Tuesday, March 31, 2026
BREAKING NEWS
ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

Chandigarh

ਪਿੰਡ ਗੁੰਨੋ ਮਾਜਰਾ ਵਿਖੇ ਕਿਸਾਨਾਂ ਨੂੰ ਨਾੜ ਨਾ ਸਾੜਨ ਲਈ ਜਾਗਰੂਕ ਕਰਨ ਵਾਸਤੇ ਸਿਖਲਾਈ ਕੈਂਪ ਆਯੋਜਿਤ

March 31, 2026 09:18 PM
Rozana Sehaj times

ਮਾਜਰੀ : ਮੁੱਖ ਖੇਤੀਬਾੜੀ ਅਫਸਰ, ਜ਼ਿਲ੍ਹਾ ਐਸ.ਏ.ਐਸ ਨਗਰ ਡਾ. ਸੁਖਜਿੰਦਰ ਸਿੰਘ ਬਾਜਵਾ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਅਤੇ ਬਲਾਕ ਖੇਤੀਬਾੜੀ ਅਫਸਰ, ਮਾਜਰੀ ਡਾ. ਰਮਨ ਕਰੋੜ ਦੀ ਯੋਗ ਅਗਵਾਈ ਹੇਠ ਗੁੰਨੋ ਮਾਜਰਾ ਵਿਖੇ ਕਣਕ ਦੀ ਨਾੜ ਨੂੰ ਅੱਗ ਨਾ ਲਾਉਣ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਦੀ ਮੇਜ਼ਬਾਨੀ ਕਰਦੇ ਹੋਏ ਡਾਕਟਰ ਦਨਿਸ਼ ਕੁਮਾਰ, ਖੇਤੀਬਾੜੀ ਵਿਕਾਸ ਅਫਸਰ, ਮਾਜਰੀ ਨੇ ਕਿਸਾਨਾਂ ਨੂੰ ਕਣਕ ਦੀ ਵਾਢੀ ਉਪਰੰਤ ਬਚੇ ਹੋਏ ਨਾੜ ਨੂੰ ਅੱਗ ਨਾ ਲਾਉਣ ਦੀ ਬਜਾਏ ਤੂੜੀ ਬਣਾਉਣ ਲਈ ਜਾਂ ਖੇਤ ਦੇ ਵਿੱਚ ਹੀ ਵਾਹੁਣ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਉਹਨਾਂ ਦੱਸਿਆ ਕਿ ਅਜੋਕੇ ਸਮੇਂ ਵਿੱਚ ਜਿੱਥੇ ਤੂੜੀ ਦੀ ਕੀਮਤ ਬਹੁਤ ਜਿਆਦਾ ਹੋ ਗਈ ਹੈ, ਕਿਸਾਨ ਵੀਰ ਖੇਤ ਵਿੱਚ ਤੂੜੀ ਜਰੂਰ ਬਣਾਉਣ ਤਾਂ ਜੋ ਘਰ ਵਿੱਚ ਰੱਖੇ ਹੋਏ ਦੁਧਾਰੂ ਪਸ਼ੂਆਂ ਨੂੰ ਪਾਲਣ ਦਾ ਖਰਚਾ ਘਟ ਸਕੇ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਕਣਕ ਦੇ ਨਾੜ ਨੂੰ ਸਾੜਨ ਦੀ ਬਜਾਏ ਤੂੜੀ ਬਣਾ ਕੇ ਉਸ ਤੋਂ ਬਾਅਦ ਤੁਰੰਤ ਸੱਠੂ ਮੂੰਗੀ ਦੀ ਬਿਜਾਈ ਕੀਤੀ ਜਾ ਸਕਦੀ ਹੈ, ਜਿਸ ਨਾਲ ਲਗਭਗ 60 ਦਿਨਾਂ ਦੇ ਵਿੱਚ ਤਿਆਰ ਮੂੰਗੀ ਦੀ ਫਸਲ ਕਾਰਨ ਇੱਕ ਵਾਧੂ ਫਸਲ ਕਣਕ ਝੋਨੇ ਤੋਂ ਇਲਾਵਾ ਲਈ ਜਾ ਸਕਦੀ ਹੈ। ਇਸ ਮੌਕੇ ਤੇ ਰੀਤਿਕ ,ਖੇਤੀਬਾੜੀ ਉਪ ਨਿਰੀਖਕ, ਜਸਵੰਤ ਸਿੰਘ, ਖੇਤੀਬਾੜੀ ਸਹਾਇਕ ਅਤੇ ਜੁਗਰਾਜ ਸਿੰਘ ਵੀ ਹਾਜ਼ਰ ਸਨ।

