Tuesday, March 31, 2026
BREAKING NEWS
ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

Malwa

ਹੁਣ, ਅਮਰੀਕਾ ਅਤੇ ਯੂਰਪ ਵਾਂਗ ਪੰਜਾਬ ਵਿੱਚ ਮਹਿਜ਼ 6 ਮਿੰਟਾਂ ਵਿੱਚ ਪੁਲਿਸ ਸਹਾਇਤਾ ਮਿਲੇਗੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

March 31, 2026 09:24 PM
Rozana Sehaj times

ਸੰਗਰੂਰ :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਭਰ ਵਿੱਚ ਜ਼ਮੀਨੀ ਪੱਧਰ 'ਤੇ ਪੁਲਿਸਿੰਗ ਨੂੰ ਮਜ਼ਬੂਤ ਕਰਨ ਲਈ ਸੰਗਰੂਰ ਵਿੱਚ 508 ਐਮਰਜੈਂਸੀ ਰਿਸਪਾਂਸ ਵਹੀਕਲ (ਈਵੀਆਰ) ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਅਮਰੀਕਾ ਅਤੇ ਯੂਰਪ ਵਰਗੇ ਵਿਕਸਤ ਦੇਸ਼ਾਂ ਵਾਂਗ ਮਹਿਜ਼ ਛੇ ਮਿੰਟਾਂ ਵਿੱਚ ਪੁਲਿਸ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਉੱਨਤ ਤਕਨਾਲੋਜੀ ਨਾਲ ਲੈਸ ਇਹ ਵਾਹਨ ਡਾਇਲ-112 ਅਧੀਨ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤੇ ਗਏ ਹਨ ਜੋ ਐਮਰਜੈਂਸੀ ਹਾਲਾਤਾਂ ਦੌਰਾਨ ਤੁਰੰਤ ਸਹਾਇਤਾ ਯਕੀਨੀ ਬਣਾਉਣਗੇ। ਇਹ ਤੁਰੰਤ, ਤਕਨਾਲੋਜੀ-ਅਧਾਰਤ ਕਾਨੂੰਨ ਲਾਗੂਕਰਨ ਦੀ ਦਿਸ਼ਾ ਵੱਲ ਇਕ ਅਹਿਮ ਪੁਲਾਂਘ ਹੈ। ਮੁੱਖ ਮੰਤਰੀ ਨੇ ਕਿਹਾ ਕਿ ਚਾਰ ਸਾਲਾਂ ਦੌਰਾਨ ਪੁਲਿਸ ਵਾਹਨਾਂ ਲਈ 327.70 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਹੈ ਜਿਸ ਨਾਲ ਨਾ ਸਿਰਫ ਫੋਰਸ ਦੇ ਆਧੁਨਿਕੀਕਰਨ ਨਾਲ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕੀਤਾ ਗਿਆ ਹੈ ਸਗੋਂ ਨਸ਼ਾ ਤਸਕਰਾਂ 'ਤੇ ਵੀ ਨਕੇਲ ਕਸੀ ਗਈ ਹੈ। ਬਿਹਤਰ ਸੁਰੱਖਿਆ ਨਿਵੇਸ਼ਕਾਂ ਦੇ ਵਿਸ਼ਵਾਸ ਵਿੱਚ ਵੀ ਵਾਧਾ ਕਰਦੀ ਹੈ ਜੋ ਟਾਟਾ ਸਟੀਲ ਵੱਲੋਂ ਪੰਜਾਬ ਵਿੱਚ ਆਪਣਾ ਦੂਜਾ ਸਭ ਤੋਂ ਵੱਡੇ ਪਲਾਂਟ ਸਥਾਪਤ ਕਰਨ ਲਈ ਕੀਤੇ ਜਾ ਰਹੇ ਵੱਡੇ ਨਿਵੇਸ਼ਾਂ ਤੋਂ ਸਪੱਸ਼ਟ ਹੁੰਦਾ ਹੈ। ਸੰਗਰੂਰ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਕਿਹਾ, “ਪੰਜਾਬ ਵਿੱਚੋਂ ਨਸ਼ਿਆਂ ਦੇ ਖ਼ਤਰੇ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਆਖਰੀ ਵਾਰ ਵਜੋਂ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਦਾ ਸਮਾਜਿਕ ਬਾਈਕਾਟ ਕਰਨਾ ਜ਼ਰੂਰੀ ਹੈ।” ਸੜਕ ਸੁਰੱਖਿਆ ਵਿੱਚ ਕੀਤੇ ਸੁਧਾਰਾਂ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਸਰਕਾਰ ਨੇ ਹਾਈਵੇਅ 'ਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਕੀਮਤੀ ਜਾਨਾਂ ਬਚਾਉਣ ਲਈ ਦੇਸ਼ ਦੀ ਪਹਿਲੀ ਸਮਰਪਿਤ ਸੜਕ ਸੁਰਖੀਆ ਫੋਰਸ ਸ਼ੁਰੂ ਕੀਤੀ ਹੈ।” ਉਨ੍ਹਾਂ ਕਿਹਾ, “1,597 ਸਿਖਲਾਈ ਪ੍ਰਾਪਤ ਕਰਮਚਾਰੀਆਂ ਅਤੇ 144 ਆਧੁਨਿਕ ਵਾਹਨਾਂ ਦੇ ਨਾਲ ਇਸ ਫੋਰਸ ਨੇ ਆਪਣੀ ਸ਼ੁਰੂਆਤ ਤੋਂ ਬਾਅਦ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਵਿੱਚ 48 ਫੀਸਦ ਦੀ ਕਮੀ ਲਿਆਂਦੀ ਹੈ।” ਉਨ੍ਹਾਂ ਕਿਹਾ, “4,200 ਕਿਲੋਮੀਟਰ ਦੁਰਘਟਨਾ-ਪ੍ਰਭਾਵਿਤ ਹਾਈਵੇਅ 'ਤੇ ਤਾਇਨਾਤ, ਇਹ ਫੋਰਸ ਨਾ ਸਿਰਫ਼ ਗਸ਼ਤ ਕਰਦੀ ਹੈ ਬਲਕਿ ਉਲੰਘਣਾਵਾਂ ਵਿਰੁੱਧ ਰੋਕਥਾਮ ਵਜੋਂ ਵੀ ਕੰਮ ਕਰਦੀ ਹੈ। ਇਸ ਪਹਿਲ ਦੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਵੀ ਸ਼ਲਾਘਾ ਕੀਤੀ ਹੈ।” ਵਿਸ਼ੇਸ਼ ਯੂਨਿਟਾਂ ਨੂੰ ਹੋਰ ਮਜ਼ਬੂਤ ਕਰਨ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਏਐਨਟੀਐਫ ਲਈ 22 ਮਹਿੰਦਰਾ ਸਕਾਰਪੀਓ ਵਾਹਨ ਖਰੀਦਣ ਦੇ ਨਾਲ- ਨਾਲ ਗਤੀਸ਼ੀਲਤਾ ਅਤੇ ਔਰਤਾਂ ਦੀ ਸੁਰੱਖਿਆ ਲਈ ਇਲੈਕਟ੍ਰਿਕ ਸਕੂਟਰ ਵੀ ਖਰੀਦੇ ਗਏ ਹਨ। ਉਨ੍ਹਾਂ ਅੱਗੇ ਐਲਾਨ ਕੀਤਾ ਕਿ ਸਾਲ 2026-27 ਵਿੱਚ ਹੋਰ ਵਾਹਨ ਖਰੀਦ ਲਈ 11.45 ਕਰੋੜ ਰੁਪਏ ਵੀ ਅਲਾਟ ਕੀਤੇ ਗਏ ਹਨ। ਪਾਰਦਰਸ਼ੀ ਸ਼ਾਸਨ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਵੱਲੋਂ ਦਿੱਤੇ ਟੈਕਸ ਦੇ ਪੈਸੇ ਨੂੰ ਵਿਕਾਸ ਕਾਰਜਾਂ 'ਤੇ ਪੂਰੀ ਸਮਝਦਾਰੀ ਨਾਲ ਖਰਚ ਕੀਤਾ ਜਾ ਰਿਹਾ ਹੈ ਅਤੇ ਸੂਬਾ ਵਾਸੀਆਂ ਲਈ ਸਿੱਖਿਆ, ਸਿਹਤ ਸੰਭਾਲ, ਬੁਨਿਆਦੀ ਢਾਂਚੇ ਅਤੇ ਭਲਾਈ ਸਕੀਮਾਂ ਵਿੱਚ ਲਾਭ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ 90 ਫ਼ੀਸਦ ਘਰਾਂ ਨੂੰ ਮੁਫ਼ਤ ਬਿਜਲੀ, ਭ੍ਰਿਸ਼ਟਾਚਾਰ ਤੋਂ ਬਿਨਾਂ 65,000 ਤੋਂ ਵੱਧ ਸਰਕਾਰੀ ਨੌਕਰੀਆਂ, ਬਿਹਤਰ ਸੜਕਾਂ ਅਤੇ ਟੋਲ ਪਲਾਜ਼ਾ ਬੰਦ ਕਰਕੇ ਰੋਜ਼ਾਨਾ 70 ਲੱਖ ਰੁਪਏ ਦੀ ਬੱਚਤ ਇਮਾਨਦਾਰ ਸ਼ਾਸਨ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਦੂਜੀਆਂ ਸਿਆਸੀ ਪਾਰਟੀਆਂ ਸਿਰਫ਼ ਸੱਤਾ ਹਥਿਆਉਣ 'ਤੇ ਧਿਆਨ ਦਿੰਦੀਆਂ ਹਨ, ਉੱਥੇ ਹੀ ਸਾਡੀ ਸਰਕਾਰ ਸਿੱਖਿਆ, ਸਿਹਤ, ਬਿਜਲੀ ਅਤੇ ਖੇਤੀਬਾੜੀ ਖੇਤਰ ‘ਤੇ ਵਿਸ਼ੇਸ਼ ਧਿਆਨ ਦੇ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਨੇ ਮੌਕਾਪ੍ਰਸਤ ਰਾਜਨੀਤੀ ਨੂੰ ਛੱਡ ਕੇ ਇੱਕ ਅਜਿਹੀ ਸਰਕਾਰ ਚੁਣੀ ਹੈ ਜੋ ਉਨ੍ਹਾਂ ਲਈ ਕੰਮ ਕਰਦੀ ਹੈ ਵਿਰੋਧੀ ਲੀਡਰਸ਼ਿਪ 'ਤੇ ਨਿਸ਼ਾਨਾ ਸਾਧਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੁਝ ਆਗੂ ਲੋਕਾਂ ਨੂੰ ਜੁਮਲਿਆਂ ਵਿੱਚ ਫਸਾ ਕੇ ਸੱਤਾ ਵਿੱਚ ਵਾਪਸ ਆਉਣ ਦੇ ਸੁਪਨੇ ਦੇਖ ਰਹੇ ਹਨ, ਪਰ ਲੋਕ ਉਨ੍ਹਾਂ ਦੇ ਟਰੈਕ ਰਿਕਾਰਡ ਤੋਂ ਪੂਰੀ ਤਰ੍ਹਾਂ ਜਾਣੂ ਹਨ। ਉਨ੍ਹਾਂ ਅੱਗੇ ਕਿਹਾ ਕਿ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੇ ਵੀ ਕਦੇ ਸੁਖਬੀਰ ਸਿੰਘ ਬਾਦਲ ਨੂੰ ਸਮੁੱਚੀ ਲੀਡਰਸ਼ਿਪ ਦੀਆਂ ਜ਼ਿੰਮੇਵਾਰੀਆਂ ਨਹੀਂ ਸੌਂਪੀਆਂ ਸਨ। ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਬਰਿੰਦਰ ਗੋਇਲ ਦੇ ਨਾਲ ਡੀ.ਜੀ.ਪੀ. ਜਨਰਲ ਗੌਰਵ ਯਾਦਵ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

