Tuesday, March 31, 2026
BREAKING NEWS
ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

Chandigarh

ਪੰਜਾਬ ਸਰਕਾਰ ਵੱਲੋਂ ਅਹਿਮ ਉਦਯੋਗਿਕ ਸੁਧਾਰਾਂ ਦਾ ਐਲਾਨ ਮੰਤਰੀ ਮੰਡਲ ਨੇ ਫ੍ਰੀਹੋਲਡ ਅਤੇ ਉਦਯੋਗਿਕ ਬੁਨਿਆਦੀ ਢਾਂਚੇ ਦੇ ਪ੍ਰਬੰਧਨ ਲਈ ਲੀਜ਼ਹੋਲਡ ਸਬੰਧੀ ਅਹਿਮ ਸੋਧਾਂ ਨੂੰ ਪ੍ਰਵਾਨਗੀ ਦਿੱਤੀ: ਸੰਜੀਵ ਅਰੋੜਾ

March 31, 2026 09:32 PM
SehajTimes
ਚੰਡੀਗੜ੍ਹ : ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੀਜ਼ਹੋਲਡ ਉਦਯੋਗਿਕ ਪਲਾਟਾਂ ਅਤੇ ਸ਼ੈੱਡਾਂ ਨੂੰ ਫ੍ਰੀਹੋਲਡ ਵਿੱਚ ਬਦਲਣ ਲਈ ਨੀਤੀ ਵਿੱਚ ਅਹਿਮ ਸੁਧਾਰਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਫ੍ਰੀਹੋਲਡ ਪਲਾਟ ਧਾਰਕਾਂ ਲਈ ਅਲਾਟਮੈਂਟ ਤੋਂ ਬਾਅਦ ਦੀਆਂ ਸੇਵਾਵਾਂ ਨੂੰ ਵਿਆਪਕ ਤੌਰ 'ਤੇ ਤਰਕਸੰਗਤ ਬਣਾਉਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਉਦਯੋਗਿਕ ਖੇਤਰ ਦੇ ਭਾਈਵਾਲਾਂ ਨਾਲ ਵਿਆਪਕ ਸਲਾਹ-ਮਸ਼ਵਰੇ ਅਤੇ ਸਮੂਹ ਮੰਤਰੀਆਂ ਦੀਆਂ ਸਿਫ਼ਾਰਸ਼ਾਂ ਤੋਂ ਬਾਅਦ ਕੀਤੇ ਗਏ ਇਹ ਸੁਧਾਰ ਕਾਰੋਬਾਰ ਕਰਨ ਦੀ ਆਸਾਨ ਨੂੰ ਹੋਰ ਮਜ਼ਬੂਤ ਕਰਨ ਅਤੇ ਇੱਕ ਪਾਰਦਰਸ਼ੀ, ਨਿਵੇਸ਼ਕ ਪੱਖੀ ਉਦਯੋਗਿਕ ਈਕੋਸਿਸਟਮ ਬਣਾਉਣ ਪ੍ਰਤੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੀ ਪੁਸ਼ਟੀ ਕਰਦੇ ਹਨ। ਮੁੱਖ ਫੈਸਲਿਆਂ 'ਤੇ ਚਾਨਣਾ ਪਾਉਂਦਿਆਂ ਸੰਜੀਵ ਅਰੋੜਾ ਨੇ ਕਿਹਾ: ਸਿਰਫ਼ 5 ਫੀਸਦ ਤਬਾਦਲਾ ਫੀਸ ਨਿਰਧਾਰਤ ਕੀਤੀ ਗਈ ਹੈ। 