Have something to say? Post your comment

 

More in Chandigarh

ਪੰਜਾਬ ਹਰ ਪਰਿਵਾਰ ਨੂੰ 10 ਲੱਖ ਰੁਪਏ ਸਾਲਾਨਾ ਨਕਦ ਰਹਿਤ ਸਿਹਤ ਕਵਰ ਦੇਣ ਵਾਲਾ ਪਹਿਲਾ ਸੂਬਾ ਬਣਿਆ: ਡਾ. ਬਲਬੀਰ ਸਿੰਘ

ਗੈਂਗਸਟਰਾਂ ‘ਤੇ ਵਾਰ ਦਾ 70ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਵਾਂ ‘ਤੇ ਛਾਪੇਮਾਰੀ; 214 ਗ੍ਰਿਫ਼ਤਾਰ

ਪੰਜਾਬ ਸਰਕਾਰ ਵੱਲੋਂ ਅਹਿਮ ਉਦਯੋਗਿਕ ਸੁਧਾਰਾਂ ਦਾ ਐਲਾਨ ਮੰਤਰੀ ਮੰਡਲ ਨੇ ਫ੍ਰੀਹੋਲਡ ਅਤੇ ਉਦਯੋਗਿਕ ਬੁਨਿਆਦੀ ਢਾਂਚੇ ਦੇ ਪ੍ਰਬੰਧਨ ਲਈ ਲੀਜ਼ਹੋਲਡ ਸਬੰਧੀ ਅਹਿਮ ਸੋਧਾਂ ਨੂੰ ਪ੍ਰਵਾਨਗੀ ਦਿੱਤੀ: ਸੰਜੀਵ ਅਰੋੜਾ

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 4572 ਲਾਭਪਾਤਰੀਆਂ ਲਈ 23.32 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਐੱਲ.ਜੀ. ਇਲੈਕਟ੍ਰੌਨਿਕਸ ਇੰਡੀਆ ਨੇ ਪ੍ਰਧਾਨ ਮੰਤਰੀ ਦਫ਼ਤਰ ਭਵਨ ਸੇਵਾ ਤੀਰਥ ਵਿੱਚ ਐਡਵਾਂਸਡ ਐੱਚ.ਵੀ.ਏ.ਸੀ. ਹੱਲ ਸਥਾਪਿਤ ਕੀਤੇ

ਸ਼੍ਰੇਆ ਘੋਸ਼ਾਲ ਬਣੀ ਤਿੰਨ ਦਹਾਕਿਆਂ ਵਿੱਚ ਇੱਕ ਲਾਈਵ ਐਲਬਮ ਲਾਂਚ ਕਰਨ ਵਾਲੀ ਭਾਰਤ ਦੀ ਪਹਿਲੀ ਮਹਿਲਾ ਕਲਾਕਾਰ

ਪਿੰਡ ਗੁੰਨੋ ਮਾਜਰਾ ਵਿਖੇ ਕਿਸਾਨਾਂ ਨੂੰ ਨਾੜ ਨਾ ਸਾੜਨ ਲਈ ਜਾਗਰੂਕ ਕਰਨ ਵਾਸਤੇ ਸਿਖਲਾਈ ਕੈਂਪ ਆਯੋਜਿਤ

ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਨਵਾਂ ਗਾਉਂ ਵਿੱਚ 3 ਕਰੋੜ ਰੁਪਏ ਨਾਲ ਨਵੇਂ ਫਾਇਰ ਸਟੇਸ਼ਨ ਦਾ ਨੀਂਹ ਪੱਥਰ

ਮਹਾਂਵੀਰ ਜੈਅੰਤੀ ਮੌਕੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਮੀਟ, ਅੰਡੇ ਦੀਆਂ ਦੁਕਾਨਾਂ/ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਰੱਖਣ ਦੇ ਆਦੇਸ਼

ਏ.ਡੀ.ਸੀ. ਵੱਲੋਂ ਸੈਵਨ ਸੀਜ਼ ਕੰਸਲਟੈਂਟਸ ਫਰਮ ਦਾ ਲਾਇਸੰਸ ਰੱਦ