Have something to say? Post your comment

 

More in Malwa

ਸੁਨਾਮ ਵਿਖੇ ਸ਼ੱਕੀ ਹਾਲਾਤਾਂ 'ਚ ਨੌਜਵਾਨ ਦੀ ਮੌਤ 

ਪੀ.ਆਰ.ਟੀ.ਸੀ ਚੇਅਰਮੈਨ ਹਰਪਾਲ ਜੁਨੇਜਾ ਨੇ ਹਰਪਾਲ ਸਿੰਘ ਚੀਮਾ ਨੂੰ ਟਰਾਂਸਪੋਰਟ ਮੰਤਰੀ ਬਨਣ ‘ਤੇ ਵਧਾਈ ਦਿੰਦਿਆਂ ਪੀ.ਆਰ.ਟੀ.ਸੀ ਦੀ ਕਾਰਗੁਜਾਰੀ ਤੋਂ ਜਾਣੂ ਕਰਵਾਇਆ

ਕਣਕ ਖਰੀਦ ਲਈ ਮੰਡੀਆਂ ਤਿਆਰ, ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ: ਬੱਲੀ ਤੇ ਜੀਦਾ

ਭੈਣ-ਭਰਾ ਦੀ ਐਕਟਿਵਾ ਟਰੈਕਟਰ-ਟਰਾਲੀ ਨਾਲ਼ ਟਕਰਾਉਣ ਕਾਰਨ ਮੌਤ

ਵੱਖ ਵੱਖ ਪਾਰਟੀਆਂ ਦੇ ਨੁਮਾਇੰਦੇ ਆਪਣੇ ਸਾਥੀਆਂ ਸਮੇਤ ‘ਆਪ’ ਵਿੱਚ ਹੋਏ ਸ਼ਾਮਿਲ, ਵਿਧਾਇਕ ਸੇਖੋਂ ਨੇ ਕੀਤਾ ਸੁਆਗਤ

ਮੰਗਾਂ ਨੂੰ ਲੈਣ ਕੇ ਵਫ਼ਦ ਮੰਤਰੀ ਨੂੰ ਮਿਲਿਆ ਆਂਗਣਵਾੜੀ ਵਰਕਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ

ਸਿਲਵਰ ਓਕਸ ਸਕੂਲ ’ਚ ਪੇਰੈਂਟਸ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ

ਮਹਾਂਵੀਰ ਜੈਯੰਤੀ ਮੌਕੇ' ਸੰਗਤਾਂ ਦਾ ਉਮੜਿਆ ਸੈਲਾਬ

ਦਾਮਨ ਬਾਜਵਾ ਨੇ ਗਗਨਦੀਪ ਕੌਰ ਨੂੰ ਕੀਤਾ ਸਨਮਾਨਿਤ

ਮਾਪੇ-ਅਧਿਆਪਕ ਮਿਲਣੀ, ਗੈਜੂਏਸ਼ਨ ਸੈਰੇਮਨੀ, ਇਨਾਮ ਵੰਡ ਅਤੇ ਸਨਮਾਨ ਸਮਾਰੋਹ ਦਾ ਸੰਗਮ