Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 4572 ਲਾਭਪਾਤਰੀਆਂ ਲਈ 23.32 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

March 31, 2026 09:30 PM
SehajTimes

ਚੰਡੀਗੜ੍ਹ : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਕੜੀ ਤਹਿਤ ਅਸ਼ੀਰਵਾਦ ਸਕੀਮ ਹੇਠ ਚਾਲੂ ਵਿੱਤੀ ਸਾਲ 2025-26 ਦੌਰਾਨ ਅਨੁਸੂਚਿਤ ਜਾਤੀਆਂ ਦੇ 4572 ਲਾਭਪਾਤਰੀਆਂ ਨੂੰ 23.32 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਵਿੱਤੀ ਸਹਾਇਤਾ ਘੱਟ ਆਮਦਨੀ ਵਾਲੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ ਆਰਥਿਕ ਸਹਾਰਾ ਪ੍ਰਦਾਨ ਕਰਦੀ ਹੈ, ਜਿਸ ਨਾਲ ਪਰਿਵਾਰਾਂ 'ਤੇ ਆਰਥਿਕ ਬੋਝ ਘੱਟ ਹੁੰਦਾ ਹੈ ਅਤੇ ਲੜਕੀਆਂ ਦਾ ਵਿਆਹ ਸਨਮਾਨਪੂਰਵਕ ਢੰਗ ਨਾਲ ਕਰਨ ਵਿੱਚ ਮਦਦ ਮਿਲਦੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਨਾਲ ਲੋੜਵੰਦ ਪਰਿਵਾਰਾਂ ਨੂੰ ਧੀਆਂ ਦੇ ਵਿਆਹ ਸਮੇਂ ਵੱਡੀ ਰਾਹਤ ਮਿਲ ਰਹੀ ਹੈ ਅਤੇ ਸਮਾਜਿਕ ਸੁਰੱਖਿਆ ਨੂੰ ਹੋਰ ਮਜ਼ਬੂਤੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ ਅਤੇ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਣਾ ਲਾਜ਼ਮੀ ਹੈ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਇਹ ਸਕੀਮ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਪਰਿਵਾਰਾਂ ਲਈ ਲਾਗੂ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਦੀ ਸਾਰੇ ਸਰੋਤਾਂ ਤੋਂ ਸਲਾਨਾ ਆਮਦਨ 32,790 ਰੁਪਏ ਤੋਂ ਘੱਟ ਹੋਣੀ ਚਾਹੀਦੀ ਹੈ ਅਤੇ ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਤੱਕ ਇਸ ਸਕੀਮ ਦਾ ਲਾਭ ਦਿੱਤਾ ਜਾਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਡੀ.ਬੀ.ਟੀ.ਰਾਹੀਂ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ, ਜਿਸ ਨਾਲ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਅਤੇ ਸੁਵਿਧਾ ਯਕੀਨੀ ਬਣਾਈ ਜਾਂਦੀ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਲੋਕ-ਕੇਂਦਰਿਤ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ ਤਾਂ ਜੋ ਲੋੜਵੰਦ ਪਰਿਵਾਰਾਂ ਨੂੰ ਸਮੇਂ ਸਿਰ ਸਹਾਇਤਾ ਮਿਲ ਸਕੇ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