Monday, November 16, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Malwa

ਪੀ.ਆਰ.ਟੀ.ਸੀ ਚੇਅਰਮੈਨ ਹਰਪਾਲ ਜੁਨੇਜਾ ਨੇ ਹਰਪਾਲ ਸਿੰਘ ਚੀਮਾ ਨੂੰ ਟਰਾਂਸਪੋਰਟ ਮੰਤਰੀ ਬਨਣ ‘ਤੇ ਵਧਾਈ ਦਿੰਦਿਆਂ ਪੀ.ਆਰ.ਟੀ.ਸੀ ਦੀ ਕਾਰਗੁਜਾਰੀ ਤੋਂ ਜਾਣੂ ਕਰਵਾਇਆ

March 31, 2026 09:27 PM
Rozana Sehaj times

ਪਟਿਆਲਾ: ਪੀ.ਆਰ.ਟੀ.ਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਟਰਾਂਸਪੋਰਟ ਵਿਭਾਗ ਦਾ ਚਾਰਜ ਸੰਭਾਲਣ ‘ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਇਸ ਮੌਕੇ ਐਡਵੋਕੇਟ ਜੁਨੇਜਾ ਨੇ ਨਵੇਂ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਵਾਰੀਆਂ ਨੂੰ ਬਿਹਤਰ ਬੱਸ ਸੇਵਾ ਮੁਹੱਈਆ ਕਰਵਾਉਣ ਅਤੇ ਬੰਦ ਪਏ ਰੂਟਾਂ ਨੂੰ ਸਵਾਰੀਆਂ ਲਈ ਚਲਾਉਣ ਲਈ ਪੀ.ਆਰ.ਟੀ.ਸੀ ਦੇ ਬੇੜੇ ਵਿੱਚ ਜਲਦ ਹੀ 663 ਨਵੀਆਂ ਬੱਸਾਂ ਸ਼ਾਮਿਲ ਕੀਤੀਆਂ ਜਾ ਰਹੀਆਂ ਹਨ।ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ 250 ਬੱਸਾਂ ਜਲਦ ਹੀ ਸ਼ਾਮਿਲ ਕਰਕੇ ਸਵਾਰੀਆਂ ਨੂੰ ਬੱਸ ਸਰਵਿਸ ਮੁੱਹਈਆ ਕਰ ਦਿੱਤੀ ਜਾਵੇਗੀ ਅਤੇ ਬਾਕੀ ਰਹਿੰਦੀਆ ਬੱਸਾਂ ਵੀ ਜਲਦ ਹੀ ਪੀ.ਆਰ.ਟੀ.ਸੀ ਦੇ ਬੇੜੇ ਵਿੱਚ ਸ਼ਾਮਿਲ ਕੀਤੀਆਂ ਜਾਣਗੀਆਂ।

ਚੇਅਰਮੈਨ ਹਰਪਾਲ ਜੁਨੇਜਾ ਨੇ ਵਿੱਤ ਤੇ ਟਰਾਂਸਪੋਰਟ ਮੰਤਰੀ ਨੂੰ ਬੇਨਤੀ ਕੀਤੀ ਕਿ ਪੀ.ਆਰ.ਟੀ.ਸੀ ਵੱਲੋਂ ਮਹਿਲਾਵਾਂ ਨੂੰ ਨਿਰੰਤਰ ਦਿੱਤੀ ਜਾ ਰਹੀ ਮੁਫ਼ਤ ਸਫ਼ਰ ਸਹੂਲਤ ਦੇ ਬਦਲੇ ਬਣਦੇ ਕਲੇਮ ਦੀ ਬਕਾਇਆ ਰਾਸ਼ੀ ਸਮੇਂ ਸਿਰ ਪੀ.ਆਰ.ਟੀ.ਸੀ. ਨੂੰ ਜਾਰੀ ਕੀਤੀ ਜਾਵੇ ਤਾਂ ਜੋ ਪੀ.ਆਰ.ਟੀ.ਸੀ. ਦੀਆਂ ਦੇਣਦਾਰੀਆਂ ਜਿਵੇਂ ਕਿ ਵਰਕਰਾਂ ਦੀ ਮਹੀਨਾਵਾਰ ਤਨਖਾਹ, ਗਰੈਚੁਟੀ, ਜੀ.ਪੀ.ਐਫ., ਲੀਵ ਇਨਕੈਸ਼ਮੈਂਟ, ਰਿਵਾਈਜ਼ਡ ਲੀਵ ਇਨਕੈਸ਼ਮੈਂਟ, ਰਿਵਾਈਜ਼ਡ ਤਨਖਾਹ ਏਰੀਅਰ/ਪੈਨਸ਼ਨ ਏਰੀਅਰ (6ਵੇਂ ਤਨਖਾਹ ਪੇ/ਕਮਿਸ਼ਨ ਅਨੁਸਾਰ) ਅਤੇ ਹੋਰ ਦਾ ਭੁਗਤਾਨ ਸਮੇਂ ਸਿਰ ਕੀਤਾ ਜਾ ਸਕੇ।

ਹਰਪਾਲ ਜੁਨੇਜਾ ਨੇ ਦੱਸਿਆ ਕਿ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੀ.ਆਰ.ਟੀ.ਸੀ. ਦੀਆਂ ਬਣਦੀਆਂ ਅਦਾਇਗੀਆਂ ਸਮੇਂ ਸਿਰ ਜਾਰੀ ਕਰਵਾਉਣ ਦਾ ਭੌਰਸਾ ਦਿੱਤਾ ਹੈ। ਜੁਨੇਜਾ ਨੇ ਅੱਗੇ ਦੱਸਿਆ ਕਿ ਟਰਾਂਸਪੋਰਟ ਮੰਤਰੀ ਦੇ ਧਿਆਨ ਵਿੱਚ ਇਹ ਵੀ ਲਿਆਂਦਾ ਗਿਆ ਕਿ ਪਟਿਆਲਾ ਵਿਖੇ ਬਣੇ ਨਵੇਂ ਬੱਸ ਟਰਮੀਨਲ ਦਾ ਉਦਘਾਟਨ ਸਮੇਂ ਮੁੱਖ ਮੰਤਰੀ ਵੱਲੋ ਪੁਰਾਣੇ ਬੱਸ ਅੱਡੇ ਨੂੰ ਵੀ ਚੱਲਦਾ ਰੱਖਣ ਸਬੰਧੀ ਕੀਤੇ ਐਲਾਨ ਮੁਤਾਬਕ ਪੁਰਾਣੇ ਬੱਸ ਸਟੈਂਡ ਦੀ ਮੁੜ ਉਸਾਰੀ, ਵਿਕਾਸ ਅਤੇ ਕਮਰਸ਼ੀਅਲ ਤੌਰ ‘ਤੇ ਵਿਕਾਸ ਕਰਨ ਲਈ ਸਰਕਾਰ ਪੱਧਰ ‘ਤੇ ਚੱਲ ਰਹੀ ਕਾਰਵਾਈ ਵਿੱਚ ਹੋਰ ਤੇਜੀ ਲਿਆਉਣ ਸਬੰਧੀ ਸਬੰਧਤ ਮਹਿਕਮੇ ਨੂੰ ਦਿਸਾ-ਨਿਰਦੇਸ ਦਿੱਤੇ ਜਾਣ।

