋ ਗਈ ਜਦਕਿ ਉਸਦੀ ਭੈਣ ਅਮਰਜੀਤ ਕੌਰ ਪਤਨੀ ਰਣਧੀਰ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ। ਜਿਸਨੂੰ ਜ਼ਖਮੀ ਹਾਲਤ ’ਚ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਕੋਟਕਪੂਰਾ ਵਿਖੇ ਪਹੁੰਚਾਇਆ ਗਿਆ, ਜਿੱਥੇ ਉਸਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ ਵਿਖੇ ਲਿਜਾਇਆ ਗਿਆ। ਮੈਡੀਕਲ ਕਾਲਜ ’ਚ ਇਲਾਜ ਦੌਰਾਨ ਉਸਦੀ ਵੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਬੋਹੜ ਸਿੰਘ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਉਸਦੇ ਪਿਤਾ ਦੀ ਕੁਝ ਸਮਾਂ ਪਹਿਲਾ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਹਾਦਸੇ ਦਾ ਸ਼ਿਕਾਰ ਹੋਈ ਬੋਹੜ ਸਿੰਘ ਭੈਣ ਅਮਨਦੀਪ ਕੌਰ ਦੇ 10 ਅਤੇ 7 ਸਾਲ ਦੇ ਦੋ ਬੱਚੇ ਹਨ। ਇਸ ਦੁਖਦਾਈ ਘਟਨਾ ਦੀ ਖ਼ਬਰ ਸੁਣਦਿਆਂ ਹੀ ਪਿੰਡ ਅੰਦਰ ਸੋਗ ਦੀ ਲਹਿਰ ਦੌੜ ਗਈ।

 
 

Have something to say? Post your comment

 

More in Malwa

ਸੁਨਾਮ ਵਿਖੇ ਸ਼ੱਕੀ ਹਾਲਾਤਾਂ 'ਚ ਨੌਜਵਾਨ ਦੀ ਮੌਤ 

ਪੀ.ਆਰ.ਟੀ.ਸੀ ਚੇਅਰਮੈਨ ਹਰਪਾਲ ਜੁਨੇਜਾ ਨੇ ਹਰਪਾਲ ਸਿੰਘ ਚੀਮਾ ਨੂੰ ਟਰਾਂਸਪੋਰਟ ਮੰਤਰੀ ਬਨਣ ‘ਤੇ ਵਧਾਈ ਦਿੰਦਿਆਂ ਪੀ.ਆਰ.ਟੀ.ਸੀ ਦੀ ਕਾਰਗੁਜਾਰੀ ਤੋਂ ਜਾਣੂ ਕਰਵਾਇਆ

ਹੁਣ, ਅਮਰੀਕਾ ਅਤੇ ਯੂਰਪ ਵਾਂਗ ਪੰਜਾਬ ਵਿੱਚ ਮਹਿਜ਼ 6 ਮਿੰਟਾਂ ਵਿੱਚ ਪੁਲਿਸ ਸਹਾਇਤਾ ਮਿਲੇਗੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਣਕ ਖਰੀਦ ਲਈ ਮੰਡੀਆਂ ਤਿਆਰ, ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ: ਬੱਲੀ ਤੇ ਜੀਦਾ

ਵੱਖ ਵੱਖ ਪਾਰਟੀਆਂ ਦੇ ਨੁਮਾਇੰਦੇ ਆਪਣੇ ਸਾਥੀਆਂ ਸਮੇਤ ‘ਆਪ’ ਵਿੱਚ ਹੋਏ ਸ਼ਾਮਿਲ, ਵਿਧਾਇਕ ਸੇਖੋਂ ਨੇ ਕੀਤਾ ਸੁਆਗਤ

ਮੰਗਾਂ ਨੂੰ ਲੈਣ ਕੇ ਵਫ਼ਦ ਮੰਤਰੀ ਨੂੰ ਮਿਲਿਆ ਆਂਗਣਵਾੜੀ ਵਰਕਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ

ਸਿਲਵਰ ਓਕਸ ਸਕੂਲ ’ਚ ਪੇਰੈਂਟਸ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ

ਮਹਾਂਵੀਰ ਜੈਯੰਤੀ ਮੌਕੇ' ਸੰਗਤਾਂ ਦਾ ਉਮੜਿਆ ਸੈਲਾਬ

ਦਾਮਨ ਬਾਜਵਾ ਨੇ ਗਗਨਦੀਪ ਕੌਰ ਨੂੰ ਕੀਤਾ ਸਨਮਾਨਿਤ

ਮਾਪੇ-ਅਧਿਆਪਕ ਮਿਲਣੀ, ਗੈਜੂਏਸ਼ਨ ਸੈਰੇਮਨੀ, ਇਨਾਮ ਵੰਡ ਅਤੇ ਸਨਮਾਨ ਸਮਾਰੋਹ ਦਾ ਸੰਗਮ