Tuesday, March 31, 2026
BREAKING NEWS
ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

Malwa

ਕਣਕ ਖਰੀਦ ਲਈ ਮੰਡੀਆਂ ਤਿਆਰ, ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ: ਬੱਲੀ ਤੇ ਜੀਦਾ

March 31, 2026 09:21 PM
Rozana Sehaj times
ਬਠਿੰਡਾ : 1 ਅਪ੍ਰੈਲ ਤੋਂ ਸ਼ੁਰੂ ਹੋ ਰਹੀ ਕਣਕ ਦੀ ਖਰੀਦ ਮੁਹਿੰਮ ਸਬੰਧੀ ਅੱਜ ਬਠਿੰਡਾ ਵਿਖੇ ਮਾਰਕੀਟ ਕਮੇਟੀ ਦੇ ਚੇਅਰਮੈਨ ਬਲਜੀਤ ਸਿੰਘ ਬੱਲੀ ਅਤੇ ਸ਼ੂਗਰ ਫੈਡ ਪੰਜਾਬ ਦੇ ਚੇਅਰਮੈਨ ਨਵਦੀਪ ਸਿੰਘ ਜੀਦਾ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਡੀਆਂ ਵਿੱਚ ਕੀਤੇ ਗਏ ਪ੍ਰਬੰਧਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਬਲਜੀਤ ਸਿੰਘ ਬੱਲੀ ਨੇ ਕਿਹਾ ਕਿ “ਕਿਸਾਨਾਂ ਦੀ ਸੁਵਿਧਾ ਨੂੰ ਧਿਆਨ ਵਿੱਚ ਰੱਖਦਿਆਂ ਮੰਡੀਆਂ ਵਿੱਚ ਪੀਣ ਵਾਲੇ ਪਾਣੀ, ਸਫਾਈ, ਬਿਜਲੀ ਅਤੇ ਬੈਠਣ ਦੀਆਂ ਸਹੂਲਤਾਂ ਸਮੇਤ ਸਾਰੇ ਜ਼ਰੂਰੀ ਇੰਤਜ਼ਾਮ ਮੁਕੰਮਲ ਕਰ ਲਏ ਗਏ ਹਨ। ਖਰੀਦ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਤੇਜ਼ ਬਣਾਇਆ ਜਾਵੇਗਾ, ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।” ਉਨ੍ਹਾਂ ਹੋਰ ਕਿਹਾ ਕਿ ਮੰਡੀਆਂ ਵਿੱਚ ਫਸਲ ਦੀ ਤੁਰੰਤ ਉਠਾਈ ਲਈ ਵੀ ਪੂਰੇ ਪ੍ਰਬੰਧ ਕੀਤੇ ਗਏ ਹਨ, ਜਿਸ ਨਾਲ ਕਿਸਾਨਾਂ ਦੀ ਫਸਲ ਲੰਮੇ ਸਮੇਂ ਲਈ ਮੰਡੀਆਂ ਵਿੱਚ ਨਹੀਂ ਰੁਕੇਗੀ। ਇਸ ਮੌਕੇ ਨਵਦੀਪ ਸਿੰਘ ਜੀਦਾ ਨੇ ਕਿਹਾ ਕਿ “ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਣਕ ਦੀ ਖਰੀਦ ਸੁਚਾਰੂ ਢੰਗ ਨਾਲ ਯਕੀਨੀ ਬਣਾਈ ਜਾਵੇਗੀ। ਹਰ ਇਕ ਦਾਣੇ ਦੀ ਖਰੀਦ ਕੀਤੀ ਜਾਵੇਗੀ ਅਤੇ ਕਿਸਾਨਾਂ ਨੂੰ ਸਮੇਂ ਸਿਰ ਭੁਗਤਾਨ ਮਿਲੇਗਾ।”
ਅੰਤ ਵਿੱਚ ਦੋਹਾਂ ਆਗੂਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫਸਲ ਮੰਡੀਆਂ ਵਿੱਚ ਸੁੱਕੀ ਅਤੇ ਸਾਫ਼ ਲੈ ਕੇ ਆਉਣ, ਤਾਂ ਜੋ ਖਰੀਦ ਪ੍ਰਕਿਰਿਆ ਬਿਨਾ ਕਿਸੇ ਰੁਕਾਵਟ ਦੇ ਪੂਰੀ ਕੀਤੀ ਜਾ ਸਕੇ।

Have something to say? Post your comment

 

More in Malwa

ਸੁਨਾਮ ਵਿਖੇ ਸ਼ੱਕੀ ਹਾਲਾਤਾਂ 'ਚ ਨੌਜਵਾਨ ਦੀ ਮੌਤ 

ਪੀ.ਆਰ.ਟੀ.ਸੀ ਚੇਅਰਮੈਨ ਹਰਪਾਲ ਜੁਨੇਜਾ ਨੇ ਹਰਪਾਲ ਸਿੰਘ ਚੀਮਾ ਨੂੰ ਟਰਾਂਸਪੋਰਟ ਮੰਤਰੀ ਬਨਣ ‘ਤੇ ਵਧਾਈ ਦਿੰਦਿਆਂ ਪੀ.ਆਰ.ਟੀ.ਸੀ ਦੀ ਕਾਰਗੁਜਾਰੀ ਤੋਂ ਜਾਣੂ ਕਰਵਾਇਆ

ਹੁਣ, ਅਮਰੀਕਾ ਅਤੇ ਯੂਰਪ ਵਾਂਗ ਪੰਜਾਬ ਵਿੱਚ ਮਹਿਜ਼ 6 ਮਿੰਟਾਂ ਵਿੱਚ ਪੁਲਿਸ ਸਹਾਇਤਾ ਮਿਲੇਗੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭੈਣ-ਭਰਾ ਦੀ ਐਕਟਿਵਾ ਟਰੈਕਟਰ-ਟਰਾਲੀ ਨਾਲ਼ ਟਕਰਾਉਣ ਕਾਰਨ ਮੌਤ

ਵੱਖ ਵੱਖ ਪਾਰਟੀਆਂ ਦੇ ਨੁਮਾਇੰਦੇ ਆਪਣੇ ਸਾਥੀਆਂ ਸਮੇਤ ‘ਆਪ’ ਵਿੱਚ ਹੋਏ ਸ਼ਾਮਿਲ, ਵਿਧਾਇਕ ਸੇਖੋਂ ਨੇ ਕੀਤਾ ਸੁਆਗਤ

ਮੰਗਾਂ ਨੂੰ ਲੈਣ ਕੇ ਵਫ਼ਦ ਮੰਤਰੀ ਨੂੰ ਮਿਲਿਆ ਆਂਗਣਵਾੜੀ ਵਰਕਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ

ਸਿਲਵਰ ਓਕਸ ਸਕੂਲ ’ਚ ਪੇਰੈਂਟਸ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ

ਮਹਾਂਵੀਰ ਜੈਯੰਤੀ ਮੌਕੇ' ਸੰਗਤਾਂ ਦਾ ਉਮੜਿਆ ਸੈਲਾਬ

ਦਾਮਨ ਬਾਜਵਾ ਨੇ ਗਗਨਦੀਪ ਕੌਰ ਨੂੰ ਕੀਤਾ ਸਨਮਾਨਿਤ

ਮਾਪੇ-ਅਧਿਆਪਕ ਮਿਲਣੀ, ਗੈਜੂਏਸ਼ਨ ਸੈਰੇਮਨੀ, ਇਨਾਮ ਵੰਡ ਅਤੇ ਸਨਮਾਨ ਸਮਾਰੋਹ ਦਾ ਸੰਗਮ