ਐਡਵੋਕੇਟ ਹਰਪਾਲ ਜੁਨੇਜਾ ਨੇ ਦੱਸਿਆ ਕਿ ਇਸ ਤੋਂ ਇਲਾਵਾ ਪੀ.ਆਰ.ਟੀ.ਸੀ ਵਲੋਂ ਨਿੱਜੀ ਕੰਪਨੀਆਂ ਅਤੇ ਐਨ.ਜੀ.ਓ. ਦੇ ਸਹਿਯੋਗ ਨਾਲ ਸ਼ਹਿਰ ਦੇ ਵੱਖ-ਵੱਖ ਥਾਵਾਂ ‘ਤੇ ਸਵਾਰੀਆਂ ਦੀ ਸਹੂਲਤ ਲਈ ਬੱਸ ਸਟਾਪਾਂ ਦੀ ਉਸਾਰੀ ਕਰਵਾਈ ਜਾਵੇਗੀ। ਜਦੋਂ ਕਿ ਪੀ.ਆਰ.ਟੀ.ਸੀ ਵੱਲੋਂ ਆਪਣੀ ਜਮੀਨ ‘ਤੇ ਆਈ.ਓ.ਸੀ.ਐਲ. ਰਾਹੀਂ ਰਿਟੇਲ ਪੈਟਰੋਲੀਅਮ ਆਊਟਲੈੱਟ ਸਥਾਪਿਤ ਕਰਨ ਸਬੰਧੀ ਕਾਰਵਾਈ ਅਰੰਭੀ ਹੋਈ ਹੈ ਜਿਨ੍ਹਾਂ ਵਿੱਚ ਤਿੰਨ ਵੱਖ-ਵੱਖ ਸਾਈਟਾਂ ‘ਤੇ ਆਈ.ਓ.ਸੀ.ਐਲ. ਵੱਲੋਂ ਜਲਦ ਹੀ ਪੰਪ ਸਥਾਪਿਤ ਕਰਨ ਸਬੰਧੀ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਪੀ.ਆਰ.ਟੀ.ਸੀ. ਵੱਲੋਂ ਆਪਣੀਆਂ ਜਮੀਨਾਂ ਉੱਪਰ ਪੇਡਾ ਦੇ ਸਹਿਯੋਗ ਨਾਲ ਰੂਫਟਾਪ ਸੋਲਰ ਪਲਾਂਟ ਸਥਾਪਿਤ ਕਰਨ ਦੀ ਕਾਰਵਾਈ ਅਰੰਭ ਲਈ ਗਈ ਹੈ ਜੋ ਕਿ ਜਲਦ ਹੀ ਮੁਕੰਮਲ ਹੋ ਜਾਵੇਗੀ, ਇਸ ਨਾਲ ਪੀ.ਆਰ.ਟੀ.ਸੀ ਨੂੰ ਅੰਦਾਜਨ ਸਲਾਨਾ 97,03,212 ਰੁਪਏ ਬਿਜਲੀ ਦੇ ਬਿੱਲ ਦੀ ਬਚਤ ਹੋਵੇਗੀ। ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਭਰੋਸਾ ਦਿੱਤਾ ਗਿਆ ਕਿ ਪੀ.ਆਰ.ਟੀ.ਸੀ ਵੱਲੋ ਸਵਾਰੀਆਂ ਨੂੰ ਹੋਰ ਵਧੀਆਂ ਸਹੂਲਤ ਦੇਣ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ।

ਇਸ ਮੀਟਿੰਗ ਵਿੱਚ ਟਰਾਂਸਪੋਰਟ ਵਿਭਾਗ ਦੇ ਸਕੱਤਰ ਵਰੁਣ ਰੂਜਮ, ਡਾਇਰੈਕਟਰ ਸਟੇਟ ਟਰਾਂਸਪੋਰਟ ਰਾਜੀਵ ਗੁਪਤਾ, ਮੈਨੇਜਿੰਗ ਡਾਇਰੈਕਟਰ ਪੀ.ਆਰ.ਟੀ.ਸੀ ਬਿਕਰਮਜੀਤ ਸਿੰਘ ਸ਼ੇਰਗਿੱਲ, ਏ ਐਮ ਡੀ ਨਵਦੀਪ ਕੁਮਾਰ ਤੇ ਪੀ.ਆਰ.ਟੀ.ਸੀ. ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Have something to say? Post your comment

More in Malwa

ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ 

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ : ਭਗਵੰਤ ਸਿੰਘ ਮਾਨ

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ , ਨਿਹੋਲਕਾ ਅਤੇ ਰਤਨਗੜ੍ਹ ਸਿੰਬਲ ਵਿਖੇ ਦਿਖਾਈ ਗਈ

ਸ੍ਰੀ ਹਨੂੰਮਾਨ ਪ੍ਰਗਟਯੋਤਸਵ ਮੌਕੇ ਪਟਿਆਲਾ ਵਿਖੇ ਧਾਰਮਿਕ ਸਮਾਗਮ ਅਤੇ ਵਿਸ਼ਾਲ ਭੰਡਾਰੇ ਦਾ ਆਯੋਜਨ

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜਾ ਬੀਰਕਲਾਂ ਦੇ ਘਰ ਪੁੱਜੇ ਮੈਡਮ ਹੇਨਾ ਕਾਮਰੇ  

ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਹਰਪਾਲ ਖਡਿਆਲ ਘਰ 'ਚ ਨਜ਼ਰਬੰਦ

ਕਿਰਤੀ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ 

 ਪਰਮਿੰਦਰ ਢੀਂਡਸਾ ਦੀ ਉਸਾਰੂ ਸੋਚ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਗੋਪੀ ਬਾਬਾ