30 ਅਪ੍ਰੈਲ, 2026 ਤੱਕ ਕੀਤੇ ਗਏ ਤਬਾਦਲਿਆਂ ਲਈ ਸਟੈਂਪ ਡਿਊਟੀ 'ਤੇ 100 ਫੀਸਦ ਛੋਟ। ਜਿੱਥੇ ਅਣ-ਅਰਜਿਤ ਵਾਧਾ ਧਾਰਾ ਲਾਗੂ ਨਹੀਂ ਹੈ, ਉੱਥੇ ਖਰਚਿਆਂ ਦੀ ਛੋਟ ਰਾਹੀਂ ਮਹੱਤਵਪੂਰਨ ਰਾਹਤ। ਵਿਸ਼ੇਸ਼ ਮਾਮਲਿਆਂ ਵਿੱਚ, ਵਾਰ-ਵਾਰ ਲੱਗਣ ਵਾਲੀ ਫੀਸ ਲਈ ਇਕੋਂ ਫੀਸ ਲਾਗੂ ਕੀਤੀ ਗਈ ਹੈ। ਕਈ ਸੇਵਾਵਾਂ ਲਈ ਸਾਲਾਨਾ ਨਵੀਨੀਕਰਨ ਖਰਚੇ ਬੰਦ ਕਰ ਦਿੱਤੇ ਗਏ ਹਨ। ਤੁਰੰਤ ਤਬਾਦਲੇ ਨੂੰ ਉਤਸ਼ਾਹਿਤ ਕਰਨ ਅਤੇ ਪੁਰਾਣੇ ਮੁੱਦਿਆਂ ਦੇ ਨਿਪਟਾਰੇ ਲਈ:
ਲੰਬਿਤ ਤਬਾਦਲੇ ਅਤੇ ਪਰਿਵਰਤਨ ਸਬੰਧੀ ਮਾਮਲਿਆਂ ਦਾ ਸਮਾਂਬੱਧ ਨਿਪਟਾਰਾ। ਤੁਰੰਤ ਤਬਾਦਲੇ ਲਈ ਯਕਮੁਸ਼ਤ ਸਟੈਂਪ ਡਿਊਟੀ ਵਿੱਚ ਛੋਟ। ਕਾਰੋਬਾਰ ਕਰਨ ਵਿੱਚ ਅਸਾਨੀ ਸਬੰਧੀ ਮੁੱਖ ਸੁਧਾਰ (ਪੀਐਸਆਈਈਸੀ) ਇੱਕ ਕ੍ਰਾਂਤੀਕਾਰੀ ਕਦਮ ਵਜੋ: ਸੇਵਾਵਾਂ ਨੂੰ ਲਾਜ਼ਮੀ ਅਤੇ ਵਿਕਲਪਿਕ ਸ਼੍ਰੇਣੀਆਂ ਵਿੱਚ ਮੁੜ ਵਰਗੀਕ੍ਰਿਤ ਕੀਤਾ ਗਿਆ 18 ਸੇਵਾਵਾਂ ਨੂੰ ਲਾਜ਼ਮੀ ਤੋਂ ਵਿਕਲਪਿਕ ਵਿੱਚ ਤਬਦੀਲ ਕੀਤਾ ਗਿਆ
ਨੋਟਰਾਈਜ਼ਡ ਹਲਫਨਾਮਿਆਂ ਨੂੰ ਸਵੈ-ਘੋਸ਼ਣਾ ਨਾਲ ਬਦਲਿਆ ਗਿਆ ਪ੍ਰਵਾਨਗੀਆਂ ਵਿੱਚ ਤੇਜ਼ੀ ਲਿਆਉਣ ਲਈ ਅਸਟੇਟ ਅਫਸਰਾਂ ਨੂੰ ਅਧਿਕਾਰ ਸੌਂਪੇ ਗਏ ਸ੍ਰੀ ਅਰੋੜਾ ਨੇ ਕਿਹਾ, “ਇਸ ਨਾਲ ਪਾਲਣਾ ਸਬੰਧੀ ਬੋਝ ਨੂੰ ਮਹੱਤਵਪੂਰਨ ਤੌਰ 'ਤੇ ਘੱਟ ਕੀਤਾ ਗਿਆ ਹੈ ਅਤੇ ਫ੍ਰੀਹੋਲਡ ਤਬਾਦਲੇ ਨੂੰ ਉਦਯੋਗਾਂ ਲਈ ਬੇਹੱਦ ਫਾਇਦੇਮੰਦ ਬਣਾਉਂਦਾ ਹੈ।”
 

