Tuesday, March 31, 2026
BREAKING NEWS
ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

Chandigarh

ਗੈਂਗਸਟਰਾਂ ‘ਤੇ ਵਾਰ ਦਾ 70ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਵਾਂ ‘ਤੇ ਛਾਪੇਮਾਰੀ; 214 ਗ੍ਰਿਫ਼ਤਾਰ

March 31, 2026 09:35 PM
SehajTimes
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 70ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 521 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ I ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 395ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 85 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.2 ਕਿਲੋਗ੍ਰਾਮ ਹੈਰੋਇਨ, 586 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 21,780 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 395 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 56,330 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 20 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
 
 

Have something to say? Post your comment

 

More in Chandigarh

ਪੰਜਾਬ ਹਰ ਪਰਿਵਾਰ ਨੂੰ 10 ਲੱਖ ਰੁਪਏ ਸਾਲਾਨਾ ਨਕਦ ਰਹਿਤ ਸਿਹਤ ਕਵਰ ਦੇਣ ਵਾਲਾ ਪਹਿਲਾ ਸੂਬਾ ਬਣਿਆ: ਡਾ. ਬਲਬੀਰ ਸਿੰਘ

ਪੰਜਾਬ ਸਰਕਾਰ ਵੱਲੋਂ ਅਹਿਮ ਉਦਯੋਗਿਕ ਸੁਧਾਰਾਂ ਦਾ ਐਲਾਨ ਮੰਤਰੀ ਮੰਡਲ ਨੇ ਫ੍ਰੀਹੋਲਡ ਅਤੇ ਉਦਯੋਗਿਕ ਬੁਨਿਆਦੀ ਢਾਂਚੇ ਦੇ ਪ੍ਰਬੰਧਨ ਲਈ ਲੀਜ਼ਹੋਲਡ ਸਬੰਧੀ ਅਹਿਮ ਸੋਧਾਂ ਨੂੰ ਪ੍ਰਵਾਨਗੀ ਦਿੱਤੀ: ਸੰਜੀਵ ਅਰੋੜਾ

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 4572 ਲਾਭਪਾਤਰੀਆਂ ਲਈ 23.32 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਪਿੰਡ ਗੁੰਨੋ ਮਾਜਰਾ ਵਿਖੇ ਕਿਸਾਨਾਂ ਨੂੰ ਨਾੜ ਨਾ ਸਾੜਨ ਲਈ ਜਾਗਰੂਕ ਕਰਨ ਵਾਸਤੇ ਸਿਖਲਾਈ ਕੈਂਪ ਆਯੋਜਿਤ

ਐੱਲ.ਜੀ. ਇਲੈਕਟ੍ਰੌਨਿਕਸ ਇੰਡੀਆ ਨੇ ਪ੍ਰਧਾਨ ਮੰਤਰੀ ਦਫ਼ਤਰ ਭਵਨ ਸੇਵਾ ਤੀਰਥ ਵਿੱਚ ਐਡਵਾਂਸਡ ਐੱਚ.ਵੀ.ਏ.ਸੀ. ਹੱਲ ਸਥਾਪਿਤ ਕੀਤੇ

ਸ਼੍ਰੇਆ ਘੋਸ਼ਾਲ ਬਣੀ ਤਿੰਨ ਦਹਾਕਿਆਂ ਵਿੱਚ ਇੱਕ ਲਾਈਵ ਐਲਬਮ ਲਾਂਚ ਕਰਨ ਵਾਲੀ ਭਾਰਤ ਦੀ ਪਹਿਲੀ ਮਹਿਲਾ ਕਲਾਕਾਰ

ਪਿੰਡ ਗੁੰਨੋ ਮਾਜਰਾ ਵਿਖੇ ਕਿਸਾਨਾਂ ਨੂੰ ਨਾੜ ਨਾ ਸਾੜਨ ਲਈ ਜਾਗਰੂਕ ਕਰਨ ਵਾਸਤੇ ਸਿਖਲਾਈ ਕੈਂਪ ਆਯੋਜਿਤ

ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਨਵਾਂ ਗਾਉਂ ਵਿੱਚ 3 ਕਰੋੜ ਰੁਪਏ ਨਾਲ ਨਵੇਂ ਫਾਇਰ ਸਟੇਸ਼ਨ ਦਾ ਨੀਂਹ ਪੱਥਰ

ਮਹਾਂਵੀਰ ਜੈਅੰਤੀ ਮੌਕੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਮੀਟ, ਅੰਡੇ ਦੀਆਂ ਦੁਕਾਨਾਂ/ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਰੱਖਣ ਦੇ ਆਦੇਸ਼

ਏ.ਡੀ.ਸੀ. ਵੱਲੋਂ ਸੈਵਨ ਸੀਜ਼ ਕੰਸਲਟੈਂਟਸ ਫਰਮ ਦਾ ਲਾਇਸੰਸ ਰੱਦ