Have something to say? Post your comment

 

More in Chandigarh

ਪੰਜਾਬ ਹਰ ਪਰਿਵਾਰ ਨੂੰ 10 ਲੱਖ ਰੁਪਏ ਸਾਲਾਨਾ ਨਕਦ ਰਹਿਤ ਸਿਹਤ ਕਵਰ ਦੇਣ ਵਾਲਾ ਪਹਿਲਾ ਸੂਬਾ ਬਣਿਆ: ਡਾ. ਬਲਬੀਰ ਸਿੰਘ

ਗੈਂਗਸਟਰਾਂ ‘ਤੇ ਵਾਰ ਦਾ 70ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਵਾਂ ‘ਤੇ ਛਾਪੇਮਾਰੀ; 214 ਗ੍ਰਿਫ਼ਤਾਰ

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 4572 ਲਾਭਪਾਤਰੀਆਂ ਲਈ 23.32 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਪਿੰਡ ਗੁੰਨੋ ਮਾਜਰਾ ਵਿਖੇ ਕਿਸਾਨਾਂ ਨੂੰ ਨਾੜ ਨਾ ਸਾੜਨ ਲਈ ਜਾਗਰੂਕ ਕਰਨ ਵਾਸਤੇ ਸਿਖਲਾਈ ਕੈਂਪ ਆਯੋਜਿਤ

ਐੱਲ.ਜੀ. ਇਲੈਕਟ੍ਰੌਨਿਕਸ ਇੰਡੀਆ ਨੇ ਪ੍ਰਧਾਨ ਮੰਤਰੀ ਦਫ਼ਤਰ ਭਵਨ ਸੇਵਾ ਤੀਰਥ ਵਿੱਚ ਐਡਵਾਂਸਡ ਐੱਚ.ਵੀ.ਏ.ਸੀ. ਹੱਲ ਸਥਾਪਿਤ ਕੀਤੇ

ਸ਼੍ਰੇਆ ਘੋਸ਼ਾਲ ਬਣੀ ਤਿੰਨ ਦਹਾਕਿਆਂ ਵਿੱਚ ਇੱਕ ਲਾਈਵ ਐਲਬਮ ਲਾਂਚ ਕਰਨ ਵਾਲੀ ਭਾਰਤ ਦੀ ਪਹਿਲੀ ਮਹਿਲਾ ਕਲਾਕਾਰ

ਪਿੰਡ ਗੁੰਨੋ ਮਾਜਰਾ ਵਿਖੇ ਕਿਸਾਨਾਂ ਨੂੰ ਨਾੜ ਨਾ ਸਾੜਨ ਲਈ ਜਾਗਰੂਕ ਕਰਨ ਵਾਸਤੇ ਸਿਖਲਾਈ ਕੈਂਪ ਆਯੋਜਿਤ

ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਨਵਾਂ ਗਾਉਂ ਵਿੱਚ 3 ਕਰੋੜ ਰੁਪਏ ਨਾਲ ਨਵੇਂ ਫਾਇਰ ਸਟੇਸ਼ਨ ਦਾ ਨੀਂਹ ਪੱਥਰ

ਮਹਾਂਵੀਰ ਜੈਅੰਤੀ ਮੌਕੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਮੀਟ, ਅੰਡੇ ਦੀਆਂ ਦੁਕਾਨਾਂ/ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਰੱਖਣ ਦੇ ਆਦੇਸ਼

ਏ.ਡੀ.ਸੀ. ਵੱਲੋਂ ਸੈਵਨ ਸੀਜ਼ ਕੰਸਲਟੈਂਟਸ ਫਰਮ ਦਾ ਲਾਇਸੰਸ ਰੱਦ